Punjab News - Quami Ekta Punjabi Newspaper (ਕੌਮੀ ਏਕਤਾ) » ਸਰਵਜੀਤ ਸਿੰਘ ਸੈਕਰਾਮੈਂਟੋ

ਸੰਗਰਾਂਦ, ਕੁਦਰਤੀ ਵਿਧਾਨ ਨਹੀਂ ਹੈ!
“ਲਫ਼ਜ਼ ‘ਸੰਗ੍ਰਾਂਦ’ ਸੰਸਕ੍ਰਿਤ ਦੇ ‘ਸਾਂਕ੍ਰਾਂਤ’ [ਸੰਕ੍ਰਾਂਤਿ] ਦਾ ਵਿਗਾੜ ਹੈ, ਇਸ ਦਾ ਅਰਥ ਹੈ, ਇਸ ਦਾ ਅਰਥ ਹੈ ‘ਸੂਰਜ ਦਾ ਇਕ ਰਾਸ ਤੋਂ ਦੂਜੀ ਵਿਚ ਲੰਘਣਾ। ਬਿਕ੍ਰਮਾਜੀਤੀ ਸਾਲ ਦੇ ਇਹਨਾਂ ਬਾਰਾਂ ਮਹੀਨਿਆਂ ਦਾ ਸੰਬੰਧ ਸੂਰਜ ਦੀ ਚਾਲ ਦੇ ਨਾਲ ਹੈ । ਹਰ ਦੇਸੀ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸੂਰਜ ਇਕ ਰਾਸ ਨੂੰ ਛੱਡ ਕੇ ਦੂਜੀ ਰਾਸ ਵਿਚ ਪੈਰ ਧਰਦਾ ਹੈ। ਬਾਰਾਂ ਮਹੀਨੇ ਹਨ ਤੇ ਬਾਰਾਂ ਹੀ ਰਾਸਾਂ ਹਨ । ਜੋ ਲੋਕ ਸੂਰਜ ਦੇਵਤੇ ਦੇ ਉਪਾਸ਼ਕ ਹਨ, ਉਹਨਾਂ ਲਈ ਹਰੇਕ ‘ਸੰਗ੍ਰਾਂਦ’ ਦਾ ਦਿਨ ਪਵਿੱਤ੍ਰ ਹੈ ਕਿਉਂਕਿ ਉਸ ਦਿਨ ਸੂਰਜ-ਦੇਵਤਾ ਇਕ ‘ਰਾਸ’ ਨੂੰ ਛੱਡ ਕੇ ਦੂਜੀ ਵਿਚ ਆਉਂਦਾ ਹੈ। ਇਸ ਦਿਨ ਖ਼ਾਸ ਉਚੇਚਾ ਪੂਜਾ-ਪਾਠ ਕੀਤਾ ਜਾਂਦਾ ਹੈ, ਤਾਂ ਜੋ ਸੂਰਜ-ਦੇਵਤਾ ਉਸ ਨਵੀਂ ‘ਰਾਸ’ ਵਿਚ ਰਹਿ ਕੇ ਉਪਾਸ਼ਕ ਲਈ ਸਾਰਾ ਮਹੀਨਾ ਚੰਗਾ ਲੰਘਾਏ” । (ਬੁਰਾਈ ਦਾ ਟਾਕਰਾ, ਪੰਨਾ 125)

ਸੂਰਜੀ ਬਿਕ੍ਰਮੀ ਸਾਲ ਵਿਚ 12 ਮਹੀਨੇ ਹਨ (ਚੇਤ, ਵੈਸਾਖ, ਜੇਠ, ਹਾੜ, ਸਾਵਣ, ਭਾਦੋਂ, ਅੱਸੂ, ਕੱਤਕ, ਮੱਘਰ ਪੋਹ, ਮਾਘ, ਫੱਗਣ) ਅਤੇ 12 ਹੀ ਰਾਸ਼ਿਆਂ ਹਨ। (ਮੇਖ, ਬ੍ਰਿਖ, ਮਿਥੁਨ, ਕਰਕ, ਸਿੰਘ, ਕੰਨਿਆ, ਤੁਲਾਂ, ਬ੍ਰਿਸ਼ਚਕ, ਧਨ, ਮਕਰ, ਕੁੰਭ, ਮੀਨ) ਸੂਰਜ ਇਕ ਰਾਸ਼ੀ ਵਿਚ ਇਕ ਮਹੀਨਾ ਰਹਿੰਦਾ ਹੈ। ਜਿਸ ਦਿਨ ਸੂਰਜ ਇਕ ਰਾਸ਼ੀ ਤੋਂ ਦੂਜੀ ਰਾਸ਼ੀ ‘ਚ ਪ੍ਰਵੇਸ਼ ਕਰਦਾ ਹੈ ਉਸ ਦਿਨ ਸੰਗਰਾਂਦ ਹੁੰਦੀ ਹੈ। ਯਾਦ ਰਹੇ, ਇਹ ਨਿਯਮ ਉਨ੍ਹਾਂ ਦਿਨਾਂ ਦੇ ਬਣੇ ਹੋਏ ਹਨ ਜਦੋਂ ਇਹ ਮੰਨਿਆ ਜਾਂਦਾ ਸੀ ਕਿ ਧਰਤੀ ਖੜੀ ਹੈ ਅਤੇ ਸੂਰਜ ਧਰਤੀ ਦੇ ਦੁਵਾਲੇ ਘੁੰਮਦਾ ਹੈ ਪਰ ਅੱਜ ਅਜੇਹਾ ਨਹੀਂ ਹੈ। ਗੈਲੀਲੀਓ (1564-1642) ਨੇ ਅੱਜ ਤੋਂ ਕਈ ਸਦੀਆਂ ਪਹਿਲਾ ਇਹ ਸਾਬਤ ਕਰ ਦਿੱਤਾ ਸੀ ਕਿ ਧਰਤੀ ਸੂਰਜ ਦੇ ਦੁਵਾਲੇ ਘੁੰਮਦੀ ਹੈ।

ਗੁਰੂ ਕਾਲ ਵੇਲੇ ਹਿੰਦੋਸਤਾਨ ਵਿਚ ਬਿਕ੍ਰਮੀ ਕੈਲੰਡਰ (ਸੂਰਜੀ ਸਿਧਾਂਤ) ਪ੍ਰਚੱਲਤ ਸੀ। ਇਸ ਕੈਲੰਡਰ ਦੇ ਸਾਲ ਦੀ ਲੰਬਾਈ 365.2587 ਦਿਨ (365 ਦਿਨ 6 ਘੰਟੇ 12  ਮਿੰਟ 31 ਸੈਕਿੰਡ) ਮੰਨੀ ਗਈ ਸੀ। 18-19 ਨਵੰਬਰ 1964 ਈ: ਵਿਚ ਅੰਮ੍ਰਿਤਸਰ ਵਿਖੇ ਵਿਦਵਾਨਾਂ ਦੀ ਇਕ ਇਕੱਤਰਤਾ ਹੋਈ ਜਿਸ ਵਿਚ ਸਾਲ ਦੀ ਲੰਬਾਈ ‘ਚ ਸੋਧ ਕਰਨ ਬਾਰੇ ਚਰਚਾ ਹੋਈ ਕੀਤੀ ਗਈ।

