Punjab News - Quami Ekta Punjabi Newspaper (ਕੌਮੀ ਏਕਤਾ) » ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਪੰਥਕ ਬਨਾਮ ਅਦਾਲਤੀ ਸਰੋਕਾਰ
ਅੱਜ ੩੧ ਅਗਸਤ ੨੦੨੦ ਨੂੰ ੨੫ ਸਾਲਾਂ ਬਾਅਦ ਸਿੱਖ ਪੰਥ ਵਿਚ ਇਸ ਗੱਲ ਦੀ ਭਰਪੂਰ ਚਰਚਾ ਤੇ ਮਾਣ ਹੈ ਕਿ ਭਾਈ ਦਿਲਾਵਰ ਸਿੰਘ ਨੇ ਆਪਾ ਵਾਰ ਕੇ ਜੁਲਮ ਦੀ ਅੱਤ ਦਾ ਅੰਤ ਕੀਤਾ ਅਤੇ ਮੇਰੇ ਸਮੇਤ ਸਮੁੱਚਾ ਪੰਥ ਇਸ ਕਾਰਜ ਲਈ ਯੋਗਦਾਨ ਪਾਉਂਣ ਵਾਲੇ ਹਰੇਕ ਦਾ ਦਿਲੋਂ ਸਤਿਕਾਰ ਕਰਦਾ ਹੈ ਅਤੇ ਰਹਿੰਦੀ ਦੁਨੀਆਂ ਤੱਕ ਕਰਦਾ ਰਹੇਗਾ ਪਰ ਬਤੌਰ ਵਕੀਲ ਇਸ ਕੇਸ ਦੇ ਕਾਨੂੰਨੀ ਪਹਿਲੂਆਂ ਨੂੰ ਕਈ ਵਾਰ ਵਿਚਾਰਿਆ ਅਤੇ ਇਸ ਕੇਸ ਨਾਲ ਸਬੰਧਤ ਸੈਸ਼ਨ ਅਦਾਲਤ ਤੇ ਹਾਈ ਕੋਰਟ ਦੀਆਂ ਜਜਮੈਂਟਾਂ ਪੜ੍ਹੀਆਂ ਅਤੇ ਮੇਰਾ ਇਹ ਹੱਥਲਾ ਲੇਖ ਮੁੱਖ ਰੂਪ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਜਜਮੈਂਟ ਮਿਤੀ ੧੨ ਅਕਤੂਬਰ ੨੦੧੦ ਉਪਰ ਆਧਾਰਤ ਹੈ ਜਿਸ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਤੇ ਭਾਈ ਲਖਵਿੰਦਰ ਸਿੰਘ, ਭਾਈ ਸਮਸ਼ੇਰ ਸਿੰਘ ਤੇ ਭਾਈ ਗੁਰਮੀਤ ਸਿੰਘ ਦੀ ਉਮਰ ਕੈਦ ਬਰਕਰਾਰ ਰੱਖੀ ਗਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ। ਭਾਈ ਪਰਮਜੀਤ ਸਿੰਘ ਭਿਓਰਾ ਤੇ ਭਾਈ ਜਗਤਾਰ ਸਿੰਘ ਤਾਰਾ ਦਾ ਸੈਸ਼ਨ ਅਦਾਲਤ ਦਾ ਫੈਸਲਾ ਵੱਖ-ਵੱਖ ਸਮੇਂ ਤੇ ਆਇਆ ਸੀ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਦੀ ਅਪੀਲ ਅਜੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵਿਚਾਰਧੀਨ ਹੈ ਅਤੇ ਭਾਈ ਜਗਤਾਰ ਸਿੰਘ ਤਾਰਾ ਨੇ ਸੈਸ਼ਨਜ਼ ਅਦਾਲਤ ਦੇ ਫੈਸਲੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਨਹੀਂ ਕੀਤੀ।ਭਾਰਤੀ ਸੁਪਰੀਮ ਕੋਰਟ ਵਿੱਚ ਸੀ.ਬੀ.ਆਈ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਹਾਈਕੋਰਟ ਵਲੋਂ ਫਾਂਸੀ ਤੋੜੇ ਜਾਣ ਵਿਰੁੱਧ ਅਪੀਲ, ਭਾਈ ਜਗਤਾਰ ਸਿੰਘ ਹਵਾਰਾ ਵਲੋਂ ਅਪੀਲ ਅਤੇ ਭਾਈ ਲਖਵਿੰਦਰ ਸਿੰਘ ਵਲੋਂ ਅਪੀਲ ਅਜੇ ਵਿਚਾਰਧੀਨ ਹੈ। ਭਾਈ ਸਮਸ਼ੇਰ ਸਿੰਘ ਤੇ ਭਾਈ ਗੁਰਮੀਤ ਸਿੰਘ ਵਲੋਂ ਭਾਰਤੀ ਸੁਪਰੀਮ ਕੋਰਟ ਵਿੱਚ ਕੋਈ ਅਪੀਲ ਦਾਖਲ ਨਹੀਂ ਕੀਤੀ ਗਈ।

ਹਰੇਕ ਕੇਸ ਸਬੰਧੀ ਹਰੇਕ ਵਕੀਲ ਦਾ ਆਪਣਾ-ਆਪਣਾ ਪੱਖ ਹੁੰਦਾ ਹੈ ਅਤੇ ਇਕੋ ਕੇਸ ਸਬੰਧੀ ਵੱਖ-ਵੱਖ ਵਕੀਲਾਂ ਦੇ ਵੱਖ-ਵੱਖ ਵਿਚਾਰ ਜਾਂ ਥਿਊਰੀਆਂ ਹੁੰਦੀਆਂ ਹਨ ਅਤੇ ਹਰੇਕ ਵਕੀਲ ਆਪਣੇ ਮੁਵੱਕਿਲ ਦਾ ਪੱਖ ਰੱਖਣ ਲਈ ਆਪਣੇ ਕਾਨੂੰਨੀ ਦਿਮਾਗ ਤੇ ਦਾਅ-ਪੇਚਾਂ ਦਾ ਸਹਾਰਾ ਲੈਂਦਾ ਹੈ ਅਤੇ ਕਈ ਵਾਰ ਮੌਕੇ ਸਿਰ ਕੀਤੀ ਗਈ ਸਿਆਣਪ ਮੁਵੱਕਿਲ ਦਾ ਫਾਇਦਾ ਕਰ ਜਾਂਦੀ ਹੈ ਅਤੇ ਕਈ ਵਾਰ ਨੁਕਸਾਨ।ਬੇਅੰਤ ਕਤਲ ਕੇਸ ਦਾ ਮੁਤਾਲਿਆ ਕਰਨਾ ਇਸ ਲਈ ਵੀ ਜਰੂਰੀ ਹੈ ਕਿ ਇਸ ਨਾਲ ਸਿੱਖ ਪੰਥ ਦੀ ਅਣਖ, ਜੁਰੱਅਤ ਤੇ ਵਿਰਾਸਤ ਜੁੜੀ ਹੋਈ ਹੈ। ਇਸ ਇਤਿਹਾਸਕ ਕਾਰਜ ਨੂੰੰ ਕਰਨ ਵਾਲੇ ਭਾਈ ਦਿਲਾਵਰ ਸਿੰਘ ਤੋਂ ਇਲਾਵਾ ਸਭ ਸਾਡੇ ਦਰਮਿਆਨ ਹਨ।ਇਸ ਕੇਸ ਦੇ ਮੁਕੱਦਮੇਵਾਰਾਂ ਦੀ ਇਸ ਕੇਸ ਦਰਮਿਆਨ ਆਪਸੀ ਅਸਹਿਮਤੀ ਵੀ ਨਵੀਂ ਨਹੀਂ ਹੈ ਅਤੇ ਇਹ ਖੱਪਾ ਵੱਧਣ ਦਾ ਕਾਰਨ ਵੀ ਅਸਲ ਵਿੱਚ ਇਸ ਕੇਸ ਵਿੱਚ ਹੀ ਪਿਆ ਹੈ ਜਿਸਨੂੰ ਜਾਣਨ ਤੋਂ ਬਾਅਦ ਇਸ ਨੂੰ ਪੂਰਨ ਦਾ ਵੀ ਹੀਲਾ ਹੋ ਸਕਦਾ ਹੈ ਅਤੇ ਮੇਰਾ ਇਹ ਨਿਮਾਣਾ ਯਤਨ ਹੈ ਕਿ ਅਜਿਹਾ ਹੋ ਸਕੇ ਤਾਂ ਕਿ ਪੰਥਕ ਸ਼ਕਤੀ ਨੂੰ ਵਿਅਰਥ ਹੋਣ ਤੋਂ ਬਚਾਇਆ ਜਾ ਸਕੇ। ਇਸ ਕੇਸ ਸਬੰਧੀ ਮੈ ਚਾਰ ਪੱਖਾਂ ਤੋਂ ਇਸ ਦਾ ਮੁਤਾਲਿਆ ਕਰਨ ਦਾ ਯਤਨ ਕੀਤਾ ਹੈ:- ਭਾਈ ਦਿਲਾਵਰ ਸਿੰਘ ਮਨੁੱਖੀ ਬੰਬ ਥਿਊਰੀ, ਜਿੰਮੇਵਾਰੀ, ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਜਗਤਾਰ ਸਿੰਘ ਹਵਾਰਾ।

ਭਾਈ ਦਿਲਾਵਰ ਸਿੰਘ ਮਨੁੱਖੀ ਬੰਬ ਥਿਊਰੀ:ਸਿੱਖ ਪੰਥ ਵਿੱਚ ਇਸ ਗੱਲ ਦਾ ਮਾਣ ਕੀਤਾ ਜਾਂਦਾ ਹੈ ਕਿ ਭਾਈ ਦਿਲਾਵਰ ਸਿੰਘ ਨੇ ਸ਼ਹਾਦਤ ਦਾ ਜਾਮ ਪੀ ਕੇ ਜਾਲਮ ਦੀ ਅੱਤ ਦਾ ਅੰਤ ਕੀਤਾ ਅਤੇ ਸਾਰਾ ਪੰਥ ਇਸ ਕਰਕੇ ਸਦਾ ਭਾਈ ਦਿਲਾਵਰ ਸਿੰਘ ਦਾ ਰਿਣੀ ਰਹੇਗਾ।ਸਰਕਾਰ, ਸੀ.ਬੀ.ਆਈ ਤੇ ਜਜਮੈਂਟ ਮੁਤਾਬਕ ਭਾਈ ਦਿਲਾਵਰ ਸਿੰਘ ਨੇ ਲੱਕ ਨਾਲ ਬਾਰੂਦ ਦੀ ਬੈਲ਼ਟ ਬੰਨ ਕੇ ੩੧ ਅਗਸਤ ੧੯੯੫ ਨੂੰ ਸ਼ਾਮ ੫:੧੦ ਤੇ ਮੁੱਖ ਮੰਤਰੀ ਬੇਅੰਤ ਤੇ ਉਸਦੇ ੧੬ ਸੰਗੀਆਂ ਨੂੰ ਮਾਰ ਦਿੱਤਾ ਅਤੇ ਇਹੀ ਗੱਲ ਸਿੱਖ ਪੰਥ ਨੇ ਵੀ ਅਪਣਾਈ ਅਤੇ ਸ਼ਹੀਦੀ ਗਾਥਾ ਗਾਉਂਣ ਵਾਲਿਆਂ ਨੇ ਵੀ ਇਸ ਨੂੰ ਆਧਾਰ ਬਣਾ ਕੇ ਵਾਰਾਂ-ਗੀਤ ਗਾਏ ਬਿਲਕੁਲ ਉਸੇ ਤਰ੍ਹਾਂ ਜਿਵੇਂ ਸਿੱਖ ਪੰਥ ਪੁਰਾਤਨ ਤੇ ਨਵੀਨ ਯੋਧਿਆਂ ਦੀ ਗਾਥਾਵਾਂ ਗਾਉਂਦਾ ਹੈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਕੀਤੇ ਇਕਬਾਲੀਆ ਬਿਆਨ ਮੁਤਾਬਕ ਵੀ ਉਸਨੇ ਹੀ ਭਾਈ ਦਿਲਾਵਰ ਸਿੰਘ ਦੇ ਲੱਕ ਨੂੰ ਬਾਰੂਦੀ ਬੈਲਟ ਬੰਨੀ ਸੀ ਅਤੇ ਉਸਨੂੰ ਜਾਲਮ ਦਾ ਅੰਤ ਕਰਨ ਲਈ ਸ਼ਹਾਦਤ ਦੇ ਰਾਹ ਤੋਰਿਆ ਸੀ ਅਤੇ ਇਸੇ ਇਕਬਾਲੀਆ ਬਿਆਨ ਉਪਰ ਭਾਈ ਰਾਜੋਆਣਾ ਅੱਜ ਵੀ ਖੜ੍ਹਾ ਹੈ ਪਰ ਦੂਜੇ ਪਾਸੇ ਇਸ ਕੇਸ ਵਿੱਚ ਜੋ ਸਫਾਈ ਧਿਰ ਵਲੋਂ ਸਫਾਈ ਪੱਖ ਇਹ ਲਿਆ ਗਿਆ ਸੀ ਕਿ ਬੇਅੰਤ ਕਤਲ ਮਨੁੱਖੀ ਬੰਬ ਨਾਲ ਨਹੀਂ ਸਗੋਂ ਮੁੱਖ ਮੰਤਰੀ ਬੇਅੰਤ ਦੀ ਸਕਿਓਰਟੀ ਘਾਟ ਕਾਰਨ ਉਸਦੀ ਕਾਰ ਦੀ ਸੀਟ ਥੱਲੇ ਜਾਂ ਡਿੱਕੀ ਵਿੱਚ ਰੱਖੇ ਬੰਬ ਨਾਲ ਹੋਇਆ ਸੀ ਇਸ ਮੌਕੇ ਇਕ ਨਹੀਂ ਸਗੋਂ ਕਈ ਬੰਬ ਧਮਾਕੇ ਹੋਏ ਸਨ ਅਤੇ ਬਹੁਤਾ ਜੋਰ ਇਸ ਪੱਖ ਨੂੰ ਸਾਬਤ ਕਰਨ ਲਈ ਹੀ ਲਗਾਇਆ ਲੱਗਦਾ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਮਨੁੱਖੀ ਬੰਬ ਥਿਊਰੀ ਉਸ ਸਮੇਂ ਦੇ ਡੀ.ਜੀ.ਪੀ ਕੇ.ਪੀ ਗਿੱਲ ਵਲੋਂ ਘੜ੍ਹੀ ਗਈ ਸੀ। ਭਾਵੇਂ ਕਿ ਸੈਸ਼ਨਜ਼ ਅਦਾਲਤ ਤੇ ਹਾਈਕੋਰਟ ਵਲੋਂ ਸਫਾਈ ਧਿਰ ਦੇ ਇਸ ਪੱਖ ਨਾਲ ਇਤਫਾਕ ਨਹੀਂ ਰੱਖਿਆ ਪਰ ਸਫਾਈ ਧਿਰ ਨੇ ਆਪਣੀ ਇਸ ਥਿਊਰੀ ਦੀ ਪੇਸ਼ਕਾਰੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਬਿਨਾਂ-ਸ਼ੱਕ ਜਜਮੈਂਟ ਪੜਦਿਆਂ ਇਕ ਵਾਰ ਤਾਂ ਲੱਗਦਾ ਹੈ ਕਿ ਸ਼ਾਇਦ ਅਜਿਹਾ ਹੀ ਹੋਇਆ ਹੋਵੇ ਪਰ ਅਜਿਹੇ ਕੇਸਾਂ ਵਿੱਚ ਸਫਾਈ ਧਿਰ ਦਾ ਪੱਖ ਦੂਜੇ ਦਰਜ਼ੇ ਦਾ ਮੰਨ ਕੇ ਹੀ ਦੇਖਿਆ ਜਾਂਦਾ ਹੈ ਪਰ ਇਸ ਗੱਲ ਵਿੱਚ ਕੋਈ ਦੋ ਰਾਵਾਂ ਨਹੀਂ ਕਿ ਮਨੁੱਖੀ ਬੰਬ ਥਿਊਰੀ ਹੀ ਅਸਲ ਸੀ ਅਤੇ ਇਸ ਦਾ ਸਫਾਈ ਧਿਰ ਨੂੰ ਵੀ ਪਤਾ ਸੀ ਅਤੇ ਪੰਥ ਵੀ ਇਸ ਨੂੰ ਮਾਨਤਾ ਦੇ ਚੁੱਕਾ ਸੀ ਅਤੇ ਕੇਸ ਦੌਰਾਨ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਭਰਾ ਵਲੋਂ ਭਾਈ ਦਿਲਾਵਰ ਸਿੰਘ ਦੇ ਬਚੇ ਸਰੀਰ ਤੇ ਬੂਟਾਂ ਦੀ ਸਨਾਖਤ ਵੀ ਕੀਤੀ ਗਈ ਅਤੇ ਭਾਈ ਦਿਲਾਵਾਰ ਸਿੰਘ ਦੇ ਬਚੇ ਸਰੀਰ ਦਾ ਡੀ.ਐੱਨ.ਏ ਮਿਲਾਨ ਵੀ ਉਹਨਾਂ ਦੇ ਮਾਤਾ-ਪਿਤਾ ਨਾਲ ਕੀਤਾ ਗਿਆ ਸੀ ਅਤੇ ਪਰਿਵਾਰ ਵਲੋਂ ਭਾਈ ਦਿਲਾਵਰ ਸਿੰਘ ਦੇ ਬਚੇ ਸਰੀਰ ਨੂੰ ਪਰਾਪਤ ਕਰਕੇ ਅੰਤਮ ਸੰਸਕਾਰ ਵੀ ਕੀਤਾ ਗਿਆ ਸੀ ਅਤੇ ਸਭ ਤੋਂ ਵੱਧ ਕੇ ਸਫਾਈ ਧਿਰ ਦੀ ਮਨੁੱਖੀ ਬੰਬ ਨਾ ਮੰਨਣ ਦੀ ਥਿਊਰੀ ਦਾ ਬਾਕੀ ਸਹਿ-ਦੋਸ਼ੀਆਂ ਨੂੰ ਕੋਈ ਫਾਇਦਾ ਵੀ ਨਹੀਂ ਹੋਇਆ ਤਾਂ ਫਿਰ ਅਜਿਹਾ ਕਰਨ ਦੀ ਕੀ ਲੋੜ ਪਈ ? ਇਸ ਸਵਾਲ ਦਾ ਜਵਾਬ ਸਮੇਂ ਦੇ ਗਰਭ ਵਿੱਚ ਹੀ ਪਿਆ ਹੈ। ਮੈਂ ਸਮਝਦਾ ਹਾਂ ਕਿ ਇਹ ਥਿਊਰੀ ਨੇ ਹੀ ਮੁਕੱਦਮੇਵਾਰਾਂ ਵਿੱਚ ਖੱਪਾ ਪਾਇਆ-ਵਧਾਇਆ ਪਰ ਇਸ ਦਾ ਫਾਇਦਾ ਕਿਸੇ ਨੂੰ ਕੋਈ ਵੀ ਨਹੀਂ ਹੋਇਆ ਕਿਉਂਕਿ ਜਦ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੇ ਇਕਬਾਲੀਆ ਬਿਆਨ ਵਿੱਚ ਇਹ ਗੱਲ ਮੰਨ ਚੁੱਕੇ ਸਨ ਕਿ ਮੈਂ ਆਪ ਭਾਈ ਦਿਲਾਵਰ ਸਿੰਘ ਨੂੰ ਬਾਰੂਦੀ ਬੈਲਟ ਬੰਨ ਕੇ ਸ਼ਹਾਦਤ ਲਈ ਭੇਜਿਆ ਸੀ ਤਾਂ ਫਿਰ ਸਫਾਈ ਧਿਰ ਨੂੰ ਇਸ ਥਿਊਰੀ ਨੂੰ ਨਕਾਰਨ ਨਾਲੋਂ ਕੇਸ ਲੜ੍ਹ ਕੇ ਬਚਾਅ ਕਰਨ ਦੇ ਚਾਹਵਾਨਾਂ ਲਈ ਕਾਨੂੰਨ ਦਾ ਉਸੇ ਢੰਗ ਨਾਲ ਫਾਇਦਾ ਚੁੱਕਣਾ ਚਾਹੀਦਾ ਸੀ ਕਿ ਕੇਸ ਸਾਬਤ ਕਰਨਾ ਸਰਕਾਰੀ ਧਿਰ ਦਾ ਕੰਮ ਹੈ ਅਤੇ ਦੋਸ਼ੀ ਨੂੰ ਸਾਰੀ ਅਦਾਲਤੀ ਕਾਰਵਾਈ ਦੌਰਾਨ ਚੁੱਪ ਰਹਿਣ ਦਾ ਤੇ ਸਬੰਧਤ ਕੇਸ ਵਿੱਚ ਹੱਥ ਹੋਣ ਤੋਂ ਇਨਕਾਰੀ ਕਰਨ ਦਾ ਹੱਕ ਹੈ। ਸਫਾਈ ਧਿਰ ਨੂੰ ਸਰਕਾਰੀ ਧਿਰ ਵਲੋਂ ਪੇਸ਼ ਕੀਤੇ ਕੇਸ ਤੇ ਉਸਦੀ ਥਿਊਰੀ ਵਿੱਚ ਭੰਨ ਪਾਉਂਣੇ ਚਾਹੀਦੇ ਸਨ ਜਿਹਾ ਕਿ ਇਸ ਕੇਸ ਵਿੱਚ ਬਾਖੂਬੀ ਪਾਏ ਗਏ ਪਰ ਜਦੋਂ ਸਫਾਈ ਧਿਰ ਦਾ ਮਨੁੱਖੀ ਬੰਬ ਤੋਂ ਇਨਕਾਰੀ ਹੋਣ ਦਾ ਮੁੱਖ ਪੈਂਤੜਾ ਹੀ ਅਦਾਲਤ ਵਿੱਚ ਨਹੀਂ ਖੜ੍ਹ ਸਕਿਆ ਤਾਂ ਬਾਕੀ ਪੱਖਾਂ ਨੂੰ ਅਦਾਲਤ ਵਲੋਂ ਤਵੱਜ਼ੋ ਨਾ ਦੇਣਾ ਸੁਭਾਵਕ ਹੀ ਸੀ।ਇਹ ਸਭ ਨੂੰ ਸਪੱਸ਼ਟ ਹੈ ਕਿ ਕਾਨੂੰਨੀ ਪਰਬੰਧ ਮੁਤਾਬਕ ਕਿਸੇ ਵੀ ਕੇਸ ਨੂੰ ਦੋਸ਼ੀਆਂ ਖਿਲਾਫ ਸਾਬਤ ਕਰਨ ਦੀ ਜਿੰਮੇਵਾਰੀ ਸਰਕਾਰੀ ਧਿਰ ਦੀ ਹੀ ਹੁੰਦੀ ਹੈ ਪਰ ਜਦੋਂ ਕੋਈ ਪੱਖ ਸਫਾਈ ਧਿਰ ਵਲੋਂ ਅਪਣਾ ਲਿਆ ਜਾਵੇ ਤਾਂ ਉਸ ਨੂੰ ਸਾਬਤ ਕਰਨ ਦੀ ਜਿੰਮੇਵਾਰੀ ਸਫਾਈ ਧਿਰ ਉਪਰ ਆ ਪੈਂਦੀ ਹੈ ਅਤੇ ਸਰਕਾਰੀ ਧਿਰ ਦੀ ਜਿੰਮੇਵਾਰੀ ਘੱਟ ਜਾਂਦੀ ਹੈ ਅਤੇ ਅਜਿਹਾ ਹੀ ਇਸ ਕੇਸ ਵਿੱਚ ਹੋਇਆ।

ਆਮ ਕੇਸਾਂ ਵਿੱਚ ਸਫਾਈ ਧਿਰ ਵਲੋਂ ਦੋਸ਼ੀਆਂ ਦੀ ਸਹਿਮਤੀ ਜਾਂ ਕਈ ਵਾਰ ਅਸਹਿਮਤੀ ਨਾਲ ਸਫਾਈ ਪੱਖ ਘੜ੍ਹਿਆ ਜਾਂਦਾ ਹੈ ਪਰ ਇਹ ਇੱਕ ਅਜਿਹਾ ਕੇਸ ਸੀ ਜਿਸ ਵਿੱਚ ਸਫਾਈ ਧਿਰ ਵਲੋਂ ਪੰਥਕ ਭਾਵਾਨਾਵਾਂ ਮੁਤਾਬਕ ਸਫਾਈ ਧਿਰ ਦਾ ਪੱਖ ਘੜ੍ਹਣਾ ਚਾਹੀਦਾ ਸੀ  ਨਾ ਕਿ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਨਾ ਕਰਨ ਵਾਲਾ ਪੱਖ। ਮੈਂ ਆਪਣੀ ਜਿੰਦਗੀ ਵਿੱਚ ਇਸ ਕੇਸ ਨਾਲ ਸਬੰਧਤ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਤੇ ਭਾਈ ਲਖਵਿੰਦਰ ਸਿੰਘ ਨੂੰ ਕਈ ਵਾਰ ਮਿਲਣ ਦਾ ਸੁਭਾਗ ਪ੍ਰਾਪਤ ਕਰ ਚੁੱਕਾ ਹਾਂ, ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਬਾਕੀਆਂ ਨਾਲ ਮਿਲਣ ਦਾ ਸਬੱਬ ਨਹੀਂ ਬਣਿਆ ਪਰ ਮੈਂ ਕਦੇ ਵੀ ਇਹ ਗੱਲ ਮਿਲਣ ਵਾਲਿਆਂ ਨੂੰ ਨਹੀਂ ਪੁੱਛੀ ਕਿ ਕੀ ਮਨੁੱਖੀ ਬੰਬ ਦੀ ਥਿਊਰੀ ਤੋਂ ਇਨਕਾਰੀ ਹੋਣ ਦਾ ਸਫਾਈ ਧਿਰ ਦਾ ਪੱਖ ਉਹਨਾਂ ਨੂੰ ਪੁੱਛ ਕੇ ਜਾਂ ਬਗੈਰ ਪੁੱਛੇ ਘੜ੍ਹਿਆ ਗਿਆ ਸੀ? ਫਿਰ ਇਹ ਜਰੂਰ ਹੈ ਕਿ ਕਿਸੇ ਕੇਸ ਵਿੱਚ ਸਫਾਈ ਧਿਰ ਵਲੋਂ ਅਜਿਹਾ ਪੱਖ ਲੈਣਾ ਬਹੁਤ ਵੱਡਾ ਜੋਖਮ ਭਰਿਆ ਕੰਮ ਹੈ ਜਿਸ ਵਾਸਤੇ ਬਹੁਤ ਦਲੇਰੀ ਦੀ ਲੋੜ ਹੁੰਦੀ ਹੈ ਅਤੇ ਜੇਕਰ ਅਜਿਹਾ ਪੱਖ ਮੰਨਿਆ ਜਾਂਦਾ ਤਾਂ ਸਮੁੱਚਾ ਕੇਸ ਬਰੀ ਹੋ ਸਕਦਾ ਸੀ ਪਰ ਅਜਿਹਾ ਅਸੰਭਵ ਸੀ ਕਿਉਂਕਿ ਭਾਰਤੀ ਨਿਆਂ ਪਰਬੰਧ ਵਿੱਚ ਅਜਿਹੇ ਕੇਸਾਂ ਦੇ ਫੈਸਲਿਆਂ ਸਮੇ ਸਰਕਾਰੀ ਪੱਖ ਤੇ ਰਾਜਨੀਤੀ ਨੂੰ ਭਾਰੀ ਤਵੱਜ਼ੋ ਜਿਆਦਾ ਦਿੱਤੀ ਜਾਂਦੀ ਹੈ ਅਤੇ ਅਜਿਹੀ ਰਾਜਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹੀ ਅਜਿਹੇ ਕੇਸਾਂ ਵਿੱਚ ਸਫਾਈ ਧਿਰ ਵਲੋਂ ਆਪਣਾ ਪੱਖ ਨਿਰਧਾਰਨ ਕਰਨਾ ਚਾਹੀਦਾ ਹੈ।

