Author Archives: ਕੌਮੀ ਏਕਤਾ ਨਿਊਜ਼ ਬੀਊਰੋ
ਭਾਰਤ ਡੋਨਾਲਡ ਟਰੰਪ ਵਲੋਂ ਹਰਮੀਤ ਕੌਰ ਢਿੱਲੋਂ ਦੀ ਨਾਮਜ਼ਦਗੀ ਵਿੱਚ ਦਖਲ ਦੇਣਾ ਬੰਦ ਕਰੇ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਮੁੜ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਰਮੀਤ ਕੌਰ ਢਿੱਲੋਂ ਨੂੰ ਅਮਰੀਕੀ ਨਿਆਂ ਵਿਭਾਗ ਵਿੱਚ ਨਾਗਰਿਕ ਅਧਿਕਾਰਾਂ ਦੇ ਮਾਮਲਿਆਂ ਦੀ ਅਗਵਾਈ ਕਰਨ ਲਈ ਨਾਮਜ਼ਦ ਕੀਤਾ ਹੈ ਜਿਸਦਾ ਸਿੱਖ ਫੈਡਰੇਸ਼ਨ ਯੂਕੇ ਵਲੋਂ ਤਹਿ ਦਿਲੋਂ … More
ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਨਵੇਂ ਨੋਟੀਫਿਕੇਸ਼ਨ ਰਾਹੀਂ ਪਿਛਲੇ ਦਰਵਾਜ਼ੇ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦਾ ਯਤਨ ਨਾ ਕਰੇ: ਮਜੀਠੀਆ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਹਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਨਾ ਕਿ ਰੱਦ ਕੀਤੇ ਗਏ ਤਿੰਨ ਖੇਤੀ … More
ਪਟਿਆਲਾ ਵਿਚ ਵਿਰਾਸਤੀ ਲਾਲ ਕੋਠੀ ‘ਚ ਸਾਂਝੀ ਪ੍ਰੈੱਸ ਕਲੱਬ ਬਣਾਉਣ ਲਈ ਪੱਤਰਕਾਰ ਮਿਲੇ ਰਵਨੀਤ ਬਿੱਟੂ ਨੂੰ
ਪਟਿਆਲਾ – ਪਟਿਆਲਾ ਵਿਚ ਕਾਫ਼ੀ ਲੰਬੇ ਸਮੇਂ ਤੋਂ ਪੱਤਰਕਾਰਾਂ ਦੀ ਰਜਿਸਟਰਡ ਸੰਸਥਾ ਮੀਡੀਆ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਪ੍ਰਧਾਨ ਪਰਮਜੀਤ ਸਿੰਘ ਲਾਲੀ ਦੀ ਅਗਵਾਈ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ ਕੀਤੀ, ਇਸ ਵੇਲੇ ਉਨ੍ਹਾਂ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ … More
ਅੰਮ੍ਰਿਤਧਾਰੀ ਲੜਕੀ ਨਾਲ ਬਲਾਤਕਾਰ ਤੇ ਕਤਲ ਲਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਸਿੱਖ ਚਿੰਤਕ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਇਕ ਅੰਮ੍ਰਿਤਧਾਰੀ ਲੜਕੀ ਨਾਲ ਬਲਾਤਕਾਰ ਅਤੇ ਕਤਲ ਕਰਨ ਬਾਰੇ ਸੰਗੀਨ ਧਾਰਾਵਾਂ 302,376 ਅਤੇ 506 ਤਹਿਤ ਕੇਸ ਦਰਜ ਹੋਣ ’ਤੇ ਅਖੌਤੀ ਸਿੱਖ ਪ੍ਰਚਾਰਕ … More
ਕੰਗਨਾ ਰਣੌਤ ਨੂੰ ਕਿਸਾਨਾਂ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਤੇ ਆਗਰਾ ਕੋਰਟ ਵਲੋਂ 12 ਦਸੰਬਰ ਨੂੰ ਪੇਸ਼ ਹੋਣ ਲਈ ਦੁਬਾਰਾ ਨੋਟਿਸ ਜਾਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਗਰਾ ਦੀ ਐਮਪੀ ਐਮਐਲਏ ਵਿਸ਼ੇਸ਼ ਅਦਾਲਤ ਦੇ ਜੱਜ ਅਨੁਜ ਕੁਮਾਰ ਸਿੰਘ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਖੇਤਰ ਤੋਂ ਭਾਜਪਾ ਸੰਸਦ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਕਿਸਾਨਾਂ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਤੇ ਆਪਣਾ ਪੱਖ ਪੇਸ਼ … More