“ਅੰਮ੍ਰਿਤਸਰ-19 ਨਵੰਬਰ- ਅਖਿਲ ਭਾਰਤੀਯ ਵੈਦ ਸਰਵਸ਼ਾਖਾ ਸਮੇਲਨ (ਸਾਤਵਾਂ) ਕੇ ਜ਼ੇਰ ਏ ਇਹਤਮਾਮ ਜੋਤਿਸ਼ ਕੇ ਇਸ ਮੌਜ਼ੂ ਪਰ ਯੇਹ ਫੈਸਲਾ ਕਰਨੇ ਕੇ ਲੀਏ ਦਿਲਚਸਪ ਸ਼ਾਸਤਰਾਰਥ ਹੂਆ ਕਿ ਦਰਿਕ ਪਕਸ਼ ਕੋ ਦਰੁਸਤ ਮਾਨਨਾ ਚਾਹੀਏ ਯਾ ਸਵਰ ਪਕਸ਼ ਕੋ ਦਰੁਸਤ ਮਾਨਨਾ ਚਾਹੀਏ। ਦਰਿਕ ਪਕਸ਼ ਕਾ ਸਮਰਥਨ ਮੌਜ਼ਾ ਕੁਰਾਲੀ ਜ਼ਿਲਾ ਅੰਬਾਲਾ ਕੇ ਦੋ ਨੌਜਵਾਨ ਵਿਦਵਾਨ ਸ਼੍ਰੀ ਪਿਰਯਾਵਰਤ, ਐੈਮ ਏ, ਪਰੋਫੈਸਰ ਸੰਸਕ੍ਰਿਤ ਕਾਲਜ, ਸੋਲਨ ਔਰ ਸ਼੍ਰੀ ਸ਼ਕਤੀ ਧਰ, ਐਮ ਐਸ ਸੀ ਕਰ ਰਹੇ ਥੇ। ਔਰ ਸਵਰ ਪਕਸ਼ ਕਾ ਸਮਰਥਨ ਜਗਤ ਗੁਰੂ ਸ਼ੰਕਰਾਚਾਰੀਯ ਗੋਵਰਧਨ ਮੱਠ ਪੂਰੀ ਵਾ ਸ਼੍ਰੀ ਰਾਮ ਵਿਆਸ ਪਾਂਡੇ ਕਰ ਰਹੇ ਥੇ। ਸ਼ਾਸਤਰਾਰਥ ਕੇ ਦੌਰਾਨ ਏਕ ਸਮਯ ਪਰ ਦਰਿਕ ਪਕਸ਼ ਕੇ ਹਕ ਮੇਂ ਦਲਾਯਲ ਸੁਨ ਕਰ ਜਗਤ ਗੁਰੂ ਭੀ ਚਕਤ ਰਹਿ ਗਏ। ਚੁਨਾਂਚੇ ਦਰਿਕ ਪਕਸ਼ ਵਾਲੋਂ ਕਾ ਪਲੜਾ ਭਾਰੀ ਰਹਾ”।

ਇਸ ਸੰਮੇਲਨ ‘ਚ ਸਾਲ ਦੀ ਲੰਬਾਈ 365.2563 ਦਿਨ (365 ਦਿਨ 6 ਘੰਟੇ 9  ਮਿੰਟ 4 ਸੈਕਿੰਡ) ਮੰਨ ਲਈ ਗਈ ਅਤੇ ਇਸ ਨੂੰ ‘ਦ੍ਰਿਕਗਿਣਤ’ ਦਾ ਸਿਧਾਂਤ ਕਿਹਾ ਜਾਂਦਾ ਹੈ। ਅੱਜ ਵੀ ਹਿੰਦੋਸਤਾਨ ਵਿਚ ਇਹ ਦੋਵੇਂ ਸਿਧਾਂਤ ਪ੍ਰਚੱਲਤ ਹਨ। ਸੂਰਜੀ ਸਿਧਾਂਤ (365.2587 ਦਿਨ) ਅਤੇ ਦ੍ਰਿਕਗਿਣਤ ਸਿਧਾਂਤ (365.2563 ਦਿਨ) ਦੇ ਸਾਲ ਦੀ ਲੰਬਾਈ ‘ਚ ਅੰਤਰ ਹੋਣ ਕਾਰਨ ਦੋਵਾਂ ਕੈਲੰਡਰਾਂ ਦੀਆਂ 3-4 ਸੰਗ੍ਰਾਂਦਾਂ ਹਰ ਸਾਲ ਵੱਖ-ਵੱਖ ਹੁੰਦੀਆਂ ਹਨ। ਇਕ ਸਮਾਂ ਅਜੇਹਾ ਵੀ ਆਵੇਗਾ ਕਿ ਬਾਰਾਂ ਦੀਆਂ ਬਾਰਾਂ ਸੰਗਰਾਂਦਾਂ ਵੱਖ ਹੋ ਜਾਣਗੀਆਂ।