ਸੋ ਇਸ ਭਾਗ ਦੇ ਵਿਸ਼ਲੇਸ਼ਣ ਤੋਂ ਇਹੀ ਕਹਿ ਸਕਦੇ ਹਾਂ ਕਿ ਸਫਾਈ ਧਿਰ ਵਲੋਂ ਭਾਈ ਦਿਲਾਵਰ ਸਿੰਘ ਨੂੰ ਮਨੁੱਖੀ ਬੰਬ ਨਾ ਮੰਨਣ ਦੀ ਥਿਊਰੀ ਗਲਤ ਸਿੱਧ ਹੋਈ। ਇਸ ਥਿਊਰੀ ਨੇ ਸਫਾਈ ਧਿਰ ਦਾ ਕੋਈ ਫਾਇਦਾ ਨਹੀਂ ਕੀਤਾ ਸਗੋਂ ਪੰਥਕ ਭਾਵਨਾਵਾਂ ਦੇ ਉਲਟ ਜਾ ਕੇ ਇਹ ਥਿਊਰੀ ਅਪਣਾਈ ਗਈ।

ਜਿੰਮੇਵਾਰੀ: ੩੧ ਅਗਸਤ ੧੯੯੫ ਨੂੰ ਸ਼ਾਮ ੫:੧੦ ਤੇ ਹੋਏ ਬੰਬ ਧਮਾਕੇ ਤੋਂ ਰਾਤ ਤੱਕ ਸਰਕਾਰ ਜਾਂ ਪੁਲਿਸ ਕੋਲ ਕੋਈ ਵੀ ਸੁਰਾਗ ਨਹੀਂ ਸੀ ਕਿ ਕਿਸਨੇ ਇਹ ਬੰਬ ਧਮਾਕਾ ਕੀਤਾ ਜਾਂ ਕਿਵੇ ਹੋਇਆ ਇਹ ਸਭ ਕੁਝ ਅਤੇ ਸ਼ਾਇਦ ਕਈ ਦਿਨ ਤੱਕ ਅਜਿਹਾ ਹੀ ਰਹਿੰਦਾ ਪਰ ਉਸੇ ਰਾਤ ਬੱਬਰ ਖਾਲਸਾ ਵਲੋਂ ਇਸ ਕਤਲ ਕਾਂਡ ਦੀ ਜਿੰਮੇਵਾਰੀ ਅਖਬਾਰਾਂ ਨੂੰ ਪੱਤਰ ਫੈਕਸ ਕਰਕੇ ਲੈ ਲਈ ਗਈ ਤਾਂ ਸਰਕਾਰ/ਪੁਲਸ ਨੂੰ ਕਤਲ ਕਾਂਡ ਦੀ ਕਹਾਣੀ ਘੜ੍ਹਨ ਦਾ ਆਧਾਰ ਮਿਲ ਗਿਆ। ਜੇਕਰ ਕੇਸ ਲੜ੍ਹਣ ਦੇ ਨੁਕਤਾ-ਨਿਗਾਹ ਤੋਂ ਦੇਖਿਆ ਜਾਵੇ ਤਾਂ ਜਿੰਮੇਵਾਰੀ ਲੈਣ ਨਾਲ ਤਾਂ ਸਰਕਾਰ/ਪੁਲਸ ਨੂੰ ਕੁਝ ਸੁਰਾਗ ਮਿਲ ਗਿਆ, ਉਸ ਹਿਸਾਬ ਨਾਲ ਉਹਨਾਂ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਜੇਕਰ ਜਿੰਮੇਵਾਰੀ ਨਾ ਲਈ ਜਾਂਦੀ ਤਾਂ ਸਰਕਾਰ/ਪੁਲਸ ਲਈ ਕਤਲ ਦੀ ਸਾਜਿਸ਼ ਦਾ ਆਧਾਰ ਤਿਆਰ ਕਰਨ ਵਿੱਚ ਜਰੂਰ ਔਖ ਹੁੰਦੀ ਅਤੇ ਦੋਸ਼ੀਆਂ ਨੂੰ ਬਚਾਅ ਲਈ ਢੁੱਕਵਾਂ ਸਮਾਂ ਮਿਲ ਜਾਣਾ ਸੀ। ਜਿੰਮੇਵਾਰੀਆਂ ਲੈਣ ਦਾ ਰੁਝਾਨ ਗੁਰੀਲਾ ਯੁੱਧ ਢੰਗ ਦੇ ਅਨੁਕੂਲ ਨਹੀ ਰਿਹਾ ਅਤੇ ਜਦੋਂ ਇਹ ਕੇਸ ਪਹਿਲਾਂ ਹੀ ਮੌਕਾ-ਗਵਾਹੀ ਦਾ ਨਾ ਹੋ ਕੇ ਹਾਲਾਤਾਂ ਦੇ ਸਬੂਤਾਂ ਉਪਰ ਆਧਾਰਤ ਸੀ ਤਾਂ ਜਿੰਮੇਵਾਰੀ ਲੈਣਾ ਆਤਮਘਾਤੀ ਹੀ ਸੀ ਜਾਂ ਕਹਿ ਸਕਦੇ ਹਾਂ ਕਿ ਕੰਮ ਕਰਨ ਵਾਲਿਆਂ ਤੇ ਜਿੰਮੇਵਾਰੀ ਲੈਣ ਵਾਲਿਆਂ ਵਿੱਚ ਇਕਸਾਰਤਾ ਨਹੀਂ ਸੀ। ਜਿੰਮੇਵਾਰੀ ਦਾ ਇਕ ਪੱਖ ਹੋਰ ਵੀ ਸੀ ਕਿ ਕਤਲ ਨੂੰ ਇਕਬਾਲ ਕਰਨ ਵਾਲੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਇਕਬਾਲੀਆ ਬਿਆਨ ਉਪਰ ਖਾਲਿਸਤਾਨ ਲਿਬਰੇਸ਼ਨ ਫੋਰਸ ਵਲੋਂ ਜਿੰਮੇਵਾਰੀ ਲਈ ਹੈ ਅਤੇ ਪਹਿਲੇ ਦਿਨ ਜਿੰਮੇਵਾਰੀ ਬੱਬਰ ਖਾਲਸਾ ਵਲੋਂ ਲਈ ਗਈ ਸੀ। ਅਸਲ ਵਿੱਚ ਤਾਂ ਮੁੱਖ ਮੰਤਰੀ ਬੇਅੰਤ ਦੇ ਜੁਲਮਾਂ ਤੋਂ ਤਾਂ ਹਰ ਮਾਈ-ਭਾਈ ਦੁਖੀ ਸੀ ਅਤੇ ਇਹ ਕਾਂਡ ਤਾਂ ਸਮੂਹ ਸਿੱਖਾਂ ਦੀਆਂ ਅਰਦਾਸਾਂ ਤੇ ਜੁਝਾਰੂਆਂ ਦੇ ਸਹਿਯੋਗ ਨਾਲ ਸਿਰੇ ਚੜਿਆ ਸੀ ਅਤੇ ਅਜਿਹੇ ਪੰਥਕ ਕਾਰਜ ਲਈ ਕਿਸੇ ਵੀ ਇਕ ਧਿਰ ਦਾ ਦਾਅਵਾ ਹਊਮੈਂ ਦੇ ਦਿਖਾਵੇ ਤੋਂ ਵੱਧ ਕੁਝ ਨਹੀਂ ਸੀ।

ਭਾਈ ਬਲਵੰਤ ਸਿੰਘ ਰਾਜੋਆਣਾ: ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਸਬੰਧੀ ਵਿਸਲੇਸ਼ਣ ਕਰਨ ਤੋਂ ਪਹਿਲਾਂ ਮੈ ਇਹ ਗੱਲ ਕਹਿ ਸਕਦਾ ਹਾਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵਰਤਮਾਨ ਹਲਾਤਾਂ ਦੇ ਮੱਦੇਨਜ਼ਰ ਕਦੇ ਵੀ ਫਾਂਸੀ ਨਹੀਂ ਲੱਗ ਸਕਦੀ। ਉਹਨਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਹੋ ਕੇ ਉਹਨਾਂ ਨੂੰ ਰਿਹਾਈ ਮਿਲਣੀ ਹੈ ਪਰ ਰਿਹਾਈ ਦਾ ਸਮਾਂ ਨਿਸਚਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਮਰ ਕੈਦੀ ਦੀ ਰਿਹਾਈ ਇੱਕ ਸਿਆਸੀ ਫੈਸਲਾ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਇਕਬਾਲੀਆ ਬਿਆਨ ਕਈ ਵਾਰ ਦਿੱਤਾ ਗਿਆ ਕਿ ਉਸਨੇ ਭਾਈ ਦਿਲਾਵਰ ਸਿੰਘ ਨੂੰ ਬਾਰੂਦੀ ਬੈਲਟ ਬੰਨੀ ਸੀ ਅਤੇ ਜਾਲਮ ਦਾ ਅੰਤ ਕਰਨ ਲਈ ਸ਼ਹਾਦਤ ਵੱਲ ਤੋਰਿਆ ਸੀ ਇਸ ਗੱਲ ਤੋਂ ਉਹ ਕਦੀ ਵੀ ਇਨਕਾਰੀ ਨਹੀਂ ਹੋ ਸਕਦਾ ਸੀ ਅਤੇ ਤਾਂ ਹੀ ਉਸਨੇ ਇਸ ਗੱਲ ਦਾ ਇਕਬਾਲ ਕੀਤਾ ਅਤੇ ਹਮੇਸ਼ਾ ਹੀ ਇਸ ਗੱਲ ਉਪਰ ਖੜ੍ਹਾ ਰਿਹਾ ਪਰ ਭਾਈ ਰਾਜੋਆਣਾ ਦੇ ਬਿਆਨਾਂ ਵਿੱਚ ਇਕ ਵਾਰ ਨਹੀਂ ਕਈ ਵਾਰ ਬਦਲਾਅ ਆਏ ਜਿਵੇਂ ਕਿ ਪਹਿਲਾਂ ਮੈਜਿਸਟ੍ਰੇਟ ਅੱਗੇ ਫੌਜਦਾਰੀ ਜਾਬਤੇ ਦੀ ਧਾਰਾ ੧੬੪ ਅਧੀਨ ਇਕਬਾਲੀਆ ਬਿਆਨ ਦਰਜ਼ ਕਰਵਾਉਂਣਾ, ਬਾਅਦ ਵਿੱਚ ਉਹਨਾਂ ਦਰਜ਼ ਬਿਆਨਾਂ ਨੂੰ ਗਲਤ ਦੱਸ ਕੇ ਬਿਆਨਾਂ ਨੂੰ ਖਾਰਜ ਕਰਨ ਦੀ ਦਰਖਾਸਤ ਅਦਾਲਤ ਵਿੱਚ ਦੇਣੀ ਅਤੇ ਬਾਅਦ ਵਿੱਚ ਫਿਰ ਬਿਆਨਾਂ ਨੂੰ ਸਹੀ ਦੱਸਣਾ ਅਤੇ ਬਿਆਨ ਖਾਰਜ ਕਰਨ ਦੀ ਦਰਖਾਸਤ ਨੂੰ ਖਾਰਜ ਕਰਨ ਲਈ ਅਦਾਲਤ ਵਿੱਚ ਬਿਆਨ ਦਰਜ਼ ਕਰਵਾਉਂਣਾ। ਭਾਵੇਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਇਕਬਾਲੀਆ ਬਿਆਨ ਦਰਜ਼ ਕਰਾਉਂਣਾ ਪੰਥਕ ਸੋਚ ਮੁਤਾਬਕ ਸਹੀ ਲੱਗਦਾ ਹੈ ਪਰ ਇਹ ਵੀ ਜਿਕਰਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਨੂੰ ਆਧਾਰ ਬਣਾ ਕੇ ਸੀ.ਬੀ.ਆਈ ਨੇ ਆਪਣਾ ਕੇਸ ਮਜਬੂਤ ਕਰ ਲਿਆ, ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਹਨਾਂ ਦਾ ਭਾਰਤੀ ਸੰਵਿਧਾਨ ਤੇ ਨਿਆਂ ਪਰਬੰਧ ਵਿੱਚ ਕੋਈ ਯਕੀਨ ਨਹੀਂ, ਪੈਂਤੜੇ ਵਜੋਂ ਭਾਵੇਂ ਸੰਘਰਸ਼ਸ਼ੀਲ਼ ਧਿਰਾਂ ਅਜਿਹਾ ਰਾਹ ਅਕਸਰ ਅਪਣਾਉਂਦੀਆਂ ਹਨ ਪਰ ਉਸ ਹਾਲਾਤ ਵਿੱਚ ਚੁੱਪ ਰਹਿਣਾ ਸਭ ਤੋਂ ਭਲੀ ਹੁੰਦੀ ਹੈ ਜਾਂ ਭਾਈ ਦਿਲਾਵਰ ਸਿੰਘ ਵਾਲਾ ਰਾਹ ਜਾਂ ਪਰਬੰਧ ਨੂੰ ਪਰਬੰਧ ਵਿਚਲੇ ਨਿਯਮਾਂ ਰਾਹੀਂ ਹੀ ਮਾਤ ਦੇਣੀ ਪਰ ਅਜਿਹਾ ਕੁਝ ਵੀ ਨਾ ਹੋ ਸਕਿਆ। ਭਾਈ ਰਾਜੋਆਣਾ ਦਾ ਹਰ ਬਿਆਨ ਖਾਲਿਸਤਾਨ ਜਿੰਦਾਬਾਦ ਦੇ ਨਾਹਰਿਆਂ ਨਾਲ ਸ਼ੁਰੂ ਤੇ ਖਤਮ ਹੁੰਦਾ ਸੀ ਅਤੇ ਇਹ ਵੀ ਦਾਅਵੇ ਨਾਲ ਕਿਹਾ ਕਿ ਮੈਂ ਤੇ ਭਾਈ ਦਿਲਾਵਰ ਸਿੰਘ ਹੀ ਇਸ ਕਤਲ ਲਈ ਜਿੰਮੇਵਾਰ ਹਾਂ ਅਤੇ ਬਾਕੀ ਸਭ ਬੇ-ਕਸੂਰ ਹਨ ਪਰ ਕਿਸੇ ਅਦਾਲਤ ਜਾਂ ਪਰਬੰਧ ਨੇ ਉਹਨਾਂ ਦੀ ਇਸ ਗੱਲ ਨੂੰ ਤਵੱਜ਼ੋ ਨਹੀਂ ਦਿੱਤੀ ਅਤੇ ਉਹਨਾਂ ਨੂੰ ਉਹਨਾਂ ਦੇ ਇਕਬਾਲੀਆ ਬਿਆਨ ਨੂੰ ਆਧਾਰ ਬਣਾ ਕੇ ਸਜ਼ਾ ਕਰ ਦਿੱੱਤੀ ਅਤੇ ਸਫਾਈ ਧਿਰ ਵਲੋਂ ਭਾਈ ਦਿਲਾਵਰ ਸਿੰਘ ਮਨੁੱਖੀ ਬੰਬ ਥਿਊਰੀ ਨੂੰ ਨਾ ਮੰਨਣ ਵਿਰੁੱਧ ਝੰਡਾ ਵੀ ਬੁਲੰਦ ਕੀਤਾ ਜਿਸ ਨਾਲ ਸਰਕਾਰੀ ਪੱਖ ਨੂੰ ਬਲ ਮਿਲਿਆ ਅਤੇ ਸਫਾਈ ਧਿਰ ਕਮਜ਼ੋਰ ਹੋਈ।ਮੈਂ ਸਮਝਦਾ ਹਾਂ ਕਿ ਜੇਕਰ ਭਾਈ ਰਾਜੋਆਣਾ ਜਾਂ ਕਿਸੇ ਹੋਰ ਨੇ ਵੀ ਇਕਬਾਲੀਆ ਬਿਆਨ ਦੇਣਾ ਵੀ ਸੀ ਤਾਂ ਉਹ ਵੀ ਸਾਰੇ ਮੁਕੱਦਮੇਵਾਰਾਂ ਦੀ ਸਹਿਮਤੀ ਨਾਲ ਅਤੇ ਇਕ ਪੈਂਤੜੇ ਵਜੋਂ ਹੋਣਾ ਚਾਹੀਦਾ ਸੀ ਅਤੇ ਇਸ ਇਕਬਾਲੀਆ ਬਿਆਨ ਨੂੰ ਕਾਨੂੰਨੀ ਮਾਹਰਾਂ ਵਲੋਂ ਤਿਆਰ ਕੀਤਾ ਜਾਂਦਾ ਤਾਂ ਜੋ ਬਾਕੀ ਕੇਸ ਲੜ੍ਹਣ ਦੇ ਚਾਹਵਾਨਾਂ ਦਾ ਬਚਾਅ ਵੀ ਹੁੰਦਾ ਪਰ ਅਜੋਕੇ ਹਲਾਤਾਂ ਵਿਚ ਭਾਈ ਰਾਜੋਆਣਾ ਦਾ ਇਕਬਾਲੀਆ ਬਿਆਨ ਉਨਾਂ ਨੂੰ ਨਾ ਤਾਂ ਭਾਈ ਦਿਲਾਵਰ ਸਿੰਘ ਕੋਲ  ਲਿਜਾ ਸਕਿਆ ਜੋ ਕਿ ਵਾਹਿਗੁਰੂ ਦੇ ਹੁਕਮ ਤੋਂ ਬਿਨਾਂ ਸੰਭਵ ਨਹੀਂ ਅਤੇ ਨਾ ਹੀ ਕਿਸੇ ਮੁਕੱਦਮੇਵਾਰ ਦੀ ਰਿਹਾਈ ਹੋ ਸਕੀ ਜਿਹਾ ਕਿ ਭਾਰਤੀ ਫੌਜ ਮੁਖੀ ਅਰੁਣ ਕੁਮਾਰ ਵੈਦਿਆ ਕਤਲ ਕਾਂਡ ਵਿੱਚ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਇਕਬਾਲ ਕਰਕੇ ਆਪ ਫਾਂਸੀ ਦੇ ਰੱਸੇ ਚੁੰਮ ਕੇ ਸ਼ਹਾਦਤ ਦਾ ਜਾਮ ਵੀ ਪੀਤਾ ਅਤੇ ਨਾਲ ਹੀ ਬਾਕੀ ਮੁਕੱਦਮੇਵਾਰਾਂ ਦਾ ਕੇਸ ਬਰੀ ਵੀ ਹੋ ਗਿਆ।

ਭਾਈ ਬਲਵੰਤ ਸਿੰਘ ਰਾਜੋਆਣਾ ਤੋਂ ਇਲਾਵਾ ਭਾਈ ਸਮਸ਼ੇਰ ਸਿੰਘ ਤੇ ਭਾਈ ਜਗਤਾਰ ਸਿੰਘ ਤਾਰਾ ਨੇ ਵੀ ਆਪਣਾ ਇਕਬਾਲੀਆ ਬਿਆਨ ਦਰਜ਼ ਕਰਵਾਏ ਸਨ ਪਰ ਭਾਈ ਸਮਸ਼ੇਰ ਸਿੰਘ ਦੇ ਇਕਬਾਲੀਆ ਬਿਆਨ ਨੂੰ ਹਾਈ ਕੋਰਟ ਨੇ ਆਪਣੇ ਫੈਸਲੇ ਵਿਚ ਮੰਨਣਯੋਗ ਨਹੀਂ ਕਿਹਾ।ਭਾਈ ਜਗਤਾਰ ਸਿੰਘ ਤਾਰਾ ਅਪਣੇ ਇਕਬਾਲੀਆ ਬਿਆਨ ਉਪਰ ਖੜੇ ਰਹੇ ਅਤੇ ਉਸ ਬਿਆਨ ਮੁਤਾਬਕ ਉਹਨਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਕਿਉਂਕਿ ਭਾਈ ਜਗਤਾਰ ਸਿੰਘ ਤਾਰਾ ਦੇ ਕੇਸ ਦਾ ਸੈਸ਼ਨਜ਼ ਕੋਰਟ ਦਾ ਫੈਸਲਾ ਭਾਈ ਰਾਜੋਆਣਾ ਤੇ ਭਾਈ ਹਵਾਰਾ ਦੇ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਤੇ ਵੱਖਰਾ ਆਇਆ ਸੀ ਅਤੇ ਭਾਈ ਜਗਤਾਰ ਸਿੰਘ ਤਾਰਾ ਨੇ ਹਾਈ ਕੋਰਟ ਵਿੱਚ ਅਪੀਲ ਵੀ ਦਾਖਲ ਨਹੀਂ ਕੀਤੀ।

