Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬ ਦੀਆਂ ਕੋਅਪਰੇਟਿਵ ਬੈਂਕਾਂ ਤੇ ਸਹਿਕਾਰੀ ਸਭਾਵਾਂ ਅਤੇ ਸੰਸਥਾਵਾਂ ਦੀ ਸਮੀਖਿਆ ਅਤੇ ਮਜਬੂਤੀਕਰਨ ਸਬੰਧੀ ਰੀਵਿਊ ਮੀਟਿੰਗ ਕੀਤੀ
ਸ਼ਹੀਦ ਭਗਤ ਸਿੰਘ ਨਗਰ – (ਉਮੇਸ਼ ਜੋਸ਼ੀ) :- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਨਵਾਂਸ਼ਹਿਰ ਦੇ ਮੁੱਖ ਦਫ਼ਤਰ ਵਿਖੇ ਜਿਲ੍ਹੇ ਦੀਆਂ ਸਹਿਕਾਰੀ ਸੰਸਥਾਵਾਂ ਦੀ ਸਮੀਖਿਆ ਅਤੇ ਮਜਬੂਤੀ ਵਾਸਤੇ ਮੀਟਿੰਗ ਕੀਤੀ ਗਈ । ਜਿਸ ਵਿੱਚ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ … More
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਹਾੜੇ ਮੌਕੇ ਵਿਸ਼ਾਲ ਸਮਾਗਮ
ਅੰਮ੍ਰਿਤਸਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ 150 ਸਾਲਾ ਸਥਾਪਨਾ ਦਿਹਾੜਾ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਮਨਾਇਆ ਗਿਆ। ਇਸ ਸ਼ਤਾਬਦੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਸਿੱਖ ਪੰਥ … More
ਦਿੱਲੀ ਸਰਕਾਰ ਮੈਰਿਟ ਕਮ ਮੀਨਸ ਸਕੀਮ ਲਈ ਅਰਜ਼ੀਆਂ ਮੰਗਣ ਦੀ ਤਾਰੀਕ ਦਾ ਐਲਾਨ ਛੇਤੀ ਕਰੇ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੈਰਿਟ ਕਮ ਮੀਨਸ ਸਕੀਮ ਲਈ ਅਰਜ਼ੀਆਂ ਮੰਗਣ ਦੀ ਤਾਰੀਕ ਦਾ ਐਲਾਨ ਛੇਤੀ … More
ਆਈ.ਟੀ.ਬੀ.ਪੀ. ਦੇ ਅਸਿਸਟੈਂਟ ਕਮਾਂਡਟ ਵਜੋ ਨਿਯੁਕਤ ਹੋਣ ‘ਤੇ ਸਹਿਜਦੀਪ ਸਿੰਘ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਨਮਾਨ- ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਇੰਡੋ-ਤਿਬਤ ਬਾਰਡਰ ਪੁਲਿਸ ‘ਚ ਅਸਿਸਟੈਂਟ ਕਮਾਂਡਟ ਵਜੋ ਨਿਯੁਕਤ ਹੋਣ ‘ਤੇ ਦਿੱਲੀ ਨਿਵਾਸੀ ਸਹਿਜਦੀਪ ਸਿੰਘ ਦਾ ਸਨਮਾਨ ਕੀਤਾ ਹੈ। ਇਸ ਸਬੰਧ ‘ਚ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦਸਿਆ … More
ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੀ ਪਹਿਲੀ ਸਾਲਾਨਾ ਮੀਟਿੰਗ ਹੋਈ
ਲੁਧਿਆਣਾ : ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ਼ ਪੰਜਾਬ (ਰਜਿਸਟਰਡ), ਪੰਜਾਬ ਦੀ ਪਹਿਲੀ ਸਾਲਾਨਾ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਸੋਸੀਏਸ਼ਨ ਵੱਲੋਂ ਕੀਤੇ ਗਏ ਵੱਖ-ਵੱਖ ਕੰਮਾਂ ਬਾਰੇ ਚਾਨਣਾ ਪਾਇਆ ਗਿਆ। ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਧਰਮਿੰਦਰ ਐਸ ਗਿੱਲ ਅਤੇ ਮੀਤ … More
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਸਿਆਸੀ ਬਦਲਾਖੋਰੀ ਦਾ ਨਤੀਜਾ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ … More
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ … More
ਦਿੱਲੀ ਕਮੇਟੀ ਵਲੋਂ ਆਪਣੇ ਅਯੋਗ ਮੈਂਬਰ ਦੇ ਖਿਲਾਫ ਕਾਰਵਾਈ ਕਿਉਂ ਨਹੀ ?- ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਪਣੇ ਅਯੋਗ ਮੈਂਬਰ ਦੇ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ ਕਰਨ ਦਾ ਦੋਸ਼ ਲਾਇਆ ਹੈ। … More
ਦਿੱਲੀ ਟ੍ਰੈਫਿਕ ਪੁਲਿਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੇ 1 ਕਰੋੜ ਰੁਪਏ ਦੇ ਚਲਾਨ ਕੱਟੇ
ਨਵੀਂ ਦਿੱਲੀ – ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਆਪਣੀਆਂ ਗੱਡੀਆਂ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ, ਚਾਂਦਨੀ ਚੌਂਕ ਜਾਣ ਵਾਲੇ ਸ਼ਰਧਾਲੂਆਂ ਨੂੰ ਕਥਿਤ ‘ਨੋ ਐਂਟਰੀ’ ਆਦੇਸ਼ ਦੀ ਉਲੰਘਣਾ ਦੇ ਤਹਿਤ ਭੇਜੇ ਜਾ ਰਹੇ ਚਲਾਨਾਂ ਨੂੰ ਰੱਦ ਕਰਨ ਦੀ ਜਾਗੋ ਪਾਰਟੀ ਨੇ ਮੰਗ ਕੀਤੀ … More
ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਸ. ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ … More