Author Archives: ਕੌਮੀ ਏਕਤਾ ਨਿਊਜ਼ ਬੀਊਰੋ
ਰਿਸ਼ੀਕੇਸ਼ ਵਿਖ਼ੇ ਸਿੱਖ ਵਪਾਰੀ ਦੀ ਦਸਤਾਰ ਦੀ ਬੇਅਦਬੀ ਅਤੇ ਜਾਨੀ ਹਮਲਾ ਕਰਵਾਉਣ ਵਾਲੇ ਕੌਂਸਲਰ ਵੀਰਪਾਲ ਉਪਰ ਸਖਤ ਕਾਰਵਾਈ ਦੀ ਮੰਗ: ਬੀਬੀ ਰਣਜੀਤ ਕੌਰ
ਨਵੀਂ ਦਿੱਲ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ ਉਤਰਾਖੰਡ ਵਿਖ਼ੇ ਰਿਸ਼ੀਕੇਸ਼ ਦੇ ਸਰਵਹਰਾ ਨਗਰ ਵਿੱਚ ਸਿੱਖਾਂ ਦੇ ਬਾਈਕ ਸ਼ੋਅਰੂਮ ਦੇ ਬਾਹਰ ਪਾਰਕਿੰਗ ਨੂੰ ਲੈ ਕੇ ਹੰਗਾਮਾ ਹੋਇਆ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ … More
ਰਿਸ਼ੀਕੇਸ਼ ਘਟਨਾ ਦੇ ਪੀੜਤ ਸਿੱਖ ਵਪਾਰੀਆਂ ਨੂੰ ਜ਼ਰੂਰ ਇਨਸਾਫ਼ ਮਿਲੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਫਿਰਕੂ ਲੋਕਾਂ ਵੱਲੋਂ ਸਿੱਖ ਕਾਰੋਬਾਰੀ ਭਰਾਵਾਂ ‘ਤੇ ਹਮਲਾ ਕਰਨ ਅਤੇ ਉਨ੍ਹਾਂ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਘਟਨਾ ਬਹੁਤ ਹੀ ਨਿੰਦਣਯੋਗ … More
ਰਿਸ਼ੀਕੇਸ਼ ‘ਚ ਸਿੱਖ ਵਪਾਰੀ ਦੀ ਕੁੱਟਮਾਰ ਦੇ ਮਾਮਲੇ ਤੇ ਐਸਜੀਪੀਸੀ ਨੇ ਉਤਰਾਖੰਡ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ – ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ … More
ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੇ ਬਕਾਏ ਤੁਰੰਤ ਇੱਕ ਕਿਸ਼ਤ ਵਿੱਚ ਦੇਣ ਦੀ ਮੰਗ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਨੇ ਅੱਜ ਆਪਣੇ 6 ਮੈਂਬਰਾਂ ਸੁਰਜੀਤ ਸਿੰਘ ਦੁਖੀ, ਕੁਲਜੀਤ ਸਿੰਘ, ਸੁਰਜੀਤ ਸਿੰਘ ਸੈਣੀ, ਸ਼ਾਮ ਸੁੰਦਰ, ਜੀ.ਪੀ.ਸਿੰਘ ਅਤੇ ਬਿਮਲ ਕੁਮਾਰ ਚਕੋਤਰਾ ਦੇ ਜਨਮ ਦਿਨ ਕੇਕ ਕੱਟਕੇ ਮਨਾਏ … More
ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 13 ਲੱਖ 44 ਹਜ਼ਾਰ ਰੁਪਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, … More
1999 ‘ਚ, ਵਾਜਪਾਈ ਦੀ ਸਰਕਾਰ ਨੇ ਨਸਲਕੁਸ਼ੀ ਵਿੱਚ ਸ਼ਾਮਲ 200 ਤੋਂ ਵੱਧ ਆਰਐਸਐਸ-ਭਾਜਪਾ ਕਾਰਕੁਨਾਂ ਵਿਰੁੱਧ ਕੇਸ ਵਾਪਸ ਲਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੋਦੀ ਸਰਕਾਰ 1984 ਦੇ ਸਿੱਖ ਕਤਲੇਆਮ ਲਈ ਕਾਂਗਰਸੀ ਆਗੂਆਂ ਨੂੰ ਭਾਜਪਾ-ਆਰ.ਐੱਸ.ਐੱਸ. ਦੇ ਸ਼ਖਸੀਅਤਾਂ ਨੂੰ ਬਚਾਉਂਦੇ ਹੋਏ ਚੋਣਵੇਂ ਤੌਰ ‘ਤੇ ਸਜ਼ਾਵਾਂ ਦੇ ਰਹੀ ਹੈ, ਜਦਕਿ ਸਿੱਖ ਕਤਲੇਆਮ ਵਿਚ ਓਹ ਵੀ ਬਰਾਬਰ ਦੇ ਜ਼ਿੰਮੇਵਾਰ ਸਨ। ਕੈਨੇਡਾ ਦੇ … More
ਸੱਜਣ ਕੁਮਾਰ ਮੌਤ ਦੀ ਸਜ਼ਾ ਦਾ ਹੱਕਦਾਰ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵੱਲੋਂ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ … More
ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਇਕ ਹੋਰ ਉਮਰਕੈਦ, ਸੱਤ ਸਾਲ ਦੀ ਸਜ਼ਾ ਅਤੇ ਚਾਰ ਲੱਖ ਦਾ ਲਗਾਇਆ ਗਿਆ ਜੁਰਮਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦ ਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ … More
ਐਸਜੀਪੀਸੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ, 30 ਮਾਰਚ 1999 ਦੇ ਜਨਰਲ ਇਜਲਾਸ ’ਚ ਇਹ ਮਤਾ ਕੀਤਾ ਜਾ ਚੁੱਕਾ ਹੈ ਰੱਦ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇੱਕ ਮਤਾ ਕੁਝ ਲੋਕਾਂ ਵੱਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ ਦੁਬਿਧਾ ਪਾਉਣ ਦੀ ਕੀਤੀ ਜਾ ਰਹੀ ਹਰਕਤ ਦਾ ਸ਼੍ਰੋਮਣੀ ਕਮੇਟੀ ਨੇ ਨੋਟਿਸ ਲੈਂਦਿਆਂ … More
ਕਨੇਡਾ ਅਤੇ ਮੈਕਸੀਕੋ ਤੇ ਤੈਅ ਸਮੇਂ ਤੇ ਲਗੇਗੀ ਟੈਰਿਫ਼ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਟਰੰਪ ਨੇ ਮੈਕਸੀਕੋ ਅਤੇ ਕਨੇਡਾ ਤੇ ਟੈਰਿਫ਼ ਲਗਾਉਣ ਦੇ ਫੈਂਸਲੇ ਨੂੰ ਫਿਰ ਤੋਂ ਦੁਹਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਤੇ ਪਹਿਲਾਂ ਤੋਂ ਤੈਅ ਸਮੇਂ ਤੇ ਟੈਰਿਫ਼ ਲਾਗੂ ਹੋ ਜਾਵੇਗੀ ਅਤੇ ਆਉਣ ਵਾਲੇ ਕੁਝ ਮਹੀਨਿਆਂ … More