ਭਾਈ ਜਗਤਾਰ ਸਿੰਘ ਹਵਾਰਾ: ਭਾਈ ਜਗਤਾਰ ਸਿੰੰਘ ਹਵਾਰਾ ਨੂੰ ਸੈਸ਼ਨਜ਼ ਅਦਾਲਤ ਵਲੋਂ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ ਜੋ ਕਿ ਹਾਈ ਕੋਰਟ ਵਲੋਂ ਤੋੜ ਕੇ ਉਮਰ ਕੈਦ ਵਿੱਚ ਬਦਲ ਦਿੱਤੀ ਗਈ ਸੀ ਅਤੇ ਬਾਅਦ ਵਿਚ ਸੀ.ਬੀ.ਆਈ ਵਲੋਂ ਹਾਈਕੋਰਟ ਦੇ ਫੈਸਲੇ ਦੇ ਖਿਲਾਫ ਭਾਰਤੀ ਸੁਪਰੀਮ ਕੋਰਟ ਵਿਚ ਅਪੀਲ ਦਾਖਲ ਕਰਵਾ ਦਿੱਤੀ ਗਈ ਕਿ ਭਾਈ ਹਵਾਰੇ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਜਿਸ ਸਬੰਧੀ ਭਾਈ ਜਗਤਾਰ ਸਿੰਘ ਹਵਾਰੇ ਦੀ ਅਪੀਲ ਵੀ ਸੁਪਰੀਮ ਕੋਰਟ ਵਿਚ ਵਿਚਾਰਧੀਨ ਹੈ। ਮੈਂ ਇਹ ਗੱਲ ਕਹਿ ਸਕਦਾ ਹਾਂ ਕਿ ਸੀ.ਬੀ.ਆਈ ਦੀ ਅਪੀਲ ਕਦੇ ਨਹੀਂ ਮੰਨੀ ਜਾ ਸਕਦੀ ਕਿਉਂਕਿ ਭਾਈ ਹਵਾਰੇ ਵਲੋਂ ਕਰੀਬਨ ੨੪ ਸਾਲ ਦਾ ਸਮਾਂ ਜੇਲ੍ਹ ਵਿਚ ਬਿਤਾ ਲਿਆ ਹੈ ਅਤੇ ਕੋਈ ਵੀ ਅਦਾਲਤ ਦੋ ਸਜਾਵਾਂ ਨਹੀਂ ਦੇ ਸਕਦੀ ਕਿ ਪਹਿਲਾਂ ਉਮਰ ਕੈਦ ਕਟਾਓ ਤੇ ਬਾਅਦ ਵਿੱਚ ਫਾਂਸੀ ਲਾ ਦਿਓ, ਵੈਸੇ ਵੀ ਵਰਤਮਾਨ ਹਲਾਤਾਂ ਵਿੱਚ ਭਾਈ ਹਵਾਰੇ ਨੂੰ ਫਾਂਸੀ ਦੀ ਸਜ਼ਾ ਨਹੀਂ ਹੋ ਸਕਦੀ ਪਰ ਪੱਕੀ ਰਿਹਾਈ ਦਾ ਫੈਸਲਾ ਇੱਕ ਸਿਆਸੀ ਫੈਸਲਾ ਹੈ ਅਤੇ ਉਹ ਸਿਆਸੀ ਇੱਛਾ ਸ਼ਕਤੀ ਜਾਂ ਲੋੜ ਮੁਤਾਬਕ ਹੀ ਲਿਆ ਜਾਂਦਾ ਹੈ।ਇਸ ਕੇਸ ਵਿੱਚ ਭਾਈ ਹਵਾਰੇ ਵਲੋਂ ਕੋਈ ਇਕਬਾਲੀਆ ਬਿਆਨ ਨਹੀਂ ਸੀ ਬੱਸ ਇਕ ਇੰਕਸ਼ਾਫ ਸੀ ਜਿਸਦੀ ਕਾਨੂੰਨ ਦੀਆਂ ਨਜ਼ਰਾ ਵਿੱਚ ਕੋਈ ਕੀਮਤ ਨਹੀਂ ਅਤੇ ਭਾਈ ਹਵਾਰੇ ਨੂੰ ਇਸ ਕਤਲ ਕੇਸ ਦਾ ਪਾਕਿਸਤਾਨ ਤੇ ਵਿਦੇਸ਼ਾਂ ਵਿੱਚ ਬੈਠੇ ਸਿੱਖ ਆਗੂਆਂ ਦਾ ਇਕ ਮੋਹਰਾ ਤੇ ਮੁਖ ਸੂਤਰਧਾਰ ਕਿਹਾ ਗਿਆ ਅਤੇ ਬੰਬ ਧਮਾਕੇ ਲਈ ਬਾਰੂਦ ਦਾ ਇੰਤਜਾਮ ਕਰਨ, ਬਾਕੀ ਸਹਿਦੋਸ਼ੀਆਂ ਵਿਚ ਤਾਲਮੇਲ ਕਰਨ ਤੇ ਭਾਈ ਜਗਤਾਰ ਸਿੰਘ ਤਾਰੇ ਨਾਲ ਮਿਲ ਕੇ ਧਮਾਕਾ ਸਥਾਨ ਤਕ ਪਹੁੰਚਣ ਲਈ ਐਂਬੈਸਡਰ ਕਾਰ ਦੀ ਕੀਮਤ ਅਦਾ ਕਰਨ ਦਾ ਦੋਸ਼ੀ ਮੰਨਿਆ ਕਿਉਂਕਿ ਬੱਬਰ ਖਾਲਸਾ ਵਲੋਂ ਕਤਲ ਕਾਂਡ ਲਈ ਜਿੰਮੇਵਾਰੀ ਪਹਿਲੇ ਦਿਨ ਹੀ ਲਈ ਜਾ ਚੁੱਕੀ ਸੀ ਇਸ ਲਈ ਬੱਬਰ ਖਾਲਸਾ ਨਾਲ ਸਬੰਧਤ ਦਰਸਾ ਕੇ ਇਕ ਅਜਿਹੇ ਸਖ਼ਸ਼ ਦੀ ਲੋੜ ਸੀ ਜਿਸ ਉੱਤੇ ਉੱਥੇ ਘੜ੍ਹੀ ਗਈ ਸਾਜਿਸ਼ ਨੂੰ ਲਾਗੂ ਕਰਨ ਦੀ ਜਿੰਮੇਵਾਰੀ ਪਾਈ ਜਾ ਸਕੇ ਪਰ ਹਾਈਕੋਰਟ ਦੀ ਜਜਮੈਂਟ ਵਿੱਚ ਇਸ ਗੱਲ ਨੂੰ ਮੰਨਿਆ ਜਾ ਚੁੱਕਾ ਹੈ ਕਿ ਭਾਈ ਹਵਾਰਾ ੩੦ ਅਗਸਤ ੧੯੯੫ ਨੂੰ ੨/੨:੩੦ ਵਜੇ ਦੁਪਹਿਰ ਬਾਦ ਤੋਂ ਬਾਅਦ ਅਤੇ ੩੧ ਅਗਸਤ ੧੯੯੫ ਨੂੰ ਚੰਡੀਗੜ੍ਹ ਜਾਂ ਨੇੜੇ-ਤੇੜੇ ਵੀ ਨਹੀਂ ਸੀ ਅਤੇ ਇਸ ਦੇ ਨਾਲ ਹੀ ਹਾਈਕੋਰਟ ਨੇ ਇਹ ਗੱਲ ਵੀ ਮੰਨੀ ਕਿ ਭਾਈ ਹਵਾਰੇ ਸਬੰਧੀ ਸੀ.ਬੀ.ਅਈ ਇਸ ਗੱਲ ਨੂੰ ਸਾਬਤ ਕਰਨ ਵਿੱਚ ਨਾਕਾਮ ਰਹੀ ਹੈ ਕਿ ਭਾਰਤ-ਪਾਕਿ ਸਰਹੱਦ ਅਜਨਾਲੇ ਲਾਗਿਓ ਭਾਈ ਹਵਾਰਾ ਧਮਾਕੇ ਵਿੱਚ ਵਰਤਣ ਲਈ ਬਾਰੂਦ ਲੈ ਕੇ ਆਇਆ ਹੈ।ਐਂਬੈਸਡਰ ਕਾਰ ਖਰੀਦਣ ਵਾਲੀ ਗੱਲ ਵਿੱਚ ਵੀ ਕਾਰ ਦੇ ਮਾਲਕ ਨੇ ਅਦਾਲਤ ਵਿਚ ਭਾਈ ਜਗਤਾਰ ਸਿੰਘ ਤਾਰਾ ਨੂੰ ਹੀ ਪਛਾਣਿਆ ਅਤੇ ਭਾਈ ਹਵਾਰੇ ਨੂੰ ਕਾਰ ਦੇ ਰੁਪਏ ਅਦਾ ਕਰਨ ਵਾਲੇ ਦੇ ਤੌਰ ਤੇ ਪਹਿਚਾਣ ਨਹੀਂ ਕੀਤੀ। ਹਾਈਕੋਰਟ ਨੇ ਜਿੱਥੇ ਇਹਨਾਂ ਗੱਲਾਂ ਨੂੰ ਆਧਾਰ ਬਣਾ ਕੇ ਭਾਈ ਹਵਾਰੇ ਦੀ ਫਾਂਸੀ ਖਤਮ ਕਰ ਦਿੱਤੀ ਪਰ ਨਾਲ ਹੀ ਬੱਬਰ ਖਾਲਸਾ ਨਾਲ ਜੋੜ ਕੇ, ਮਾਸਟਰ ਮਾਈਂਡ ਦਰਸਾ ਕੇ ਉਮਰ ਕੈਦ ਦੀ ਸਜ਼ਾ ਦੇ ਦਿੱਤੀ ਜਿਸਦਾ ਕਾਨੂੰਨਨ ਆਧਾਰ ਘੱਟ ਸਗੋਂ ਸਿਆਸੀ ਆਧਾਰ ਜਿਆਦਾ ਲੱਗਦਾ ਹੈ।

ਇਸ ਕੇਸ ਦੇ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿਚ ਆਪਸ ਅਤੇ ਸਫਾਈ ਧਿਰ ਨਾਲ ਤਾਲਮੇਲ ਦੀ ਕਮੀ ਨਜ਼ਰ ਆਉਂਦੀ ਹੈ ਜਿਸ ਨਾਲ ਕਿ ਇਸ ਕੇਸ ਵਿਚ ਉਹ ਨਤੀਜੇ ਨਹੀਂ ਆ ਸਕੇ ਜਿਹਨਾਂ ਲਈ ਸਫਾਈ ਧਿਰ ਕੰਮ ਕਰਦੀ ਹੈ।ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।

ਹੁਣ ਸਮਾਂ ਬਹੁਤ ਹੋ ਚੁੱਕਾ ਹੈ ਅਤੇ ਇਕ ਨਵੇਂ ਸਮੇਂ ਦਾ ਪੜਾਅ ਆਰੰਭ ਹੋ ਚੁੱਕਾ ਹੈ। ਅਗਲੇਰੇ ਰਾਹ ਖੋਲਣ ਲਈ ਪਿਛਲੇਰੇ ਦਾ ਵਿਸ਼ਲੇਸ਼ਣ ਜਰੂਰੀ ਹੈ।ਪੰਥ ਦੇ ਵਡੇਰੇ ਹਿੱਤਾਂ ਲਈ ਮਿਲ-ਬੈਠ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਨਵੀਂ ਪੀੜੀ ਗੱਭਰੂ ਹੋ ਚੁੱਕੀ ਹੈ ਅਤੇ ਪਿਛਲੀਆਂ ਸੁਭਾਵਕ ਹੋਈਆਂ ਊਣਤਾਈਆਂ ਉਪਰ ਸਵਾਲ ਵੀ ਚੁੱਕ ਰਹੀ ਹੈ ਪਰ ਪੁਰਾਣਿਆਂ ਦਾ ਫਰਜ਼ ਹੈ ਕਿ ਨਵਿਆਂ ਦੇ ਹੱਥ ਸੰਘਰਸ਼ ਦੀ ਵਾਗਡੋਰ ਆਪਣੇ ਤਜਰਬਿਆਂ ਸਮੇਤ ਸੌਂਪ ਦੇਣ ਜਿਵੇਂ ਖਾੜਕੂ ਲਹਿਰ ਸਮੇਂ ਯੋਧਿਆਂ ਨੇ ੧੮ਵੀਂ ਸਦੀ ਦਾ ਮਿਸਾਲੀ ਇਤਿਹਾਸ ਦੁਹਰਾਇਆ ਹੈ ਤਾਂ ਜੋ ਅਗਲੇਰੇ ਰਾਹ ਖੋਲ ਕੇ ਮੰਜਲੇ ਮਕਸੂਦ ਦੀ ਪਰਾਪਤੀ ਕੀਤੀ ਜਾ ਸਕੇ।

ਸੀ.ਬੀ.ਆਈ ਦੀ ਸਾਂਝੀ ਕਲੋਜ਼ਰ ਰਿਪੋਰਟ ਦਾ ਕੱਚ-ਸੱਚ
ਸੀ.ਬੀ.ਆਈ ਵਲੋਂ 29 ਜੂਨ 2019 ਨੂੰ ਤਿਆਰ ਕੀਤੀ ਤੇ 4 ਜੁਲਾਈ 2019 ਨੂੰ ਸੀ.ਬੀ.ਆਈ ਮੈਜਿਸਟ੍ਰੇਟ, ਮੋਹਾਲੀ ਦੀ ਅਦਾਲਤ ਵਿਚ ਸੀ.ਬੀ.ਆਈ ਨੂੰ 2-11-2015 ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਜਾਂਚ ਲਈ ਮਿਲੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਤਿੰਨ ਕੇਸਾਂ ਦੀ ਸਾਂਝੀ ਕਲੋਜ਼ਰ ਰਿਪੋਰਟ ਜਮ੍ਹਾਂ ਕਰਵਾ ਦਿੱਤੀ ਜਿਸ ਸਬੰਧੀ ਪਹਿਲਾਂ ਤੋਂ ਮਿੱਥੀ ਹੋਈ ਕੇਸ ਦੀ ਤਰੀਕ 23 ਜੁਲਾਈ 2019 ਨੂੰ ਵਿਚਾਰ ਹੋਣਾ ਸੀ ਪਰ ਇਸ ਦਰਮਿਆਨ ਵੱਖ-ਵੱਖ ਧਿਰਾਂ ਵਲੋਂ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਸਬੰਧੀ ਦਰਖਾਸਤਾਂ ਦਾਖਲ ਕਰ ਦਿੱਤੀਆਂ ਗਈਆਂ ਜਿਸ ਸਬੰਧੀ ਨਿਬੇੜਾ ਕਰਦਿਆਂ ਕਲੋਜ਼ਰ ਰਿਪੋਰਟ ਸਬੰਧੀ ਫੈਸਲਾ ਤਿੰਨਾਂ ਮੁਕੱਦਮਿਆਂ ਦੇ ਸ਼ਿਕਾਇਤ ਕਰਤਾਵਾਂ ਵਲੋਂ ਜੇ ਉਹ ਚਾਹੁਣ ਤਾਂ ਇਸ ਸਬੰਧੀ ਪ੍ਰੋਟੈਸਟ ਪਟੀਸ਼ਨ ਦਾਖਲ ਕਰਨ ਲਈ 23 ਅਗਸਤ 2019 ਲਈ ਮੁਲਤਵੀ ਕਰ ਦਿੱਤਾ ਗਿਆ।

ਜਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ-ਘਰ ਚੋ ਚੋਰੀ ਕੀਤਾ ਗਿਆ ਸੀ ਜਿਸ ਸਬੰਧੀ ਥਾਣਾ ਬਾਜਾਖਾਨਾ ਵਿਚ ਮੁਕੱਦਮਾ ਨੰਬਰ 63 ਤਰੀਕ 2 ਜੂਨ 2015 ਦਰਜ਼ ਕੀਤਾ ਗਿਆ ਸੀ, ਬਾਅਦ ਵਿਚ ਗੁਰੂ ਸਾਹਿਬ ਜੀ ਦੇ ਸਰੂਪ ਦੀ ਚੋਰੀ ਦੀ ਜਿੰਮੇਵਾਰੀ ਲੈਂਦੇ ਇਸ਼ਤਿਹਾਰ ਲਗਾਏ ਗਏ ਸਨ ਜਿਸ ਸਬੰਧੀ ਮੁਕੱਦਮਾ ਨੰਬਰ 117 ਤਰੀਕ 25 ਸਤੰਬਰ 2015 ਦਰਜ਼ ਕੀਤਾ ਗਿਆ ਅਤੇ ਤੀਸਰਾ ਮੁਕੱਦਮਾ ਪਿੰਡ ਬਰਗਾੜੀ ਵਿਖੇ ਗੁਰੂ ਸਾਹਿਬ ਜੀ ਦੇ ਸਰੂਪ ਦੇ ਖਿੱਲਰੇ ਅੰਗ ਮਿਲਣ ਕਾਰਨ ਮੁਕੱਦਮਾ ਨੰਬਰ 128 ਤਰੀਕ 12 ਅਕਤੂਬਰ 2015 ਦਰਜ਼ ਕੀਤਾ ਗਿਆ ਸੀ ਅਤੇ ਇਹਨਾਂ ਤਿੰਨਾਂ ਮੁਕੱਦਮਿਆਂ ਦੀ ਜਾਂਚ 2 ਨਵੰਬਰ 2015 ਨੂੰ ਸੀ.ਬੀ.ਆਈ ਨੂੰ ਸੌਂਪ ਦਿੱਤੀ ਗਈ ਸੀ ਜਿਸ ਨੇ ਪੰਜਾਬ ਪੁਲਿਸ ਵਲੋਂ ਹੋਰਨਾਂ ਕੇਸਾਂ ਵਿਚ ਗ੍ਰਿਫਤਾਰ 10 ਵਿਅਕਤੀਆਂ ਵਿਚੋਂ 3 ਡੇਰਾ ਸਿਰਸਾ ਪਰੇਮੀਆਂ ਨੂੰ ਇਹਨਾਂ ਤਿੰਨਾਂ ਕੇਸਾਂ ਵਿਚ ਨਾਮਜ਼ਦ ਕਰਕੇ ਜਾਂਚ ਸ਼ੁਰੂ ਕੀਤੀ ਸੀ ਅਤੇ ਅੰਤ 4 ਜੁਲਾਈ 2019 ਨੂੰ ਇਹਨਾਂ ਤਿੰਨਾਂ ਕੇਸਾਂ ਦੀ ਸਾਂਝੀ ਕਲੋਜ਼ਰ ਰਿਪੋਰਟ ਅਦਾਲਤ ਵਿਚ ਦਾਖਲ ਕਰ ਦਿੱਤੀ ਜਿਸ ਵਿਚ ਸਾਂਝੀ ਕਲੋਜ਼ਰ ਰਿਪੋਰਟ ਦੇਣ ਦੇ ਮੁੱਖ ਰੂਪ ਵਿਚ 3 ਆਧਾਰ ਬਣਾਏ ਗਏ ਹਨ:-

1. ਕੋਈ ਮੌਕੇ ਦਾ ਗਵਾਹ ਨਹੀਂ ਮਿਿਲਆ।

2. ਹੱਥ-ਲਿਖਤ ਦੇ ਮਾਹਰ, ਹੱਥਾਂ ਦੇ ਨਿਸ਼ਾਨਾਂ ਦੇ ਮਾਹਰ ਅਤੇ ਮਨੋਵਿਿਗਆਨਕ ਜਾਂਚ ਮਾਹਰਾਂ ਦੀਆਂ ਫੌਰੈਂਸਿਕ ਜਾਂਚ ਰਿਪੋਰਟਾਂ ਵਿਚ ਮੌਜੂਦਾਂ ਦੋਸ਼ੀਆਂ ਦੇ ਖਿਲਾਫ ਨਾ ਹੋਣਾ।

3. ਪੰਜਾਬ ਸਰਕਾਰ ਵਲੋਂ 6 ਸਤੰਬਰ 2018 ਦੇ ਨੋਟੀਫਿਕੇਸ਼ਨ ਦੁਆਰਾ ਸੀ.ਬੀ.ਆਈ ਤੋਂ ਜਾਂਚ ਵਾਪਸ ਲੈਣਾ।

ਸਾਂਝੀ ਕਲੋਜ਼ਰ ਰਿਪੋਰਟ ਵਿਚ 106 ਗਵਾਹਾਂ ਦੀ ਸੂਚੀ ਅਤੇ 70 ਦਸਤਾਵੇਜਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਮੁੱਢਲੀ ਤਫਤੀਸ਼ ਵਿਚ ਸ਼ਾਮਲ ਕੀਤੇ ਵਿਅਕਤੀਆਂ ਨੂੰ ਮੁੜ ਜਾਂਚ ਵਿਚ ਸ਼ਾਮਲ ਕੀਤੇ ਜਾਣ ਦਾ ਵੀ ਜ਼ਿਕਰ ਹੈ ਪਰ ਕਈ ਗੱਲਾਂ ਅਜਿਹੀਆਂ ਵੀ ਹਨ ਜਿਹਨਾਂ ਸਬੰਧੀ ਨਾ ਤਾਂ ਪਹਿਲਾਂ ਮੀਡੀਏ ਵਿਚ ਚਰਚਾ ਹੋਈ ਹੈ ਅਤੇ ਨਾ ਹੀ ਸ਼ਾਇਦ ਆਮ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਹੈ।

ਘਰੇਲੂ ਗੈਸ ਵਾਲਾ, ਨਰੇਗਾ ਮਜਦੂਰ ਤੇ ਖਰਬੂਜਿਆਂ ਵਾਲਾ?

ਸੀ.ਬੀ.ਆਈ ਦੀ ਸਾਂਝੀ ਕਲੋਜ਼ਰ ਰਿਪੋਰਟ ਮੁਤਾਬਕ 1 ਜੂਨ 2015 ਜਿਸ ਦਿਨ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ-ਘਰ ਚੋ ਗੁਰੂ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਬਾਰੇ ਸਵਰਨਜੀਤ ਕੌਰ ਪਤਨੀ ਗੋਰਾ ਸਿੰਘ ਗ੍ਰੰਥੀ ਨੂੰ ਦੋ ਬੱਚਿਆਂ ਲਵਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਸ਼ਾਮ ਕਰੀਬ 4 ਵਜੇ ਦੱਸਿਆ ਸੀ।ਦੁਪਹਿਰ ਬਾਅਦ ਕਰੀਬ 3 ਵਜੇ ਬੱਚੇ ਗੁਰਮਤ ਕਲਾਸ ਲਈ ਗੁਰੂ-ਘਰ ਪਹੁੰਚਣੇ ਸ਼ੁਰੂ ਹੋ ਗਏ ਸਨ।ਇਸ ਤੋਂ ਪਹਿਲਾਂ ਦੁਪਹਿਰ 2 ਵਜੇ ਤੋਂ ਬਾਅਦ ਇੱਕ ਫਲ ਵੇਚਣ ਵਾਲੇ (ਖਰਬੂਜਿਆਂ ਵਾਲੇ) ਨੇ ਹੋਕਾ ਦੇਣ ਲਈ ਗੁਰੂ-ਘਰ ਦੇ ਦਰਬਾਰ ਹਾਲ ਦੇ ਸਪੀਕਰ ਦੀ ਵਰਤੋਂ ਕੀਤੀ ਸੀ ਜਿਸ ਨੂੰ ਦਰਬਾਰ ਹਾਲ ਵਿਚ ਗ੍ਰੰਥੀ-ਸਿੰਘ ਦੇ ਭਾਈ ਗੋਰਾ ਸਿੰਘ ਦਾ ਬੱਚਾ ਲਵਪ੍ਰੀਤ ਸਿੰਘ ਤੇ ਉਸਦਾ ਦੋਸਤ ਗੁਰਪ੍ਰੀਤ ਸਿੰਘ ਲੈ ਕੇ ਗਏ ਸਨ ਅਤੇ ਖਰਬੂਜਿਆਂ ਵਾਲੇ ਨੇ ਦੋਨਾਂ ਬੱਚਿਆਂ ਨੂੰ ਖਾਣ ਲਈ ਇਕ ਖਰਬੂਜਾ ਵੀ ਦਿੱਤਾ ਸੀ। ਸੋ ਸਵਾਲ ਉੱਠਦਾ ਹੈ ਕਿ ਕੀ ਉਸ ਖਰਬੂਜਿਆਂ ਵਾਲੇ ਨੂੰ ਕਦੀ ਸ਼ਾਮਲ ਤਫਤੀਸ਼ ਕੀਤਾ ਗਿਆ ਜਾਂ ਨਹੀਂ ? ਅੱਜ ਤੱਕ ਇਸ ਸਬੰਧੀ ਪੰਜਾਬ ਪੁਲਿਸ ਜਾਂ ਮੀਡੀਆ ਵਲੋਂ ਕੋਈ ਗੱਲ ਕਿਉਂ ਨਹੀਂ ਕੀਤੀ ? 1 ਜੂਨ 2015 ਨੂੰ ਉਸ ਗੁਰੂ-ਘਰ ਵਿਚ ਸਵੇਰੇ 11 ਵਜੇ ਘਰੇਲੂ ਗੈਸ ਵਾਲੇ ਨੇ ਵੀ ਹੋਕਾ ਦੇਣ ਲਈ ਗੁਰੂ-ਘਰ ਦੇ ਸਪੀਕਰ ਦੀ ਵਰਤੋਂ ਕੀਤੀ ਸੀ ਅਤੇ ਨਰੇਗਾ ਮਜਦੂਰ ਗੁਰੂ-ਘਰ ਦੀ ਸਫਾਈ ਸਵੇਰ ਤੋਂ ਕਰ ਰਹੇ ਸਨ ਜਿਹਨਾਂ ਕੋਲ ਰੰਬੇ, ਦਾਤੀਆਂ, ਕਹੀਆਂ ਆਦਿ ਸੰਦ ਸਨ ਜੋ ਦੁਪਹਿਰ ਦੀ ਰੋਟੀ 1 ਵਜੇ ਖਾ ਕੇ ਦੋਬਾਰਾ 2 ਵਜੇ ਕੰਮ ਕਰਨ ਗੁਰੂ-ਘਰ ਪੁੱਜ ਗਏ ਸਨ।

ਜੇ ਗੁਰੂ-ਘਰ ਦੇ ਸਾਹਮਣਲੀਆਂ ਦੁਕਾਨਾਂ ਵਾਲਿਆਂ ਦੇ ਦੱਸਣ ਮੁਤਾਬਕ ਕੋਈ ਅਣਸੁਖਾਂਵੀਂ ਜਾਂ ਸ਼ੱਕੀ ਗੱਲ ਨਹੀਂ ਵਾਪਰੀ ਤਾਂ ਕੀ ਇਸ ਗੱਲ ਦੀ ਜਾਂਚ ਕੀਤੀ ਗਈ ਕਿ ਕੀ ਗੁਰੂ ਸਾਹਿਬ ਜੀ ਦਾ ਸਰੂਪ ਗੁਰੂ ਘਰ ਵਿਚੋਂ ਕੌਣ ਜਾਂ ਕਿਵੇ ਲੈ ਗਿਆ ? ਜਾਂ ਕੀ ਗੁਰੂ ਸਾਹਿਬ ਜੀ ਦਾ ਸਰੂਪ ਗੁਰੂ-ਘਰ ਵਿਚੋਂ ਬਾਹਰ ਗਿਆ ਵੀ ਸੀ ਜਾਂ ਕੋਈ ਇੱਕੱਲੇ ਅੰਗ ਪਾੜ ਕੇ ਲੈ ਗਿਆ? ਜਾਂ ਅੰਗ ਪਾੜਨ ਅਤੇ ਸਰੂਪ ਚੋਰੀ ਹੋਣ ਦੀਆਂ ਘਟਨਾਵਾਂ ਉਸ ਦਿਨ ਵੱਖ-ਵੱਖ ਸਮੇਂ ਕੀਤੀਆਂ ਗਈਆਂ? ਇਹ ਗੱਲ ਵੀ ਹੈ ਕਿ ਗੁਰੂ-ਘਰ ਦੇ ਸਾਹਮਣੇ ਦੁਕਾਨ ਵਾਲੇ ਗੁਰਦੇਵ ਇੰਸਾਂ ਦਾ ਕਤਲ ਸਿੱਖ ਨੌਜਵਾਨਾਂ ਵਲੋਂ ਉਸਨੂੰ ਗੁਰੂ ਸਾਹਿਬ ਜੀ ਦਾ ਸਰੂਪ ਚੋਰੀ ਕਰਣ/ਕਰਵਾਉਂਣ ਦੇ ਦੋਸ਼ਾਂ ਤਹਿਤ ਹੀ ਕੀਤਾ ਗਿਆ ਸੀ।

ਡੇਰਾ ਸਿਰਸਾ ਹਲਾਤਾਂ ਮੁਤਾਬਕ ਦੋਸ਼ੀ?