ਬਿਕ੍ਰਮੀ 2079 ਸੰਮਤ (2022-23 ਈ:) ਦੇ ਚਾਰਟ ਤੋਂ ਸਪੱਸ਼ਟ ਹੈ ਕਿ ਗੁਰੂ ਸਾਹਿਬ ਜੀ ਵੱਲੋਂ ਵਰਤੋਂ ਵਿੱਚ ਲਿਆਂਦੇ ਗਏ ਕੈਲੰਡਰ (ਸੂਰਜੀ ਸਿਧਾਂਤ) ਅਤੇ 1964 ਈ: ਹਿੰਦੂ ਵਿਦਵਾਨਾਂ ਵੱਲੋਂ ਕੀਤੀ ਗਈ ਸੋਧ ਮੁਤਾਬਕ ਬਣੇ ਕੈਲੰਡਰ (ਦ੍ਰਿਕ ਗਿਣਤ ਸਿਧਾਂਤ) ਵਿਚ ਸੰਮਤ 2079 ਬਿਕ੍ਰਮੀ ਵਿਚ 3 ਸੰਗਰਾਂਦਾਂ ਅਤੇ 7 ਮਹੀਨਿਆਂ ਦੇ ਦਿਨ ਵੱਖ-ਵੱਖ ਹਨ। ਸੂਰਜੀ ਸਿਧਾਂਤ ਮੁਤਾਬਕ ਸਾਲ ਵਿੱਚ 366 ਦਿਨ ਬਣਦੇ ਹਨ ਅਤੇ ਦ੍ਰਿਕ ਗਿਣਤ ਸਿਧਾਂਤ ਮੁਤਾਬਕ 365 ਦਿਨ। ਸੂਰਜੀ ਸਿਧਾਂਤ ਮੁਤਾਬਕ ਤਾਂ 17 ਜੁਲਾਈ ਨੂੰ ਸੂਰਜ 10:58 Am (IST) ਕਰਕ ਰਾਸ਼ੀ ਵਿੱਚ ਪ੍ਰਵੇਸ਼ ਕਰੇਗਾ। ਦ੍ਰਿਕ ਗਿਣਤ ਸਿਧਾਂਤ ਮੁਤਾਬਕ 16 ਜੁਲਾਈ ਨੂੰ ਸੂਰਜ 10:56 Pm (IST) ਕਰਕ ਰਾਸ਼ੀ ਵਿੱਚ ਪ੍ਰਵੇਸ਼ ਕਰੇਗਾ। ਪੂਰੇ 12 ਘੰਟੇ ਦਾ ਅੰਤਰ। ਸੂਰਜ ਇਕ ਹੈ, ਰਾਸ਼ੀ ਇਕ ਹੈ, ਪਰ ਉਸ ਰਾਸ਼ੀ ‘ਚ ਸੂਰਜ ਪ੍ਰਵੇਸ਼ ਦੀ ਤਾਰੀਖ ਅਤੇ ਸਮਾਂ, ਦੋ ਕੈਲੰਡਰਾਂ ਮੁਤਾਬਕ ਵੱਖ-ਵੱਖ। ਇਹ ਦੋਵੇਂ ਕੈਲੰਡਰ ਠੀਕ ਨਹੀਂ ਹੋ ਸਕਦੇ ਅਤੇ ਸੂਰਜ ਦੋਵਾਂ ਕੈਲੰਡਰਾਂ ਮੁਤਾਬਕ ਨਹੀ ਚਲ ਸਕਦਾ। ਇਨ੍ਹਾਂ ਕੈਲੰਡਰਾਂ ਨੂੰ ਬਣਾਉਣ ਵਾਲੀਆਂ ਦੋਵੇਂ ਧਿਰਾਂ ਹੀ ਇਹ ਦਾਵਾ ਕਰਦੀਆਂ ਹਨ ਕਿ ਸੰਗਰਾਂਦ ਉਸ ਦਿਨ ਹੁੰਦੀ ਹੈ ਜਦੋਂ ਸੂਰਜ ਇਕ ਰਾਸ਼ੀ ਤੋਂ ਦੂਜੀ ਰਾਸ਼ੀ ਵਿਚ ਪ੍ਰਵੇਸ਼ ਕਰਦਾ ਹੈ। ਹੁਣ ਸਵਾਲ ਪੈਦਾ ਹੁੰਦਾ ਹੈ ਕੇ ਕੀ ਸੰਗਰਾਂਦ ਦੀ ਇਹ ਪ੍ਰੀਭਾਸ਼ਾ ਮੰਨਣ ਯੋਗ ਹੈ? ਯਾਦ ਰਹੇ ਹੁਣ ਤਾਂ ਤੇਰਵੀਂ ਰਾਸ਼ੀ ‘ਆਫਿਓਕਸ’ (Ophiuchus)  ਦੀ ਚਰਚਾ ਚਲ ਪਈ ਹੈ। ਸੋ ਸਪੱਸ਼ਟ ਹੈ ਕਿ ਰਾਸ਼ੀਆਂ ਵਾਲਾ ‘ਮੱਕੜ ਜਾਲ’ ਅਤੇ ਸੰਗਰਾਂਦ ਨਿਸ਼ਚਿਤ ਕਰਨ ਦਾ ਤਰੀਕਾਂ ਕੁਦਰਤੀ ਸਿਧਾਂਤ ਨਹੀਂ ਹੈ, ਸਗੋਂ ਇਹ ਵੀ ਲੁੱਟ ਦਾ ਹੀ ਸਿਧਾਂਤ ਹੈ। ਅਗਲੇ ਸਾਲ ਦੋਵਾਂ ਕੈਲੰਡਰਾਂ ਵਿਚ 4-5 ਸੰਗਰਾਂਦਾਂ ਦੀ ਤਾਰੀਖ ਵੀ ਬਦਲ ਜਾਵੇਗੀ ਅਤੇ ਮਹੀਨੇ ਦੇ ਦਿਨਾਂ ਦੀ ਗਿਣਤੀ ਵੀ। ਨਾਨਕਸ਼ਾਹੀ ਕੈਲੰਡਰ ਵਿਚ ਮਹੀਨੇ ਦਾ ਆਰੰਭ ਹਰ ਸਾਲ ਇਕੋ ਸਮੇਂ ਹੋਵੇਗਾ ਅਤੇ ਹਰ ਸਾਲ ਹਰ ਮਹੀਨੇ ਦਿਨਾਂ ਦੀ ਗਿਣਤੀ ਵੀ ਇਕੋ ਹੀ ਰਹੇਗੀ। ਖਾਲਸਾ ਜੀ ਜਾਗੋ! ਉਨ੍ਹਾਂ ਨੂੰ ਪਛਾਣੋ, ਜਿਹੜੇ ਇਕਵੀਂ ਸਦੀ ਵਿੱਚ ਵੀ ਸਾਨੂੰ ਰਾਸ਼ੀਆਂ ਦੇ ਮੱਕੜ ਜਾਲ ‘ਚ ਉਲਝਾਈ ਰੱਖਣਾ ਚਾਹੁੰਦੇ ਹਨ।

ਆਓ ਹੁਣ ਸਾਲ ਦੀ ਲੰਬਾਈ ਬਾਰੇ ਜਾਣਕਾਰੀ ਸਾਂਝੀ ਕਰੀਏ;

