Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਏਅਰਪੋਰਟ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਹੋਏ ਅਣਉਚਿਤ ਵਿਹਾਰ ਦੀ ਕਰੜੀ ਨਿੰਦਾ ਕੀਤੀ ਹੈ। … More
ਜਗਦੀਸ਼ ਟਾਈਟਲਰ ਦੇ ਸਿੱਖ ਕਤਲੇਆਮ ਵਿਚ ਕਥਿਤ ਇਕਬਾਲੀਆ ਬਿਆਨ ਦੀ ਸੀਡੀ ਅਦਾਲਤ ਅੰਦਰ ਚਲਾਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਕਤਲੇਆਮ ਵਿਚ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਇਕ ਸਟਿੰਗ ਆਪ੍ਰੇਸ਼ਨ ਦੀ ਇਹ ਸੀਡੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵਲੋਂ ਸੀਬੀਆਈ ਨੂੰ ਦਿੱਤੀ ਸੀ ਜਿਸ ਵਿੱਚ ਦਾਅਵਾ ਕੀਤਾ … More
ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ। … More
ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ … More
ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਵਿਖੇ ਖਾਲਸਾ ਪੰਥ ਦੇ … More
ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ ਦੀ 7ਵੀਂ ਬਰਸੀ ਮਨਾਈ
ਬੰਗਾ – ਦੁਆਬੇ ਦੇ ਪਿੰਡ ਢਾਹਾਂ ਕਲੇਰਾਂ ਦੇ ਸਾਂਝੇ ਵਿਹੜੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਉਸਾਰੂ ਸਿਖਿਆ ਦੀਆਂ ਰਿਆਇਤੀ ਦਰਾਂ ‘ਤੇ ਸਮਰਪਿਤ ਸੇਵਾਵਾਂ ਦਾ ਆਰੰਭ ਕਰਨ ਵਾਲੇ ਬਾਬਾ ਬੁੱਧ ਸਿੰਘ ਢਾਹਾਂ ਦੀ 7ਵੀਂ ਬਰਸੀ ਬਹੁਤ ਸਤਿਕਾਰ ਨਾਲ ਮਨਾਈ ਗਈ। ਗੁਰਦੁਆਰਾ … More
ਅੰਤਰਰਾਸ਼ਟਰੀ ਬਾਲ ਕਵੀ-ਦਰਬਾਰ : ‘ਜੋ ਪੁੱਤ ਨੇ ਗੁਰੂ ਗੋਬਿੰਦ ਸਿੰਘ ਦੇ ਉਹ ਕਦੇ ਮੌਤ ਤੋਂ ਡਰਦੇ ਨਹੀਂ’….
ਕੈਲਗਰੀ : (ਜਸਵਿੰਦਰ ਸਿੰਘ ਰੁਪਾਲ) : ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਉਂਦੇ ਰਹਿਣ ਵਾਲੀ ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ 19 ਅਪ੍ਰੈਲ 2025 ਨੂੰ ਇਸ ਵਾਰ ਅੰਤਰਰਾਸ਼ਟਰੀ ਬਾਲ- ਕਵੀ ਦਰਬਾਰ ਕਰਵਾ ਕੇ ਇਕ ਨਵੀਂ ਪਿਰਤ ਪਾਈ ਗਈ- ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ … More
ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਸੁੰਦਰ ਜਲੌ
ਅੰਮ੍ਰਿਤਸਰ – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ … More
ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ‘ਤੇ ਵਚਨਬੱਧਤਾ ਦਾ ਸਨਮਾਨ ਕਰਨ ਦੀ ਅਪੀਲ: ਕੁਲਦੀਪ ਸਿੰਘ ਦਿਓਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੇ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਦਿਓਲ ਨੇ ਜਲੀਆਂ ਵਾਲੇ ਬਾਗ਼ ਵਿਚ ਕੀਤੇ ਗਏ ਮਨੁੱਖੀ ਕਤਲੇਆਮ ਲਈ ਵੈਸਟ ਮਿਡਲੈਂਡਜ਼ ਦੇ ਮੇਅਰ ਰਿਚਰਡ ਪਾਰਕਰ, ਸੈਂਡਵੈੱਲ ਕੌਂਸਲ ਦੇ ਆਗੂ ਕੌਂਸਲਰ ਕੈਰੀ ਕਾਰਮਾਈਕਲ, ਬਰਮਿੰਘਮ ਸਿਟੀ … More
ਤਖਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਮਹਿਤਾ ਚੌਕ – ਆਪ ਹੁਦਰੇ ਤਰੀਕੇ ਨਾਲ ਹਟਾਏ ਗਏ ਤਖ਼ਤ ਸਾਹਿਬਾਨ ਦੇ ਜਥੇਦਾਰ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ … More