ਸੀ.ਬੀ.ਆਈ ਨੇ ਆਪਣੀ ਸਾਂਝੀ ਕਲੋਜ਼ਰ ਰਿਪੋਰਟ ਵਿਚ ਇਸ ਗੱਲ ਦਾ ਵਿਸ਼ੇਸ਼ ਜਿਕਰ ਕੀਤਾ ਹੈ ਕਿ ਇਹਨਾਂ ਘਟਨਾਵਾਂ ਸਬੰਧੀ ਕੋਈ ਮੌਕੇ ਦਾ ਗਵਾਹ ਨਹੀਂ ਮਿਿਲਆ ਅਤੇ ਸ਼ਾਇਦ ਸੀ.ਬੀ.ਆਈ ਨੇ ਜਾਣ-ਬੱੁਝ ਕੇ ਆਣਜਾਣਤਾ ਕੀਤੀ ਹੈ ਕਿਉਂਕਿ ਜਿਹਨਾਂ ਕੇਸਾਂ ਵਿਚ ਮੌਕੇ ਦਾ ਕੋਈ ਗਵਾਹ ਨਹੀਂ ਮਿਲਦਾ ਉੱਥੇ ਹਲਾਤਾਂ ਮੁਤਾਬਕ ਜਾਂਚ ਕੀਤੀ ਜਾਂਦੀ ਹੈ ਅਤੇ ਦੋਸ਼ੀ ਨਾਮਜ਼ਦ ਕੀਤੇ ਜਾਂਦੇ ਹਨ। ਹਲਾਤ ਇਹ ਦਰਸਾਉਂਦੇ ਹਨ ਕਿ ਡੇਰਾ ਸਿਰਸਾ ਤੇ ਸਿੱਖਾਂ ਵਿਚਕਾਰ 2007 ਵਿਚ ਡੇਰਾ ਸਿਰਸਾ ਮੁਖੀ ਵਲੋਂ ਦਸਮ ਪਾਤਸ਼ਾਹ ਦਾ ਸਵਾਂਗ ਰਚਣ ਤੋਂ ਟਕਰਾਅ ਸੀ ਜਿਸ ਕਾਰਨ ਡੇਰਾ ਸਿਰਸਾ ਮੁਖੀ ਪੰਜਾਬ ਵਿਚ ਨਹੀਂ ਸੀ ਆ ਸਕਿਆ। ਉਸ ਨੂੰ ਮਾਰਨ ਲਈ ਵੀ ਸਿੱਖ ਨੌਜਵਾਨਾਂ ਦੇ ਬਲਾਸਟ ਵੀ ਕੀਤਾ। ਉਸਦੇ ਪ੍ਰੇਮੀ ਪੰਜਾਬ,ਭਾਰਤ ਤੇ ਵਿਦੇਸ਼ਾਂ ਵਿਚ ਘੱਟ ਰਹੇ ਸਨ ਜਿਸ ਲਈ ਉਹ ਸਿੱਖਾਂ ਨੂੰ ਦੋਸ਼ੀ ਮੰਨਦਾ ਸੀ। ਸਿੱਖ ਉਸਦੀ ਹਰ ਚੀਜ਼ ਦਾ ਹਰ ਥਾਂ ਵਿਰੋਧ ਕਰ ਰਹੇ ਸਨ। ਉਸਦੀਆਂ ਬੇਹੁਦਾ ਫਿਲਮਾਂ ਦਾ ਵੀ ਵਿਰੋਧ ਸਿੱਖਾਂ ਨੇ ਹੀ ਕੀਤਾ ਤਾਂ ਫਿਰ ਉਸਨੇ ਵੱਡੀ ਸਾਜ਼ਿਸ਼ ਤਹਿਤ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ।ਘਟਨਾਵਾਂ ਦੀਆਂ ਤਰੀਕਾਂ ਹਲਾਤਾਂ ਦੀ ਗਵਾਹੀ ਡੇਰਾ ਸਿਰਸਾ ਨੂੰ ਦੋਸ਼ੀ ਸਿੱਧ ਕਰਦੀਆਂ ਹਨ ਜਿਸ ਤਹਿਤ 1 ਜੂਨ 2015 ਨੂੰ ਗੁਰੂ ਸਾਹਿਬ ਜੀ ਦਾ ਸਰੂਪ ਚੋਰੀ ਹੋਣਾ। 1 ਜੂਨ ਨੂੰ ਹੀ ਉਸ ਗੁਰੁ-ਘਰ ਵਿਚ ਸ਼ੱਕੀਆਂ ਦਾ ਬਾਰ-ਬਾਰ ਆਉਂਣਾ, ਗੁਰੂ-ਘਰ ਸਾਹਮਣੇ ਡੇਰਾ ਪ੍ਰੇਮੀ ਗੁਰਦੇਵ ਇੰਸਾਂ ਦੀ ਦੁਕਾਨ ਜਿਸ ਦਾ ਕਤਲ ਬਾਅਦ ਵਿਚ ਨੌਜਵਾਨਾਂ ਨੇ ਆਪਣੇ ਤੌਰ ਤੇ ਕੀਤੀ ਜਾਂਚ ਮੁਤਾਬਕ ਉਸਨੂੰ ਦੋਸ਼ੀ ਮੰਨ ਕੀਤਾ। 18 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਦੀ ਫਿਲਮ ਪੰਜਾਬ ਤੋਂ ਇਲਾਵਾ ਭਾਰਤ ਵਿਚ ਰਿਲੀਜ਼ ਹੋਣਾ, ਡੇਰਾ ਪਰੇਮੀਆਂ ਵਲੋਂ ਧਰਨੇ ਮੁਜ਼ਾਹਰੇ, 23 ਸਤੰਬਰ ਨੂੰ ਪੰਜਾਬ ਵਿਚ ਵੀ ਡੇਰਾ ਸਿਰਸਾ ਮੁਖੀ ਦੀ ਫਿਲਮ ਰਿਲੀਜ਼ ਹੋਣਾ, 24/25 ਸਤੰਬਰ 2015 ਨੂੰ ਡੇਰਾ ਸਿਰਸਾ ਪਰੇਮੀਆਂ ਵਲੋਂ ਧਮਕੀ ਭਰੇ ਇਸ਼ਤਿਹਾਰ ਲਾਉਂਣੇ, 24 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਨੂੰ 2007 ਦੀ ਘਟਨਾ ਲਈ ਬੇਅਣਖੇ ਜਥੇਦਾਰਾਂ ਵਲੋਂ ਮੁਆਫੀ ਦੇਣੀ, 12 ਅਕਤੂਬਰ 2015 ਨੂੰ ਗੁਰੂ ਸਾਹਿਬ ਜੀ ਦੇ ਅੰਗ ਬਰਗਾੜੀ ਦੀਆਂ ਗਲੀਆਂ ਵਿਚ ਖਿੱਲਰੇ ਮਿਲਣੇ ਤੇ 17 ਅਕਤੂਬਰ 2015 ਨੂੰ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਖਾਰਜ਼ ਹੋਣੀ। ਇਹ ਸਾਰੀਆਂ ਘਟਨਾਵਾਂ ਤੇ ਹਲਾਤ ਇਸ ਗੱਲ ਵਾਲਾ ਸਿੱਧਾ ਇਸ਼ਾਰਾ ਕਰਦੇ ਹਨ ਕਿ ਇਹ ਸਭ ਕੁਝ ਬਹੁਤ ਵੱਡੀ ਸਾਜ਼ਿਸ਼ ਤਹਿਤ ਹੋਇਆ ਹੈ ਅਤੇ ਇਸ ਦੇ ਸੂਤਰਧਾਰ ਡੇਰਾ ਸਿਰਸਾ ਮੁਖੀ ਨੂੰ ਇਸ ਸਬੰਧੀ ਕੋਈ ਪੁੱਛ-ਪੜਤਾਲ ਹੀ ਨਹੀਂ ਕੀਤੀ ਗਈ ਜਦ ਕਿ ਉਸਨੂੰ ਪੁਲਿਸ ਰਿਮਾਂਡ ਵਿਚ ਲੈ ਕੇ ਹੀ ਸਭ ਕੁਝ ਉਜਾਗਰ ਹੋ ਸਕਦਾ ਹੈ ਕਿ ਉਸ ਵਲੋਂ ਇਹਨਾਂ ਤਿੰਨ ਘਟਨਾਵਾਂ ਲਈ ਕਿੰਨੀਆਂ ਟੀਮਾਂ ਬਣਾਈਆਂ ਗਈਆਂ ਸਨ? ਹੋ ਸਕਦਾ ਹੈ ਕਿ ਉਹਨਾਂ ਟੀਮਾਂ ਦਾ ਆਪਸੀ ਕੋਈ ਸਬੰਧ ਨਾ ਹੀ ਹੋਵੇ? ਇਹ ਵੀ ਹੋ ਸਕਦਾ ਹੈ ਕਿ ਕੰਮ ਕਰਵਾਇਆ ਕਿਸੇ ਕੋਲੋਂ ਹੋਵੇ ਤੇ ਇੰਕਸਾਫ ਕਿਸੇ ਹੋਰ ਤੋਂ ਕਰਵਾ ਦਿੱਤੇ ਹੋਣ ਜਿਸ ਨਾਲ ਵਿਿਗਆਨਕ ਜਾਂਚ ਵਿਚ ਕੋਈ ਸਬੂਤ ਨਾ ਬਣੇ?

ਬੇਅੰਤ ਸੁਨਿਆਰੇ ਤੋਂ ਅੰਗ 115 ਦੀ ਬਰਾਮਦਗੀ ?

ਪਿੰਡ ਬਰਗਾੜੀ ਦੀਆਂ ਗਲੀਆਂ ਵਿਚ 12 ਅਕਤੂਬਰ 2015 ਨੂੰ ਗੁਰੂ ਸਾਹਿਬ ਜੀ ਦੇ ਅੰਗ ਮਿਲਣ ਤੋਂ ਬਾਅਦ 17 ਅਕਤੂਬਰ 2015 ਨੂੰ ਪਿੰਡ ਕੋਟ ਸੁੱਖੇ ਦੇ ਬੇਅੰਤ ਸੁਨਿਆਰੇ ਕੋਲੋਂ ਪੁਲਿਸ ਨੇ ਗੁਰੂ ਸਾਹਿਬ ਜੀ ਦੇ ਅੰਗ 115 ਦੀ ਬਰਾਮਦਗੀ ਕੀਤੀ। ਇਸ ਵਿਅਕਤੀ ਕੋਲ ਗੁਰੂ ਸਾਹਿਬ ਜੀ ਦਾ ਅੰਗ ਕਿਵੇਂ ਪਹੁੰਚਾ ? ਇਹ ਤੱਥ ਵੀ ਜਾਂਚ ਦੀ ਮੰਗ ਕਰਦਾ ਹੈ।

ਸਾਂਝੀ ਕਲੋਜ਼ਰ ਰਿਪੋਰਟ ਦਾ ਬਣੇਗਾ ਕੀ?

ਸਭ ਦੇ ਮਨ ਵਿਚ ਇਹੀ ਸਵਾਲ ਹੈ ਕਿ ਕੀ ਹੁਣ ਬੇਅਦਬੀ ਦੇ ਉਕਤ ਤਿੰਨੋਂ ਕੇਸ ਖਤਮ ਹੋ ਗਏ ਹਨ? ਪਰ ਅਜਿਹਾ ਨਹੀਂ ਹੈ। ਇਕ ਗੱਲ ਤਾਂ ਸਪੱਸ਼ਟ ਹੈ ਕਿ ਇਹਨਾਂ ਕੇਸਾਂ ਦੀ ਜਾਂਚ ਹੁਣ ਸੀ.ਬੀ.ਆਈ ਨਹੀਂ ਕਰੇਗੀ ਅਤੇ ਨਾ ਹੀ ਇਹ ਕੇਸ ਸੀ.ਬੀ.ਆਈ ਆਦਾਲਤ ਵਿਚ ਚੱਲ ਸਕਦਾ ਹੈ। ਸੀ.ਬੀ.ਆਈ ਕੋਲੋਂ ਹੀ ਜਦੋਂ ਜਾਂਚ ਵਾਪਸ ਲੈ ਲਈ ਗਈ ਹੈ ਤਾਂ ਹੁਣ ਕੇਸ ਸੀ.ਬੀ.ਆਈ ਮੈਜਿਸਟ੍ਰੇਟ ਮੋਹਾਲੀ ਵਲੋਂ ਉਸੇ ਤਰ੍ਹਾਂ ਫਾਈਲ ਵਾਪਸ ਫਰੀਦਕੋਟ ਅਦਾਲਤ ਵਿਚ ਭੇਜ ਦੇਵੇਗੀ ਜਿਸ ਤਰ੍ਹਾਂ ਫਾਈਲ 2015 ਵਿਚ ਸੀ.ਬੀ.ਆਈ ਨੂੰ ਜਾਂਚ ਮਿਲਣ ਤੋਂ ਬਾਅਦ ਫਰੀਦਕੋਰਟ ਅਦਾਲਤ ਵਲੋਂ ਸੀ.ਬੀ.ਆਈ ਮੈਜਿਸਟ੍ਰੇਟ ਮੋਹਾਲੀ ਨੂੰ ਭੇਜੀ ਗਈ ਸੀ ਅਤੇ ਜਾਂਚ ਦੀ ਫਾਈਲ ਵੀ ਸੀ.ਬੀ.ਆਈ ਵਲੋਂ ਮੁੜ ਪੰਜਾਬ ਪੁਲਿਸ ਨੂੰ ਵਾਪਸ ਮਿਲ ਜਾਵੇਗੀ। ਦੇਖਣਾ ਇਹ ਹੈ ਕਿ ਹੁਣ ਪੰਜਾਬ ਸਰਕਾਰ ਤੇ ਪੁਲਸ ਇਹਨਾਂ ਕੇਸਾਂ ਨੂੰ ਕਿਸ ਪਾਸੇ ਵੱਲ ਲੈ ਕੇ ਜਾਵੇਗੀ? ਵੈਸੇ ਇਸ ਮੁਲਕ ਵਿਚ ਸਿੱਖਾਂ ਨੂੰ ਨਿਆਂ ਦੀ ਆਸ ਜਿਆਦਾ ਨਹੀਂ ਪਰ ਫਿਰ ਵੀ ਕੌਮਾਂਤਰੀ ਭਾਈਚਾਰੇ ਅੱਗੇ ਰੱਖਣ ਲਈ ਸਾਨੂੰ ਇਸ ਸਭ ਕਾਸੇ ਵਿਚੋਂ ਲੰਘਣਾ ਹੀ ਪੈਣਾ ਹੈ। ਅਸਲ ਗੱਲ ਤਾਂ ਇਹ ਹੈ ਕਿ ਖਾਲਸਾ ਨਿਆਂ-ਸ਼ਾਸਤਰ ਦੇ ਲਾਗੂ ਹੋਣ ਨਾਲ ਹੀ ਇਨਸਾਫ ਮਿਲ ਸਕਦਾ ਹੈ।

ਬਾਜਾਂ ਵਾਲਾ ਆਪ ਸਹਾਈ ਹੋਵੇ।

ਉਮਰ ਕੈਦ ਬਨਾਮ ਮਰਨ ਤੱਕ ਉਮਰ ਕੈਦ ਦੀ ਸਿਆਸਤ
17 ਮਾਰਚ 2018 ਨੂੰ 1992 ਵਿਚ ਕੇਂਦਰ ਦੀ ਥਾਪੀ ਨਾਲ ਘੱਟਗਿਣਤੀ ਵੋਟਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਬੇਅੰਤ ਸਿਉਂ ਦੇ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਜੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਅਤੇ ਇਸ ਉਮਰ ਕੈਦ ਨੂੰ ਤਾਅ ਉਮਰ ਦੀ ਉਮਰ ਕੈਦ ਜਾਂ ਮਰਨ ਤੱਕ ਦੀ ਉਮਰ ਕੈਦ ਦੇ ਲਕਬਾਂ ਨਾਲ ਨਿਵਾਜ਼ਿਆ ਗਿਆ ਅਤੇ ਬਹੁਤਿਆਂ ਵਲੋਂ ਇਹੀ ਪਰਚਾਰ ਕੀਤਾ ਜਾ ਰਿਹਾ ਹੈ ਕਿ ਭਾਈ ਤਾਰੇ ਨੂੰ ਰਹਿੰਦੀ ਜਿੰਦਗੀ ਤੱਕ ਹੁਣ ਜੇਲ੍ਹ ਵਿਚ ਹੀ ਰਹਿਣਾ ਪਵੇਗਾ ਜਿਹਾ ਕਿ ਇਸ ਕੇਸ ਵਿਚ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਫਾਂਸੀ ਦੀ ਸਜ਼ਾ ਖਤਮ ਕਰਕੇ ਕੁਦਰਤੀ ਉਮਰ ਤੱਕ ਜੇਲ੍ਹ ਵਿਚ ਰੱਖਣ ਦੀ ਉਮਰ ਕੈਦ ਦੀ ਸਜ਼ਾ ਦਿੱਤੀ ਸੀ ਅਤੇ ਇਹ ਵੀ ਜਿਕਰਯੋਗ ਹੈ ਕਿ ਅਜਿਹਾ ਕੋਈ ਪਹਿਲੀ ਵਾਰ ਨਹੀਂ ਹੋਇਆ ਕਿ ਕਿਸੇ ਨੂੰ ਸਾਰੀ ਉਮਰ ਦੀ ਉਮਰ ਕੈਦ ਦੀ ਸਜ਼ਾ ਦਾ ਜਿਕਰ ਅਦਾਲਤਾਂ ਨੇ ਕੀਤਾ ਹੋਵੇ ਸਗੋਂ ਅਜਿਹਾ ਬਹੁਤ ਸਾਰੇ ਕੇਸਾਂ ਵਿਚ ਪਹਿਲਾਂ ਵੀ ਫੈਸਲੇ ਹੋ ਚੁੱਕੇ ਹਨ ਅਤੇ ਉਮਰ ਕੈਦ ਜਾਂ ਸਾਰੀ ਉਮਰ ਦੀਆਂ ਉਮਰ ਕੈਦਾਂ ਵਾਲੇ ਬਹੁਤ ਸਾਰੇ ਲੋਕ ਮਰਨ ਤੋਂ ਪਹਿਲਾਂ 14-20 ਆਦਿ ਸਾਲਾਂ ਬਾਅਦ ਰਿਹਾਅ ਹੋ ਚੁੱਕੇ ਹਨ। ਉਮਰ ਕੈਦ ਜਾਂ ਸਾਰੀ ਉਮਰ ਦੀ ਉਮਰ ਕੈਦ  ਦਾ ਘਚੋਲਾ ਸਿਰਫ ਸਿਆਸਤ ਤੋਂ ਪਰੇਰਤ ਹੈ ਅਤੇ ਜੇਕਰ ਉਮਰ ਕੈਦ ਦਾ ਮਤਲਬ ਵਾਕਿਆ ਹੀ ਸਾਰੀ ਉਮਰ ਕੈਦ ਹੈ ਤਾਂ ਕਿਸੇ ਇਕ ਉਮਰ ਕੈਦੀ ਦਾ ਨਾਮ ਦੱਸੋਂ ਜੋ 1947 ਜਾਂ 1950 ਤੋਂ ਬਾਅਦ ਹੁਣ ਤੱਕ ਸਾਰੀ ਉਮਰ ਦੀ ਉਮਰ ਕੈਦ ਕੱਟ ਰਿਹਾ ਹੋਵੇ ਜਾਂ ਕੱਟੀ ਹੋਵੇ? ਅਸਲ ਵਿਚ ਉਮਰ ਕੈਦੀ ਜਾਂ ਸਾਰੀ ਉਮਰ ਦੇ ਉਮਰ ਕੈਦੀ ਦੀ ਰਿਹਾਈ ਸਿੱਧੇ ਤੌਰ ‘ਤੇ ਸਿਆਸੀ ਹੱਥਾਂ ਦੀ ਖੇਡ ਹੈ ਜਿਸਨੂੰ ਸਮਝਣਾ ਅਤੇ ਇਸ ਅਧੀਨ ਬੰਦੀਆਂ ਦੀ ਰਿਹਾਈ ਲਈ ਸੁਹਿਰਦ ਸਿਆਸੀ ਤੇ ਕੂਟਨੀਤਕ ਯਤਨਾਂ ਦੀ ਲੋੜ ਹੈ।

ਉਮਰ ਕੈਦ ਦੀ ਸਜ਼ਾ ਸਾਰੀ ਉਮਰ ਦੀ ਉਮਰ ਕੈਦ ਹੁੰਦੀ ਹੈ ਇਸ ਸਬੰਧੀ ਭਾਰਤੀ ਸੁਪਰੀਮ ਕੋਰਟ ਜਾਂ ਹੋਰ ਹਾਈ ਕੋਰਟਾਂ ਵਿਚ ਕਾਫੀ ਭਿੰਨ-ਭੇਦ ਰਿਹਾ ਹੈ ਅਤੇ ਦੋਹਾਂ ਹੀ ਪੱਖ ਦੀਆਂ ਕਈ ਜੱਜਮੈਂਟਾਂ ਮਿਲ ਜਾਂਦੀਆਂ ਹਨ।ਪਰ ਇੱਥੇ ਉਮਰ ਕੈਦ ਜਾਂ ਸਾਰੀ ਉਮਰ ਦੀ ਉਮਰ ਕੈਦ ਸਬੰਧੀ ਭੇਦ ਜਾਂ ਸਮਾਨਤਾ ਦੀ ਗੱਲ ਹੀ ਕਰਾਂਗੇ।

ਸਭ ਤੋਂ ਪਹਿਲਾਂ ਮੁੱਖ ਰੂਪ ਵਿਚ ਸਮਝਣ ਦੀ ਗੱਲ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 72 ਅਤੇ 161 ਅਧੀਨ ਕ੍ਰਮਵਾਰ ਰਾਸ਼ਰਟਪਤੀ ਅਤੇ ਗਵਰਨਰਾਂ ਕੋਲ ਅਤੇ ਫੌਜਦਾਰੀ ਜਾਬਤੇ ਦੀਆਂ ਧਾਰਾਵਾਂ 432/433 ਅਧੀਨ ਕੇਂਦਰ ਤੇ ਪ੍ਰਾਂਤਕ ਸਰਕਾਰਾਂ ਕੋਲ ਅਸੀਮਤ ਤਾਕਤਾਂ ਹਨ ਜਿਹਨਾਂ ਰਾਹੀਂ ਕਿਸੇ ਵੀ ਕਿਸਮ ਦੇ ਕੈਦੀ, ਉਮਰ ਕੈਦੀ ਜਾਂ ਸਾਰੀ ਉਮਰ ਦੇ ਉਮਰ ਕੈਦੀ ਦੀ ਸਜ਼ਾ ਪੂਰੀ ਖਤਮ, ਕਟੌਤੀ ਜਾਂ ਮੁਆਫ ਕੀਤੀ ਜਾ ਸਕਦੀ ਹੈ ਅਤੇ ਇਹਨਾਂ ਤਾਕਤਾਂ ਵਿਚ ਕੋਈ ਵੀ ਅਦਾਲਤ, ਸੁਪਰੀਮ ਕੋਰਟ ਜਾਂ ਹਾਈ ਕੋਰਟਾਂ ਕੋਈ ਦਖਲ ਨਹੀਂ ਦੇ ਸਕਦੀਆਂ। ਭਾਵ ਕਿ ਕੈਦ ਦੀ ਸਜ਼ਾ ਖਤਮ ਕਰਨ ਲਈ ਸਿਆਸੀ ਇੱਛਾ ਸ਼ਕਤੀ ਹੀ ਕਾਫੀ ਹੈ ਜਾਂ ਕਹਿ ਸਕਦੇ ਹਾਂ ਕਿ ਸਿਆਸੀ ਦਬਾਅ ਨਾਲ ਕਿਸੇ ਕੈਦੀ ਨੂੰ ਵੀ ਛੱਡਿਆ ਜਾਂ ਛੁਡਾਇਆ ਜਾ ਸਕਦਾ ਹੈ।

ਭਾਈ ਜਗਤਾਰ ਸਿੰਘ ਤਾਰਾ ਨੂੰ ਉਮਰ ਕੈਦ ਦੇਣ ਵਾਲੀ ਅਦਾਲਤ ਵਲੋਂ ਦਿੱਤੇ ਫੈਸਲੇ ਨੂੰ ਵਾਚਣ ਤੋਂ ਪਤਾ ਲੱਗਦਾ ਹੈ ਕਿ ਇਹ ਜੱਜਮੈਂਟ ਆਪਾ ਵਿਰੋਧੀ ਹੈ, ਇਕ ਪਾਸੇ ਤਾਂ ਕਿਹਾ ਜਾ ਰਿਹਾ ਹੈ ਕਿ ਇਸ ਕਤਲ ਵਿਚ ਸਾਜ਼ਿਸ਼ ਦੀਆਂ ਦੋ ਕੈਟਾਗਰੀਆਂ ਹਨ, ਏ ਕੈਟਾਗਰੀ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਜਗਤਾਰ ਸਿੰਘ ਹਵਾਰਾ ਸ਼ਾਮਲ ਹਨ ਅਤੇ ਬੀ ਕੈਟਾਗਰੀ ਵਿਚ ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਸਮਸ਼ੇਰ ਸਿੰਘ ਪਰ ਦੂਜੇ ਪਾਸੇ ਭਾਈ ਜਗਤਾਰ ਸਿੰਘ ਤਾਰਾ ਨੂੰ ਉਮਰ ਕੈਦ ਭਾਈ ਜਗਤਾਰ ਸਿੰਘ ਹਵਾਰਾ ਦੇ ਨਾਲ ਦੀ ਸੁਣਾ ਦਿੱਤੀ ਗਈ ਜਦ ਕਿ ਭਾਈ ਜਗਤਾਰ ਸਿੰਘ ਤਾਰਾ ਦਾ ਕੇਸ ਭਾਈ ਜਗਤਾਰ ਸਿੰਘ ਹਵਾਰਾ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਵਰਗਾ ਨਹੀਂ ਸਗੋਂ ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਸਮਸ਼ੇਰ ਸਿੰਘ ਵਰਗਾ ਸੀ ਤਾਂ ਭਾਈ ਜਗਤਾਰ ਸਿੰਘ ਤਾਰੇ ਨੂੰ ਸਜ਼ਾ ਉਮਰ ਕੈਦ ਹੀ ਦੇਣੀ ਚਾਹੀਦੀ ਸੀ ਨਾ ਕਿ ਸਾਰੀ ਉਮਰ ਦੀ ਉਮਰ ਕੈਦ। ਜਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰੇ ਦੀ ਫਾਂਸੀ ਦੀ ਸਜ਼ਾ ਨੂੰ ਸਾਰੀ ਉਮਰ ਦੀ ਉਮਰ ਕੈਦ ਵਿਚ ਤਬਦੀਲ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਭਾਵੇਂ ਕਿ ਭਾਈ ਜਗਤਾਰ ਸਿੰਘ ਹਵਾਰਾ ਸਾਜ਼ਿਸ ਦੀ ਏ ਕੈਟਾਗਰੀ ਵਿਚ ਸ਼ਾਮਲ ਸੀ ਪਰ ਕਿਉਂਕਿ ਉਹ ਮੌਕੇ ਪਰ ਹਾਜ਼ਰ ਨਹੀਂ ਸੀ ਇਸ ਲਈ ਇਸਨੂੰ ਦੁਰਲਭ ਤੋਂ ਦੁਰਲਭ ਕੇਸ ਨਹੀਂ ਕਿਹਾ ਜਾ ਸਕਦਾ। ਇਸ ਲਈ ਇਹ ਸਮਝਣਾ ਔਖਾ ਨਹੀਂ ਕਿ ਭਾਈ ਜਗਤਾਰ ਸਿੰਘ ਤਾਰੇ ਦਾ ਕੇਸ ਸਾਜ਼ਿਸ ਦੀ ਬੀ ਕੈਟਾਗਰੀ ਦਾ ਮੰਨਿਆ ਗਿਆ ਹੈ ਅਤੇ ਭਾਈ ਜਗਤਾਰ ਸਿੰਘ ਤਾਰੇ ਦੀ ਸਜ਼ਾ ਅਪੀਲ ਵਿਚ ਸਾਰੀ ਉਮਰ ਦੀ ਉਮਰ ਕੈਦ ਟੁੱਟ ਕੇ ਉਮਰ ਕੈਦ ਵਿਚ ਤਬਦੀਲ ਹੋ ਸਕਦੀ ਹੈ, ਭਾਵੇਂਕਿ ਉਮਰ ਕੈਦ ਅਤੇ ਸਾਰੀ ਉਮਰ ਦੀ ਉਮਰ ਕੈਦ ਵਿਚ ਕਾਨੂੰਨਨ ਜਾਂ ਸਿਆਸੀ ਤੌਰ ‘ਤੇ ਕੋਈ ਭਿੰਨਤਾ ਨਹੀਂ ਪਰ ਭਾਈ ਜਗਤਾਰ ਸਿੰਘ ਤਾਰੇ ਨੂੰ ਜੇ ਕਰ ਸਾਰੀ ਉਮਰ ਦੀ ਉਮਰ ਕੈਦ ਦੀ ਥਾਂ ਉਮਰ ਕੈਦ ਸੁਣਾਈ ਜਾਂਦੀ ਤਾਂ ਉਹਨਾਂ ਨੂੰ ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਸਮਸ਼ੇਰ ਸਿੰਘ ਵਾਂਗ ਪੈਰੋਲ ਵੀ ਮਿਲ ਸਕਦੀ ਹੈ ਜੋ ਕਿ ਪੱਕੀ ਰਿਹਾਈ ਦਾ ਮਜਬੂਤ ਆਧਾਰ ਬਣ ਸਕਦਾ ਹੈ।