ਗੁਰਬਾਣੀ ਵਿੱਚ ਦਰਜ ਰੁੱਤੀ ਸਲੋਕ (ਪੰਨਾ 927) ਵਿੱਚ 6 ਰੁੱਤਾਂ ਦਾ ਜਿਕਰ ਹੈ। ਇਸ ਧਰਤੀ ਉੱਪਰ ਰੁੱਤਾਂ ਦੀ ਅਦਲਾ-ਬਦਲੀ ਧਰਤੀ ਦੇ ਸੂਰਜ ਦੁਵਾਲੇ ਇਕ ਚੱਕਰ ਅਤੇ ਧਰਤੀ ਦਾ ਆਪਣੇ ਧੁਰੇ ਉੱਪਰ ਇਕ ਪਾਸੇ ਨੂੰ ਝੁਕੀ (23.5°) ਹੋਣ ਕਾਰਨ ਹੁੰਦੀ ਹੈ। ਇਸ ਲਈ ਜੇ ਕੈਲੰਡਰੀ ਸਾਲ ਦੀ ਲੰਬਾਈ ਅਤੇ ਧਰਤੀ ਦੇ ਸੂਰਜ ਦੁਵਾਲੇ ਇਕ ਚੱਕਰ ਦੇ ਸਮੇਂ ਵਿੱਚ ਅੰਤਰ ਹੋਵੇਗਾ ਤਾਂ ਮਹੀਨਿਆਂ ਦਾ ਰੁੱਤਾਂ ਨਾਲੋਂ ਸਬੰਧ ਟੁੱਟ ਜਾਵੇਗਾ। ਯਾਦ ਰਹੇ ਧਰਤੀ ਸੂਰਜ ਦੁਵਾਲੇ ਆਪਣਾ ਇਕ ਚੱਕਰ 365.2422 ਦਿਨਾਂ ਵਿੱਚ ਪੂਰਾ ਕਰਦੀ ਹੈ। ਜਿਵੇ ਕਿ ਪੜ੍ਹ ਚੁਕੇ ਹੋ ਕਿ ਗੁਰੂ ਕਾਲ ਵਾਲੇ ਕੈਲੰਡਰ (ਸੂਰਜੀ ਸਿਧਾਂਤ) ਦੀ ਲੰਬਾਈ ਲੱਗ-ਭੱਗ 24 ਮਿੰਟ ਵੱਧ ਹੈ। ਜਿਸ ਕਾਰਨ ਹਰ 60 ਸਾਲ (1440/24=60) ਪਿਛੋਂ ਇਕ ਦਿਨ ਦਾ ਫਰਕ ਪੈ ਜਾਂਦਾ ਹੈ। 1964 ਈ: ਦੀ ਸੋਧ ਤੋਂ ਪਿਛੋਂ (ਦ੍ਰਿਕ ਗਿਣਤ ਸਿਧਾਂਤ) ਦੇ ਸਾਲ ਦੀ ਲੰਬਾਈ ਲੱਗ-ਭੱਗ 20 ਮਿੰਟ ਵੱਧ ਹੋਣ ਕਾਰਨ 72 ਸਾਲ ਪਿਛੋਂ ਇਕ ਦਿਨ ਦਾ ਫ਼ਰਕ ਪੈ ਜਾਵੇ ਗਾ । ਗੁਰੂ ਨਾਨਕ ਸਾਹਿਬ ਜੀ ਦੇ ਸਮੇਂ (ਸੰਮਤ 1526 ਬਿਕ੍ਰਮੀ) ਤੋਂ ਹੁਣ ਤਾਈ 9 ਦਿਨਾਂ ਦਾ ਫ਼ਰਕ ਪੈ ਚੁੱਕਾ ਹੈ। ਜੇ ਅਜੇ ਵੀ ਨਾ ਸੰਭਲੇ ਤਾਂ ਇਹ ਫ਼ਰਕ ਵੱਧਦਾ ਹੀ ਜਾਵੇਗਾ। ਅੱਗੋਂ ਇਹ ਫ਼ਰਕ ਹੋਰ ਨਾ ਵੱਧੇ, ਨਾਨਕਸ਼ਾਹੀ ਕੈਲੰਡਰ ਦੇ ਸਾਲ ਦੀ ਧਰਤੀ ਦੇ ਸੂਰਜ ਦੁਵਾਲੇ ਇਕ ਚੱਕਰ ਦੇ ਸਮੇਂ ਦੇ ਮੁਤਾਬਕ ਹੀ (365.2425 ਦਿਨ) ਰੱਖੀ ਗਈ ਹੈ। ਨਾਨਕ ਸ਼ਾਹੀ ਕੈਲੰਡਰ ਦੇ ਸਾਲ ਦੀ ਇਹ ਲੰਬਾਈ, ਰੁੱਤੀ ਸਾਲ ਨਾਲੋਂ, ਜਿਸ ਦੀ ਲੰਬਾਈ 365.2422 ਦਿਨ ਹੈ, ਲੱਗ ਭੱਗ 27 ਸੈਕਿੰਡ ਦਾ ਫ਼ਰਕ ਹੋਣ ਕਾਰਨ, ਹੁਣ 3200 ਸਾਲ ਪਿਛੋਂ ਇਕ ਦਿਨ ਦਾ ਫ਼ਰਕ ਪਵੇਗਾ। ਨਾਨਕਸ਼ਾਹੀ ਕੈਲੰਡਰ ਵਿੱਚ ਸੰਗਰਾਂਦ ਦਾ ਭਾਵ ਹੈ ਮਹੀਨੇ ਦਾ ਆਰੰਭ ਹੈ। ਇਸ ਦਾ ਰਾਸ਼ੀ ਨਾਲ ਕੋਈ ਸਬੰਧ ਨਹੀਂ ਹੈ। ਮਹੀਨੇ ਦੇ ਆਰੰਭ ਦੀ ਤਾਰੀਖ ਵੀ ਪੱਕੀ ਕਰ ਦਿੱਤੀ ਗਈ ਹੈ ਅਤੇ ਮਹੀਨੇ ਦੇ ਦਿਨ ਵੀ ਸਦਾ ਵਾਸਤੇ ਇਕੋ ਹੀ ਰਹਿਣਗੇ।

ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਦੇ ਨਾਮ ਨਾਲ ਛਾਪਿਆ ਜਾਂਦਾ ਕੈਲੰਡਰ ਅਸਲ ਵਿੱਚ ਬਿਕ੍ਰਮੀ ਕੈਲੰਡਰ (ਦ੍ਰਿਕ ਗਿਣਤ ਸਿਧਾਂਤ) ਹੈ। ਇਹ ਸਿਧਾਂਤ 1964 ਵਿਚ ਹੋਂਦ ਵਿਚ ਆਇਆ ਸੀ। 1965-66 ਈ: ਤੋਂ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਕੈਲੰਡਰ ਦ੍ਰਿਕਗਿਣਤ ਸਿਧਾਂਤ ਮੁਤਾਬਕ ਛਾਪਿਆ ਜਾਂਦਾ ਹੈ, ਸੰਮਤ 2023 ਬਿਕ੍ਰਮੀ (1966 ਈ:) ਵਿੱਚ ਸੂਰਜੀ ਸਿਧਾਂਤ ਮੁਤਾਬਕ ਭਾਦੋਂ ਦੀ ਸੰਗਰਾਂਦ 17 ਅਗਸਤ ਨੂੰ  ਸੀ ਅਤੇ ਦ੍ਰਿਕ ਗਿਣਤ ਸਿਧਾਂਤ ਮੁਤਾਬਕ 16 ਅਗਸਤ ਨੂੰ। ਕੀ ਉਦੋਂ ਕਿਸੇ ਨੇ ਦੋ ਸੰਗਰਾਂਦਾਂ ਕਾਰਨ ਪੈਦਾ ਹੋਈ ਦੁਬਿਧਾ ਦਾ ਫਿਕਰ ਕੀਤਾ ਸੀ? ਅੱਜ, ਜਿਹੜੇ ਇਹ ਕਹਿੰਦੇ ਹਨ ਕਿ ਪਾਲ ਸਿੰਘ ਪੁਰੇਵਾਲ ਨੇ ਸੰਗਰਾਂਦਾਂ ਬਦਲ ਦਿੱਤੀਆਂ ਹਨ, ਕੀ ਉਹ ਇਸ ਸਵਾਲ ਦਾ ਜਵਾਬ ਦੇਣਗੇ ਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਕਾਲ ਵੇਲੇ ਪ੍ਰਚੱਲਤ ਕੈਲੰਡਰ (ਸੂਰਜੀ ਸਿਧਾਂਤ) ਕਿਉ ਛੱਡਿਆ ਸੀ? ਨਾਨਕਸ਼ਾਹੀ ਕੈਲੰਡਰ ਦੇ ਵਿਰੋਧੀਆਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸੰਗਤਾਂ ਨੂੰ ਭਾਵਨਾਤਮਿਕ ਅਪੀਲਾਂ ਕਰਕੇ ਗੁਮਰਾਹ ਕਰਨਾ ਛੱਡੋ, ਅਤੇ ਗੁਰੂ ਕਾਲ ਵਾਲੇ ਕੈਲੰਡਰ (ਸੂਰਜੀ ਸਿਧਾਂਤ) ਨੂੰ ਮੁੜ ਲਾਗੂ ਕਰਵਾਉਣ ਲਈ ਯਤਨ ਆਰੰਭੋ।

“ਸੂਰਜੁ ਏਕੋ ਰੁਤਿ ਅਨੇਕ”
ਕਦੇ ਸਮਾਂ ਸੀ, ਜਦੋਂ ਇਹ ਮੰਨਿਆ ਜਾਂਦਾ ਸੀ ਕਿ ਧਰਤੀ ਚਪਟੀ ਅਤੇ ਖੜੀ ਹੈ। ਸੂਰਜ ਇਸ ਦੀ ਪ੍ਰਕਰਮਾ ਕਰਦਾ ਹੈ। ਕੋਪਰਨੀਕਸ (1473-1534) ਅਤੇ ਕੈਪਲਰ (1571-1630) ਨੇ ਗਿਣਤ ਰਾਹੀ ਇਹ ਸਾਬਿਤ ਕੀਤਾ ਕਿ ਧਰਤੀ ਘੁੰਮ ਰਹੀ ਹੈ। ਗੈਲੀਲੀਓ (1564-1642) ਨੇ ਪ੍ਰਯੋਗ ਰਾਹੀ ਸਾਬਿਤ ਕੀਤਾ ਸੀ ਕਿ ਗ੍ਰਹਿ ਚਾਲ ਦਾ ਕੇਂਦਰ ਧਰਤੀ ਨਹੀਂ ਸਗੋਂ ਸੂਰਜ ਹੈ। ਧਰਤੀ ਸਮੇਤ ਸਾਰੇ ਗ੍ਰਹਿ ਸੂਰਜ ਦੁਆਲੇ, ਇਕ ਖਾਸ ਰਫ਼ਤਾਰ ਅਤੇ ਇਕ ਖਾਸ ਦੂਰੀ ਤੇ ਰਹਿ ਕੇ ਚੱਕਰ ਲਾਉਂਦੇ ਹਨ। ਉਸ ਵੇਲੇ ਦੇ ਧਾਰਮਿਕ ਆਗੂਆਂ ਨੇ ਗੈਲੀਲੀਓ ਨਾਲ ਕਿਵੇਂ ਸਿਝਿਆ, ਉਹ ਇਤਿਹਾਸ ਦਾ ਅੰਗ ਬਣ ਚੁੱਕਾ ਹੈ। ਅਖੀਰ ਜਦੋਂ ਉਨ੍ਹਾਂ ਦੇ ਧਾਰਮਿਕ ਆਗੂਆਂ ਨੂੰ, ਕਰਤੇ ਦੇ ਨਿਯਮ ਦੀ ਸਮਝ ਆਈ ਤਾਂ ਉਨ੍ਹਾਂ ਨੂੰ ਆਪਣੇ ਪੂਰਵਜਾਂ ਵੱਲੋਂ ਕੀਤੀ ਗਈ ਗੱਲਤੀ ਦਾ ਅਹਿਸਾਸ ਹੋਇਆ ਕਿ ਗੈਲੀਲੀਓ ਨਾਲ ਜਿਆਦਤੀ ਹੋਈ ਸੀ। ਉਨ੍ਹਾਂ ਨੇ ਸਾਢੇ ਤਿੰਨ ਸਦੀਆਂ ਪਿਛੋਂ, 1992 ਈ: ਵਿੱਚ ਪਿਛਲਾ ਫੈਂਸਲਾ ਖਾਰਜ ਕਰ ਦਿੱਤਾ। ਪੋਪ ਜੋਹਨਪਾਲ (ਦੂਜਾ) ਨੇ ਗੈਲੀਲੀਓ ਤੋਂ ਮਾਫੀ ਮੰਗਿਆ ਕਿਹਾ ਕਿ “ਤੁਸੀ ਸਹੀ ਸੀ, ਅਸੀਂ ਸਾਰੇ ਹੀ ਗੱਲਤ ਸੀ”। ਅੱਜ ਇਹ ਘੋੜੇ ਚੜ੍ਹੀ ਸਚਾਈ ਹੈ ਕਿ ਧਰਤੀ ਗੋਲ ਹੈ। ਧਰਤੀ ਆਪਣੇ ਧੁਰੇ ਦੁਆਲੇ ਲੱਗ ਭੱਗ 1037 ਮੀਲ ਪ੍ਰਤੀ ਘੰਟਾ (ਭੂ ਮੱਧ ਰੇਖਾ ਉੱਪਰ) ਦੀ ਰਫਤਾਰ ਨਾਲ ਘੁੰਮਦੀ ਹੈ। ਇਸ ਕਾਰਨ ਧਰਤੀ ਉਤੇ ਦਿਨ ਅਤੇ ਰਾਤ ਬਣਦੇ ਹਨ। ਧਰਤੀ ਦਾ ਜਿਹੜਾ ਪਾਸਾ ਸੂਰਜ ਦੇ ਸਾਹਮਣੇ ਆ ਜਾਂਦਾ ਹੈ ਉਥੇ ਸੂਰਜ ਦੀ ਰੋਸ਼ਨੀ ਪੈਣ ਕਾਰਨ ਦਿਨ ਹੁੰਦਾ ਅਤੇ ਦੂਜੇ ਪਾਸੇ ਹਨੇਰਾ ਹੋਣ ਕਾਰਨ ਰਾਤ ਪੈ ਜਾਂਦੀ ਹੈ। ਧਰਤੀ ਸੂਰਜ ਤੋਂ ਲੱਗਭੱਗ 92962000 ਮੀਲ ਦੂਰ ਰਹਿ ਕੇ ਸੂਰਜ ਦੀ ਪ੍ਰਕਰਮਾ ਕਰਦੀ ਹੈ। ਧਰਤੀ ਦਾ ਇਹ ਚੱਕਰ, ਜਿਸ ਨੂੰ ਸਾਲ ਕਿਹਾ ਜਾਂਦਾ ਹੈ, 365 ਦਿਨ 5 ਘੰਟੇ 48 ਮਿੰਟ 45 ਸੈਕਿੰਡ ਵਿਚ ਪੂਰਾ ਹੁੰਦਾ ਹੈ। ਇਸ ਨੂੰ ਰੁੱਤੀ ਸਾਲ (Tropical year) ਕਿਹਾ ਜਾਂਦਾ ਹੈ। ਧਰਤੀ ਤੇ ਰੁੱਤਾਂ ਇਸੇ ਮੁਤਾਬਕ ਬਦਲਦੀਆਂ ਹਨ।

