Punjab News - Quami Ekta Punjabi Newspaper (ਕੌਮੀ ਏਕਤਾ) » ਡਾ. ਰਵਿੰਦਰ ਕੌਰ ਰਵੀ

ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਕਾਨ੍ਹ ਸਿੰਘ ਨਾਭਾ
ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ , ਉਨ੍ਹਾਂ  ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ । ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਬਾਬਾ ਨੌਧ ਸਿੰਘ ਜੀ ਨਾਲ ਸੰਬੰਧਿਤ ਹੈ ਜੋ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਹਨ। ਵੀਹਵੀਂ ਸਦੀ ਦੇ ਇਸ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਦਾ ਜਨਮ ਉਨ੍ਹਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ। ਭਾਈ ਕਾਨ੍ਹ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨ੍ਹਾਂ ਲੰਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ’ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ। ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਨ੍ਹ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿੰਘ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗੱਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ’ਚ ਬਹੁ-ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪੋ੍ਰਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ।

ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ਨਾਲੋਂ ਆਕੇ ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਸਾਹਿਬ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਕਾਨ੍ਹ ਸਿੰਘ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉੱਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਨ੍ਹ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ।

ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ’ਚ ਲਿਖੇ ਗ੍ਰੰਥ ‘ਰਾਜ ਧਰਮ’ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ।  ਟੀਕਾ ਜੈਮਨੀ ਅਸਵਮੇਧ, ਨਾਨਕ ਭਾਵਾਰਥ ਦੀਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗਿ੍ਰਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੀ ਸਾਹਿਤ ਰਚਨਾ ਦਾ ਦੂਜਾ ਦੌਰ ਆਰੰਭ ਹੁੰਦਾ ਹੈ। ਉਨ੍ਹਾਂ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ  ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ। ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ, ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਵਰਗੀਆਂ ਸਿਧਾਂਤਕ ਤੇ ਸਾਹਿੱਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰੁਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਸਮਾਜ ਸੁਧਾਰ ਦੀ ਅਭਿਲਾਸ਼ਾ ਨਾਲ ਨਸ਼ਾ ਮੁਕਤ ਸਮਾਜ ਲਈ ‘ਸ਼ਰਾਬ ਨਿਸੇਧ’ (1907 ਈ.) ਵਰਗੀਆਂ ਵਡਮੁੱਲੀਆਂ ਪੁਸਤਕਾਂ ਦੀ ਵੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ।

ਮਹਾਰਾਜਾ ਹੀਰਾ ਸਿੰਘ ਨੇ ਆਪ ਦਾ  ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝ-ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪ ਦੇ ਪਰਮ ਮਿੱਤਰ ਸਨ। ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਭਾਈ ਕਾਨ੍ਹ ਸਿੰਘ ਜੀਵਨ ਭਰ ਯਤਨਸ਼ੀਲ ਰਹੇ। ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ’ ਵਰਗਾ ਅੰਗਰੇਜ਼ੀ ਭਾਸ਼ਾ ’ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ।

ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ‘ਗੁਰਛੰਦ-ਦਿਵਾਕਰ’ ਤੇ ਗੁਰੁਸ਼ਬਦਾਲੰਕਾਰ’ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਜਿਥੇ ਆਪ ਮਹਾਨ ਛੰਦ ਸ਼ਾਸਤਰੀ ਅਤੇ ਅਲੰਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ, ਉਥੇ ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼’ ਤੇ ‘ਨਾਮਮਾਲਾ ਕੋਸ਼’ ਨਾਲ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ। ਪੰਜਾਬੀ ਭਾਸ਼ਾ ’ਚ ਆਪ ਵੱਲੋਂ ਰਚਿਆ ‘ਮਹਾਨ ਕੋਸ਼’ ਇੱਕ ਅਜਿਹਾ ਅਨੁਪਮ ਗ੍ਰੰਥ ਹੈ ਜਿਸਦੇ ਘੇਰੇ ’ਚ ਧਰਮ, ਭੁਗੋਲ, ਇਤਿਹਾਸ, ਚਕਿਤਸਾ ਦੇ ਨਾਲ ਨਾਲ ਭਾਰਤੀ ਸ਼ਾਸਤਰੀ ਸੰਗੀਤ ਅਤੇ ਗੁਰਮਤਿ ਸੰਗੀਤ ਆਦਿ ਵਿਸ਼ੇ ਵੀ ਆਉਂਦੇ ਹਨ।