ਸਾਰੀ ਉਮਰ ਦੀ ਉਮਰ ਕੈਦ ਲਈ ਭਾਈ ਜਗਤਾਰ ਸਿੰਘ ਹਵਾਰਾ ਤੇ ਭਾਈ ਜਗਤਾਰ ਸਿੰਘ ਤਾਰਾ ਨੂੰ ਸਜ਼ਾ ਦੇਣ ਲਈ ਜੋ ਜੱਜਮੈਂਟ ਸਿੱਧੇ ਰੂਪ ਵਿਚ ਵਰਤੀ ਗਈ ਉਸਦਾ ਫੈਸਲਾ ਭਾਰਤੀ ਸੁਪਰੀਮ ਕੋਰਟ ਦੇ ਤੀਹਰੇ ਬੈਂਚ ਵਲੋਂ 22 ਜੁਲਾਈ 2008 ਨੂੰ ਸਵਾਮੀ ਸ਼ਰਧਾਨੰਦ ਉਰਫ ਮੁਰਲੀ ਮਨੋਹਰ ਜੋਸ਼ੀ ਦੇ ਕੇਸ ਵਿਚ ਕੀਤਾ ਗਿਆ ਸੀ ਜਿਸ ਵਿਚ ਸ਼ਰਧਾਨੰਦ ਦੀ ਫਾਂਸੀ ਦੀ ਸਜ਼ਾ ਤੋੜ ਕੇ ਸਾਰੀ ਉਮਰ ਦੀ ਉਮਰ ਕੈਦ ਵਿਚ ਤਬਦੀਲ ਕਰ ਦਿੱਤੀ ਗਈ ਸੀ।ਇਸ ਕੇਸ ਦਾ ਪਿਛੋਕੜ ਸੀ ਕਿ ਸ਼ਰਧਾਨੰਦ ਜੋ ਕਿ ਇਕ ਧਾਰਮਿਕ ਦੰਭੀ ਸੀ, ਨੇ ਕਰੋੜਾਂ ਦੀ ਪ੍ਰਾਪਰਟੀ ਦੀ ਮਾਲਕ ਇਕ ਤਲਾਕਸ਼ੁਦਾ ਮੁਸਲਮਾਨ ਔਰਤ ਨਾਲ ਵਿਆਹ ਕਰਵਾਇਆ ਅਤੇ ਉਸਨੂੰ ਐਨਾ ਜਿਆਦਾ ਵਿਸ਼ਵਾਸ ਵਿਚ ਲਿਆ ਕਿ ਮਈ 1991 ਵਿਚ ਇਕ ਦਿਨ ਸ਼ਰਧਾਨੰਦ ਨੇ ਆਪਣੀ ਪਤਨੀ ਨੂੰ ਡੂੰਘੀ ਨੀਂਦ ਵਿਚ ਹੁੰਦਿਆਂ ਇਕ ਬਕਸੇ ਵਿਚ ਬੰਦ ਕਰ ਦਿੱਤਾ ਅਤੇ ਉਸ ਬਕਸੇ ਨੂੰ ਘਰ ਵਿਚ ਇਕ ਟੋਆ ਪੁੱਟ ਕੇ ਉਸ ਵਿਚ ਦੱਬ ਦਿੱਤਾ। ਇਸ ਕਤਲ ਬਾਰੇ ਖੁਲਾਸਾ ਮਾਰਚ 1994 ਵਿਚ ਹੋਇਆ ਅਤੇ ਸ਼ਰਧਾਨੰਦ ਨੂੰ ਪਹਿਲਾਂ ਫਾਂਸੀ ਦੀ ਸਜ਼ਾ ਹੋਈ ਤੇ ਬਾਅਦ ਵਿਚ ਫਾਂਸੀ ਦੀ ਸਜ਼ਾ ਨੂੰ ਸਾਰੀ ਉਮਰ ਦੀ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਸ਼ਰਧਾਨੰਦ ਦਾ ਕੇਸ ਸਿੱਧੇ ਕਤਲ ਦਾ ਕੇਸ ਹੈ ਪਰ ਭਾਈ ਜਗਤਾਰ ਸਿੰਘ ਹਵਾਰੇ ਤੇ ਭਾਈ ਜਗਤਾਰ ਸਿੰਘ ਤਾਰੇ ਦਾ ਕੇਸ ਸਿੱਧੇ ਕਤਲ ਦਾ ਨਾ ਹੋ ਕੇ ਕਤਲ ਦੀ ਸਾਜ਼ਿਸ਼ ਦਾ ਹੈ।

ਸਾਰੀ ਉਮਰ ਦੀ ਉਮਰ ਕੈਦ ਲਈ ਜੋ ਦੂਸਰੀ ਮੁੱਖ ਜਜਮੈਂਟ ਵਰਤੀ ਜਾਂਦੀ ਹੈ ਉਸਦਾ ਫੈਸਲਾ ਭਾਰਤੀ ਸੁਪਰੀਮ  ਕੋਰਟ ਦੇ ਦੋਹਰੇ ਬੈਂਚ ਨੇ 16 ਸਤੰਬਰ 2005 ਨੂੰ ਮੁਹੰਮਦ ਮੁੰਨਾ ਦੇ ਕੇਸ ਵਿਚ ਕੀਤਾ ਸੀ ਜੋ ਕਿ ਸਿੱਧੇ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕੇਸ ਵਿਚ ਵੀ ਕਿਹਾ ਕਿ ਉਮਰ ਕੈਦ ਦਾ ਮਤਲਬ ਰਹਿੰਦੀ ਸਾਰੀ ਕੁਦਰਤੀ ਜਿੰਦਗੀ ਦੀ ਕੈਦ ਹੈ ਅਤੇ ਸਰਕਾਰ ਛੋਟ ਅਤੇ ਰਿਹਾਈ ਦੇ ਸਕਦੀ ਹੈ।

ਜੇ ਸਾਰੀ ਉਮਰ ਦੀ ਉਮਰ ਕੈਦ ਦੇ ਪਿਛੋਕੜ ਵਿਚ ਝਾਤ ਮਾਰੀਏ ਤਾਂ ਭਾਰਤੀ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲਿਆਂ ਵਿਚ ਮਹਾਤਮਾ ਗਾਂਧੀ ਦੇ ਕਤਲ ਕੇਸ ਦੀ ਸਾਜ਼ਿਸ਼ ਵਿਚ ਸ਼ਾਮਲ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਂਡਸੇ ਦੇ ਕੇਸ ਨੂੰ ਵਾਚਣਾ ਜਰੂਰੀ ਹੈ ਜੋ ਕਿ ਸਾਰੀ ਉਮਰ ਦੀ ਉਮਰ ਕੈਦ ਦੀ ਸਜ਼ਾ ਦੇਣ ਦਾ ਆਧਾਰ ਹੈ ਅਤੇ ਭਾਈ ਜਗਤਾਰ ਸਿੰਘ ਹਵਾਰਾ ਤੇ ਭਾਈ ਜਗਤਾਰ ਸਿੰਘ ਤਾਰਾ ਨੂੰ ਸਾਰੀ ਉਮਰ ਦੀ ਉਮਰ ਕੈਦ ਦਿੰਦਿਆਂ ਇਸ ਕੇਸ ਦਾ ਖਾਸ ਜ਼ਿਕਰ ਕੀਤਾ ਗਿਆ ਹੈ। ਇਸ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਵੱਡੇ ਬੈਂਚ ਨੇ ਕੀਤੀ ਸੀ ਅਤੇ ਇਸ ਦਾ ਫੈਸਲਾ 12 ਜਨਵਰੀ 1961 ਨੂੰ ਕੀਤਾ ਗਿਆ ਸੀ।ਇਸ ਕੇਸ ਦੀ ਜਜਮੈਂਟ ਪੜ੍ਹਿਆਂ ਹੀ ਪਤਾ ਲੱਗ ਜਾਂਦਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੈ ਪਰ ਨਾਲ ਹੀ ਕਿਹਾ ਗਿਆ ਹੈ ਕਿ ਸਿਰਫ ਸਰਕਾਰ ਹੀ ਸਜ਼ਾ ਵਿਚ ਕਟੌਤੀ ਕਰ ਸਕਦੀ ਹੈ ਭਾਵ ਕਿ ਜੇ ਸਰਕਾਰ ਚਾਹੇ ਤਾਂ ਰਿਹਾਅ ਕਰ ਸਕਦੀ ਹੈ ਅਤੇ ਅਜਿਹਾ ਹੋਇਆ ਵੀ ਅਤੇ 1919 ਵਿਚ ਜਨਮਿਆ ਗੋਪਾਲ ਵਿਨਾਇਕ ਗੋਂਡਸੇ 1948 ਵਿਚ ਗ੍ਰਿਫਤਾਰੀ ਤੋਂ ਬਾਅਦ 16 ਸਾਲ ਦੀ ਕੈਦ ਕੱਟਣ ਤੋਂ ਬਾਅਦ ਅਕਤੂਬਰ 1964 ਵਿਚ ਮਹਾਤਮਾ ਗਾਂਧੀ ਕਤਲ ਕੇਸ ਦੀ ਸਾਰੀ ਉਮਰ ਦੀ ਉਮਰ ਕੈਦ ਵਿਚੋਂ ਰਿਹਾਅ ਹੋ ਗਿਆ ਅਤੇ ਉਸਦੀ ਮੌਤ ਪੁਨੇ ਵਿਚ 26 ਨਵੰਬਰ 2005 ਨੂੰ ਹੋਈ। ਜੇ ਮਹਾਤਮਾ ਗਾਂਧੀ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਗੋਪਾਲ ਵਿਨਾਇਕ ਗੋਂਡਸੇ 16 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਹੋ ਸਕਦਾ ਹੈ ਤਾਂ 20-22-25-27 ਸਾਲ ਤੱਕ ਸਜ਼ਾਵਾਂ ਕੱਟਣ ਵਾਲੇ ਸਿੰਘ ਕਿਉਂ ਨੀਂ ਰਿਹਾਅ ਕੀਤੇ ਜਾ ਸਕਦੇ? ਇਸਦਾ ਜਵਾਬ ਮੇਰੇ ਸਮੇਤ ਸਭ ਕੋਲ ਹੈ ਪਰ ਕੀ ਸਾਨੂੰ ਇਸ ਸਿਸਟਮ ਨੂੰ ਨੰਗਾ ਕਰਨ ਲਈ ਇਸਨੂੰ ਵਰਤਣਾ ਨਹੀਂ ਚਾਹੀਦਾ? ਜਾਂ ਕੀ ਸਰਕਾਰਾਂ ਵਾਂਗ ਅਸੀਂ ਵੀ ਆਪਣੇ ਜੋਧਿਆਂ ਨੂੰ ਜੇਲ੍ਹਾਂ ਵਿਚ ਰੱਖ ਕੇ ਸਿਆਸਤ ਕਰਨ ਦੇ ਹੀ ਚਾਹਵਾਨ ਹਾਂ? ਕੀ ਅਸੀਂ ਨਿੱਜੀ ਸਵਾਰਥ ਭੂੱਲ ਕੇ ਭਾਰਤੀ ਸਿਸਟਮ ਉਪਰ ਇਹਨਾਂ ਰਿਹਾਈਆਂ ਲਈ ਕੋਈ ਬੱਝਵਾਂ ਦਬਾਅ ਪਾਉਂਣ ਵਿਚ ਕਾਮਯਾਬ ਨਹੀਂ ਹੋ ਸਕੇ ?

ਸੋ ਸਾਨੂੰ ਉਮਰ ਕੈਦ ਅਤੇ ਸਾਰੀ ਉਮਰ ਦੀ ਉਮਰ ਕੈਦ ਦੇ ਰੌਲੇ ਤੇ ਸਿਆਸਤ ਨੂੰ ਸਮਝਣਾ ਚਾਹੀਦਾ ਹੈ ਅਤੇ ਹਰ ਮੁਹਾਜ਼ ਉਪਰ ਇਹ ਲੜਾਈ ਜਾਰੀ ਰੱਖਣੀ ਚਾਹੀਦੀ ਹੈ ਬਸ਼ਰਤੇ ਕਿ ਇਸ ਵਿਚ ਨਿੱਜੀ ਹਿੱਤਾਂ ਦੀ ਥਾਂ ਸਾਂਝੇ ਹਿੱਤਾਂ ਦੀ ਪੂਰਤੀ ਹੋ ਸਕੇ।

ਪੰਥ ਦਾ ਵਾਲੀ ਕਲਗੀਆਂ ਵਾਲਾ ਆਪ ਸਹਾਈ ਹੋਵੇਗਾ।

ਕਾਨੂੰਨ ਦੇ ਰਾਖੇ ਕਾਨੂੰਨ ਮੁਤਾਬਕ ਵੀ ਹੱਕ ਦੇਣ ਤੋਂ ਆਕੀ
ਕਾਨੂੰਨ ਅੱਗੇ ਸਮਾਨਤਾ, ਕਾਨੂੰਨ ਦਾ ਰਾਜ, ਕਾਨੂੰਨ ਸਭ ਲਈ ਇੱਕ, ਨਿਆਂ ਸਭ ਦਾ ਹੱਕ ਆਦਿ, ਆਦਿ ਗੱਲਾਂ ਭਾਰਤੀ ਸੰਵਿਧਾਨ ਵਿਚ ਲਿਖੀਆਂ ਗਈਆਂ ਉਹ ਗੱਲਾਂ ਹਨ ਜੋ ਸੰਵਿਧਾਨ ਦੇ ਲਾਗੂ ਹੋਣ ਦੇ ਕਰੀਬ 67 ਸਾਲਾਂ ਵਿਚ ਵੀ ਲਾਗੂ ਨਹੀਂ ਹੋ ਸਕੀਆਂ ਅਤੇ ਅੱਗੇ ਵੀ ਕੋਈ ਉਮੀਦ ਨਹੀਂ।

ਬਤੌਰ ਵਕੀਲ ਅਤੇ ਬਤੌਰ ਸਿੱਖ ਸਿਆਸੀ ਕਾਰਕੁਨ ਕਾਨੂੰਨ ਦੇ ਦੋਹਰੇ ਮਾਪਡੰਡ ਅਕਸਰ ਵੇਖਣ ਨੂੰ ਮਿਲਦੇ ਹਨ ਅਤੇ ਪਤਾ ਲੱਗਦਾ ਹੈ ਕਿ ਕਿਵੇ ਸਿਆਸੀ ਸਮੱਸਿਆਵਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸਿਆਸੀ ਸਮੱਸਿਆ ਬਣਾ ਕੇ ਪੇਸ਼ ਕਰ ਦਿੱਤਾ ਜਾਂਦਾ ਹੈ।

80ਵਿਆਂ ਵਿਚ ਜਨਮੇ ਮੇਰੇ ਵਰਗਿਆਂ ਨੇ ਕਾਨੂੰਨ ਦੇ ਦੋਹਰੇ ਮਾਪਡੰਡਾਂ ਬਾਰੇ ਸੁਣਿਆ ਜਾਂ ਪੜ੍ਹਿਆ ਹੀ ਸੀ ਪਰ ਜਿਉਂ-ਜਿਉਂ ਵੱਡੇ ਹੋਏ ਤਾਂ ਜਦੋਂ ਆਪ ਨਾਲ ਬੀਤਣ ਲੱਗੀ ਤਾਂ ਪਤਾ ਲੱਗਿਆ ਕਿ ਸਥਾਪਤ ਧਿਰਾਂ ਦੇ ਵਿਰੋਧੀ ਵਿਚਾਰ ਰੱਖਣ ਮਾਤਰ ਨਾਲ ਹੀ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਦਾ ਦਾਅਵਾ ਕਰਨ ਵਾਲਿਆਂ ਨੂੰ ਇਸ ਹੱਦ ਤੱਕ ਤਕਲੀਫ ਹੁੰਦੀ ਹੈ ਕਿ ਉਹ ਆਪਣੇ ਹੀ ਬਣਾਏ ਕਾਨੂੰਨਾਂ ਦੀ ਉਲੰਘਣਾ ਕਰਨ ਵਿਚ ਰੰਚਕ ਮਾਤਰ ਦੇਰ ਨਹੀਂ ਕਰਦੇ। 1947, 1950, 1966, 1978, 1984 ਤੋਂ ਇਲਾਵਾ ਇਸਦੀਆਂ ਬੇਅੰਤ ਉਦਾਹਰਨਾਂ ਹਨ।

ਸਾਇੰਸ ਪੜ੍ਹਦਿਆਂ ਵਿਗਿਆਨੀ ਨਿਊਟਨ ਦਾ ਤੀਜਾ ਲਾਅ ਪੜ੍ਹਿਆ ਸੀ ਕਿ ਹਰੇਕ ਕਿਰਿਆ ਦੀ ਇਕ ਪ੍ਰਤੀਕਿਰਿਆ ਹੁੰਦੀ ਹੈ ਅਤੇ ਇਸਦਾ ਭਾਵ ਜਾਂ ਵਿਆਖਿਆ ਇਹ ਹੈ ਕਿ ਪ੍ਰਤੀਕਿਰਿਆ ਪਹਿਲਾਂ ਨਹੀਂ ਹੁੰਦੀ, ਪ੍ਰਤੀਕਿਰਿਆ ਲਈ ਕਿਰਿਆ ਦਾ ਹੋਣਾ ਲਾਜ਼ਮੀ ਹੈ।ਇਹ ਕਾਨੂੰਨ ਸਮਾਜ ਵਿਗਿਆਨ ਵਿਚ ਵੀ ਲਾਗੂ ਹੁੰਦਾ ਨਜ਼ਰੀ ਪਿਆ।ਜੂਨ 84 ਵਿਚ ਵਾਪਰੇ ਘੱਲੂਘਾਰੇ ਤੋਂ ਬਾਅਦ ਇਸ ਲਈ ਮੁੱਖ ਦੋਸ਼ੀ ਦਾ ਕਤਲ ਹੋਇਆ ਤੇ ਕਤਲ ਤੋਂ ਬਾਅਦ ਸਿੱਖ ਕਤਲੇਆਮ ਤੇ ਲੰਬੇ ਤਸ਼ੱਦਦ ਦਾ ਦੌਰ ਤੇ ਮੁੜ ਪਸਰੀ ਸਮਸ਼ਾਨ ਵਰਗੀ ਸ਼ਾਂਤੀ।ਵਰਤਮਾਨ ਸਮੇਂ ਵਿਚ  ਪੰਜਾਬ ਵਿਚ 2016 ਤੋਂ ਹੁਣ ਤੱਕ ਕਈ ਕਤਲ ਹੋਏ। ਉਸ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇ-ਅਦਬੀ ਦੀਆਂ ਘਟਨਾਵਾਂ ਵੀ ਹੋਈਆਂ।ਇਹਨਾਂ ਕਿਰਿਆ, ਪ੍ਰਤੀਕਿਰਿਆ ਦੇ ਮਾਹੌਲ ਵਿਚ ਕਾਨੂੰਨ ਦੇ ਰਾਜ ਦੀ ਗੱਲ ਕਰਨ ਵਾਲਿਆ ਲਈ ਬੜੀ ਪਰਖ ਦੀ ਘੜ੍ਹੀ ਹੁੰਦੀ ਹੈ। ਰਾਜ ਕਰਨ ਵਾਲਿਆਂ ਨੇ ਆਪਣੇ ਬਣਾਏ ਕਾਨੂੰਨ ਮੁਤਾਬਕ ਇਕ ਔਰਤ ਦੇ ਕਤਲ ਲਈ ਜਿੰਮੇਵਾਰ ਵਿਅਕਤੀਆਂ ਨੂੰ ਤਾਂ ਸਜਾਵਾਂ ਕੁਝ ਸਾਲਾਂ ਵਿਚ ਹੀ ਦੇ ਦਿੱਤੀਆਂ ਪਰ ਹਜਾਰਾਂ ਔਰਤਾਂ ਦੇ ਕਾਤਲ ਉਸ ਕਾਨੂੰਨ ਦੀ ਵਿਆਖਿਆ ਕਰਨ ਲਗਾ ਦਿੱਤੇ ਗਏ ਅਤੇ ਉਹਨਾਂ ਨੂੰ ਦਹਾਕਿਆਂ ਬਾਅਦ ਵੀ ਸਜਾਵਾਂ ਨਹੀਂ। ਸਾਲ ਪਹਿਲਾਂ ਹੋਏ ਕੁਝ ਕਤਲਾਂ ਲਈ ਤਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਸਰੀਰਕ-ਮਾਨਸਿਕ ਤਸ਼ੱਦਦ ਦਾ ਦੌਰ ਤਾਂ ਚਲਾ ਦਿੱਤਾ ਗਿਆ ਤੇ ਹੱਦੋਂ-ਸਰਹੱਦੋਂ ਪਾਰ, ਸੱਤ-ਸਮੁੰਦਰੋਂ ਪਾਰ ਤੱਕ ਵੀ ਜਾਂਚਾਂ-ਪੜਤਾਲਾਂ ਕਰ ਲਈਆਂ ਗਈਆਂ ਪਰ ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਲੱਭਣ ਲਈ ਕੋਈ ਤਰੱਦਦ ਨਹੀਂ ਕੀਤਾ ਗਿਆ।ਕਾਨੂੰਨ ਦੇ ਰਾਖਿਆਂ ਨੇ ਆਪਣੇ ਅਣਪਛਾਤੇ ਕਾਤਲਾਂ ਨੂੰ ਤਾਂ ਪਛਾਣ ਲਿਆ ਪਰ ਗੁਰੂ ਕੇ ਸਿੱਖਾਂ ਨੂੰ ਗੋਲੀਆਂ ਮਾਰਨ ਵਾਲਿਆਂ ਪਛਾਤਿਆਂ ਨੂੰ ਅਣਪਛਾਤਾ ਦਰਸਾ ਦੇ ਛੱਡ ਦਿੱਤਾ ਗਿਆ। ਇਹੀ ਹਨ ਕਾਨੂੰਨ ਦੇ ਰਾਜ ਤੇ ਕਾਨੂੰਨ ਸਾਹਮਣੇ ਸਮਾਨਤਾ ਦੀ ਗੱਲ ਦਾ ਢੰਡੋਰਾ ਪਿੱਟਣ ਵਾਲਿਆਂ ਦੀ ਸੱਚਾਈ ਤੇ ਦੋਹਰੇ ਮਾਪਡੰਡਾਂ ਦੀ ਪਰਤੱਖ ਤੇ ਤਾਜ਼ੀ ਉਦਾਹਰਣ।