ਧਰਤੀ ਦੇ ਸੂਰਜ ਦੁਆਲੇ ਇਸ ਚੱਕਰ ਵਿੱਚ ਦੋ ਦਿਨ ਅਜੇਹੇ ਆਉਂਦੇ ਹਨ ਜਦੋਂ ਉੱਤਰੀ ਅਰਧ ਗੋਲੇ ਵਿੱਚ ਦਿਨ ਵੱਡੇ ਤੋਂ ਵੱਡਾ ਅਤੇ ਰਾਤ ਛੋਟੀ ਤੋਂ ਛੋਟੀ ਹੁੰਦੀ ਹੈ ਉਸੇ ਵੇਲੇ ਦੱਖਣੀ ਅਰਧ ਗੋਲੇ ਵਿਚ ਰਾਤ ਵੱਡੀ ਤੋਂ ਵੱਡੀ ਅਤੇ ਦਿਨ ਛੋਟੇ ਤੋਂ ਛੋਟਾ ਹੁੰਦਾ ਹੈ। ਇਸ ਤੋਂ ਉਲਟ ਜਦੋਂ ਉਤਰੀ ਅਰਧ ਗੋਲੇ ਵਿੱਚ ਦਿਨ ਛੋਟੇ ਤੋਂ ਛੋਟਾ ਅਤੇ ਰਾਤ ਵੱਡੀ ਤੋਂ ਵੱਡੀ ਹੁੰਦੀ ਹੈ ਉਸ ਵੇਲੇ ਦੱਖਣੀ ਅਰਧ ਗੋਲੇ ਵਿੱਚ ਦਿਨ ਵੱਡੇ ਤੋਂ ਵੱਡਾ ਅਤੇ ਰਾਤ ਛੋਟੀ ਤੋਂ ਛੋਟੀ ਹੁੰਦੀ ਹੈ। ਸਾਲ ਵਿਚ ਦੋ ਦਿਨ ਅਜੇਹੇ ਵੀ ਆਉਂਦੇ ਹਨ ਜਦੋਂ ਸਾਰੀ ਧਰਤੀ ਤੇ ਦਿਨ ਅਤੇ ਰਾਤ ਬਾਰਬਰ ਹੁੰਦੇ ਹਨ। ਭਾਵੇਂ ਸਾਨੂੰ ਇਹ ਪੜਾਇਆ ਗਿਆ ਹੈ ਕਿ ਸੂਰਜ ਪੂਰਬ ਤੋਂ ਨਿਕਲਦਾ ਹੈ ਅਤੇ ਪੱਛਮ ਵਿੱਚ ਛਿੱਪ ਜਾਂਦਾ ਹੈ। ਪਰ ਅਜੇਹਾ ਸਾਲ ਵਿੱਚ ਦੋ ਕੁ ਦਿਨ ਹੀ ਹੁੰਦਾ ਹੈ ਜਦੋਂ ਸੂਰਜ ਪੂਰਬ ਭਾਵ 90°ਤੋਂ ਨਿਕਲਦਾ ਹੈ। ਉਸ ਤੋਂ ਅਗਲੇ ਦਿਨ ਇਹ 89°ਜਾਂ 91°ਤੋਂ ਊਦੇ ਹੁੰਦਾ ਹੈ। ਸੂਰਜ ਦੇ ਊਦੇ ਹੋਣ ਦੀ ਦਿਸ਼ਾ ਲੱਗਭੱਗ 62°ਤੋਂ 117°ਤਾਂਈ ਬਦਲਦੀ ਰਹਿੰਦੀ ਹੈ। ਇਸ ਨੂੰ ਸੂਰਜ ਦਾ ਰੱਥ ਫਿਰਨਾ ਕਿਹਾ ਜਾਂਦਾ ਹੈ। “ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ” (ਪੰਨਾ 1108)। ਧਰਤੀ ਦੇ ਧੁਰੇ ਦਾ ਲੱਗਭੱਗ 23.5° ਝੁੱਕਿਆ ਹੋਣ ਕਾਰਨ, ਜਦੋਂ ਧਰਤੀ ਸੂਰਜ ਦਾ ਚੱਕਰ ਕੱਟਦੀ ਹੈ ਤਾਂ ਧਰਤੀ ਦੇ ਵੱਖ-ਵੱਖ ਹਿੱਸਿਆਂ ਤੇ ਸੂਰਜ ਦੀ ਰੌਸ਼ਨੀ ਅਤੇ ਗਰਮੀ ਵੱਧਦੀ-ਘੱਟਦੀ ਰਹਿੰਦੀ ਹੈ। ਇਸ ਕਾਰਨ ਧਰਤੀ ਉਤੇ ਦਿਨ ਵੱਡੇ-ਛੋਟੇ ਹੁੰਦੇ ਹਨ ਅਤੇ ਵੱਖ-ਵੱਖ ਰੁੱਤਾਂ ਬਦਲਦੀਆਂ ਹਨ।

ਚੰਦ, ਧਰਤੀ ਦੇ ਦੁਆਲੇ ਘੁੰਮਦਾ ਹੈ। ਇਸ ਦੇ ਪੰਧ ਵਿੱਚ ਤਾਰਿਆਂ ਦੇ 27 ਸਮੂਹ ਮੰਨੇ ਗਏ ਹਨ। ਜਿਨ੍ਹਾਂ ਨੂੰ ਨਛੱਤਰ ਕਿਹਾ ਜਾਂਦਾ ਹੈ। ਇਕ ਦਿਨ ਦਾ ਇਕ ਨਛੱਤਰ ਮੰਨਿਆ ਗਿਆ ਹੈ। ਇਸ ਹਿਸਾਬ ਨਾਲ ਚੰਦ ਦਾ ਧਰਤੀ ਦੁਆਲੇ ਇਕ ਚੱਕਰ ਦਾ 27.32 ਦਿਨ (27 ਦਿਨ 7 ਘੰਟੇ 43 ਮਿੰਟ) ਸਮਾਂ ਬਣਦਾ ਹੈ। ਪਰ ਇਸੇ ਸਮੇਂ ਦੌਰਾਨ ਧਰਤੀ ਜੋ ਸੂਰਜ ਦੁਆਲੇ ਘੁੰਮਦੀ ਹੈ, ਲੱਗ ਭੱਗ 27° ਅੱਗੇ ਵੱਧ ਜਾਂਦੀ ਹੈ ਤਾਂ ਇਹ ਵਧੇ ਹੋਏ ਫਾਸਲੇ ਸਮੇਤ ਇਕ ਚੱਕਰ ਪੂਰਾ ਕਰਨ ਲਈ ਚੰਦ ਨੂੰ 29.53 (29 ਦਿਨ 12 ਘੰਟੇ 44 ਮਿੰਟ) ਦਿਨ ਲੱਗਦੇ ਹਨ। ਇਸ ਨੂੰ ਚੰਦ ਦਾ ਇਕ ਮਹੀਨਾ ਕਿਹਾ ਜਾਂਦਾ ਹੈ। ਇਹ ਮੱਸਿਆ ਤੋਂ ਮੱਸਿਆ ( ਅਮੰਤਾ) ਜਾਂ ਪੂੰਨਿਆ ਤੋਂ ਪੂੰਨਿਆ (ਪੂਰਨਮੰਤਾ) ਤਾਂਈ ਗਿਣਿਆ ਜਾਂਦਾ ਹੈ। ਚੰਦ ਦੇ ਸਾਲ ਵਿੱਚ 12 ਮਹੀਨੇ ਹੁੰਦੇ ਹਨ, ਚੰਦ ਦੇ ਸਾਲ ਦੀ ਲੰਬਾਈ 354.37 ਦਿਨ ਮੰਨੀ ਗਈ ਹੈ। ਚੰਦ ਦਾ ਇਕ ਸਾਲ ਸੂਰਜ ਦੇ ਸਾਲ ਨਾਲੋਂ ਲੱਗਭੱਗ 11 ਦਿਨ ਛੋਟਾ ਹੁੰਦਾ ਹੈ। ਇਕ ਸਾਲ ਵਿੱਚ 11 ਦਿਨ, ਦੋ ਸਾਲਾਂ ਵਿੱਚ 22 ਜਦੋਂ ਚੰਦ ਦਾ ਸਾਲ ਸੂਰਜੀ ਸਾਲ ਤੋਂ ਪਿਛੇ ਰਹਿ ਜਾਂਦਾ ਹੈ ਇਸ ਨੂੰ ਸੂਰਜੀ ਸਾਲ ਦੇ ਨੇੜੇ ਤੇੜੇ ਰੱਖਣ ਲਈ ਇਸ ਵਿੱਚ  ਇਕ ਮਹੀਨਾ ਜੋੜ ਦਿੱਤਾ ਜਾਂਦਾ ਹੈ। ਇਸ ਸਾਲ ਚੰਦ ਦੇ ਸਾਲ ਵਿੱਚ 384/85 ਦਿਨ ਹੋ ਜਾਂਦੇ ਹਨ। ਇਹ ਹੀ ਕਾਰਨ ਹੈ ਕਿ ਚੰਦ ਦੇ ਸਾਲ ਜਾਂ ਕੈਲੰਡਰ ਦਾ ਰੁੱਤਾਂ ਨਾਲ ਕੋਈ ਸਬੰਧ ਨਹੀਂ ਹੈ। ਹੈਰਾਨੀ ਹੁੰਦੀ ਹੈ ਜਦੋਂ ਆਪਣੇ ਆਪ ਨੂੰ ਸ਼੍ਰੋਮਣੀ ਸਮਝਣ ਵਾਲੀ ਕਮੇਟੀ, ਬਸੰਤ ਰੁੱਤ ਦਾ ਅਰੰਭ, ਚੰਦ ਦੇ ਕੈਲੰਡਰ ਮੁਤਾਬਕ ਮਾਘ ਸੁਦੀ 5 ਨੂੰ ਹੀ ਮਨਾਉਦੀ ਹੈ, ਜੋ ਇਸ ਸਾਲ 1 ਫਰਵਰੀ ਨੂੰ ਸੀ। ਹਰ ਸਾਲ ਮਾਘ ਸੁਦੀ ਪੰਚਮੀਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ  ਗੁਰਦਵਾਰਿਆਂ ਵਿੱਚ ਵਿਸ਼ੇਸ਼ ਦਿਵਾਨ ਸਜਾਏ ਜਾਂਦੇ ਹਨ।