ਟਾਈਟਲਰ ਵਿਰੁੱਧ ਗਵਾਹ ਮਨਮੋਹਨ ਕੌਰ ਨਹੀਂ ਹੋ ਰਹੀ ਅਦਾਲਤ ਅੰਦਰ ਪੇਸ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਚਲ ਰਹੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਅੰਦਰ ਅਦਾਲਤ ਵਿਚ ਜਗਦੀਸ਼ ਟਾਈਟਲਰ ਵਿਰੁੱਧ ਗਵਾਹ ਮਨਮੋਹਨ ਕੌਰ ਹਾਜਿਰ ਨਹੀਂ ਹੋਈ । ਅਦਾਲਤੀ ਕਾਰਵਾਈ ਵਿਚ ਇਕ ਹੋਰ ਗਵਾਹ ਬਾਲ ਕਿਸ਼ਨ ਆਰੀਆ … More
ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ 5 ਮੈਡਲ ਜਿੱਤੇ
ਬੰਗਾ – ਜ਼ਿਲ੍ਹੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਫਰੀ ਕੁਸ਼ਤੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨਾਂ ਵੱਲੋਂ ਬੀਤੇ ਦਿਨੀ ਜ਼ਿਲ੍ਹਾ ਮਾਨਸਾ ਵਿਖੇ ਹੋਈਆਂ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ 5 ਮੈਡਲ (ਦੋ ਚਾਂਦੀ ਦੇ … More
ਐਕਸ ਉਪਰ ਐਸਜੀਪੀਸੀ ਦੇ ਨਾਮ ਤੋਂ ਨਕਲੀ ਖਾਤਾ ਬਣਾ ਪੈ ਰਹੀਆਂ ਹਨ ਪੰਥ ਵਿਰੋਧੀ ਪੋਸਟਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਕਸ (ਟਵਿੱਟਰ) ਉਪਰ ਐਸਜੀਪੀਸੀ ਦੇ ਨਾਮ ਤੋਂ ਨਕਲੀ ਖਾਤਾ ਬਣਾ ਕੇ ਪੰਥ ਵਿਰੋਧੀ ਪੋਸਟਾਂ ਪਾ ਕੇ ਪੰਥ ਨੂੰ ਬਦਨਾਮ ਅਤੇ ਆਪਸ ਵਿਚ ਪਾਟੋਧਾਰ ਕਰਣ ਦੀ ਸਾਜ਼ਿਸ਼ ਖੇਡੀ ਜਾ ਰਹੀ ਹੈ । ਇਸ ਖਾਤੇ ਅੰਦਰ ਜਿੱਥੇ … More
ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ, ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖਸੀਅਤਾਂ ਰਹੀਆਂ ਮੌਜੂਦ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ ਕੱਢਣ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ … More
ਆਸਟ੍ਰੇਲੀਆ ਸਰਕਾਰ ਨੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਟਿਕਟੋਕ ‘ਤੇ ਪੋਸਟ ਕਰਨ ਦੇ ਦੋਸ਼ੀ ਖਿਜ਼ਰ ਹਯਾਤ ਦਾ ਵੀਜ਼ਾ ਰੱਦ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵੱਲੋਂ ਖਿਜ਼ਰ ਹਯਾਤ ਨੂੰ ਸਿੱਖ ਪੰਥ ਦੇ ਧਾਰਮਿਕ ਗੁਟਕਾ ਸਾਹਿਬ ਜੀ ਦੀ ਬੇਅਦਬੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਦਾ ਵੀਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਓਸ ਨੂੰ ਆਸਟ੍ਰੇਲੀਆ ਤੋਂ … More