10 ਨਵੰਬਰ ਨੂੰ ਮੈਂ ਬਤੌਰ ਵਕੀਲ ਬਾਘਾ ਪੁਰਾਣਾ ਜਾਣਾ ਸੀ, ਯੂ.ਕੇ ਨਾਗਰਿਕ ਸਿੱਖ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਕੇਸ ਦੀ ਪੈਰਵਾਈ ਕਰਨ। ਪਰਿਵਾਰ ਵਲੋਂ ਪਹਿਲਾਂ ਹੀ ਇਕ ਵਕੀਲ ਸਾਬ੍ਹ ਨਿਯੁਕਤ ਸਨ। ਉਹਨਾਂ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਬਾਘਾ ਪੁਰਾਣਾ ਵਾਲੇ ਮੈਜਿਸਟ੍ਰੇਟ ਅਚਨਚੇਤੀ ਛੁੱਟੀ ਲੈ ਗਏ ਹਨ ਅਤੇ ਜਗਤਾਰ ਸਿੰਘ ਨੂੰ ਹੁਣ ਮੋਗਾ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕਰਨਗੇ। ਉੱਥੇ ਬਰਤਾਨਵੀ ਹਾਈ ਕਮਿਸਨ ਦਿੱਲੀ ਤੋਂ ਵੀ ਦੋ ਅਧਿਕਾਰੀ ਹਾਜ਼ਰ ਸਨ। ਪਰ ਹੈਰਾਨੀ ਦੀ ਗੱਲ ਹੋਈ ਜਦ ਲੋਕਲ ਵਕੀਲ ਸਾਬ੍ਹ ਨੇ ਦੱਸਿਆ ਕਿ ਜਗਤਾਰ ਸਿੰਘ ਨੂੰ ਤਾਂ ਅਦਾਲਤ ਵਿਚ ਪੇਸ਼ ਕਰਕੇ 4 ਦਿਨ ਤਾਂ ਪੁਲਸ ਰਿਮਾਂਡ ਹੋਰ ਲੈ ਕੇ ਚਲੇ ਵੀ ਗਏ ਹਨ। ਮੇਰਾ ਤਾਂ ਅਜੇ ਜਗਤਾਰ ਸਿੰਘ ਵਲੋਂ ਵਕਾਲਤਨਾਮਾ ਵੀ ਪੇਸ਼ ਨਹੀਂ ਸੀ ਹੋਇਆ ਪਰ ਡਿਊਟੀ ਮੈਜਿਸਟ੍ਰੇਟ ਨੇ ਵੀ ਆਪਣੀ ਡਿਊਟੀ ਨਹੀਂ ਨਿਭਾਈ ਤੇ ਜਗਤਾਰ ਸਿੰਘ ਦੀ ਪੇਸ਼ੀ ਬਾਰੇ ਲੋਕਲ ਵਕੀਲ ਨੂੰ ਵੀ ਨਹੀਂ ਦੱਸਿਆ ਗਿਆ ਜਦ ਕਿ ਉਹ ਸਵੇਰੇ ਇਸ ਬਾਰੇ ਆਪ ਡਿਊਟੀ ਮੈਜਿਸਟ੍ਰੇਟ ਨੂੰ ਦੱਸ ਕੇ ਆਏ ਸਨ।ਬਿਨਾਂ ਕਿਸੇ ਕਾਨੂੰਨੀ ਸੁਣਵਾਈ/ਚਾਰਾਜੋਈ ਦੇ ਜਗਤਾਰ ਸਿੰਘ ਨੂੰ ਮੁੜ ਪੁਲਿਸ ਰਿਮਾਂਡ ਵਿਚ ਭੇਜ ਦਿੱਤਾ ਗਿਆ।ਜਗਤਾਰ ਸਿੰਘ ਆਪਣੇ ਕਿਸੇ ਨੂੰ ਮਿਲ ਨਹੀਂ ਸਕਿਆ। ਉਸਦੀ ਨਵ-ਵਿਆਹੁਤਾ ਤੇ ਹੋਰ ਪਰਿਵਾਰ ਮੈਂਬਰ ਦਰ-ਬਦਰ ਭਟਕ ਰਹੇ ਹਨ, ਪੁਲਿਸ ਉਹਨਾਂ ਨੂੰ ਅਲੱਗ ਤੰਗ-ਪਰੇਸ਼ਾਨ ਕਰ ਰਹੀ ਹੈ।ਪੁਲਿਸ ਪਰਿਵਾਰਕ ਮੈਂਬਰਾਂ ਨੂੰ ਜਗਤਾਰ ਸਿੰਘ ਦਾ ਪਾਸਪੋਰਟ ਦੇਣ ਦੀ ਗੱਲ ਕਹਿ ਰਹੀ ਹੈ ਪਰ ਜਗਤਾਰ ਸਿੰਘ ਦਾ ਪਾਸਪੋਰਟ ਪਹਿਲਾਂ ਹੀ ਉਸਦੇ ਰਿਸ਼ਤੇਦਾਰ ਬਰਤਾਨਵੀ ਹਾਈ ਕਮਿਸਨ ਦਿੱਲੀ ਵਿਖੇ ਜਮ੍ਹਾਂ ਕਰਵਾ ਚੁੱਕੇ ਹਨ। ਜਗਤਾਰ ਸਿੰਘ ਦਾ ਪਰਿਵਾਰ ਉਸਦੀ ਸਰੀਰਕ ਤੇ ਮਾਨਸਿਕ ਹਾਲਤ ਨੂੰ ਲੈ ਕੇ ਬਹੁਤ ਚਿੰਤਤ ਹੈ ਅਤੇ ਜਦੋਂ ਉਸਦੇ ਵਕੀਲ ਜਾਂ ਕਿਸੇ ਹੋਰ ਨਜ਼ਦੀਕੀ ਨੂੰ ਨਹੀਂ ਮਿਲਣ ਦਿੱਤਾ ਜਾ ਰਿਹਾ ਤਾਂ ਚਿੰਤਾਂ ਹੋਣੀ ਸੁਭਾਵਕ ਹੈ। ਜਗਤਾਰ ਸਿੰਘ ਯੂ.ਕੇ. ਦਾ ਨਾਗਰਿਕ ਹੈ ਅਤੇ ਇੱਥੋਂ ਤੱਕ ਕਿ ਬਰਤਾਨਵੀ ਹਾਈ ਕਮਿਸਨ ਦਿੱਲੀ ਦੇ ਅਧਿਕਾਰੀਆਂ ਨੂੰ ਉਸ ਨਾਲ ਮੁਲਾਕਾਤ ਦੀ ਸਿੱਧੀ ਇਜ਼ਾਜ਼ਤ ਨਹੀਂ ਦਿੱਤੀ ਗਈ ਸਗੋਂ ਉੱਚ ਪੁਲਿਸ ਅਧਿਕਾਰੀਆਂ ਵਲੋਂ  ਬਰਤਾਨਵੀ ਹਾਈ ਕਮਿਸਨ ਦਿੱਲੀ ਦੇ ਅਧਿਕਾਰੀਆਂ ਨੂੰ ਵਿਦੇਸ਼ ਮੰਤਰਾਲੇ ਤੋਂ ਇਜ਼ਾਜ਼ਤ ਲੈ ਕੇ ਆਉਂਣ ਦੀ ਨਸੀਹਤ ਦੇ ਕੇ ਬਰੰਗ ਮੋੜ ਦਿੱਤਾ ਗਿਆ।ਫਰਕ ਲੱਗਦਾ ਹੈ ਗੱਲ ਵਿਚ ਜਦ ਦੂਜੇ ਪਾਸੇ ਗਵਾਂਢੀ ਮੁਲਕ ਵਿਚ ਅੱਤਵਾਦ ਦੇ ਦੋਸ਼ਾਂ ਤਹਿਤ ਫਾਂਸੀ ਦੀ ਸਜ਼ਾ ਯਾਫਤਾ ਵਿਅਕਤੀ ਨੂੰ ਉਸਦੀ ਪਤਨੀ ਤੇ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਮੁਲਾਕਾਤ ਲਈ ਕੌੰਮਾਂਤਰੀ ਪੱਧਰ ‘ਤੇ ਹਾਲ-ਦੁਹਾਈ ਪਾਈ ਜਾਂਦੀ ਹੈ।

ਕਾਨੂੰਨ ਦੇ ਰਾਜ ਵਿਚ ਕਤਲ ਕਿਸੇ ਦਾ ਵੀ ਹੋਵੇ ਜਾਂ ਜੁਲਮ ਕਿਸੇ ਉਪਰ ਹੀ ਹੋਵੇ, ਪਰਿਵਾਰ ਲਈ ਤਾਂ ਅਸਹਿ ਹੀ ਹੁੰਦਾ ਹੈ। ਕਾਨੂੰਨ ਨੂੰ ਤਾਂ ਆਪਣਾ ਕੰਮ ਕਰਨਾ ਚਾਹੀਦਾ ਹੈ ਅਤੇ ਕਾਨੂੰਨ ਉਪਰੋਂ ਆਮ ਵਿਅਕਤੀ ਦਾ ਵਿਸ਼ਵਾਸ਼ ਉੱਠਣ ਲੱਗਦਾ ਹੈ ਜਦੋਂ ਕਿਸੇ ਇਕ ਦੇ ਕਤਲ ਲਈ ਨਾਮਜ਼ਦ ਕੀਤੇ ਇਕ ਦੋਸ਼ੀ ਦੇ ਕਈ ਪਰਿਵਾਰਕ ਮੈਂਬਰਾਂ, ਦੋਸਤਾਂ, ਹਮਦਰਦਾਂ ਤੇ ਰਿਸ਼ਤੇਦਾਰਾਂ ਨੂੰ ਵੀ ਜਲਾਲਤ ਝੱਲਣੀ ਪੈਂਦੀ ਹੈ ਅਤੇ ਦੂਜੇ ਪਾਸੇ ਕਈਆਂ ਪਰਿਵਾਰਕ ਮੈਂਬਰਾਂ, ਦੋਸਤਾਂ, ਹਮਦਰਦਾਂ ਤੇ ਰਿਸ਼ਤੇਦਾਰਾਂ ਦੇ ਕਾਤਲਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ।

ਗੱਲਾਂ ਬਹੁਤ ਲੰਮੀਆਂ ਨੇ ਪਰ ਜਿੰਦੜੀ ਛੋਟੀ ਜਿਹੀ। ਜਾਂਦੇ-ਜਾਂਦੇ ਆਖਰੀ ਗੱਲ ਕਿ ਹਰਿਆਣੇ ਦੇ ਇਕ ਸਕੂਲ ਦੇ ਮਾਸੂਮ ਬੱਚੇ ਦੇ ਕਤਲ ਲਈ ਪਹਿਲਾਂ ਇਕ ਛੋਟਾ ਕਰਮਚਾਰੀ ਦੋਸ਼ੀ ਠਹਿਰਾਇਆ ਗਿਆ ਤੇ ਬਾਅਦ ਵਿਚ ਸੀ.ਬੀ.ਆਈ ਨੇ ਉਸਨੂੰ ਬੇਕਸੂਰ ਦੱਸਦਿਆਂ ਇਕ ਸੀਨੀਅਰ ਬੱਚੇ ਨੂੰ ਕਤਲ ਲਈ ਦੋਸ਼ੀ ਦਰਸਾ ਦਿੱਤਾ। ਦੇਖੋ! ਹੁਣ ਅਦਾਲਤ ਕੀ ਫੈਸਲਾ ਦੇਵੇਗੀ? ਕਹਿਣ ਦਾ ਭਾਵ ਕਿ ਦੋਸ਼ੀ ਠਹਿਰਾਏ ਜਾਣ ਲਈ ਦੋਸ਼ੀ ਹੋਣਾ ਜਾਂ ਨਾ ਹੋਣਾ ਜਰੂਰੀ ਨਹੀਂ ਹੈ, ਅਸਲ ਗੱਲ ਤਾਂ ਹੈ ਕਿ ਜਾਂਚ ਕੌਣ ਕਰ ਰਿਹਾ ਹੈ ਅਤੇ ਕਿਸ ਭਾਵਨਾ ਨਾਲ ਕਰ ਰਿਹਾ ਹੈ, ਸਬੂਤ ਗਵਾਹ ਤਾਂ ਹਰ ਇੱਕ ਖਿਲਾਫ ਹੀ ਖੜ੍ਹੇ ਜਾਂ ਘੜ੍ਹੇ ਮਿਲ ਜਾਂਦੇ ਹਨ।

ਪਰਮਾਤਮਾ ਅੱਗੇ ਅਰਦਾਸ ਕਰੋ ਕਿ ਕਦੇ, ਕਾਨੂੰਨ ਅੱਗੇ ਸਮਾਨਤਾ, ਕਾਨੂੰਨ ਦਾ ਰਾਜ, ਕਾਨੂੰਨ ਸਭ ਲਈ ਇੱਕ, ਨਿਆਂ ਸਭ ਦਾ ਹੱਕ ਆਦਿ, ਆਦਿ ਗੱਲਾਂ ਸਾਡੇ ਜਿਉਂਦੇ ਜੀਅ ਲਾਗੂ ਹੋ ਜਾਣ।

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਮੁੜ ਮਹੰਤਾਂ-ਮਸੰਦਾਂ ਦੇ ਰਾਹ ਪਈਆਂ
ਗੁਰੂ ਘਰਾਂ ਤੇ ਗੁਰ ਸੰਗਤ ਵਲੋਂ ਭੇਟਾਵਾਂ ਦੀ ਸਾਂਭ ਸੰਭਾਲ ਤੇ ਪਰਬੰਧ ਲਈ ਚੌਥੇ ਨਾਨਕ ਸ੍ਰੀ ਗੁਰੂ ਰਾਮਦਾਸ ਜੀ ਨੇ ਮਸੰਦ ਪ੍ਰਥਾ ਸਥਾਪਤ ਕੀਤੀ ਸੀ ਜੋ ਕਿ ਦੁਨਿਆਵੀਂ ਪ੍ਰਬੰਧ ਕਰਨ ਦੀ ਇਕ ਪ੍ਰਣਾਲੀ ਸੀ ਅਤੇ ਸਮਾਂ ਪੈ ਕੇ  ਇਸ ਵਿਚ ਭ੍ਰਿਸ਼ਟਾਚਾਰ ਭਾਰੂ ਹੋ ਗਿਆ ਤਾਂ ਦਸਵੇਂ ਨਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਹੀ ਇਸ ਪ੍ਰਥਾ ਦਾ ਅੰਤ ਕਰ ਦਿੱਤਾ ਅਤੇ ਭ੍ਰਿਸ਼ਟ ਤੇ ਵਿਭਚਾਰੀ ਮਸੰਦਾਂ ਨੂੰ ਤੇਲ ਵਿਚ ਪਾ ਕੇ ਸਾੜਿਆ ਗਿਆ। 18ਵੀਂ ਸਦੀ ਵਿਚ ਸਿੰਘ ਜੰਗਲਾਂ ਵਿਚ  ਚਲੇ ਗਏ ਤਾਂ ਗੁਰੂ ਘਰਾਂ ਦਾ ਪ੍ਰਬੰਧ ਨਿਰਮਲੇ ਤੇ ਉਦਾਸੀ ਸੰਪਰਦਾਵਾਂ ਕੋਲ ਚਲਾ ਗਿਆ ਪਰ ਸਮਾਂ ਪੈਂਦਿਆਂ ਉਹਨਾਂ ਵਿਚ ਵੀ ਭ੍ਰਿਸ਼ਟਾਚਾਰ ਪੈਦਾ ਹੋ ਗਿਆ ਅਤੇ 20ਵੀਂ ਸਦੀ ਦੇ ਸ਼ੁਰੂ ਵਿਚ ਇਕ ਵਾਰ ਫਿਰ ਪ੍ਰਬੰਧਕਾਂ (ਮਹੰਤਾਂ)  ਨੂੰ ਮੂੰਹ ਦੀ ਖਾਣੀ ਪਈ ਅਤੇ ਇਸ ਵਾਰ ਪ੍ਰਬੰਧ ਅੰਗਰੇਜ਼ੀ ਸਿਸਟਮ ਮੁਤਾਬਕ ਪ੍ਰਧਾਨ, ਸਕੱਤਰ, ਖਜ਼ਾਨਜੀ ਵਾਲਾ ਬਣ ਗਿਆ ਤੇ ਕੁਝ ਚਿਰ ਤਾਂ ਇਹ ਠੀਕ ਚੱਲਿਆ ਪਰ ਹੌਲੀ-ਹੌਲੀ ਇਸ ਵਿਚ ਵੀ ਭ੍ਰਿਸ਼ਟਾਚਾਰ ਤੇ ਹੁਣ ਹੱਦ ਦਰਜ਼ੇ ਤੱਕ ਵਿਭਚਾਰਤਾ ਆ ਚੁੱਕੀ ਹੈ। ਗੁਰੂ ਦਾ ਭੈਅ-ਸਤਿਕਾਰ ਖਤਮ ਹੋ ਗਿਆ ਤੇ ਦੁਨਿਆਵੀ ਕਾਨੂੰਨੀ ਲੜਾਈਆਂ ਤੇ ਇਕ ਧੜਾ ਦੂਜੇ ਧੜੇ ਦੀ ਅਜਾਰੇਦਾਰੀ ਖਤਮ ਕਰਕੇ ਆਪਣੀ ਅਜਾਰੇਦਾਰੀ ਕਾਇਮ ਕਰਨ ਲਈ ਜਾਂ ਸਥਾਪਤ ਧੜਾ ਆਪਣੀ ਅਜਾਰੇਦਾਰੀ ਜਾਰੀ ਰੱਖਣ ਲਈ ਮਨ ਆਏ ਫੈਸਲੇ ਕਰ ਰਹੇ ਹਨ। ਕਿਸੇ ਪਾਠੀ-ਗ੍ਰੰਥੀ-ਅਰਸਾਈਏ ਜਾਂ ਕੀਰਤਨੀਏ ਸਿੰਘ ਦੀ ਕੋਈ ਇੱਜ਼ਤ ਨਹੀ, ਜਦੋਂ ਮਰਜ਼ੀ ਬਦਲ ਦਿਓ, ਹਟਾ ਦਿਓ ਜਾਂ ਮਾਨਸਿਕ ਜਲੀਲ ਕਰ ਦਿਓ, ਚਪੜਾਸੀ ਤੋਂ ਵੱਧ ਕੇ ਕਿਸੇ ਦੀ ਔਕਾਤ ਨਹੀਂ ਸਮਝੀ ਜਾਂਦੀ।ਅਜਿਹਾਂ ਪੰਥ ਦੇ ਸਿਰਮੌਰ ਗੁਰੂ-ਘਰਾਂ ਤੋਂ ਲੈ ਕੇ ਪਿੰਡ-ਮਹੱਲਾ ਪੱਧਰ ਉਪਰ ਸਥਾਪਤ ਗੁਰੂ-ਘਰਾਂ ਵਿਚ ਹੋ ਰਿਹਾ ਹੈ। ਪੰਥ ਦਰਦੀਆਂ ਦਾ ਮਨ ਭਾਰੀ ਪੀੜਾ ਵਿਚੋਂ ਗੁਜ਼ਰ ਰਿਹਾ ਹੈ।

ਜੂਨ 84 ਵਿਚ ਭਾਰਤੀ ਫੌਜ ਵਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਅਮੁੱਲਾ ਖਜ਼ਾਨਾ ਕੁਝ ਸਾੜ ਦਿੱਤਾ ਗਿਆ ਤੇ ਕੁਝ ਜਬਤ ਕਰ ਲਿਆ ਗਿਆ। ਇਹ ਕਿ ਆਮ ਵਰਤਾਰਾ ਹੈ ਕਿ ਸਾਲ ਵਿਚ ਇਕ-ਦੋ ਵਾਰ ਸਿੱਖ ਆਗੂ ਕਹਿੰਦੇ ਹਨ ਕਿ ਸਾਡਾ ਚੁੱਕਿਆ ਖਜ਼ਾਨਾ ਵਾਪਸ ਕਰੋਂ, ਇਹ ਬਸ ਅਖਬਾਰੀ ਬਿਆਨਾਂ ਤੱਕ ਸਿੱਖ ਜਜਬਾਤਾਂ ਨੂੰ ਟੁੰਬਣ ਲਈ ਹੀ ਕਿਹਾ ਜਾਂਦਾ ਹੈ ਜਦ ਕਿ ਅਸਲ ਸੱਚਾਈ ਹੈ ਕਿ ਵੱਖ-ਵੱਖ ਸਮੇਂ ‘ਤੇ ਭਾਰਤ ਸਰਕਾਰ ਵਲੋਂ ਕਈ ਹਿੱਸਿਆਂ ਵਿਚ ਕਈ ਕੁਝ ਵਾਪਸੀ ਵੀ ਕੀਤੀ ਗਈ ਹੈ ਜਿਸਨੂੰ ਪ੍ਰਬੰਧਕਾਂ ਨੇ ਸੰਗਤਾਂ ਸਾਹਮਣੇ ਨਹੀਂ ਆਉਂਣ ਦਿੱਤਾ ਅਤੇ ਗੁਰ-ਸੰਗਤਾਂ ਨਾਲ ਧ੍ਰੋਹ ਕਮਾ ਕੇ ਮਾਇਆ ਦੀ ਖਾਤਰ ਦੁਰਲੱਭ ਵਸਤਾਂ ਵੇਚੀਆਂ ਵੀ ਗਈਆਂ ਅਤੇ ਗੁਰੂ ਨਿਸ਼ਾਨੀਆਂ ਵਿਚ ਹੇਰ-ਫੇਰ ਵੀ ਕੀਤਾ ਗਿਆ ਤੇ ਮੌਜੂਦਾ ਨਿਸ਼ਾਨੀਆਂ ਦੀ ਸਾਂਭ-ਸੰਭਾਲ ਵਿਚ ਵੀ ਹੱਦ ਦਰਜ਼ੇ ਦੀ ਲਾਪਰਵਾਹੀ ਵਰਤੀ ਜਾ ਰਹੀ ਹੈ। ਇਹ ਸਾਰਾ ਕੁਝ ਮੌਜੂਦਾ ਪ੍ਰਬੰਧਕਾਂ ਦੇ ਭ੍ਰਿਸ਼ਟ ਤੇ ਵਿਭਚਾਰੀ ਹੋਣ ਦੇ ਕਾਰਨ ਹੀ ਹੋ ਰਿਹਾ ਹੈ।

ਲੋਕਲ ਕਮੇਟੀਆਂ ਦੀ ਜੇ ਹਾਲਤ ਦੇਖੀਏ ਤਾਂ ਪਿਛਲੇ ਦਿਨੀਂ ਲੁਧਿਆਣੇ ਦੀ ਕਲੋਨੀ ਪਾਲਮ ਵਿਹਾਰ, ਪਿੰਡ ਦਾਦ ਦੀ ਕਮੇਟੀ ਵਲੋਂ ਗੁਰੂ-ਘਰ ਦੇ ਭਾਈ ਸਾਹਿਬ ਨੂੰ ਸੇਵਾ ਤੋਂ ਜਵਾਬ ਦੇ ਦਿੱਤਾ ਅਤੇ ਤੁਰੰਤ ਗੁਰਦੁਆਰਾ ਸਾਹਿਬ ਛੱਡ ਜਾਣ ਦਾ ਹੁਕਮਨਾਮਾ ਜਾਰੀ ਕਰ ਦਿੱਤਾ। ਭਾਈ ਸੁਰਿੰਦਰ ਸਿੰਘ ਪਿਛਲੇ ਲੰਮੇਂ ਸਮੇਂ ਤੋਂ ਬੜੀ ਇਮਾਨਦਾਰੀ ਤੇ ਗੁਰਮਤਿ ਸਿਧਾਤਾਂ ਨਾਲ ਗੁਰੂ ਘਰ ਦੀ ਸੇਵਾ ਨਿਭਾ ਰਹੇ ਸਨ। ਉਹਨਾਂ ਦਾ ਕਸੂਰ ਇਹੀ ਸੀ ਕਿ ਉਹ ਕਮੇਟੀ ਮੈਂਬਰਾਂ ਦੀ ਹਊਮੈਂ ਨੂੰ ਪੱਠੇ ਨਹੀਂ ਸਨ ਪਾਉਂਦੇ। ਪਿਛਲੇ ਕਈ ਮਹੀਨਿਆਂ ਤੋਂ ਉਹਨਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਅਜਿਹੀਆਂ ਹੰਕਾਰੀਆਂ ਕਮੇਟੀਆਂ ਸਾਡੇ ਧੁਰਿਆਂ ਤੋਂ ਲੈ ਕੇ ਹੇਠਲੇ ਪੱਧਰ ਤੱਕ ਕਾਬਜ ਹਨ ਅਤੇ ਸਭ ਗੁਰੂ-ਘਰਾਂ ਵਿਚ ਅਜਿਹੇ ਦੀ ਹਲਾਤ ਹਨ।ਕਿਸੀ ਭਲੀ ਗੁਰਮੁਖ ਰੂਹ ਨਾਲ, ਕਿਸੇ ਸੰਤ ਆਤਮਾ ਨਾਲ ਵੈਰ ਕਮਾ ਕੇ, ਆਪਣੇ ਹੰਕਾਰ ਕਰਕੇ ਗੁਰੂ-ਘਰ ਦੀ ਸੇਵਾ ਤੋਂ ਜਬਰੀ ਹਟਾ ਦੇਣਾ ਠੀਕ ਨਹੀਂ ਹੈ।ਭਾਈ ਸੁਰਿੰਦਰ ਸਿੰਘ ਨੂੰ ਸਤਿਗੁਰੂ-ਪਤਾਸ਼ਾਹ ਕਿਤੇ ਸੇਵਾ ਦੇ ਹੀ ਦੇਣਗੇ ਪਰ ਇਹਨਾਂ ਹੰਕਾਰੀਆਂ ਪ੍ਰਬੰਧਕ ਕਮੇਟੀਆਂ ਨੂੰ ਕਿੱਥੇ ਢੋਈ ਮਿਲੇਗੀ?

