Author Archives: ਉਜਾਗਰ ਸਿੰਘ
ਪਰਮ ਜੀਤ ਰਾਮਗੜ੍ਹੀਆ ਦੀ ਅਧੂਰੀ ਕਵਿਤਾ ਕਾਵਿ ਸੰਗ੍ਰਹਿ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਪਰਮ ਜੀਤ ਰਾਮਗੜ੍ਹੀਆ ਦਾ ਕਾਵਿ ਸੰਗ੍ਰਹਿ ਅਧੂਰੀ ਕਵਿਤਾ ਦੀਆਂ ਕਵਿਤਾਵਾਂ ਪੰਜਾਬੀ ਦਿਹਾਤੀ ਸਭਿਅਚਾਰ ਦਾ ਪ੍ਰਗਟਾਵਾ ਕਰਦੀਆਂ ਹਨ। ਉਸਦੀ ਇਹ ਦੂਜੀ ਪੁਸਤਕ ਹੈ, ਇਸ ਤੋਂ ਪਹਿਲਾਂ ਉਸਨੇ 2016 ਵਿਚ ‘ਮਘਦੇ ਹਰਫ’ ਪੁਸਤਕ ਪ੍ਰਕਾਸ਼ਤ ਕੀਤੀ ਸੀ। ਉਸਦੀਆਂ ਕਵਿਤਾਵਾਂ ਅਤੇ ਮਿੰਨੀ ਕਹਾਣੀਆਂ ਹੋਰ … More
ਬਾਬਾ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤ ਨਰਪਾਲ ਸਿੰਘ ਸ਼ੇਰਗਿੱਲ ਦੀ ਹਵਾਲਾ ਪੁਸਤਕ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸੰਸਾਰ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਨਵੰਬਰ ਮਹੀਨੇ ਤੋਂ ਹੀ ਸਮਾਗਮ ਲਗਾਤਾਰ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਲੋਕਾਂ ਵੱਲੋਂ ਸ਼ੁਰੂ ਕਰ ਦਿੱਤੇ ਗਏ ਹਨ। ਸਾਲ … More
ਸਿਆਸਤਦਾਨੋ ਭੜਕਾਊ ਬਿਆਨਬਾਜ਼ੀ ਕਰਕੇ ਦੇਸ਼ ਨੂੰ ਅੱਗ ਦੀ ਭੱਠੀ ‘ਚ ਨਾ ਸੁੱਟੋ
ਪੁਲਵਾਮਾ ਦੀ ਹਿਰਦੇਵੇਦਕ ਅਤੇ ਦਿਲ ਕੰਬਾਊ ਘਟਨਾ ਨੇ ਦੇਸ਼ ਦੇ ਹਰ ਨਾਗਰਿਕ ਨੂੰ ਝੰਜੋੜਕੇ ਰੱਖ ਦਿੱਤਾ ਹੈ। ਹਰ ਭਾਰਤੀ ਦੀਆਂ ਅੱਖਾਂ ਨਮ ਹੋਈਆਂ ਹਨ ਕਿਉਂਕਿ 1947 ਤੋਂ ਲਗਾਤਾਰ ਕਦੀ ਆਸਾਮ, ਝਾਰਖੰਡ, ਦਿੱਲੀ, ਮਹਾਰਾਸ਼ਟਰ, ਪੰਜਾਬ, ਝਾਰਖੰਡ, ਛੱਤੀਸਗੜ੍ਹ, ਗੁਜਰਾਤ, ਜੰਮੂ ਕਸ਼ਮੀਰ ਵਿਚ … More
ਕੀ ਪ੍ਰਿਅੰਕਾ ਗਾਂਧੀ ਕਾਂਗਰਸ ਲਈ ਬ੍ਰਹਮ ਅਸਤਰ ਸਾਬਤ ਹੋਵੇਗੀ?
ਮਈ 2019 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਸਰਬ ਭਾਰਤੀ ਕਾਂਗਰਸ ਪਾਰਟੀ ਨੇ 47 ਸਾਲਾ ਪ੍ਰਿਅੰਕਾ ਗਾਂਧੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਬਣਾਕੇ ਪੂਰਬੀ ਉਤਰ ਪ੍ਰਦੇਸ਼ ਦਾ ਇਨਚਾਰਜ … More
ਸਿੱਖਾਂ ਦੀ ਪਾਰਲੀਮੈਂਟ ‘ਚ ਬਹਿਸ ਦੀ ਇਜ਼ਾਜਤ ਕਿਉਂ ਨਹੀਂ?