ਸਨਾਤਨ ਧਰਮ ਵਿੱਚ ਇਹ ਦਿਨ ਮਿਥਿਹਾਸਿਕ ਦੇਵੀ ਸਰਸਵਤੀ ਦਾ ਜਨਮ ਦਿਨ ਹੈ। ਜੋ ਹਰ ਸਾਲ ਮਾਘ ਸੁਦੀ ਪੰਚਮੀ ਨੂੰ ਮਨਾਇਆ ਜਾਂਦਾ ਹੈ। ਜਿਸ ਨੂੰ ਆਮ ਲੋਕਾਂ ਵਿੱਚ ਪ੍ਰਚੱਲਤ ਕਰਨ ਲਈ ਬਸੰਤ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ। ਬਸੰਤ ਤਾਂ ਇਕ ਰੁੱਤ ਹੈ। ਉਹ ਰੁੱਤ, ਜੋ ਹਿਮਕਰ ਰੁੱਤ ਭਾਵ ਅੱਤ ਦੀ ਸਰਦੀ ਖਤਮ ਹੋਣ ਤੋਂ ਪਿਛੋ ਬਨਸਪਤੀ ਵਿੱਚ ਖੇੜਾ ਆਉਂਦਾ ਹੈ। ਇਸ ਦਾ ਸਿੱਧਾ ਸਬੰਧ ਸੂਰਜ ਨਾਲ ਹੈ ਨਾ ਕਿ ਚੰਦ ਨਾਲ। ਮਾਘ ਸੁਦੀ 5 ਨੂੰ ਮਨਾਈ ਜਾਣ ਵਾਲੀ ਬਸੰਤ 2015 ਈ: ਵਿੱਚ 24 ਜਨਵਰੀ, 2016 ਈ: ਵਿੱਚ 12 ਫਰਵਰੀ, ਅਤੇ ਇਸ ਸਾਲ 1 ਫਰਵਰੀ ਨੂੰ ਆਈ ਸੀ।  ਹੁਣ 2018 ਈ: ਵਿੱਚ 22 ਜਨਵਰੀ, 2019 ਈ: ਵਿੱਚ 10 ਫਰਵਰੀ ਅਤੇ 2020 ਈ: ਵਿੱਚ 30 ਜਨਵਰੀ ਨੂੰ ਆਵੇਗੀ। ਬੜੇ ਦੁੱਖ ਨਾਲ ਲਿਖਣਾ ਪੈ ਰਿਹਾ ਹੈ ਕਿ ਸਿੱਖਾਂ ਦੀ ਕੇਂਦਰੀ ਸੰਸਥਾ, ਇਹ ਗੱਲ ਸਮਝਣ ਤੋਂ ਅਸਮਰੱਥ ਹੈ ਕਿ ਕਿਸੇ ਵੀ ਰੁੱਤ ਦਾ ਆਰੰਭ ਇਸ ਤਰ੍ਹਾਂ ਡੱਡੂ ਛੜੱਪਿਆਂ ਨਾਲ ਨਹੀਂ ਹੁੰਦਾ। ਸਗੋਂ ਰੁੱਤ ਦਾ ਆਰੰਭ ਤਾਂ ਇਕ ਖਾਸ ਸਮੇਂ ਤੇ ਹੁੰਦਾ ਹੈ। ਉਨ੍ਹਾਂ ਨੂੰ ਕੋਈ ਵੀ ਸਵਾਲ ਪੁਛ ਕੇ ਵੇਖੋ, ਸਾਰੇ ਸਵਾਲਾਂ ਦਾ ਇਕ ਹੀ ਜਵਾਬ ਹੁੰਦਾ ਹੈ ਉਹ ਹੈ, “ਸੀਨਾ-ਬਸੀਨਾ ਚਲੀ ਆ ਰਹੀ ਮਰਿਯਾਦਾ”। ਭਾਵੇਂ ਇਹ ਮਰਿਯਾਦਾ, ਗੁਰਬਾਣੀ ਦੀ ਅਵੱਗਿਆ ਹੀ ਕਰਦੀ ਹੋਵੇ।