ਮੌਜੂਦਾ ਪ੍ਰਬੰਧ ਵਿਚ ਇਕ ਗੱਲ ਹੋਰ ਖਾਸ ਹੈ ਕਿ ਦਿਸਦੇ ਪ੍ਰਬੰਧਕ ਆਪ ਆਪਣੀ ਅਕਲ ਮੁਤਾਬਕ ਫੈਸਲੇ ਨਹੀਂ ਲੈਂਦੇ ਸਗੋਂ ਇਹਨਾਂ ਪਿੱਛੇ ਮਾਇਆਧਾਰੀ, ਸਮਾਜਿਕ ਜਾਂ ਰਾਜਸੀ ਸ਼ਕਤੀ ਵਾਲੇ ਲੋਕ ਹੁੰਦੇ ਹਨ ਜੋ ਧਰਮ ਨੂੰ ਆਪਣੀ ਰਾਜਨੀਤੀ, ਆਰਥਿਕਤਾ ਜਾਂ ਚੌਧਰ ਵਧਾਉਂਣ ਲਈ ਵਰਤਦੇ ਹਨ ਅਤੇ ਇਸ ਲਈ ਉਹ ਗੁਰੂ-ਘਰਾਂ ਦੇ ਪ੍ਰਬੰਧ ਵਿਚ ਵੀ ਆਪਣੀਆਂ ਦੁਕਾਨਾਂ ਜਾਂ ਧੰਧਿਆਂ ਵਾਂਗ ਨਫਾ ਹੀ ਲੋਚਦੇ ਹਨ ਉਹਨਾਂ ਵਲੋਂ ਬਾਹਰੀ ਵਿਖਾਵੇ ਲਈ ਬਹੁਤ ਕੁਝ ਕੀਤਾ ਜਾਂਦਾ ਹੈ ਪਰ ਗੁਰੂ ਦਾ ਭੈਅ ਤੇ ਭਾਓ ਉਹਨਾਂ ਵਿਚੋਂ ਲਗਭਗ ਖਤਮ ਹੀ ਹੋ ਚੁੱਕਾ ਹੈ। ਉਹਨਾਂ ਦੀ ਕਹਿਣੀ ਤੇ ਕਰਣੀ ਵਿਚ ਢੇਰ ਅੰਤਰ ਆ ਚੁੱਕਾ ਹੈ। ਜਦੋਂ ਉਹ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ ਤਾਂ ਉਹਨਾਂ ਦੀਆਂ ਅੱਖਾਂ ਉਹਨਾਂ ਦਾ ਸਾਥ ਨਹੀਂ ਦਿੰਦੀਆਂ ਸਪੱਸ਼ਟ ਨਜ਼ਰ ਆਉਂਦੀਆਂ ਹਨ।ਮੈਂ ਸਮਝਦਾ ਹਾਂ ਕਿ ਅਜਿਹੇ ਪ੍ਰਬੰਧਕਾਂ ਨੇ ਇਤਿਹਾਸ ਤਾਂ ਜਰੂਰ ਪੜ੍ਹਿਆ ਹੋਵੇਗਾ ਕਿ ਸੱਚ ਦੀ ਹੀ ਹਮੇਸ਼ਾ ਜਿੱਤ ਹੁੰਦੀ ਆਈ ਹੈ ਪਰ ਬਿੱਖ ਖਾ ਖਾ ਕੇ ਇਹਨਾਂ ਦੀਆਂ ਅੱਖਾਂ ਅੱਗੇ ਅਜਿਹਾ ਪਰਦਾ ਪੈ ਚੁੱਕਿਆ ਹੈ ਕਿ ਇਹਨਾਂ ਨੂੰ ਭਵਿੱਖ ਨਜ਼ਰੀ ਨਹੀਂ ਪੈਂਦਾ।

ਪੰਥ ਨੇ ਆਪਣੇ ਇਤਿਹਾਸਕ ਗੁਰੂਧਾਮਾਂ ਨੂੰ ਮਸੰਦਾਂ-ਮਹੰਤਾਂ ਤੋਂ ਛੁਡਵਾ ਕੇ ਜੋ ਪ੍ਰਬੰਧ ਚਲਾਇਆ ਅੱਜ ਉਹ ਦੁਬਾਰਾ ਗੰਧਲਾ ਹੋ ਗਿਆ ਅਤੇ ਨਾਲ ਹੀ ਲੋਕਲ ਪਿੰਡਾਂ-ਸ਼ਹਿਰਾਂ ਵਿਚ ਵੀ ਕਮੇਟੀਆਂ ਦਾ ਸੁਭਾ ਵੀ ਮਸੰਦਾਂ-ਮਹੰਤਾਂ ਜਿਹਾ ਹੋ ਗਿਆ ਹੈ। ਇਸ ਲਈ ਧੜੇਬੰਦੀਆਂ ਤੋਂ ਉਪਰ ਉੱਠ ਕੇ ਖਾਸ ਕਰ ਸਿੱਖ ਨੌਜਵਾਨਾਂ ਨੂੰ ਗੁਰੂ-ਲਿਵ ਵਿਚ ਜੁੜ ਕੇ ਗੁਰਮਤਿ ਰਾਹ ਮੁਤਾਬਕ ਗੁਰੂ-ਘਰਾਂ ਦੇ ਮੌਜੂਦਾ ਹੰਕਾਰੀ, ਭ੍ਰਿਸ਼ਟ ਤੇ ਵਿਭਚਾਰੀ ਮਹੰਤਾਂ-ਮਸੰਦਾਂ ਨੂੰ ਬਦਲਣ ਦਾ ਸੰਘਰਸ਼ ਵਿੱਢਣਾ ਚਾਹੀਦਾ ਹੈ। ਨੀਲੇ ਦਾ ਸ਼ਾਹ ਅਸਵਾਰ ਆਪ ਸਹਾਈ ਹੋਵੇਗਾ।

ਗੁਰੂਆਂ ਦੇ ਨਾਮ ‘ਤੇ ਵਸਦੇ ਪੰਜਾਬ ਦਾ ਸੁੱਚਾ ਮੋਤੀ ਸੀ ਅਫ਼ਜ਼ਲ ਅਹਿਸਨ ਰੰਧਾਵਾ
ਦਸੰਬਰ 2004 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲੇ ਪੜ੍ਹਦਿਆ ਹੋਈ ਪੰਜਾਬੀ ਕਾਨਫਰੰਸ ਵਿਚ ਇਕ ਲੰਮ-ਸਲੰਮਾ, ਤਕੜੇ ਜੁੱਸੇ ਵਾਲਾ ਮਨੁੱਖ ਫਿਰਦਾ ਨਜ਼ਰੀ ਪਿਆ ਤਾਂ ਉਸ ਪ੍ਰਤੀ ਖਿੱਚ ਪਈ, ਜਦੋਂ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਸਦਾ ਨਾਮ ਅਫ਼ਜ਼ਲ ਅਹਿਸਨ ਰੰਧਾਵਾ ਹੈ ਅਤੇ ਵਿਛੋੜੇ ਗਏ ਪੰਜਾਬ ਦਾ ਕਵੀ ਹੈ ਤਾਂ ਮਨ ਵਿਚ ਇਕ ਹੂਕ ਆਈ ਕਿ ਇਹ ਤਾਂ ਉਹੀ ਹੈ ਜਿਸ ਵਲੋਂ ਸਾਡੇ ਦਰਦਾਂ ਦੀ ਸਹੀ ਤਰਜ਼ਮਾਨੀ ਕਰਦਿਆਂ ਇਕ ਕਵਿਤਾ ਲਿਖੀ ਗਈ ਹੈ ਅਤੇ ਕਵਿਤਾ ਦੇ ਕੁਝ ਯਾਦ ਬੋਲ ਆਪਣੇ ਆਪ ਬੁੱਲਾਂ ਉਪਰ ਆ ਗਏ ਕਿ

ਮੇਰਾ ਸ਼ੇਰ ਬਹਾਦਰ ਸੂਰਮਾ

ਜਰਨੈਲਾਂ ਦਾ ਜਰਨੈਲ

ਉਸ ਮੌਤ ਵਿਆਹੀ ਹੱਸ ਕੇ

ਓਹਦੇ ਦਿਲ ‘ਤੇ ਰਤਾ ਨਾ ਮੈਲ

… ਅੱਜ ਵੈਰੀਆਂ ਕੱਢ ਵਿਖਾਲਿਆ

ਹੈ ਪੰਜ ਸਦੀਆਂ ਦਾ ਵੈਰ।

ਉਸਨੂੰ ਮਿਲਣ ਦੀ ਸਿੱਕ ਹੋਰ ਵੱਧ ਗਈ ਅਤੇ ਨਾਲ ਹੀ ਅਜਿਹੀ ਅਜ਼ੀਮ ਸਖਸ਼ੀਅਤ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸਤਿਕਾਰ ਕਰਨ ਦਾ ਪ੍ਰੋਗਰਾਮ ਬਣਾ ਲਿਆ।ਉਹਨਾਂ ਨਾਲ ਗੱਲਬਾਤ ਤੋਂ ਪਤਾ ਲੱਗਿਆ ਕਿ ਉਹ ਵਕੀਲ ਹਨ ਅਤੇ ਫੈਸਲਾਬਾਦ ਵਿਚ ਵਕਾਲਤ ਕਰਦੇ ਹਨ, ਉਹਨਾਂ ਦੱਸਿਆ ਕਿ ਓਸ ਕਵਿਤਾ ਦਾ ਨਾਮ “ਨਵਾਂ ਘੱਲੂਘਾਰਾ” ਹੈ ਅਤੇ ਇਹ ਉਹਨਾਂ ਨੇ 9 ਜੂਨ 1984 ਨੂੰ ਲਿਖੀ ਸੀ। ਅਸੀਂ ਉਸ ਕਵਿਤਾ ਨੂੰ ਪਹਿਲਾਂ “ਪੰਜ ਸਦੀਆਂ ਦਾ ਵੈਰ” ਨਾਮ ਨਾਲ ਜਾਣਦੇ ਸਾਂ। ਕਿੰਨੀਆਂ ਸਾਰੀਆਂ ਗੱਲਾਂ ਕਰਨ ਤੋਂ ਬਾਅਦ ਉਹਨਾਂ ਦਾ ਸਤਿਕਾਰ ਕਰਨ ਦੀ ਇਜ਼ਾਜ਼ਤ ਲਈ ਅਤੇ ਅਗਲੇ ਦਿਨ ਦੁਪਹਿਰ ਬਾਅਦ ਉਹਨਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪਹਿਚਾਣ ਗੁਰੂ ਗੋਬਿੰਦ ਸਿੰਘ ਭਵਨ ਵਿਚ ਉਹਨਾਂ ਨਾਲ ਵਿਚਾਰ ਤੇ ਉਹਨਾਂ ਦਾ ਸਤਿਕਾਰ ਕਰਨ ਦਾ ਪ੍ਰੋਗਰਾਮ ਬਣਾਇਆ। ਅਗਲੇ ਦਿਨ ਵਾਰਸ ਭਵਨ ਵਿਚ ਦੁਪਹਿਰ ਦਾ ਪਰਸ਼ਾਦਾ ਛਕਦਿਆਂ ਨੂੰ ਅਸੀਂ ਉਹਨਾਂ ਨੂੰ ਗੁਰੂ ਗੋਬਿੰਦ ਸਿੰਘ ਭਵਨ ਵਿਚ ਲਿਆਉਂਣ ਲਈ ਗਏ। ਉਹਨਾਂ ਨਾਲ ਚਲਦਿਆਂ ਉਹ ਮੈਨੂੰ ਕਦੇ ਆਪਣਾ ਤਾਇਆ ਜਾਂ ਮੇਰਾ ਦਾਦਾ ਲੱਗੇ ਅਤੇ ਲੰਮੇ-ਲੰਮੇ ਕਦਮੀਂ ਅਸੀਂ ਗੁਰੂ ਗੋਬਿੰਦ ਸਿੰਘ ਭਵਨ ਪੁੱਜ ਗਏ। ਸਭ ਉਹਨਾਂ ਦੇ ਸਤਿਕਾਰ ਵਿਚ ਉੱਠ ਖਲੋਤੇ। ਇਸ ਸਭ ਵਿਚ ਪੰਜਾਬ ਦੇ ਦਰਵੇਸ਼ ਕਵੀ ਪ੍ਰੋ. ਹਰਿੰਦਰ ਸਿੰਘ ਮਹਿਬੂਬ ਵੀ ਸਨ ਅਤੇ ਦੋਹਨਾਂ ਦੀ ਗਲਵੱਕੜੀ ਇੰਝ ਲੱਗੀ ਕਿ ਵਿਛੜੇ ਪੰਜਾਬਾਂ ਦਾ ਮੇਲ ਹੋ ਗਿਆ, ਸਾਰਾ ਮਹੌਲ ਗੰਭੀਰ ਤੇ ਅਨੰਦ ਦੀ ਅਵਸਥਾ ਵਿਚ ਚਲਾ ਗਿਆ ਸੀ। ਸਾਂਝੇ ਪੰਜਾਬ ਦੀਆਂ ਰਿਸ਼ਮਾਂ ਗੁਰੂ ਗੋਬਿੰਦ ਸਿੰਘ ਭਵਨ ਵਿਚੋਂ ਬਾਹਰ ਜਾ ਰਹੀਆਂ ਸਨ। ਇਸ ਤਰ੍ਹਾਂ ਲੱਗ ਰਿਹਾ ਸੀ ਕਿ ਪ੍ਰੋ. ਪੂਰਨ ਸਿੰਘ ਦੇ ਬੋਲ ਕਿ “ਪੰਜਾਬ ਸਾਰਾ ਜੀਂਦਾ ਗੁਰਾਂ ਨੇ ਨਾਮ ‘ਤੇ” ਅੱਜ ਸੱਚ ਹੁੰਦੇ ਦਿਖਾਈ ਦੇ ਰਹੇ ਹਨ।

ਸਭ ਬੋਲੇ। ਮੈਂ ਬੋਲਿਆ। ਪ੍ਰੋ. ਹਰਿੰਦਰ ਸਿੰਘ ਮਹਿਬੂਬ ਬੋਲੇ। ਪ੍ਰੋ. ਹਰਪਾਲ ਸਿੰਘ ਪੰਨੂੰ ਬੋਲੇ। ਭਾਈ ਮਨਧੀਰ ਸਿੰਘ ਬੋਲੇ।ਭਾਈੂ ਸੁਰਿੰਦਰਪਾਲ ਸਿੰਘ ਠਰੂਆ, ਸ. ਹਰਜਿੰਦਰ ਸਿੰਘ ਮਾਂਗਟ, ਰਜਿਸਟਰਾਰ ਸ. ਪਰਮਬਖਸ਼ੀਸ਼ ਸਿੰਘ ਅਤੇ ਹੋਰ ਵੀ ਕਈ ਸਖਸ਼ੀਅਤਾਾਂ ਹਾਜ਼ਰ ਸਨ। ਸਭ ਦੀਆਂ ਨਜ਼ਰਾਂ ਉਸ ਖਾਸ ਮਹਿਮਾਨ ਵੱਲ ਸਨ ਕਿ ਉਹ ਕੀ ਬੋਲਣਗੇ? ਉਹ ਉੱਠੇ ਤੇ ਦਿਲ ਦੀਆਂ ਗਹਿਰਾਈਆਂ ਤੋਂ ਬੋਲੇ, ਆਪਸੀ ਸਾਂਝ ਦੀਆਂ ਗੱਲਾਂ, ਪੰਜਾਬ ਦੇ ਵਿਛੜਣ ਦਾ ਦਰਦ ਤੇ ਮੁੜ ਮਿਲਣ ਦੀ ਆਸ ਉਹਨਾਂ ਦੇ ਬੋਲਾਂ ਵਿਚ ਸੀ। ਫਿਰ ਉਹਨਾਂ ਆਪ ਹੀ ਕਿਹਾ ਕਿ ਜੇ ਤੁਸੀਂ ਇਜ਼ਾਜ਼ਤ ਦਿਓ ਤਾਂ ਮੈਂ ਉਹ ਕਵਿਤਾ ਪੜ੍ਹਾਂ ? ਮੇਰੇ ਸਮੇਤ ਸਭ ਦਿਲਾਂ ਵਿਚ ਇਕ ਝਣਝਣਾਹਟ ਉੱਠੀ ਤੇ ਸਭ ਨੇ ਸਰਬ ਸੰਮਤੀ ਨਾਲ ਹਾਮੀ ਭਰੀ ਜਿਵੇ ਹਰ ਕੋਈ ਪਹਿਲਾਂ ਹੀ ਇਸਦੀ ਤੜਫ ਰੱਖਦਾ ਸੀ।ਉਹਨਾਂ ਕਵਿਤਾ ਪੜ੍ਹਣੀ ਸ਼ੁਰੂ ਕੀਤੀ, ਸਭ ਸਰੋਤੇ ਜੂਨ 1984 ਵਿਚ ਪੁੱਜ ਗਏ, ਉਸ ਕੌਮੀ ਦਰਦ ਨੂੰ ਅੱਜ ਫਿਰ ਮਹਿਸੂਸ ਕੀਤਾ ਗਿਆ, ਸਭ ਅੱਖਾਂ ਨਮ ਸਨ, ਇਕ ਖਾਸ ਅਹਿਸਾਸ ਤੇ ਜਜਬਾਤ ਦਾ ਮਹੌਲ ਸੀ ਉਹ। ਉਹ ਕਵਿਤਾ ਪੜ੍ਹਦੇ-ਪੜ੍ਹਦੇ ਰੋ ਪਏ, ਸਭ ਰੋ ਪਏ। ਬੱਸ, ਉਹਨਾਂ ਹੁਣ ਆਖਰੀ ਬੋਲ ਬੋਲੇ ਕਿ

ਮੇਰਾ ਡੁੱਬਿਆ ਸੂਰਜ ਚੜ੍ਹੇਗਾ

ਓੜਕ ਮੁੱਕੇਗੀ ਇਹ ਰਾਤ।

ਕੈਸੀ ਕਵਿਤਾ ਸੀ ਇਹ। ਮੈਨੂੰ ਲੱਗਿਆ ਕਿ ਇਹ ਕਵਿਤਾ ਉਹਨਾਂ ਨੇ ਨਹੀਂ ਸੀ ਲਿਖੀ ਸਗੋਂ ਉਹਨਾਂ ਨੂੰ ਨਾਜ਼ਲ ਹੋਈ ਹੈ ਇਹ ਕਵਿਤਾ, ਬੱਸ! ਉਹਨਾਂ ਨੇ ਤਾਂ ਕਲਮ ਚਲਾਈ ਹੈ। ਇਹ ਇਕ ਮੁਕੰਮਲ ਕਵਿਤਾ ਸੀ, ਜੋ ਭੂਤ, ਵਰਤਮਾਨ ਤੇ ਭਵਿੱਖ ਨਾਲ ਓਤ-ਪੋਤ ਸੀ। ਕਵਿਤਾ ਕੇਵਲ ਜੂਨ 1984 ਦੇ ਫੌਜੀ ਹਮਲੇ ਪਿੱਛੇ ਅਸਲ ਕਾਰਨਾਂ, ਉਸ ਸਮੇਂ ਦੇ ਹਲਾਤਾਂ, ਸੰਤਾਂ ਦੀ ਸ਼ਹਾਦਤ, ਸਿੱਖ ਸਿਧਾਂਤਾਂ, ਸਿੱਖ ਕੌਮ ਦੀਆਂ ਕੁਰਬਾਨੀਆਂ ਤੇ ਭਵਿੱਖ ਲਈ ਦਿਸ਼ਾ-ਨਿਰਦੇਸ਼ ਹੀ ਨਹੀਂ ਦੱਸਦੀ ਸਗੋਂ ਇਸਨੂੰ ਪੜ੍ਹਣ-ਸੁਣਨ ਵਾਲੇ ਨੂੰ ਉਸ ਮਹੌਲ ਵਿਚ ਲੈ ਜਾਂਦੀ ਹੈ ਅਤੇ ਉਸਦੇ ਸਾਹਮਣੇ ਨਵੇਂ ਘੱਲੂਘਾਰੇ ਦੇ ਅਸਲ ਚਿੱਤਰ ਪਰਗਟ ਹੋ ਜਾਂਦੇ ਹਨ ਜਿਹਨਾਂ ਨੂੰ ਸਬਦਾਂ ਦੀ ਵਿਆਖਿਆ ਦੇਣੀ ਕਿਸੇ ਹਾਰੀ-ਸਾਰੀ ਦੇ ਵੱਸ ਦੀ ਗੱਲ ਨਹੀਂ।

ਸੋਚਦਾ ਹਾਂ ਕਿ ਕਿੱਦਾਂ ਦੀ ਅਗੰਮੀ ਸਾਂਝ ਹੈ ਅਫ਼ਜ਼ਲ ਅਹਿਸਨ ਰੰਧਾਵਾ ਜੀ ਦੀ ਸਿੱਖਾਂ, ਸਿੱਖੀ  ਤੇ ਸ਼ਹੀਦਾਂ ਨਾਲ, ਬਿਲਕੁਲ ਭਾਈ ਮਰਦਾਨਾ, ਸਾਂਈ ਮੀਆਂ ਮੀਰ ਜੀ ਵਰਗੀ, ਪੀਰ ਭੀਖਣ ਸਾਹ ਤੇ ਪੀਰ ਬੁੱਧੂ ਸ਼ਾਹ ਜਹੀ ਪਾਕ ਪਵਿੱਤਰ ਤੇ ਰੂਹਾਨੀ ਜੋ ਕਿ ਕਈ ਪੀੜ੍ਹੀਆਂ ਵਿਚ ਦੀ ਹੁੰਦੀ ਹੋਈ ਪਰਗਟ ਹੁੰਦੀ ਪਰਤੀਤ ਹੁੰਦੀ ਹੈ।

ਅਫ਼ਜ਼ਲ ਅਹਿਸਨ ਰੰਧਾਵਾ ਜੀ ਨੇ 9 ਜੂਨ 1984 ਨੂੰ ਹੀ ਭਰੇ ਮਨ ਤੇ ਰੋਂਦੇ ਹੋਏ ਇਹ ਕਵਿਤਾ ਉਚਾਰੀ ਸੀ ਅਤੇ ਉਹਨਾਂ ਉਹ ਸਭ ਕੁਝ ਉਸੇ ਸਮੇਂ ਮਹਿਸੂਸ ਕਰ ਲਿਆ ਸੀ ਜੋ ਕਈ ਸਿੱਖ ਉਦੋਂ ਮਹਿਸੂਸ ਨਾ ਕਰ ਸਕੇ ਅਤੇ ਕਈ ਅਜੇ ਤੱਕ ਵੀ ਮਹਿਸੂਸ ਨਹੀਂ ਕਰ ਸਕੇ।

ਅਫ਼ਜ਼ਲ ਅਹਿਸਨ ਰੰਧਾਵਾ ਜਿਹੀਆਂ ਸਖਸ਼ੀਅਤਾਂ ਵਿਛੜੇ ਪੰਜਾਬਾਂ ਦੇ ਮੁੜ ਮੇਲ ਦਾ ਕਾਰਨ ਬਣਨਗੀਆਂ ਅਤੇ ਪ੍ਰੋ. ਪੂਰਨ ਸਿੰਘ ਦੇ ਬੋਲ ਕਿ “ਪੰਜਾਬ ਸਾਰਾ ਜੀਂਦਾ ਗੁਰਾਂ ਨੇ ਨਾਮ ‘ਤੇ” ਦੇ ਸੱਚ ਹੋਣ ਦੀ ਅਰਦਾਸ ਕਰਦਿਆਂ ਅਫ਼ਜ਼ਲ ਅਹਿਸਨ ਰੰਧਾਵਾ ਨਾਲ ਬਿਤਾਏ ਪਲਾਂ ਦੇ ਅਹਿਸਾਸ ਨੂੰ ਸਭ ਨਾਲ ਸਾਂਝਾ ਕਰਦਿਆਂ ਮਾਣ ਮਹਿਸੂਸ ਕਰਦਾ ਹਾਂ।

“ਬਾਣੀ ਤੇ ਪਾਣੀ ਦੇ ਵਾਰਸ”
ਬਾਣੀ ਜਾਂ ਪਾਣੀ ਤੋਂ ਮੁਨਕਰ ਹੋ ਕੇ ਇਕ ਸਿੱਖ ਲਈ ਜਿਓਣਾ ਹਰਾਮ ਹੈ। ਪਾਣੀ ਤੋਂ ਭਾਵ ਉਹ ਤੱਤ ਜੋ ਸੰਸਾਰ ਦੇ ਜੀਵਨ ਦੀ ਮੁੱਢਲੀ ਇਕਾਈ ਹੈ ਤੇ ਜਿਸ ਤੋਂ ਬਿਨਾਂ ਸਰੀਰੀ, ਦਨਿਆਵੀ ਜਾਂ ਦਿਸਦੇ ਜਗਤ ਨੂੰ ਕਿਆਸਿਆ ਹੀ ਨਹੀਂ ਜਾ ਸਕਦਾ ਅਤੇ ਬਾਣੀ ਤੋਂ ਭਾਵ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ਼ ਬਾਣੀ ਤੋਂ ਹੈ ਜਿਸ ਤੋਂ ਬਿਨਾਂ ਮਾਨਸਕ, ਰੂਹਾਨੀ, ਆਤਮਕ, ਅਧਿਆਤਮਕ ਜਾਂ ਅਣਦਿਸਦੇ ਸੰਸਾਰ ਨੂੰ ਨਹੀਂ ਕਿਆਸਿਆ ਜਾ ਸਕਦਾ।

ਬਾਣੀ ਤੇ ਪਾਣੀ ਦਾ ਆਪਸ ਵਿਚ ਗੂੜਾ ਸਬੰਧ ਹੈ। ਬਾਣੀ ਦੀ ਰਚਨਾ ਪਾਣੀਆਂ ਕੰਢੇ ਹੀ ਹੋਈ। ਬਾਣੀ ਦੇ ਧੁਰ ਤੋਂ ਆਉਂਣ ਤੋਂ ਪਹਿਲਾਂ ਗੁਰੂ ਨਾਨਕ ਪਾਣੀ (ਵੇਈਂ) ਵਿਚ ਗਏ। ਪਹਿਲਾਂ ਪਾਣੀ ਹੀ ਜੀਵਨ ਹੈ ਜਿਸ ਨਾਲ ਤ੍ਰਿਭਵਨ ਨੂੰ ਸਾਜਿਆ ਅਤੇ ਸਾਜਣ ਤੋਂ ਬਾਅਦ ਬਾਣੀ ਨੂੰ ਧੁਰ ਦਰਗਾਹੋਂ ਲਿਆਂਦਾ ਗਿਆ।

