Punjab News - Quami Ekta Punjabi Newspaper (ਕੌਮੀ ਏਕਤਾ) » ਵਰਸ਼ਾ ਵਰਮਾ

ਹੱਥੀਂ ਲਾ ਕੇ ਇੱਕ-ਇੱਕ ਰੁੱਖ, ਦਿਉ ਅਗਲੀ ਪੀੜ੍ਹੀ ਨੂੰ ਸੁੱਖ
ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਧਰਤੀ ਨੂੰ ਬਚਾਉਣਾ ਹੈ। ਇਹ ਮਹੱਤਵਪੂਰਣ ਹੈ ਕਿ ਅਸੀਂ ਜਿਸ ਵਾਤਾਵਰਨ ਵਿੱਚ ਰਹਿੰਦੇ ਹਾਂ ਉਸ ਦੀ ਦੇਖਭਾਲ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ।

ਵਿਸ਼ਵ ਵਾਤਾਵਰਨ ਦਿਵਸ 2021 ਦਾ ਥੀਮ ਹੈ ‘ਈਕੋਸਿਸਟਮ ਰੀਸਟੋਰੇਸ਼ਨ’ ਭਾਵ ਵਾਤਾਵਰਨ ਪ੍ਰਣਾਲੀ ਦੀ ਬਹਾਲੀ। ਇਸ ਬਾਰੇ ਸੰਯੁਕਤ ਰਾਸ਼ਟਰ ਦਹਾਕੇ ਦੀ ਸ਼ੁਰੂਆਤ ਕਰੇਗਾ। ਵਾਤਾਵਰਨ ਪ੍ਰਣਾਲੀ ਦੀ ਬਹਾਲੀ ਕਈ ਢੰਗਾਂ ਨਾਲ ਕੀਤੀ ਜਾ ਸਕਦੀ ਹੈ ਜਿਵੇਂ – ਵੱਧ ਤੋਂ ਵੱਧ ਰੁੱਖ ਲਗਾਉਣਾ, ਪਿੰਡਾਂ ਅਤੇ ਸ਼ਹਿਰਾਂ ਨੂੰ ਹਰਿਆ-ਭਰਿਆ ਬਣਾਉਣਾ, ਬਾਗਾਂ ਨੂੰ ਮੁੜ ਬਣਾਉਣਾ, ਭੋਜਨ ਬਦਲਣਾ ਜਾਂ ਨਦੀਆਂ ਅਤੇ ਸਮੁੰਦਰੀ ਤੱਟਾਂ ਦੀ ਸਫਾਈ। ਸਾਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਵਾਤਾਵਰਣ ਹੈ ਤਾਂ ਅਸੀਂ ਹਾਂ। ਇਸ ਸਾਲ ਪਾਕਿਸਤਾਨ ਵਿਸ਼ਵ ਵਾਤਾਵਰਨ ਦਿਵਸ ਸਮਾਗਮ ਦੀ ਮੇਜ਼ਬਾਨੀ ਕਰ ਰਿਹਾ ਹੈ।

ਈਕੋਸਿਸਟਮ ਬਹਾਲੀ ਦਾ ਅਰਥ

ਈਕੋਸਿਸਟਮ ਬਹਾਲੀ ਦਾ ਅਰਥ ਹੈ – ਵਾਤਾਵਰਨ ਪ੍ਰਣਾਲੀ ਦੀ ਮੁੜ-ਸਥਾਪਨਾ ਵਿੱਚ ਸਹਾਇਤਾ ਕਰਨਾ ਜਿਹੜੀ ਵਿਗੜ ਗਈ ਹੈ ਜਾਂ ਤਬਾਹ ਹੋ ਗਈ ਹੈ ਅਤੇ ਨਾਲ ਹੀ ਵਾਤਾਵਰਣ ਪ੍ਰਣਾਲੀਆਂ ਦਾ ਬਚਾਅ ਕਰਨਾ ਜੋ ਅਜੇ ਵੀ ਬਰਕਰਾਰ ਹਨ। ਕਿਸੇ ਵਾਤਾਵਰਨ ਨੂੰ ਅਸਲ ਸਥਿਤੀ ਵਿੱਚ ਵਾਪਸ ਲਿਆਉਣਾ ਹਮੇਸ਼ਾ ਸੰਭਵ ਨਹੀਂ ਹੁੰਦਾ। ਪਰੰਤੂ ਸਾਨੂੰ ਵਾਤਾਵਰਨ ਨੂੰ ਪਹਿਲਾਂ ਵਾਂਗ ਬਣਾਉਣ ਲਈ ਕੋਸ਼ਿਸ਼ ਜ਼ਰੂਰ ਕਰਨੀ ਚਾਹੀਦੀ ਹੈ।

ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ

ਇਸ ਦਿਨ ਦੀ ਸ਼ੁਰੂਆਤ 1972 ਵਿੱਚ ਸੰਯੁਕਤ ਰਾਸ਼ਟਰ ਮਹਾਂਸਭਾ ਵੱਲੋਂ ਅਯੋਜਿਤ ਕੀਤੇ ‘ਵਿਸ਼ਵ ਵਾਤਾਵਰਨ ਸੰਮੇਲਨ‘ ਵਿੱਚ ਹੋਈ। ਦਰਅਸਲ ਲਗਾਤਾਰ ਵੱਧ ਰਹੀ ਆਬਾਦੀ ਕਾਰਨ ਪ੍ਰਦੂਸ਼ਣ ਵੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ, ਜਿਸਨੇ ਧਰਤੀ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਅੱਜਕਲ੍ਹ, ਵਾਤਾਵਰਨ ਦਾ ਮਾਮਲਾ ਇੱਕ ਗੰਭੀਰ ਮੁੱਦਾ ਹੈ, ਜਿਸਦੇ ਪ੍ਰਤੀ ਸਾਰੇ ਜਾਣੂ ਹੋਣੇ ਚਾਹੀਦੇ ਹਨ ਅਤੇ ਇਸ ਸਮੱਸਿਆ ਦਾ ਸਾਹਮਣਾ ਕਰਨ ਲਈ ਸਕਾਰਾਤਮਕ ਯਤਨ ਕਰਨੇ ਚਾਹੀਦੇ ਹਨ। ਅੱਜ ਸਾਹ ਲੈਣ ਲਈ ਸਾਡੀ ਹਵਾ, ਪੀਣ ਨੂੰ ਪਾਣੀ, ਉਪਜਾਊ ਫਸਲਾਂ ਲਈ ਮਿੱਟੀ ਆਦਿ ਸੱਭ ਕੁੱਝ ਪ੍ਰਦੂਸ਼ਿਤ ਹੋ ਚੁੱਕਿਆ ਹੈ। ਇਸੇ ਕਰਕੇ ਸਮੁੱਚੇ ਸੰਸਾਰ ਵਿੱਚ ਵਾਤਾਵਰਨ ਸਬੰਧੀ ਇਸ ਅਵੇਸਲੇਪਣ ਨੂੰ ਦੂਰ ਕਰਨ ਲਈ ਅਤੇ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਦੂਜਿਆਂ ਨੂੰ ਸਮਝਾਉਣ ਲਈ ਖਾਸ ਯਤਨ ਵਜੋਂ ਹਰ ਸਾਲ 5 ਜੂਨ, ਵਿਸ਼ਵ ਵਾਤਾਵਰਨ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਤਾਂ ਕਿ ਅਸੀਂ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਹਿਰਦ ਹੋ ਸਕੀਏ ਅਤੇ ਸਾਨੂੰ ਯਾਦ ਰਹੇ ਕਿ ਜੋ ਅਸੀਂ ਕਰ ਰਹੇ ਹਾਂ ਉਹ ਕਿੰਨਾ ਕੁ ਸਹੀ ਹੈ।