ਅਨੇਕਾਂ ਅੰਦੋਲਨਾਂ, ਧਰਨਿਆਂ, ਮੁਜ਼ਾਹਰਿਆਂ, ਜਦੋਜਹਿਦਾਂ ਅਤੇ ਕੁਰਬਾਨੀਆਂ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਨੂੰ ਮਹੰਤਾਂ ਦੇ ਕਬਜ਼ੇ ਵਿਚੋਂ ਖਾਲੀ ਕਰਵਾਉਣ ਲਈ ਸਿੱਖ ਸੰਗਤਾਂ ਨੂੰ ਚਾਬੀਆਂ, ਜੈਤੋ ਅਤੇ ਗੁਰੂ ਕੇ ਬਾਗ ਦਾ ਮੋਰਚਾ ਲਗਾਉਣਾ ਪਿਆ। ਅਣਗਿਣਤ ਸਿੰਘਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਸ ਤੋਂ … More
ਸੱਜਣ ਕੁਮਾਰ ਨੂੰ ਸਜਾ ਦਿਵਾਉਣ ‘ਚ ਬੀਜੇਪੀ ਦਾ ਕੋਈ ਯੋਗਦਾਨ ਨਹੀਂ
ਸਿਆਸਤਦਾਨ ਭੈਣੋ ਤੇ ਭਰਾਵੋ ਪ੍ਰਭਾਵਤ ਲੋਕਾਂ ਦੇ ਦਰਦ ਨੂੰ ਮਹਿਸੂਸ ਕਰਨ ਦੀ ਕੋਸ਼ਿਸ਼ ਕਰੋ, 34 ਸਾਲ ਉਨ੍ਹਾਂ ਦੇ ਜ਼ਖ਼ਮਾਂ ਵਿਚੋਂ ਖ਼ੂਨ ਰਿਸਦਾ ਰਿਹਾ ਹੈ, ਉਦੋਂ ਤੁਸੀਂ ਕੋਈ ਸਾਰ ਨਹੀਂ ਪੁੱਛੀ। ਸਿਰਫ ਆਪਣੀਆਂ ਸਿਆਸੀ ਰੋਟੀਆਂ ਹੀ ਸੇਕਦੇ ਅਤੇ ਆਪਣੀਆਂ ਸਿਆਸੀ ਕੁਰਸੀਆਂ … More
ਕਾਂਗਰਸੀ ਨੇਤਾ ਅਸਫਲਤਾਵਾਂ ਤੋਂ ਸਬਕ ਨਹੀਂ ਸਿੱਖਦੇ
ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 10 ਸਾਲ ਦੇ ਬਨਵਾਸ ਕੱਟਣ ਤੋਂ ਬਾਅਦ ਜਨਵਰੀ 2017 ਵਿਚ ਬਣੀ ਸੀ। ਕਾਂਗਰਸ ਪਾਰਟੀ ਦੇ ਨੇਤਾ ਅਜੇ ਵੀ ਆਪਣੀਆਂ ਗ਼ਲਤੀਆਂ ਅਤੇ ਆਦਤਾਂ ਵਿਚ ਸੁਧਾਰ ਨਹੀਂ ਲਿਆ ਰਹੇ। ਉਨ੍ਹਾਂ … More
ਸਿਆਸਤਦਾਨੋ ਬਾਬਾ ਨਾਨਕ ਦੀ ਕਰਮ ਭੂਮੀ ਦੇ ਦਰਸ਼ਨੇ ਦੀਦਾਰੇ ਦੇ ਰੰਗ ‘ਚ ਭੰਗ ਨਾ ਪਾਓ
ਸਿਆਸਤਦਾਨ ਭਰਾਵੋ ਤੇ ਭੈਣੋ ਬਾਬੇ ਨਾਨਕ ਦੀ ਕਰਮ ਭੂਮੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨੇ ਦੀਦਾਰ ਕਰਨ ਦਾ ਮੌਕਾ ਗੁਰੂ ਨਾਨਕ ਦੇਵ ਜੀ ਦੀ ਅਪਾਰ ਕ੍ਰਿਪਾ ਸਦਕੇ ਮਿਲਣ ਜਾ ਰਿਹਾ ਹੈ। ਕ੍ਰਿਪਾ ਕਰਕੇ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕਰਨ ਤੋਂ ਪ੍ਰਹੇਜ … More
ਪੰਜਾਬੀਓ ਸੰਜੀਦਗੀ ਤੋਂ ਕੰਮ ਲੈਣਾ ਬਹਿਕਾਵੇ ‘ਚ ਨਾ ਆਇਓ
ਪੰਜਾਬੀਓ ਸੰਜੀਦਗੀ ਤੋਂ ਕੰਮ ਲੈਣਾ, ਬਹਿਕਾਵੇ ਵਿੱਚ ਨਾ ਆਇਓ, ਸੁਰੱਖਿਆ ਫੋਰਸਾਂ ਅਤੇ ਗੁਪਤਚਰ ਏਜੰਸੀਆਂ ਤਾਂ ਤੁਹਾਡੀਆਂ ਭਾਵਨਾਵਾਂ ਨਾਲ ਖੇਡਣ ਲਈ ਤਿਆਰ ਹੀ ਬੈਠੀਆਂ ਹਨ। ਉਹ ਤਾਂ ਤੁਹਾਡੇ ਉਪਰ ਸ਼ਿਕੰਜਾ ਕਸਣ ਲਈ ਬਹਾਨਾ ਹੀ ਭਾਲਦੀਆਂ ਹਨ। ਤੁਸੀਂ ਬੜਾ ਸੰਤਾਪ ਭੋਗਿਆ ਹੈ। … More
‘ਮੀ ਟੂ’ ਦਾ ਮਹੱਤਵ, ਪ੍ਰਭਾਵ ਅਤੇ ਭਰੋਸੇਯੋਗਤਾ ਕਿਥੋਂ ਤੱਕ ਸਹੀ?
‘ਮੀ ਟੂ’ ਦੋ ਧਾਰੀ ਤਲਵਾਰ ਹੈ। ਜੇਕਰ ਇਸਦਾ ਸਹੀ ਇਸਤੇਮਾਲ ਕੀਤਾ ਜਾਵੇ ਤਾਂ ਇਸਤਰੀ ਲਈ ਵਰਦਾਨ ਸਾਬਤ ਹੋਵੇਗੀ ਪ੍ਰੰਤੂ ਜੇਕਰ ਇਸਦਾ ਗ਼ਲਤ ਇਸਤੇਮਾਲ ਹੋ ਗਿਆ ਤਾਂ ਆਦਮੀ ਲਈ ਇਸਤੋਂ ਵੱਧ ਕੋਈ ਹਥਿਆਰ ਖ਼ਤਰਨਾਕ ਨਹੀਂ ਹੋ ਸਕਦਾ। ਇਹ ਇੱਜ਼ਤ ਦਾ ਪਹਿਰੇਦਾਰ … More