ਰਾਵੀ ਦਰਿਆ ਦੇ ਕੰਢੇ ਗੁਰੂ ਨਾਨਕ ਪਾਤਸ਼ਾਹ ਨੇ ਖੇਤੀ ਕਰਦਿਆਂ ਬਾਣੀ ਦਾ ਅਭਿਆਸ ਦ੍ਰਿੜ ਕਰਾਇਆ।ਧਰਤੀ ਦੇ ਕਈ ਕੋਨਿਆਂ ਵਿਚ ਉਹਨਾਂ ਬਾਣੀ ਦੇ ਪ੍ਰਵਾਹ ਤੋਂ ਪਹਿਲਾਂ ਪਾਣੀ ਦੇ ਸੋਮਿਆਂ ਨੂੰ ਪ੍ਰਗਟਾਇਆ। ਬਾਣੀ ਨਾਲ ਆਤਮਾ ਨੂੰ ਠੰਢ ਦੇਣ ਤੋਂ ਪਹਿਲਾਂ ਪਿਆਸੇ ਸਰੀਰਾਂ ਨੂੰ ਪੀਣ ਲਈ ਪਾਣੀ ਦਿੱਤਾ।ਵਲੀ ਕੰਧਾਰੀ ਦਾ ਹੰਕਾਰ ਪਾਣੀ ਦੇ ਪ੍ਰਵਾਹ ਨੂੰ ਨੀਵਿਆਂ ਕਰਕੇ ਤੋੜਣਾ ਕੀਤਾ।ਪਾਣੀ ਦੇ ਕੰਢੇ ਹੀ ਚੇਲੇ ਭਾਈ ਲਹਿਣੇ ਨੂੰ ਆਪਣਾ ਗੁਰੂ ਜਾਣ-ਮੰਨ ਕੇ ਮੱਥਾ ਟੇਕਿਆ।

ਗੁਰੂ ਸਾਹਿਬਾਨ ਨੇ ਸਰੀਰਕ ਲੋੜ ਦੀ ਮੁੱਢਲੀ ਇਕਾਈ ਪਾਣੀ ਤੱਕ ਸਭ ਦੀ ਪਹੁੰਚ ਯਕੀਨੀ ਬਣਾਈ। ਸਰਬ ਸਾਂਝੇ ਸਰੋਵਰਾਂ, ਖੂਹਾਂ, ਬਾਓਲੀਆਂ, ਤਲਾਬਾਂ, ਹੰਸਾਲੀਆਂ, ਚਸ਼ਮਿਆਂ, ਝੀਰਿਆਂ ਨੂੰ ਪ੍ਰਗਟਾਉਂਣਾ ਕੀਤਾ। ਜਿੱਥੇ ਪਾਣੀ ਦੇ ਸੋਮਿਆਂ ਨੂੰ ਕਿਆਸਿਆ ਨਹੀਂ ਸੀ ਜਾ ਸਕਦਾ ਉੱਥੇ ਜਾ ਕੇ ਕਿਤੇ ਚਰਨਾਂ ਨਾਲ, ਕਿਤੇ ਹੱਥਾਂ ਦੀ ਛੋਹ ਨਾਲ, ਕਿਤੇ ਤੀਰਾਂ, ਖੰਡਿਆਂ, ਨੇਜਿਆਂ ਦੀਆਂ ਛੋਹਾਂ ਨਾਲ ਪਾਣੀ ਪ੍ਰਗਟ ਕੀਤਾ।ਨਾ-ਪੀਣ ਯੋਗ ਪਾਣੀ ਦੀਆਂ ਥਾਵਾਂ ਵਿਚ ਪੀਣ ਵਾਲੇ ਠੰਡੇ ਮਿੱਠੇ ਪਾਣੀਆਂ ਦੀਆਂ ਫੁਹਾਰਾਂ ਪ੍ਰਗਟ ਕੀਤੀਆਂ ਜੋ ਅੱਜ ਵੀ ਲੋਕਾਈ ਨੂੰ ਸ਼ਰਸ਼ਾਰ ਕਰ ਰਹੀਆਂ ਹਨ।

ਸਤਲੁਜ ਦੇ ਪਾਣੀ ਨੂੰ ਬਾਟੇ ਵਿਚ  ਪਾ ਕੇ ਦਸਮੇਸ਼ ਪਿਤਾ ਨੇ ਵਿਚ ਖੰਡਾ ਫੇਰਦਿਆਂ ਬਾਣੀ ਦਾ ਜਪਣਾ ਕੀਤਾ ਤਾਂ ਉਹ ਪਾਣੀ ਜਦੋਂ ਬਾਣੀ ਨਾਲ ਮਿਲ ਕੇ ਅੰਮ੍ਰਿਤ ਬਣ ਗਿਆ ਤਾਂ ਮਨੁੱਖਤਾ ਦੇ ਇਤਿਹਾਸ ਅੰਦਰ ਐਸਾ ਖਾਲਸਾ ਮਨੁੱਖ ਪ੍ਰਗਟ ਹੋਇਆ ਜਿਸ ਦੀ ਘਾੜ੍ਹਤ ਕਰੀਬ 300 ਸਾਲ ਘੜ੍ਹੀ ਗਈ ਸੀ।ਬਾਣੀ-ਪਾਣੀ ਦੇ ਸੁਮੇਲ ਤੋਂ ਪ੍ਰਗਟੇ ਮਨੁੱਖ ਨੇ ਦੁਨੀਆਂ ਦੇ ਇਤਿਹਾਸ ਅੰਦਰ ਆਪਣੀ ਨਿਵੇਕਲੀ ਥਾਂ ਦਰਜ਼ ਕਰ ਲਈ ਤੇ ਬਾਣੀ-ਪਾਣੀ ਦੇ ਮੂਲ ਗੁਣਾਂ ਨੂੰ ਧਾਰਨ ਕਰਦਿਆਂ ਸਰਬੱਤ ਦੇ ਭਲੇ ਲਈ ਸਰੀਰ ਪੱਖ ਤੋਂ ਵੀ ਅੱਗੇ ਰੂਹਾਨੀ ਤਲ ਤੱਕ ਪਹੁੰਚ ਕੇ ਜਿਓਣਾਂ ਸਿਖਾਇਆ।ਬਾਣੀ ਤੇ ਪਾਣੀ ਦਾ ਐਸਾ ਸੁਮੇਲ ਹੋਇਆ ਕਿ ਸਰਸਾ ਦੇ ਪਾਣੀ ਕੰਢੇ ਪਏ ਪਰਿਵਾਰ ਵਿਛੋੜੇ ਸਮੇਂ ਦੇ ਦੁਨਿਆਵੀਂ ਤੌਰ ‘ਤੇ ਭੀਹਾਵਲੇਂ ਸਮੇ ਵੀ ਬੈਠ ਕੇ ਨਿਤਨੇਮ ਮੁਤਾਬਕ ਬਾਣੀ ਦਾ ਜਾਪ ਕੀਤਾ।

ਪਾਣੀ ਜਿੱਥੇ ਸਰੀਰਕ ਖੇਹ ਨੂੰ ਉਤਾਰਨਾ ਕਰਦਾ ਹੈ ਉੱਥੇ ਬਾਣੀ ਮਨੁੱਖੀ ਮਤ ਉੱਤੇ ਪਏ ਪਾਪਾਂ ਨੂੰ ਉਤਾਰਦੀ ਹੈ।ਪਾਣੀ ਨਾਲ ਸਰੀਰ ਸਾਫ ਕਰਕੇ ਬਾਣੀ ਨਾਲ ਮਨ ਨੂੰ ਸਾਫ ਕਰਨ ਦਾ ਵਿਧਾਨ ਹੈ। ਪਾਣੀ ਤੇ ਬਾਣੀ ਵਿਚ ਕੋਈ ਵੀ ਅੱਵਲ ਜਾਂ ਦੋਮ ਨਹੀਂ ਹਨ ਸਗੋਂ ਦੋਵੇਂ ਇਕ ਦੂਜੇ ਦੇ ਪੂਰਕ ਹਨ ਅਤੇ ਇਹ ਇਕ ਦੂਜੇ ਦੀ ਜਗ੍ਹਾਂ ਤਾਂ ਲੈ ਨਹੀਂ ਸਕਦੇ ਭਾਵ ਬਾਣੀ ਨਾਲ ਸਰੀਰ ਦੀ ਮੈਲ ਨਹੀਂ ਧੋਤੀ ਜਾ ਸਕਦੀ ਅਤੇ ਪਾਣੀ ਨਾਲ ਮਨ ਦੇ ਪਾਪ ਨਹੀਂ ਹੂੰਝੇ ਜਾ ਸਕਦੇ ਪਰ ਇਹਨਾਂ ਦਾ ਸੁਮੇਲ ਅਜਬ ਵੀ ਹੈ ਕਿ ਜਦੋਂ ਗੁਰੂਆਂ ਨੇ ਸਾਂਝੇ ਸਰੋਵਰਾਂ ਤੇ ਬਾਓਲੀਆਂ ਵਿਚ ਸਭ ਮਨੁੱਖਾਂ ਨੂੰ ਜਾਤ-ਪਾਤ ਦਾ ਭਰਮ ਛੱਡ ਕੇ ਨਹਾਉਂਣ ਲਈ ਕਿਹਾ ਤਾਂ ਗੁਰੂ ਦੇ ਪਾਣੀ ਨੇ  ਮਨਾਂ ਵਿਚਲੇ ਜਾਤ-ਅਭਿਮਾਨ ਜਾਂ ਜਾਤ-ਹੀਣਤਾ ਦੇ ਪਾਪਾਂ ਨੂੰ ਵੀ ਧੋਣਾ ਕੀਤਾ।ਕਾਂ-ਬਿਰਤੀ ਮਨੁੱਖ ਹੰਸ-ਬਿਰਤੀ ਬਣ ਗਏ ਬਸ਼ਰਤੇ ਕਿ ਉਹਨਾਂ ਬਾਣੀ ਨੂੰ ਪਾਣੀ ਜਾਂ ਪਾਣੀ ਨੂੰ ਬਾਣੀ ਸਮਝ ਕੇ ਟੁੱਬੀ ਲਾਈ।

ਬਾਣੀ ਤੇ ਪਾਣੀ ਦਾ ਮੂਲ ਸੁਭਾ ਨਿਮਰਤਾ, ਨਿਰਮਲਤਾ ਤੇ ਨਿਰੰਕਾਰਤਾ ਹੈ। ਬਾਣੀ ਤੇ ਪਾਣੀ ਕਿਸੇ ਨਾਲ ਵੀ ਵਿਤਕਰਾ ਨਹੀਂ ਕਰਦੇ।ਆਪਣਾ ਕੋਈ ਰੰਗ ਨਾ ਹੋਣ ਦੇ ਬਾਵਜੂਦ ਸਭ ਰੰਗਾਂ ਨੂੰ ਆਪਣੇ ਵਿਚ ਥਾਂ ਦਿੰਦੇ ਹਨ। ਸਭ ਸਰੀਰਕ ਤੇ ਦੁਨਿਆਵੀਂ ਰਸਾਂ ਦਾ ਮੂਲ ਪਾਣੀ ਹੈ ਅਤੇ ਰੂਹਾਨੀ ਤੇ ਅਧਿਆਤਮਕ ਰਸਾਂ ਦਾ ਮੂਲ ਬਾਣੀ ਹੈ।ਬਾਣੀ ਤੇ ਪਾਣੀ ਤੋਂ ਪ੍ਰਗਟੇ ਮਨੁੱਖ ਵਿਚ ਵੀ ਇਹ ਬੁਨਿਆਦੀ ਗੁਣ ਹੋਣੇ ਲਾਜ਼ਮੀ ਹਨ ਤਾਂ ਹੀ ਉਹ ਬਾਣੀ ਤੇ ਪਾਣੀ ਦਾ ਵਾਰਸ ਕਹਾਉਂਣ ਦਾ ਹੱਕਦਾਰ ਹੋ ਸਕਦਾ ਹੈ। ਭਾਈ ਗੁਰਦਾਸ ਜੀ ਨੇ ਵੀ ਗੁਰਸਿੱਖ ਦੇ ਦੁਨਿਆਵੀ ਤੌਰ ਉਪਰ ਵਿਚਰਨ ਲਈ ਨਿਸ਼ਾਨੀ ਵਜੋਂ ਪਾਣੀ ਦੀ ਉਦਾਹਰਨ ਦਿੱਤੀ ਹੈ ਕਿ ਧਰਤੀ ਪੈਰਾਂ ਹੇਠ ਹੈ ਅਤੇ ਧਰਤੀ ਦੇ ਹੇਠਾਂ ਪਾਣੀ ਵਸਦਾ ਹੈ ਅਤੇ ਪਾਣੀ ਹਮੇਸ਼ਾਂ ਨੀਵੇਂ ਪਾਸੇ ਵੱਲ ਨੂੰ ਵਗਦਾ ਹੈ ਭਾਵ ਪਾਣੀ ਦਾ ਮੂਲ ਗੁਣ ਨਿਰਮਾਣਤਾ ਹੈ ਜਿਵੇ ਬਾਣੀ ਨਾਲ ਸਰਸ਼ਾਰ ਮਨੁੱਖ ਵੀ ਨੀਵਿਆਂ ਦੇ ਸੰਗ-ਸਾਥ ਰਹਿ ਕੇ ਪਰਮਾਤਮਾ ਦੀ ਨਦਰ-ਬਖਸ਼ਸ਼ ਦਾ ਪਾਤਰ ਬਣਦਾ ਹੈ। ਨਾਲ ਹੀ ਪਾਣੀ ਦਾ ਭਾਵੇਂ ਮੂਲ ਰੂਪ ਸੀਤਲਤਾ ਹੀ ਹੈ ਪਰ ਜਦੋ ਕੋਈ ਉਸਨੂੰ ਧੁੱਪੇ ਰੱਖ ਦੇਵੇ ਜਾਂ ਉਸ ਥੱਲੇ ਅੱਗ ਬਾਲ ਦੇਵੇ ਤਾਂ ਉਹ ਫਿਰ ਤੱਤਾ ਹੋਇਆ ਭਾਫ ਬਣ ਕੇ ਉਪਰ ਨੂੰ ਜਾਂਦਾ ਹੈ ਤਾਂ ਫਿਰ ਉਸਨੂੰ ਦਬਾਇਆ ਨਹੀਂ ਜਾ ਸਕਦਾ, ਦੁਨੀਆਂ ਵਿਚ ਪਾਣੀ ਦੀ ਭਾਫ ਨੂੰ ਦਬਾਉਂਣ ਦਾ ਅਜੇ ਤੱਕ ਕੋਈ ਸਾਧਨ ਤਿਆਰ ਨਹੀਂ ਹੋ ਸਕਿਆ ਤੇ ਨਾ ਹੀ ਹੋ ਸਕੇਗਾ ਪਰ ਤੱਤਾ ਪਾਣੀ ਵੀ ਅੱਗ (ਜ਼ੁਲਮ) ਨੂੰ ਭੜਕਾਉਂਦਾ ਨਹੀਂ ਸਗੋਂ ਅੱਗ ਨੂੰ ਬੁਝਾਉਂਦਾ ਹੀ ਹੈ।ਬਾਣੀ ਵੀ ਮਨੁੱਖ ਨੂੰ ਅਣਖ-ਗੈਰਤ ਨਾਲ ਜਿਉਂਣ ਦੀ ਪ੍ਰੇਰਨਾ ਦਿੰਦੀ ਹੈ ਅਤੇ ਜਦੋਂ ਬਾਣੀ ਤੋਂ ਉਪਜੀ ਗੈਰਤ-ਅਣਖ ਨੂੰ ਕੋਈ ਵੰਗਾਰੇ ਤਾਂ ਫਿਰ ਸਿਰ ਤਲੀ ਉਪਰ ਟਿਕਾ ਕੇ ਜੂਝਣਾ ਪੈਂਦਾ ਹੈ ਕਿਉਂਕਿ ਪਰੇਮ ਦੀ ਇਸ ਗਲੀ ਵਿਚੋਂ ਲੰਘ ਕੇ ਹੀ ਪਰਵਾਨਤਾ ਮਿਲਦੀ ਹੈ।

ਪਾਣੀ ਦੀ ਧਰਤੀ ਪੰਜਾਬ ਉਪਰ ਪਾਣੀ ਤਾਂ ਕਦੋਂ ਦੇ ਵਹਿ ਰਹੇ ਸਨ ਪਰ ਉਹ ਵਹਿ ਰਹੇ ਸਨ ਬਾਣੀ ਦੀ ਉਡੀਕ ਵਿਚ, ਉਹਨਾਂ ਦੀ ਚਾਲ ਬਾਣੀ ਨਾਲ ਮਿਲਣ ਤੋਂ ਬਾਅਦ ਭਗਤਾਂ ਵਰਗੀ ਨਿਰਾਲੀ ਹੋ ਗਈ। ਉਹ ਗੁਰੂਆਂ ਅਤੇ ਸ਼ਹੀਦਾਂ ਦੇ ਨਾਲ-ਨਾਲ ਚੱਲਣ ਲੱਗੇ। ਪਾਣੀ ਨੇ ਆਪਣੇ ਜਾਂਇਆਂ ਨੂੰ ਹੱਸਦੇ-ਖੇਲਦੇ, ਵਿਗਸਦੇ, ਜੰਗਾਂ ਵਿਚ ਜੂਝਦੇ ਦੇਖਿਆ। ਪਾਣੀ ਦੀ ਰਾਖੀ ਲਈ ਉਹਨਾਂ ਆਪਣਾ ਸੂਹਾ ਰੰਗ ਵੀ ਭੇਟਾ ਕੀਤਾ।ਪਾਣੀ ਵੀ ਬਾਣੀ ਨਾਲ ਮਿਲਣ ਤੋਂ ਬਾਅਦ ਜੁਝਾਰੂ ਹੋ ਗਿਆ ਤਾਂ ਹੀ ਤਾਂ ਉਸਨੂੰ ਵੀ ਡੈਮਾਂ ਰੂਪੀ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ।ਪਾਣੀ ਤੇ ਬਾਣੀ ਨੂੰ ਆਪਣੀ ਚਾਲੇ, ਬਿਨਾਂ ਰੋਕ-ਟੋਕ ਤੋਂ ਹੀ ਵਗਣ ਦੇਣਾ ਚਾਹੀਦਾ ਹੈ ਤਾਂ ਹੀ ਦੁਨਿਆਵੀ-ਧਰਤ ਅਤੇ ਰੂਹਾਨੀ-ਧਰਤ ਵਿਚ ਵੱਧ ਰਹੇ ਸੋਕੇ ਨੂੰ ਠੱਲ ਪੈ ਸਕਦੀ ਹੈ। ਪਾਣੀ ਬੰਨਣ (ਭਾਵ ਡੈਮ) ਕਾਰਨ ਦੁਨਿਆਵੀ-ਧਰਤ ਵਿਚ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਬਾਣੀ ਬੰਨਣ (ਭਾਵ ਸੀਮਤ ਪਹੁੰਚ) ਕਾਰਨ ਮਨੁੱਖੀ ਆਤਮਾ ਵਿਚਲੇ ਮੂਲ ਗੁਣ ਡੂੰਘੇ ਹੁੰਦੇ ਜਾ ਰਹੇ ਹਨ।

ਅੱਜ ਗੁਰੂ ਵਰੋਸਾਈ ਧਰਤ ਉਪਰ ਬਾਣੀ ਤੇ ਪਾਣੀ ਦੀ ਬੇਅਦਬੀ ਤੇ ਬੇਕਦਰੀ ਹੋ ਰਹੀ ਹੈ, ਕੀਤੀ ਜਾ ਰਹੀ ਹੈ, ਕਰਵਾਈ ਜਾ ਰਹੀ ਹੈ। ਬਾਣੀ ਤੇ ਪਾਣੀ ਦੇ ਗੁਣਾਂ ਨੂੰ ਧਾਰਨ ਕਰਨ ਦੀ ਥਾਂ ਨਿੱਜ ਸਵਾਰਥ ਲਈ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਬਾਣੀ ਤੇ ਪਾਣੀ ਤਾਂ ਮੂਲ ਹਨ ਇਹਨਾਂ ਨੂੰ ਕੋਈ ਖਤਮ ਨਹੀਂ ਕਰ ਸਕਦਾ ਇਸ ਲਈ ਇਹਨਾਂ ਦਾ ਰਾਖਾ ਹੋਣ ਦਾ ਦਾਅਵਾ ਕਰਨਾ ਰਾਜ-ਅਭਿਮਾਨ ਤੋਂ ਵੱਧ ਕੁਝ ਨਹੀਂ ਕਿਹਾ ਜਾ ਸਕਦਾ ਪਰ ਸੱਚਾਈ ਹੈ ਕਿ ਬਾਣੀ ਤੇ ਪਾਣੀ ਦੀ ਦਿਸਦੇ ਰੂਪ ਵਿਚ ਵੀ ਰਾਖੀ ਇਹਨਾਂ ਦੇ ਸੁਮੇਲ ਵਿਚੋਂ ਪ੍ਰਗਟ ਹੋਏ ਖਾਲਸੇ ਨੇ ਹੀ ਕੀਤੀ ਹੈ ਭਾਵੇਂ ਇਸ ਵਾਸਤੇ ਆਪਣਾ ਜਾਂ ਦੂਜਿਆਂ ਦਾ ਖੂਨ ਡੋਲਣਾ ਪਿਆ ਅਤੇ ਅਗਾਂਹ ਵੀ ਪਾਣੀ ਦੇ ਸੋਮੇ ਦਰਿਆਵਾਂ ਅਤੇ ਬਾਣੀ ਦੇ ਸੋਮੇ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਕਦਰ-ਸਤਿਕਾਰ ਲਈ ਖਾਲਸਾ ਹੀ ਜਿੰਮੇਵਾਰ ਹੈ।

ਅੱਜ ਪਾਣੀ ਨੂੰ ਖੋਹਣ ਅਤੇ ਬਾਣੀ ਨੂੰ ਤੋੜਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਅਤੇ ਇਹ ਚਾਲਾਂ 60-70 ਸਾਲਾਂ ਤੋਂ ਜਾਰੀ ਹਨ ਅਤੇ ਇਹ ਉਹ ਲੋਕ ਚੱਲ ਰਹੇ ਹਨ ਜਿਹਨਾਂ ਨੂੰ ਬਾਣੀ ਜਾਂ ਪਾਣੀ ਦੀ ਕੋਈ ਕਦਰ ਨਹੀਂ। ਉਹਨਾਂ ਦੇ ਜੀਵਨ ਵਿਚ ਬਾਣੀ-ਪਾਣੀ ਤੋਂ ਮਿਲਦੀ ਸੀਤਲਤਾ ਦੀ ਥਾਂ ਅੱਗ-ਸਾੜਾ ਜਾਂ ਜ਼ਹਿਰ ਭਰੀ ਹੋਈ ਹੈ ਜਿਸ ਅੱਗ ਨੇ ਪਹਿਲਾਂ ਗੁਰੁ ਸਾਹਿਬ ਨੂੰ ਤੱਤੀ ਤਵੀ ਉਪਰ ਬਿਠਾ ਕੇ ਸਾੜਣ ਦਾ ਯਤਨ ਕੀਤਾ ਅਤੇ ਜਿਸ ਨਾਗ ਨੇ ਆਪਣੀ ਸੋਚ ਜ਼ਹਿਰ ਹੋਣ ਕਾਰਨ ਛੋਟੇ ਸਾਹਿਬਜਾਦਿਆਂ ਨੂੰ ਸੱਪ ਦੇ ਬੱਚੇ ਦੱਸਿਆ।ਇਹੀ ਲੋਕ ਸਾਡੇ ਹਿਰਦੇ ਨੂੰ ਬੰਬਾਂ-ਗੋਲੀਆਂ ਨਾਲ ਛੱਲਣੀ ਕਰਨ ਦੇ ਦੋਸ਼ੀ ਹਨ। ਬਾਣੀ-ਪਾਣੀ ਵਿਚੋਂ ਪ੍ਰਗਟੇ ਵਿਲੱਖਣ ਸਰੂਪ ਦੇ ਵਿਰੋਧੀ ਇਹਨਾਂ ਲੋਕਾਂ ਦਾ ਬਾਣੀ ਤਾਂ ਇਕ ਪਾਸੇ ਸਗੋਂ ਪਾਣੀ ਨਾਲ ਦੂਰ ਦਾ ਵੀ ਵਾਸਤਾ ਨਹੀਂ ਸਗੋਂ ਇਹਨਾਂ ਦਾ ਜਿਆਦਾ ਕੁਝ ਅੱਗ ਉਪਰ ਨਿਰਭਰ ਹੈ। ਅੱਗਾਂ ਵਿਚ ਚੰਦਨ-ਫਲਾਂ-ਫੁੱਲਾਂ ਦੀਆਂ ਆਹੂਤੀਆਂ ਪਾਉਂਦੇ-ਪਾਉਂਦੇ ਇਹ ਲੋਕ ਅੱਗਾਂ ਵਿਚ ਮਨੁੱਖਾਂ ਦੀਆਂ ਆਹੂਤੀਆਂ ਪਾਉਂਣ ਲਗ ਪਏ ਅਤੇ ਹੁਣ ਸੋਚਾਂ ਦੀਆਂ ਆਹੂਤੀਆਂ ਵੀ ਪਾਉਂਣਾ ਲੋਚਦੇ ਹਨ।

ਆਓ! ਬਾਣੀ ਤੇ ਪਾਣੀ ਦੇ ਰੂਪ ਵਿਚ ਮਿਲੇ ਖਜ਼ਾਨੇ ਦੀ ਕਦਰ ਪਛਾਣੀਏ ਅਤੇ ਆਪਣੇ ਜੀਵਨ ਨੂੰ ਇਹਨਾਂ ਦੇ ਮੂਲ ਗੁਣਾਂ ਨਾਲ ਸਰਸ਼ਾਰ ਕਰਨ ਤੋਂ ਬਾਅਦ ਇਹਨਾਂ ਤੋਂ ਮਿਲੀ ਅਣਖ ਨਾਲ ਸਰਬੱਤ ਦੇ ਭਲੇ ਲਈ ਗੁਰਮਤ ਗਾਡੀ ਰਾਹ ਉਪਰ ਚੱਲਣ ਦਾ ਯਤਨ ਕਰੀਏ ਤਾਂ ਹੀ ਬਾਣੀ ਤੇ ਪਾਣੀ ਦੇ ਵਾਰਸ ਕਹਾਉਂਣ ਦੇ ਹੱਕਦਾਰ ਹੋ ਸਕਾਂਗੇ।