ਜਾਗਰੂਕਤਾ ਹੈ ਜ਼ਰੂਰੀ

ਵਾਤਾਵਰਨ ਵਿੱਚ ਤੇਜ਼ੀ ਨਾਲ ਆ ਰਹੇ ਬਦਲਾਅ ਸਬੰਧੀ, ਅਖ਼ਬਾਰਾਂ/ਟੀ.ਵੀ. ਚੈਨਲਾਂ ਰਾਹੀਂ ਅਤੇ ਹਰ ਪੱਧਰ ਤੇ ਵਾਤਾਵਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਮੇਂ ਸੰਸਾਰ ਵਿੱਚ ਪੀਣ ਵਾਲੇ ਪਾਣੀ ਦੀ ਆ ਰਹੀ ਕਿੱਲਤ, ਗਲੇਸ਼ੀਅਰਾਂ ਦਾ ਪਿਘਲਣਾ, ਸਮੁੰਦਰਾਂ ਦਾ ਸੁੱਕਣਾ, ਰੁੱਖਾਂ/ਜੰਗਲਾਂ ਦੀ ਕਟਾਈ, ਗਰਮੀ ਦਾ ਵੱਧਣਾ, ਪ੍ਰਦੂਸ਼ਣ ਦਾ ਵੱਧਣਾ ਆਦਿ ਸਾਰੇ ਜੀਵ ਜੰਤੂਆਂ ਅਤੇ ਮਨੁੱਖੀ ਜੀਵਨ ਲਈ ਹਾਨੀਕਾਰਕ ਹਨ। ਫਰਿੱਜ ਅਤੇ ਏਅਰ ਕੰਡੀਸ਼ਨਰ ਦੀ ਵਰਤੋਂ ਅਤੇ ਤੇਜ਼ੀ ਨਾਲ ਵੱਧ ਰਹੇ ਉਦਯੋਗੀਕਰਨ ਨਾਲ ਕਾਰਬਨ ਡਾਈਆਕਸਾਈਡ ਵਿੱਚ ਵਾਧਾ ਹੋ ਰਿਹਾ ਹੈ। ਤੇਜ਼ੀ ਨਾਲ ਵਧਦਾ ਤਾਪਮਾਨ ਅਤੇ ਪ੍ਰਦੂਸ਼ਣ ਮਨੁੱਖਾਂ ਦੇ ਨਾਲ-ਨਾਲ ਧਰਤੀ ਉੱਤੇ ਹਰ ਕਿਸੇ ਦੇ ਜੀਵਨ ਲਈ ਇਕ ਵੱਡਾ ਖ਼ਤਰਾ ਬਣ ਗਏ ਹਨ। ਇਹੀ ਕਾਰਨ ਹੈ ਕਿ ਬਹੁਤ ਸਾਰੇ ਜਾਨਵਰ ਅਲੋਪ ਹੋ ਰਹੇ ਹਨ। ਇਸ ਦੇ ਨਾਲ ਹੀ ਲੋਕ ਸਾਹ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਹ ਸਭ ਸਿਰਫ਼ ਵਾਤਾਵਰਨ ਵਿਚ ਤਬਦੀਲੀ ਅਤੇ ਇਸ ਨੂੰ ਪਹੁੰਚਣ ਵਾਲੇ ਨੁਕਸਾਨ ਕਾਰਨ ਹੰਦਾ ਹੈ। ਮੌਸਮ ਵਿੱਚ ਆਏ ਵੱਡੇ ਬਦਲਾਵ ਕਾਰਨ ਮੀਂਹ ਦੀ ਕਮੀ ਹੋ ਰਹੀ ਹੈ। ਮੌਸਮ-ਵਿਗਿਆਨੀਆਂ ਨੂੰ ਇਸ ਗੱਲ ਦੀ ਚਿੰਤਾ ਹੈ ਕਿ ‘ਇਨਸਾਨ ਹੌਲੀ-ਹੌਲੀ ਮੌਸਮ ਨੂੰ ਵਿਗਾੜ ਰਿਹਾ ਹੈ, ਜਿਸ ਨੂੰ ਰੋਕਣਾ ਸਾਡੇ ਵੱਸ ਦੀ ਗੱਲ ਨਹੀਂ।‘

ਪ੍ਰਦੂਸ਼ਣ ਦਾ ਵੱਧਦਾ ਖਤਰਾ

ਪੰਜਾਬ ਜਿਸਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਹੈ। ਇਸੇ ਹੀ ਪਵਿੱਤਰ ਧਰਤੀ ‘ਤੇ ਰਚੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਸਲੋਕ ਵਿੱਚ ਵੀ ਮਨੁੱਖ ਨੂੰ ਕੁਦਰਤ ਨਾਲ ਜੋੜਿਆ ਗਿਆ ਹੈ।

“ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥”

ਇਸ ਸਲੋਕ ਵਿੱਚ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਦੇਸ਼ ਦੀਆਂ ਲਗਭਗ ਸਾਰੀਆਂ ਨਦੀਆਂ ਤੇ ਦਰਿਆਵਾਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਫੈਕਟਰੀਆਂ ਦਾ ਜ਼ਹਿਰੀਲਾ ਤੇ ਗੰਦਾ ਪਾਣੀ ਸੁੱਟਿਆ ਜਾ ਰਿਹਾ। ਦੇਸ਼ ਵਿੱਚ ਜੋ ਕੈਮੀਕਲਾਂ ਤੇ ਕੀਟ ਨਾਸ਼ਕ ਦਵਾਈਆਂ ਦੀ ਧੜਲੇ ਨਾਲ ਵਰਤੋਂ ਕੀਤੀ ਜਾ ਰਹੀ ਹੈ, ਉਹਨਾਂ ਨੇ ਸਾਡੇ ਖਾਣ ਵਾਲੇ ਪਦਾਰਥਾਂ ਨੂੰ ਵੀ ਜ਼ਹਿਰੀਲਾ ਬਣਾ ਦਿਤਾ ਹੈ। ਇਹਨਾਂ ਜ਼ਹਿਰਾਂ ਕਾਰਨ ਧਰਤੀ ਹੇਠਲਾ ਪਾਣੀ ਵੀ ਗੰਧਲਾ ਹੋ ਚੁਕਿਆ ਹੈ। ਸ਼ੁੱਧ ਪਾਣੀ ਤੇ ਖੁਰਾਕ ਨਾ ਹੋਣ ਕਾਰਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ‘ਤੇ ਪ੍ਰਸ਼ਨ ਚਿੰਨ੍ਹ ਲਗ ਗਿਆ ਹੈ। ਇਹ ਜ਼ਰੂਰੀ ਹੈ ਕਿ ਹਰ ਮਨੁੱਖ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਹਿਰਦ ਹੋਵੇ। ਯਾਦ ਰੱਖੋ ਪਾਣੀ ਬਚਾਇਆ ਤਾਂ ਜਾ ਸਕਦਾ ਹੈ, ਪਰ ਬਣਾਇਆ ਨਹੀਂ ਜਾ ਸਕਦਾ। ਇਸੇ ਤਰ੍ਹਾਂ ਰੁੱਖਾਂ ਪ੍ਰਤੀ ਵੀ ਆਪਣਾ ਨਜ਼ਰੀਆ ਬਦਲਣਾ ਪਵੇਗਾ। ਸਾਨੂੰ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਆਪਣਾ ਆਲਾ-ਦੁਆਲਾ ਹਰਿਆ-ਭਰਿਆ ਰੱਖਣ ਵੱਲ ਵੀ ਧਿਆਨ ਦੇਣ ਦੀ ਲੋੜ ਹੈ।