ਆਪ ਦਾ ਮੁੱਖ ਮੰਤਵ ਵਿਦਿਆ ਦੇ ਪ੍ਰਚਾਰ ਦੁਆਰਾ ਭਾਰਤੀ ਲੋਕਾਂ ਦਾ ਉਥਾਨ ਸੁਧਾਰ ਤੇ ਕਲਿਆਣ ਕਰਨਾ ਸੀ। ਖਾਲਸਾ ਕਾਲਜ ਅੰਮ੍ਰਿਤਸਰ ’ਚ 4 ਅਪ੍ਰੈਲ 1931 ਈ: ਦੌਰਾਨ ਇੱਕ ਵਿਦਿਅਕ ਕਾਨਫਰੰਸ ਦੇ ਪ੍ਰਧਾਨਗੀ ਭਾਸ਼ਣ ਰਾਹੀਂ ਭਾਈ ਸਾਹਿਬ ਨੇ ਦੱਸਿਆ ਸੀ ਕਿ ‘‘ਭਾਰਤ ਦੇਸ਼ ਜਦ ਤੱਕ ਵਿਦਿਆ ਦਾ ਕੇਂਦਰ ਰਿਹਾ ਤਾਂ ਵਿਦੇਸ਼ੀ ਲੋਕ ਇਸਨੂੰ ਆਪਣਾ ਗੁਰੂ ਮੰਨਕੇ, ਵਿਦਿਆ ਪਾਉਣ ਲਈ ਵਿਦਿਆਰਥੀ ਹੋ ਕੇ ਇੱਥੇ ਆਉਂਦੇ ਰਹੇ, ਅਰ ਜਦ ਵਿਦਿਆ ਤੋਂ ਖਾਲੀ ਹੋ ਗਿਆ ਤਾਂ ਸਾਰੀ ਮਹਿਮਾ ਖੋ ਬੈਠਾ।” ਅੱਜ ਜ਼ਰੂਰਤ ਹੈ ਕਿ ਉਨ੍ਹਾਂ ਵੱਲੋਂ ਸੰਚਿਤ ਕੀਤੀ ਵਿਦਿਆ ਬਾਰੇ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਤਾਂ ਜੋ ਉਨ੍ਹਾਂ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ। ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਨ੍ਹ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ’, ‘ਭਾਈ ਸਾਹਿਬ’ ਅਤੇ ‘ਸਰਦਾਰ ਬਹਾਦੁਰ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ।

ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਹਨ ਸਿੰਘ ਨਾਭਾ
ਵੀਹਵੀਂ ਸਦੀ ਦੇ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਭਾਈ ਕਾਹਨ ਸਿੰਘ ਨਾਭਾ  ਦਾ ਜਨਮ ਉਨਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ। ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਸਾਹਿਤ ਅਤੇ ਧਾਰਮਿਕ ਖੇਤਰ ‘ਚ ਆਪਣੇ ਵਿਲੱਖਣ ਯੋਗਦਾਨ ਸਦਕਾ ਉਨ੍ਹਾਂ ਦਾ ਨਾਂਅ ਪੰਜਾਬੀ ਜਗਤ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ। ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਬਾਬਾ ਨੋਧ ਸਿੰਘ ਜੀ ਨਾਲ ਸੰਬੰਧਿਤ ਹੈ ਜੋ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਹਨ। ਕਾਹਨ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨਾ ਲੰਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ’ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ। ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਹਨ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿਘੰ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗੱਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ‘ਚ ਬਹੁ-ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ।

ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ਨਾਲੋਂ ਆਕੇ ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਸਾਹਿਬ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਕਾਨ ਸਿੰਘ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉੱਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਹਨ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ।

ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ‘ਚ ਲਿਖੇ ਗ੍ਰੰਥ ‘ਰਾਜ ਧਰਮ’ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ।  ਇਸੇ ਦੌਰ ‘ਚ ਟੀਕਾ ਜੈਮਨੀ ਅਸਵਮੇਧ, ਨਾਟਕ ਭਾਵਾਰਥ ਦੀਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੀ ਸਾਹਿਤ ਰਚਨਾ ਦਾ ਦੂਜਾ ਦੌਰ ਆਰੰਭ ਹੁੰਦਾ ਹੈ। ਉਨਾ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ  ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ। ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ, ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਵਰਗੀਆਂ ਸਿਧਾਂਤਕ ਤੇ ਸਾਹਿੱਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ।

ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਕਾਹਨ ਸਿੰਘ ਨਾਭਾ ਜੀਵਨ ਭਰ ਯਤਨਸ਼ੀਲ ਰਹੇ। ਮਹਾਰਾਜਾ ਹੀਰਾ ਸਿੰਘ ਨੇ ਆਪ ਦਾ  ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਫੂਲਕੀਆਂ ਰਿਆਸਤਾਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝ-ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪ ਦੇ ਪਰਮ ਮਿੱਤਰ ਸਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ’ ਵਰਗਾ ਅੰਗਰੇਜ਼ੀ ਭਾਸ਼ਾ ‘ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ।

ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼’ ਤੇ ‘ਨਾਮਮਾਲਾ ਕੋਸ਼’ ਨਾਲ ਜਿਥੇ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ, ਉਥੇ ‘ਗੁਰਛੰਦ ਦਿਵਾਕਰ’ ਤੇ ਗੁਰੁਸ਼ਬਦਾਲੰਕਾਰ’ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਆਪ ਮਹਾਨ ਛੰਦ ਸ਼ਾਸਤਰੀ ਅਤੇ ਅਲੰਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ। ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਹਨ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ’, ‘ਭਾਈ ਸਾਹਿਬ’ ਅਤੇ ‘ਸਰਦਾਰ ਬਹਾਦੁਰ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ। ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਅੱਜ ਜ਼ਰੂਰਤ ਹੈ ਕਿ ਉਨਾ ਵੱਲੋਂ ਸੰਚਿਤ ਕੀਤੀ ਵਿਦਿਆ ਬਾਰੇ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਉਨਾ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ।