ਗੁਰੂ ਗ੍ਰੰਥ ਸਾਹਿਬ ਜੀ ਵਿੱਚ ਰਾਮਕਲੀ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਸ਼ਬਦ “ਰਾਮਕਲੀ ਮਹਲਾ ੫ ਰੁਤੀ ਸਲੋਕੁ” (ਪੰਨਾ 927) ਦਰਜ ਹੈ। ਇਸ ਸਲੋਕ ਵਿੱਚ 6 ਰੁੱਤਾਂ ਦਾ ਜਿਕਰ ਹੈ। ਜਿਸ ਅਨੁਸਾਰ ਬਸੰਤ ਰੁੱਤ ਚੇਤ ਅਤੇ ਵੈਸਾਖ ਮਹੀਨੇ ਵਿੱਚ ਆਉਂਦੀ ਹੈ। “ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ”  ਅਤੇ ਮਾਘ ਅਤੇ ਫੱਗਣ ਮਹੀਨੇ ਵਿੱਚ ਹਿਮਕਰ ਰੁੱਤ ਭਾਵ ਅੱਤ ਦੀ ਸਰਦੀ, “ਹਿਮਕਰ ਰੁਤਿ ਮਿਨ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ”। ਪਰ ਦਰਬਾਰ ਸਾਹਿਬ ਵਿਖੇ ਮਾਘ ਅਤੇ ਫੱਗਣ ਦੇ ਮਹੀਨੇ ਬਸੰਤ ਰਾਗ ਗਾਇਆ ਜਾਂਦਾ ਹੈ।  ਅਜੇਹਾ ਕਿਉ? ਜੇ ਬਸੰਤ ਰਾਗ ਗਾਉਣਾ ਹੀ ਹੈ ਤਾਂ ਬਸੰਤ ਦੀ ਰੁੱਤ ਵਿੱਚ ਭਾਵ ਚੇਤ-ਵੈਸਾਖ ਦੇ ਮਹੀਨੇ ਵਿੱਚ ਕਿਓ ਨਹੀਂ? ਇਸ ਸਵਾਲ ਦੇ ਜਵਾਬ ਦੀ ਭਾਲ ਵਿੱਚ, ਧਰਮ ਪ੍ਰਚਾਰ ਕਮੇਟੀ ਦੇ ਇਕ ਉਚ ਅਹੁਦੇਦਾਰ  ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਤੁਸੀਂ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਨਾਲ ਸੰਪਰਕ ਕਰੋ। ਦਿੱਤੇ ਗਏ ਨੰਬਰ ਤੇ ਜਦੋਂ ਸਿੰਘ ਸਾਹਿਬ ਨਾਲ ਸੰਪਰਕ ਨਾ ਹੋਇਆ ਤਾਂ, ਉਸੇ ਨਾਮ ਵਾਲੇ ਸਹਾਇਕ ਸਿੰਘ ਸਾਹਿਬ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਹ ਤਾਂ ਗੁਰੂ ਅਰਜਨ ਦੇਵ ਜੀ ਵੱਲੋਂ ਚਲਾਈ ਹੋਈ ਮਰਿਯਾਦਾ ਦੇ ਅਨੂਸਾਰ ਹੀ ਮਾਘ-ਫੱਗਣ ਵਿੱਚ ਬਸੰਤ ਰਾਗ ਦਾ ਗਾਇਨ ਕੀਤਾ ਜਾਂਦਾ ਹੈ। ਉਨ੍ਹਾਂ ਸੀਨਾ-ਬਸੀਨਾ ਚਲੀ ਆ ਰਹੀ ਮਰਿਯਾਦਾ ਦਾ ਹਵਾਲਾ ਦੇ ਕੇ, ਰਾਗ ਆਰੰਭ ਕਰਨ ਵੇਲੇ ਕੀਤੀ ਜਾਣ ਵਾਲੀ ਅਰਦਾਸ ਦੀਆਂ ਪੰਗਤੀਆਂ ਦਾ ਉਚਾਰਣ ਵੀ ਕੀਤਾ। ਜਦੋਂ ਇਹ ਸਵਾਲ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮੁਤਾਬਕ ਤਾਂ ਬਸੰਤ ਦੀ ਰੁੱਤ, ਚੇਤ-ਵੈਸਾਖ ਵਿੱਚ ਆਉਦੀਂ ਹੈ ਤਾਂ ਹਿਮਕਰ ਰੁੱਤ ਭਾਵ ਮਾਘ-ਫੱਗਣ ਵਿੱਚ ਬਸੰਤ ਰਾਗ ਦੇ ਗਾਉਣ ਦੀ ਮਰਯਾਦਾ ਗੁਰੂ ਜੀ ਨੇ ਆਰੰਭ ਕੀਤੀ ਹੋਵੇਗੀ? ਇਹ ਗੱਲ ਮੰਨਣ ‘ਚ ਨਹੀਂ ਆਉਂਦੀ। ਤਾਂ ਜਵਾਬ ਮਿਲਿਆ ਕਿ ਰਾਗ ਬਾਰੇ ਮੈਨੂੰ ਜਿਆਦਾ ਜਾਣਕਾਰੀ ਨਹੀਂ ਹੈ ਤੁਸੀ ਕਿਸੇ ਰਾਗੀ ਜਥੇ ਨਾਲ ਸੰਪਰਕ ਕਰੋ।

ਉਪ੍ਰੋਕਤ ਚਰਚਾ ਤੋਂ  ਇਹ ਸੱਚ ਸਾਹਮਣੇ ਆਉਂਦਾ ਹੈ ਕਿ ਰੁੱਤਾਂ ਦਾ ਸਬੰਧ ਧਰਤੀ ਦੁਆਲੇ ਚੰਦ ਦੀ ਚਾਲ ਨਾਲ ਨਹੀਂ ਸਗੋਂ ਸੂਰਜ ਦੁਆਲੇ ਧਰਤੀ ਦੀ ਚਾਲ ਨਾਲ ਹੈ। ਰੁੱਤਾਂ ਦਾ ਸਬੰਧ ਸੂਰਜ ਨਾਲ ਹੋਣ ਕਾਰਨ, ਸ਼੍ਰੋਮਣੀ ਕਮੇਟੀ ਵੱਲੋਂ ਮਾਘ ਸੁਦੀ ਪੰਚਮੀ ਨੂੰ, ਕਲਪਿਤ ਦੇਵੀ ਸਰਸਵਤੀ ਦੇ ਕਥਿਤ ਜਨਮ ਦਿਨ ਉੱਤੇ ਉਚੇਚੇ ਕੀਰਤਨ ਅਤੇ ਢਾਡੀ ਦਰਬਾਰ ਕਰਵਾਉਣ ਨੂੰ ਕਿਸੇ ਵੀ ਦਲੀਲ ਨਾਲ ਸਹੀ ਨਹੀਂ ਠਹਿਰਾਇਆ ਜਾ ਸਕਦਾ। ਸੀਨਾ-ਬਸੀਨਾ ਚਲੀ ਆ ਰਹੀ ਮਰਿਯਾਦਾ ਤੇ, ਗੁਰਬਾਣੀ ਦੀ ਪੱਰਖ ਕਸਵੱਟੀ ਲਾਉਣ ਦੀ ਸਖ਼ਤ ਲੋੜ ਹੈ। ਬਾਣੀ ਦੀ ਪਾਵਨ ਪੰਗਤੀ “ਸੂਰਜੁ ਏਕੋ ਰੁਤਿ ਅਨੇਕ ਨਾਨਕ ਕਰਤੇ ਕੇ ਕੇਤੇ ਵੇਸ” ਤੋਂ ਵੀ ਸਾਨੂੰ ਇਹ ਹੀ ਸੇਧ ਮਿਲਦੀ ਹੈ ਕਿ ਵੱਖ-ਵੱਖ ਰੁੱਤਾਂ ਦਾ ਸਬੰਧ ਸੂਰਜ ਨਾਲ ਹੈ ਨਾ ਕਿ ਚੰਦ ਨਾਲ। ਕਾਸ਼! ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਕਰਤੇ ਦੇ ਇਸ ਨਿਯਮ ਨੂੰ ਸਮਝ ਸਕਦੀ।