Author Archives: ਕੌਮੀ ਏਕਤਾ ਨਿਊਜ਼ ਬੀਊਰੋ
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More
ਅਹਿਮਦਾਬਾਦ ਵਿਖੇ ਹਾਦਸਾਗ੍ਰਸਤ ਹੋਏ ਜ਼ਹਾਜ ਵਿਚ 241 ਜਾਨਾਂ ਦਾ ਨੁਕਸਾਨ ਹੋ ਜਾਣ ਉਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਜੋ ਅਹਿਮਦਾਬਾਦ ਗੁਜਰਾਤ ਵਿਖੇ ਉੱਡਣ ਵਾਲੇ ਹਵਾਈ ਜਹਾਜ ਹਾਦਸਾਗ੍ਰਸਤ ਹੋ ਗਿਆ ਹੈ ਜਿਸ ਵਿਚ ਅਮਲੇ ਸਣੇ 241 ਵਿਅਕਤੀ ਸਵਾਰ ਸਨ, ਸਭ ਮੌਤ ਦੇ ਮੂੰਹ ਵਿਚ ਚਲੇ ਗਏ ਹਨ ਜੋ ਕਿ ਬਹੁਤ ਹੀ ਦੁੱਖਦਾਇਕ, ਅਸਹਿ ਤੇ … More
ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ
ਮੁੰਬਈ /ਅੰਮ੍ਰਿਤਸਰ – ਮਹਾਰਾਸ਼ਟਰ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350ਵੇਂ ਗੁਰਤਾ ਗੱਦੀ ਗੁਰਪੁਰਬ ਸਰਕਾਰੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਮਹਾਂਰਾਸ਼ਟਰ ਦੇ ਮੁੱਖ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ … More
ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਵਾਸਤੇ ਨਿੱਜੀ ਸਮਰਥਨ ਦੀ ਮੰਗ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ 420 ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਨੇ 31 ਮਾਰਚ 2025 ਨੂੰ ਕੀਰ ਸਟਾਰਮਰ ਨੂੰ ਪੱਤਰ ਲਿਖ ਕੇ ਲੇਬਰ ਸਰਕਾਰ ਨੂੰ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਬੇਨਤੀ … More
ਸਿੱਖ ਜੱਥੇਬੰਦੀਆਂ ਨੇ ਕੈਨੇਡਾ ਦੇ ਸੰਸਦ ਮੈਂਬਰਾਂ ਨੂੰ ਪੀਐਮ ਕਾਰਨੀ ਵਲੋਂ ਮੋਦੀ ਨੂੰ ਜੀ 7 ਲਈ ਦਿੱਤੇ ਗਏ ਸੱਦੇ ਦੀ ਨਿੰਦਾ ਕਰਨ ਲਈ ਲਿਖਿਆ ਪੱਤਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖ ਸੰਗਠਨਾਂ ਦੇ ਇੱਕ ਸਮੂਹ ਨੇ ਸੰਸਦ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-7 ਨੇਤਾਵਾਂ ਦੇ ਸੰਮੇਲਨ ਲਈ ਦਿੱਤੇ ਗਏ ਸੱਦੇ ਦੀ ਨਿੰਦਾ ਕਰਨ ਅਤੇ ਇਸ ਹਫ਼ਤੇ … More
ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿਚ ਇਕ ਅਜਿਹੀ ਸਰਕਾਰ ਅਤੇ ਰਾਜ ਪ੍ਰਬੰਧ ਹੋਵੇ ਜੋ ਪੰਜਾਬ ਦੇ ਸਮੁੱਚੇ ਭਾਈਚਾਰਿਆਂ ਨੂੰ ਨਾਲ ਲੈ … More
ਨਾਵਲਕਾਰ ਜੱਗੀ ਕੁੱਸਾ ਦੀ ਮਰਹੂਮ ਧੀ ਲਾਲੀ ਕੁੱਸਾ ਤੇ ਘੱਲੂਘਾਰਾ “ਪੰਜ ਦਰਿਆ” ਵਿਸ਼ੇਸ਼ ਅੰਕ ਲੋਕ ਅਰਪਣ ਸਮਾਗਮ ਕਰਵਾਇਆ
ਗਲਾਸਗੋ, (ਨਿਊਜ ਡੈਸਕ) – ਸਕਾਟਲੈਂਡ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਪਹਿਲੇ ਅਖ਼ਬਾਰ ‘ਪੰਜ ਦਰਿਆ’ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਪਹੁੰਚ ਕੇ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ। ਜਿਕਰਯੋਗ ਹੈ ਕਿ ‘ਪੰਜ ਦਰਿਆ’ ਅਖ਼ਬਾਰ … More
ਪੰਜਾਬੀ ਲਿਖਾਰੀ ਸਭਾ ਕੈਲਗਰੀ ਦਾ 12ਵਾਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ ਦੇ ਮੁਕਾਬਲੇ ਦਾ ਸਮਾਗਮ ਸਫਲਤਾ ਪੂਰਵਕ ਸੰਪੰਨ ਹੋਇਆ
ਦਵਿੰਦਰ ਮਲਹਾਂਸ-ਪੰਜਾਬੀ ਲਿਖਾਰੀ ਸਭਾ ਕੈਲਗਰੀ ਵੱਲੋਂ ਹਰ ਸਾਲ ਕਰਵਾਇਆ ਜਾਂਦਾ, ਬੱਚਿਆਂ ਵਿੱਚ ਪੰਜਾਬੀ ਮੁਹਾਰਤ ਦੇ ਮੁਕਾਬਲੇ ਦਾ ਸਮਾਗਮ ਵਾਈਟਹੋਰਨ ਕਮਿਊਨਿਟੀ ਹਾਲ ਵਿੱਚ ਦਰਸ਼ਕਾਂ ਦੇ ਭਾਰੀ ਇਕੱਠ ਵਿੱਚ ਸ਼ੁਰੂ ਹੋਇਆ। ਸਭਾ ਦੇ ਜਨਰਲ ਸਕੱਤਰ ਦਵਿੰਦਰ ਮਲਹਾਂਸ ਨੇ ਤਾੜੀਆਂ ਦੀ ਗੂੰਜ ਵਿੱਚ … More
ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਬਾਣੀ ਇੱਕ ਜੀਵਨ-ਜਾਚ’ ਪੁਸਤਕ: ਸਿੱਖ ਧਰਮ ਦਾ ਸੰਕਲਪ: ਉਜਾਗਰ ਸਿੰਘ
ਸੁਖਦੇਵ ਸਿੰਘ ਸ਼ਾਂਤ ਸਿੱਖ ਧਰਮ ਦਾ ਮੁੱਦਈ ਲੇਖਕ ਹੈ, ਹੁਣ ਤੱਕ ਉਸ ਦੀਆਂ 11 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਬਾਲ ਸੰਗ੍ਰਹਿ, 3 ਗੁਰਮਤਿ ਸਾਹਿਤ, ਤਿੰਨ ਕਹਾਣੀ ਸੰਗ੍ਰਹਿ ਅਤੇ ਇੱਕ ਕਾਵਿ ਸੰਗ੍ਰਹਿ ਸ਼ਾਮਲ ਹਨ। ਗੁਰਬਾਣੀ : ਇੱਕ ਜੀਵਨ … More