ਸਰਦਾਰ ਬਹਾਦੁਰ ਭਾਈ ਕਾਨ੍ਹ ਸਿੰਘ ਨਾਭਾ
ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ (1900 ਤੋਂ 1930 ਈ.) ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ , ਉਨ੍ਹਾਂ  ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ । ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਬਾਬਾ ਨੌਧ ਸਿੰਘ ਜੀ ਨਾਲ ਸੰਬੰਧਿਤ ਹੈ ਜੋ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਹਨ। ਵੀਹਵੀਂ ਸਦੀ ਦੇ ਇਸ ਪ੍ਰਮੁ¤ਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਦਾ ਜਨਮ ਉਨ੍ਹਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ। ਭਾਈ ਕਾਨ੍ਹ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨ੍ਹਾਂ ¦ਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ’ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ। ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਨ੍ਹ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿਘੰ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗੱਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ’ਚ ਬਹੁ-ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ।

ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ਨਾਲੋਂ ਆਕੇ ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਸਾਹਿਬ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਕਾਨ੍ਹ ਸਿੰਘ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉ¤ਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਨ੍ਹ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ।

ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ’ਚ ਲਿਖੇ ਗ੍ਰੰਥ ‘ਰਾਜ ਧਰਮ’ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ।  ਟੀਕਾ ਜੈਮਨੀ ਅਸਵਮੇਧ, ਨਾਨਕ ਭਾਵਾਰਥ ਦੀਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੀ ਸਾਹਿਤ ਰਚਨਾ ਦਾ ਦੂਜਾ ਦੌਰ ਆਰੰਭ ਹੁੰਦਾ ਹੈ। ਉਨ੍ਹਾਂ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ  ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ। ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ, ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਵਰਗੀਆਂ ਸਿਧਾਂਤਕ ਤੇ ਸਾਹਿੱਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰੁਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਸਮਾਜ ਸੁਧਾਰ ਦੀ ਅਭਿਲਾਸ਼ਾ ਨਾਲ ਨਸ਼ਾ ਮੁਕਤ ਸਮਾਜ ਲਈ ‘ਸ਼ਰਾਬ ਨਿਸੇਧ’ (1907 ਈ.) ਵਰਗੀਆਂ ਵਡਮੁੱਲੀਆਂ ਪੁਸਤਕਾਂ ਦੀ ਵੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ।

ਮਹਾਰਾਜਾ ਹੀਰਾ ਸਿੰਘ ਨੇ ਆਪ ਦਾ  ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝ-ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪ ਦੇ ਪਰਮ ਮਿੱਤਰ ਸਨ। ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਭਾਈ ਕਾਨ੍ਹ ਸਿੰਘ ਜੀਵਨ ਭਰ ਯਤਨਸ਼ੀਲ ਰਹੇ। ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ’ ਵਰਗਾ ਅੰਗਰੇਜ਼ੀ ਭਾਸ਼ਾ ’ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ।

ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ‘ਗੁਰਛੰਦ-ਦਿਵਾਕਰ’ ਤੇ ਗੁਰੁਸ਼ਬਦਾ¦ਕਾਰ’ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਜਿਥੇ ਆਪ ਮਹਾਨ ਛੰਦ ਸ਼ਾਸਤਰੀ ਅਤੇ ਅ¦ਕਾਰ ਸ਼ਾਸਤਰੀ ਵਜੋਂ ਸਥਾਪਿਤ ਹੋੲ ੇ, ਉਥੇ ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼’ ਤੇ ‘ਨਾਮਮਾਲਾ ਕੋਸ਼’ ਨਾਲ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ। ਪੰਜਾਬੀ ਭਾਸ਼ਾ ’ਚ ਆਪ ਵੱਲੋਂ ਰਚਿਆ ‘ਮਹਾਨ ਕੋਸ਼’ ਇੱਕ ਅਜਿਹਾ ਅਨੁਪਮ ਗ੍ਰੰਥ ਹੈ ਜਿਸਦੇ ਘੇਰੇ ’ਚ ਧਰਮ, ਭੁਗੋਲ, ਇਤਿਹਾਸ, ਚਕਿਤਸਾ ਦੇ ਨਾਲ ਨਾਲ ਭਾਰਤੀ ਸ਼ਾਸਤਰੀ ਸੰਗੀਤ ਅਤੇ ਗੁਰਮਤਿ ਸੰਗੀਤ ਆਦਿ ਵਿਸ਼ੇ ਵੀ ਆਉਂਦੇ ਹਨ। ਪੰਜਾਬੀ ਸਾਹਿਤ ਪ੍ਰੇਮੀਆ ਲਈ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਸ ਲਾਸ਼ਾਨੀ ਕੋਸ਼ ਦਾ ਅੰਗਰੇਜ਼ੀ ਭਾਸ਼ਾ ‘ਚ ਉਲਥਾ ਕੀਤਾ ਗਿਆ ਹੈ। ਪੰਜਾਬੀ ਸੇਵੀ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਸੁਚੱਜੇ ਉੱਦਮ ਸਦਕਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਪੰਜਾਬੀ ਤੇ ਹਿੰਦੀ ਭਾਸ਼ਾ ਵਿੱਚ ਵੀ ਉੱਤਮ ਢੰਗ ਨਾਲ ਛਾਪਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖ ਸਿਧਾਤਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨ ਵਾਲੀ ਭਾਈ ਕਾਨ ਸਿੰਘ ਨਾਭਾ ਦੀ ਇਕ ਹੋਰ ਉੱਤਮ ਰਚਨਾ ‘ਗੁਰੁਮਤ ਮਾਰਤੰਡ’ ਵੀ ਪੰਜਾਬੀ ਯੂਨੀਵਰਸਿਟੀ ਵੱਲੋਂ ਹਿੰਦੀ ਭਾਸ਼ਾ ‘ਚ ਛਾਪੀ ਜਾ ਰਹੀ ਹੈ।

ਆਪ ਦਾ ਮੁੱਖ ਮੰਤਵ ਵਿਦਿਆ ਦੇ ਪ੍ਰਚਾਰ ਦੁਆਰਾ ਭਾਰਤੀ ਲੋਕਾਂ ਦਾ ਉਥਾਨ ਸੁਧਾਰ ਤੇ ਕਲਿਆਣ ਕਰਨਾ ਸੀ। ਖਾਲਸਾ ਕਾਲਜ ਅੰਮ੍ਰਿਤਸਰ ’ਚ 4 ਅਪ੍ਰੈਲ 1931 ਈ: ਦੌਰਾਨ ਇੱਕ ਵਿਦਿਅਕ ਕਾਨਫਰੰਸ ਦੇ ਪ੍ਰਧਾਨਗੀ ਭਾਸ਼ਣ ਰਾਹੀਂ ਭਾਈ ਸਾਹਿਬ ਨੇ ਦੱਸਿਆ ਸੀ ਕਿ ‘‘ਭਾਰਤ ਦੇਸ਼ ਜਦ ਤੱਕ ਵਿਦਿਆ ਦਾ ਕੇਂਦਰ ਰਿਹਾ ਤਾਂ ਵਿਦੇਸ਼ੀ ਲੋਕ ਇਸਨੂੰ ਆਪਣਾ ਗੁਰੂ ਮੰਨਕੇ, ਵਿਦਿਆ ਪਾਉਣ ਲਈ ਵਿਦਿਆਰਥੀ ਹੋ ਕੇ ਇੱਥੇ ਆਉਂਦੇ ਰਹੇ, ਅਰ ਜਦ ਵਿਦਿਆ ਤੋਂ ਖਾਲੀ ਹੋ ਗਿਆ ਤਾਂ ਸਾਰੀ ਮਹਿਮਾ ਖੋ ਬੈਠਾ। ਅੱਜ ਜ਼ਰੂਰਤ ਹੈ ਕਿ ਉਨ੍ਹਾਂ ਵੱਲੋਂ ਸੰਚਿਤ ਕੀਤੀ ਵਿਦਿਆ ਬਾਰੇ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਤਾਂ ਜੋ ਉਨ੍ਹਾਂ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ। ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਨ੍ਹ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ’, ‘ਭਾਈ ਸਾਹਿਬ’ ਅਤੇ ‘ਸਰਦਾਰ ਬਹਾਦੁਰ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ।

ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ੍ਹ ਸਿੰਘ ਨਾਭਾ
ਆਪਣੇ ਵਿਲੱਖਣ ਯੋਗਦਾਨ ਸਦਕਾ ਭਾਈ ਕਾਨ੍ਹ ਸਿੰਘ ਦਾ ਨਾਂਅ ਪੰਜਾਬੀ ਜਗਤ, ਸਾਹਿਤ ਅਤੇ ਧਾਰਮਿਕ ਖੇਤਰ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ। ਵੀਹਵੀਂ ਸਦੀ ਦੇ ਇਸ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਦਾ ਜਨਮ ਉਨ੍ਹਾਂ ਦੇ ਨਾਨਕੇ ਘਰ ਮਾਤਾ ਹਰਿ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਪਿੰਡ  ਬਨੇਰੇ ਵਿਚ 30 ਅਗਸਤ 1861 ਈਂ ਨੂੰ ਹੋਇਆ। ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਬਾਬਾ ਨੋਧ ਸਿੰਘ ਜੀ ਨਾਲ ਸੰਬੰਧਿਤ ਹੈ । ਭਾਈ ਕਾਨ੍ਹ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨ੍ਹਾਂ ¦ਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ’ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ। ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਨ੍ਹ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿਘੰ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗੱਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ’ਚ ਬਹੁ-ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ।

ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ,ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਕਾਨ੍ਹ ਸਿੰਘ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਸਾਹਿਬ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉ¤ਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਨ੍ਹ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ।

ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ’ਚ ਲਿਖੇ ਗ੍ਰੰਥ ‘ਰਾਜ ਧਰਮ’ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ।  ਟੀਕਾ ਜੈਮਨੀ ਅਸਵਮੇਧ, ਨਾਨਕ ਭਾਵਾਰਥ ਦੀਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ  ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ। ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ ਅਤੇ ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਸਿਧਾਂਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰੁਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ।

ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਭਾਈ ਕਾਨ੍ਹ ਸਿੰਘ ਜੀਵਨ ਭਰ ਯਤਨਸ਼ੀਲ ਰਹੇ। ਮਹਾਰਾਜਾ ਹੀਰਾ ਸਿੰਘ ਨੇ ਆਪ ਦਾ  ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝ-ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪਦੇ ਪਰਮ ਮਿੱਤਰ ਸਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ’ ਵਰਗਾ ਅੰਗਰੇਜ਼ੀ ਭਾਸ਼ਾ ’ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ।

ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼’ ਤੇ ‘ਨਾਮਮਾਲਾ ਕੋਸ਼’ ਨਾਲ ਜਿਥੇ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ, ਉਥੇ ‘ਗੁਰਛੰਦ ਦਿਵਾਕਰ’ ਤੇ ਗੁਰੁਸ਼ਬਦਾ¦ਕਾਰ’ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਆਪ ਮਹਾਨ ਛੰਦ ਸ਼ਾਸਤਰੀ ਅਤੇ ਅ¦ਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ। ਪੰਜਾਬੀ ਸਾਹਿਤ ਪ੍ਰੇਮੀਆ ਲਈ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਸ ਲਾਸ਼ਾਨੀ ਕੋਸ਼ ਦਾ ਅੰਗਰੇਜ਼ੀ ਭਾਸ਼ਾ ‘ਚ ਉਲਥਾ ਕੀਤਾ ਗਿਆ ਹੈ। ਪੰਜਾਬੀ ਸੇਵੀ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਸੁਚੱਜੇ ਉੱਦਮ ਸਦਕਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਪੰਜਾਬੀ ਤੇ ਹਿੰਦੀ ਭਾਸ਼ਾ ਵਿੱਚ ਵੀ ਉੱਤਮ ਢੰਗ ਨਾਲ ਛਾਪਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖ ਸਿਧਾਤਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨ ਵਾਲੀ ਭਾਈ ਕਾਨ੍ਹ ਸਿੰਘ ਨਾਭਾ ਦੀ ਇਕ ਹੋਰ ਉੱਤਮ ਰਚਨਾ ‘ਗੁਰੁਮਤ ਮਾਰਤੰਡ’ ਵੀ ਪੰਜਾਬੀ ਯੂਨੀਵਰਸਿਟੀ ਵੱਲੋਂ ਹਿੰਦੀ ਭਾਸ਼ਾ ‘ਚ ਛਾਪੀ ਜਾ ਰਹੀ ਹੈ। ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਨ੍ਹ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ’, ‘ਭਾਈ ਸਾਹਿਬ’ ਅਤੇ ‘ਸਰਦਾਰ ਬਹਾਦੁਰ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ। ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਅੱਜ ਜ਼ਰੂਰਤ ਹੈ ਕਿ ਉਨ੍ਹਾਂ ਵੱਲੋਂ ਸੰਚਿਤ ਕੀਤੀ ਵਿਦਿਆ ਨਾਲ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਜਾਵ, ਤਾਂ ਜੋ ਉਨ੍ਹਾਂ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ।

ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ ਪੰਜਾਬੀ ਸਾਹਿਤ ਜਗਤ ਅਤੇ ਗੁਰਮਤਿ ਵਿਆਖਿਆ ਦੇ ਖੇਤਰ ਵਿਚ ਭਾਈ ਕ੍ਹਾਨ ਸਿੰਘ ਨਾਭਾ ਇਕ ਅਜਿਹਾ ਨਾਂ ਹੈ ਜਿਸਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ।ਆਪ ਦਾ ਜਨਮ ਮਾਤਾ ਹਰਿ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਉਨ੍ਹਾਂ ਦੇ ਘਰ 30ਅਗਸਤ 1861 ਈ: ਨੂੰ ਹੋਇਆ।

ਬੱਚਪਨ ਵਿਚ ਆਪਣੇ ਪਿਤਾ ਬਾਬਾ ਨਾਰਾਇਣ ਸਿੰਘ ਪਾਸੋਂ ਨਾਭਾ ਵਿਖੇ ਤੇ ਬਾਅਦ ਵਿਚ ਸਮੇਂ ਦੇ ਹੋਰ ਪ੍ਰਮੁੱਖ ਵਿਦਵਾਨਾਂ ਪਾਸੋਂ ਬਹੁਪੱਖੀ ਵਿਦਿਆ ਗ੍ਰਹਿਣ ਕੀਤੀ।ਉਹ ਸ਼ਿਕਾਰ ਦੇ ਸੌਕੀਨ ਤੇ ਸੰਗੀਤ ਪ੍ਰੇਮੀ ਵੀ ਸਨ।ਆਪ ਦਾ ਵਿਆਹ ਰਿਆਸਤ ਪਟਿਆਲਾ ਦੇ ਪਿੰਡ ਰਾਮਗੜ੍ਹ ਵਿਚ ਸ੍ਰ ਹਰਦਮ ਸਿੰਘ ਦੀ ਸਪੁੱਤਰੀ ਬਸੰਤ ਕੌਰ ਨਾਲ ਹੋਇਆ ,ਜਿਸਦੀ ਕੁੱਖੋਂ ਉਨ੍ਹਾਂ ਦੇ ਇਕਲੌਤੇ   ਬੇਟੇ ਭਗਵੰਤ ਸਿੰਘ (ਹਰੀ ਜੀ) ਦਾ ਜਨਮ 1892ਈ: ਵਿਚ ਹੋਇਆ।ਭਾਈ ਸਹਿਬ ਨੇ ਰਿਆਸਤ ਨਾਭਾ ਅਤੇ ਪਟਿਆਲਾ ਵਿਚ ਕਈ ਉਚੱ ਆਹੁਦਿਆਂ ਤੇ ਸੇਵਾ ਕੀਤੀ ਅਤੇ ਮਹਾਰਾਜਾ ਰਿਪੁਦਮਨ ਸਿੰਘ ,ਉਨ੍ਹਾਂ ਦੀ ਮਹਾਰਾਣੀ ਸਰੋਜਨੀ ਦੇਵੀ ਤੇ ਪ੍ਰਸਿੱਧ ਅੰਗਰੇਜ ਵਿਦਵਾਨ ਮਿਸਟਰ ਮੈਕਸ ਆਰਥਰ ਮੈਕਾਲਫ ਆਪ ਦੇ ਪ੍ਰਮੁੱਖ ਸ਼ਿਸ਼ ਬਣੇ। ਮਹਾਰਾਜਾ ਭੁਪਿੰਦਰ ਸਿੰਘ (ਰਿਆਸਤ ਪਟਿਆਲਾ) ਤੇ ਮਹਾਰਾਜਾ ਰਿਆਸਤ ਕਪੂਰਥਲਾ ਵੀ ਉਨ੍ਹਾਂ ਦੇ ਬੜੇ ਕਦਰਦਾਨ ਸਨ। ਉਸ ਮੌਕੇ ਦੀਆਂ ਸੁਧਾਰਕ ਲਹਿਰਾਂ ‘ਸਿੰਘ ਸਭਾ ਲਹਿਰ’ ਆਦਿ ਦੇ ਆਗੂ ਵੀ ਉਨ੍ਹਾਂ ਦੀ ਵਿਦਵਤਾ ਤੋਂ ਬਹੁਤ ਪ੍ਰਭਾਵਿਤ ਸਨ।

ਇਕ ਲੇਖਕ ਦੇ ਤੌਰ ਤੇ ਭਾਈ ਸਾਹੇਬ ਦਾ ਆਗਮਨ 19ਵੀਂ ਸਦੀ ਦੇ ਅਖੀਰਲੇ ਦਹਾਕੇ ਵਿਚ ਹੋਇਆ।ਮੁਢਲੇ ਦੌਰ ਦੀਆਂ ਰਚਨਾਵਾਂ ‘ ਰਾਜ ਧਰਮ’,'ਟੀਕਾ ਜੈਮਨੀ ਅਸਵਮੇਧ’,ਤੇ’ਨਾਟਕ ਭਾਵਾਰਥ ਦੀਪਕਾ’ ਆਦਿ ਆਪ ਨੂੰ ਪਰੰਪਰਾਗਤ ਵਿਦਿਆ ਦਾ ਵਿਦਵਾਨ ਸਿੱਧ ਕਰਦੀਆਂ ਹਨ।ਇਸ ਉਪਰੰਤ ਗੁਰਮਤਿ ਸਿਧਾਂਤਾਂ ਦੀ ਵਿਆਖਿਆ ਲਈ ‘ਹਮ ਹਿੰਦੂ ਨਹੀਂ’,'ਗੁਰੁਮਤ ਪ੍ਰਭਾਕਰ’,'ਗੁਰੁਮਤ ਸੁਧਾਕਰ’,'ਗੁਰੁ-ਗਿਰਾ ਕਸੌਟੀ ‘,’ਸੱਦ ਕਾ ਪਰਮਾਰਥ’ ‘ਠਗ-ਲੀਲ੍ਹਾ’,‘ਚੰਡੀ ਦੀ ਵਾਰ ਸਟੀਕ’ ਤੇ ਅਨੇਕਾਂ ਹੋਰ ਪੁਸਤਕਾਂ ਦੀ ਰਚਨਾ ਸਦਕਾ ਉਹ ਸਿੱਖ ਧਰਮ ਦੇ ਮਹਾਨ ਵਿਆਖਿਆਕਾਰ ਵਜੋਂ ਸਥਾਪਤ ਹੋਏ।ਇਨ੍ਹਾਂ ਲਿਖਤਾਂ ਨਾਲ ਸਿੱਖ ਰਾਜਨੀਤੀ ਨੂੰ ਸਪੱਸ਼ਟ ਮਨੋਰਥ ਤੇ ਦਿਸ਼ਾ ਦੇਣ ਤੋਂ ਇਲਾਵਾ ,ਨਾਲ ਹੀ ਉਨ੍ਹਾਂ ਪਹਿਲੀ ਵਾਰ ਸਿੱਖ ਇਤਿਹਾਸ ,ਗੁਰਬਾਣੀ  ਤੇ ਸਿੱਖ ਸਾਹਿਤ ਨੂੰ  ਗੁਰਮਤਿ ਸਿਧਾਂਤਾਂ ਅਨੁਸਾਰ ਪਰਖ ਕੇ ਉਸ ਵਿਚ ਪਾਏ ਰਲਾਅ ਨੂੰ ਵਖਰਿਆ ਕੇ ਸਿੱਟਾ ਕੱਢਿਆ ਕਿ ‘ਗੁਰਬਾਣੀ ‘ਸਨਾਤਨੀ ਵਿਚਾਰਾਂ ਦੀ ਪ੍ਰੋੜਤਾ ਨਹੀਂ ਕਰਦੀ ਅਤੇ ਨਾਂ ਹੀ ਗੁਰਬਾਣੀ ਧਰਮ ਸ਼ਾਸਤਰਾਂ ਦਾ ਖੁਲਾਸਾ ਹੈ। ‘ਗੁਰੁਛੰਦ ਦਿਵਾਕਰ’ ਤੇ ਗੁਰੁਸ਼ਬਦਾਲੰਕਾਰ’ ਪੁਸਤਕਾਂ ਦੀ ਰਚਨਾ ਕਰਕੇ ਉਹ ਇਕ ਮਹਾਨ ਛੰਦ ਸ਼ਾਸਤਰੀ ਤੇ ਅਲੰਕਾਰ ਸ਼ਾਸਤਰੀ ਵਜੋਂ ਪ੍ਰਸ਼ਿੱਧ ਹੋਏ ।ਆਪ ਦੀ ਪੂਰੀ ਜਿੰਦਗੀ ਦੀ ਮਿਹਨਤ ਦਾ ਸਿੱਟਾ ਅਤੇ ਆਪ ਦਾ ਸਭ ਤੋਂ ਮਹਾਨ ਗ੍ਰੰਥ ‘ਗੁਰੁਸ਼ਬਦ ਰਤਨਾਕਰ ਮਹਾਨ ਕੋਸ਼’ ਹੈ,ਜਿਸਨੂੰ ਸਿੱਖ ਸਾਹਿਤ ਦਾ ਵਿਸ਼ਵਕੋਸ਼ ਜਾਂ ਇਨਸਾਈਕਲੋਪੀਡੀਆ ਕਿਹਾ ਜਾਂਦਾ ਹੈ,ਜੋ ਕਿ ਪੰਜਾਬੀ ਕੋਸ਼ਕਾਰੀ ਦੇ ਖੇਤਰ ਵਿਚ ਇਕ ਮੀਲ ਪੱਥਰ ਹੈ।ਇਸ ਅਨੁਪਮ ਗ੍ਰੰਥ ਵਿਚ ਸਾਹਿਤ,ਇਤਿਹਾਸ,ਭੁਗੋਲ,ਚਕਿਤਸਾ ਆਦਿ ਅਨੇਕ ਵਿਸ਼ਿਆਂ ਤੋਂ ਇਲਾਵਾ ਭਾਰਤੀ ਸ਼ਾਸਤਰੀ ਸੰਗੀਤ ਬਾਰੇ ਵੀ ਵਡਮੁੱਲੀ ਜਾਣਕਾਰੀ ਉਪਲਬਧ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਸਦਾ ਅੰਗਰੇਜੀ ਵਿਚ ਅਨੁਵਾਦ ਕੀਤਾ ਗਿਆ ਹੈ,ਅਤੇ ਪੰਜਾਬੀ ਸੇਵੀ ਵਾਈਸ-ਚਾਂਸਲਰ ਡਾ.ਜਸਪਾਲ ਸਿੰਘ,  ਭਾਈ ਕਾਨ੍ਹ ਸਿੰਘ ਦੀਆਂ ਕੁਝ ਹੋਰ ਦੁਰਲੱਭ ਰਚਨਾਵਾਂ ਦੇ ਹਿੰਦੀ ਅਨੁਵਾਦ ਲਈ ਵੀ ਯਤਨਸ਼ੀਲ ਹਨ।

‘ਸ਼ਰਾਬ-ਨਿਸ਼ੇਧ’  ਵਰਗੀਆਂ ਸਮਾਜ ਸੁਧਾਰਕ ਪੁਸਤਕਾਂ ਲਿਖਣ ਦੇ ਨਾਲ ਨਾਲ ਭਾਈ ਕ੍ਹਾਨ ਸਿੰਘ ਨਾਭਾ ਨੇ ਪੰਜਾਬੀ ਟੀਕਾਕਾਰੀ ਨੂੰ ਵੀ ਵਿਗਿਆਨਕ ਲੀਹਾਂ ਤੇ ਤੋਰਿਆ ਅਤੇ ਸਮਕਾਲੀ ਅਖਬਾਰਾਂ ਤੇ ਰਸਾਲਿਆਂ ਲਈ ਅਨੇਕ ਨਿਬੰਧ ਲਿਖਕੇ ਪੰਜਾਬੀ ਨਿਬੰਧ ਦੇ ਆਰੰਭ ਵਿਚ ਵਡਮੁੱਲਾ ਯੋਗਦਾਨ ਪਾਇਆ।ਪ੍ਰਸਿੱਧ ਅੰਗਰੇਜ ਵਿਦਵਾਨ ਮਿਸਟਰ ਮੈਕਸ ਆਰਥਰ ਮੈਕਾਲਫ ਦੀ ਵਿਸ਼ਵ ਪ੍ਰਸਿੱਧ ਪੁਸਤਕ ‘ਦੀ ਸਿੱਖ ਰਿਲੀਜਨ’ ਨੂੰ ਸੰਪੂਰਨ ਕਰਾਉਨ ਲਈ ਅਤੇ ਖਾਲਸਾ ਕਾਲਿਜ ਅੰਮ੍ਰਿਤਸਰ ਦੀ ਸਥਾਪਨਾ ਲਈ ਵੀ ਆਪ ਦਾ ਅਹਿਮ ਯੋਗਦਾਨ ਹੈ।  23 ਨਵੰਬਰ1938 ‘ਚ 77 ਸਾਲ ਦੀ ਉਮਰ ਵਿਚ ਦਿਲ ਦੀ ਧੜਕਨ ਬੰਦ ਹੋਣ ਨਾਲ ਨਾਭੇ ਵਿਖੇ ਭਾਈ ਸਾਹੇਬ ਦਾ ਦੇਹਾਂਤ ਹੋਇਆ।ਆਪ ਜੀ ਨੂੰ ਸਰਬਪੱਖੀ ਵਿਦਵਤਾ ਅਤੇ ਸਰਬਾਂਗੀ ਸ਼ਖਸੀਅਤ ਕਰਕੇ ਸਿੱਖ ਕੌਮ ਵਿਚ ‘ਭਾਈ ਸਾਹਿਬ’ ਜਾਂ ‘ਪੰਥ ਰਤਨ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ। ਨਾਭੇ ਦੇ ਇਸ ਵਿਦਵਾਨ ਘਰਾਣੇ ਵਿਚੋਂ ਭਾਈ ਸਾਹੇਬ ਦੇ ਸਪੁੱਤਰ ਭਗਵੰਤ ਸਿੰਘ ਹਰੀ ਜੀ,ਨੂੰ ਬੀਬੀ ਹਰਨਾਮ ਕੌਰ ਅਤੇ ਪੋਤ-ਨੂੰਹ ਡਾ.ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਯੋਗਦਾਨ ਪਾਇਆ।ਵਰਤਮਾਨ ‘ਚ ਭਾਈ ਸਾਹੇਬ ਦੇ ਪੜਪੋਤਰੇ ਮੇਜਰ ਆਦਰਸ਼ਪਾਲ ਸਿੰਘ ਵੀ ਸਮਾਜ ਸੇਵਾ ਤੇ ਸਾਹਿਤੱਕ ਰੁਚੀਆਂ ਦੇ ਧਾਰਨੀ ਹਨ।

ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ ਦੀ ਦ੍ਰਿਸ਼ਟੀ ਵਿਸ਼ਵਵਿਆਪੀ,ਆਦਰਸ਼ਵਾਦੀ ਤੇ ਵਿਗਿਆਨਕ ਹੈ।ਉਨ੍ਹਾਂ ਦੁਆਰਾ ਰਚਿਆ ਗਿਆ ਧਾਰਮਿਕ ਸਾਹਿਤ ,ਭਾਈ ਸਾਹਿਬ ਨੂੰ ਭਾਈ ਗੁਰਦਾਸ ਤੋਂ ਪਿਛੋਂ ਗੁਰਮਤਿ ਦਾ ਅਦੁਤੀ ਤੇ ਨਿਪੁੰਨ ਮਰਯਾਦਾ ਨਿਰਧਾਰਕ ਸਿੱਧ ਕਰਦਾ ਹੈ।ਉਨ੍ਹਾਂ ਵਲੋਂ ਰਚੇ ਮਹਾਨ ਗ੍ਰੰਥਾਂ ਦੀ ਸਾਰਥਿਕਤਾ ਜਿੰਨੀ ਪਿਛਲੇ ਸਮੇ ਵਿਚ ਸੀ,ਉਨੀ ਅੱਜ ਵੀ ਬਰਕਰਾਰ ਹੈ ਅਤੇ ਭਵਿੱਖ ਵਿਚ ਵੀ ਬਰਕਰਾਰ ਰਹੇਗੀ।