ਅਖੀਰ ਵਿਚ ਮੈਂ ਇਹੀ ਕਹਾਂਗੀ ਕਿ ਸਾਨੂੰ ਵਾਤਾਵਰਨ ਦੀ ਸਾਂਭ-ਸੰਭਾਲ ਲਈ ਆਪ ਹੱਥ ਵਟਾਉਣਾ ਚਾਹੀਦਾ ਹੈ। ਇੱਕ ਚੰਗੇ ਨਾਗਰਿਕ ਹੋਣ ਦੇ ਨਾਤੇ ਲੋਕਾਂ ਨੂੰ ਵੀ ਪਲਾਸਟਿਕ ਨਾਲ ਬਣੀਆਂ ਚੀਜ਼ਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਅਤੇ ਇਸਦੀ ਥਾਂ ਹੋਰ ਵਾਤਾਵਰਨ ਪੱਖੀ ਵਿਕਲਪਾਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਇਸ ਧਰਤੀ ਦੇ ਸਰੋਤਾਂ ਦੀ ਜਿੰਨੀ ਅੰਨ੍ਹੇਵਾਹ ਵਰਤੋਂ ਅਸੀਂ ਕਰ ਰਹੇ ਹਾਂ, ਓਨੀ ਹੀ ਸਾਨੂੰ ਆਪਣੀ ਧਰਤੀ ਨੂੰ ਵਾਪਸ ਮੋੜ ਕੇ ਇੱਕ ਸੰਤੁਲਨ ਬਣਾਉਣ ਦੀ ਲੋੜ ਹੈ। ਆਖ਼ਰਕਾਰ, ਮਨੁੱਖਤਾ ਦੀ ਹੋਂਦ ਕੁਦਰਤ ‘ਤੇ ਹੀ ਨਿਰਭਰ ਕਰਦੀ ਹੈ। ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਤੇ ਸਮੇਂ ਸਿਰ ਇਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਲਈ ਕੰਮ ਕਰਨਾ ਚਾਹੀਦਾ ਹੈ।

“ਚਲੋ ਇਸ ਧਰਤੀ ਨੂੰ ਰਹਿਣ ਯੋਗ ਬਣਾਈਏ,

ਰੁੱਖ ਲਗਾਈਏ ਅਤੇ ਵਾਤਾਵਰਨ ਬਚਾਈਏ।”

ਜਲ ਹੈ ਤਾਂ ਕਲ ਹੈ
“ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ“ ਗੁਰਬਾਣੀ ਦੀਆਂ ਇਹਨਾਂ ਸਤਰਾਂ ਵਿੱਚ ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ। ਪਾਣੀ ਜੀਵਨ ਦਾ ਬਹੁਤ ਜ਼ਰੂਰੀ ਅੰਗ ਹੈ। ਇਹ ਸਾਡੇ ਜੀਵਨ ਦਾ ਆਧਾਰ ਹੈ। ਪਾਣੀ ਸਾਡੇ ਜੀਵਨ ਦੀਆਂ ਅਹਿਮ ਜ਼ਰੂਰਤਾਂ ਵਿੱਚੋਂ ਇਕ ਅਤਿ ਜ਼ਰੂਰੀ ਤਰਲ ਪਦਾਰਥ ਹੈ ਜਿਸ ਤੋਂ ਬਿਨਾਂ ਤਾਂ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਸ਼ੁੱਧ ਅਤੇ ਸਾਫ਼ ਪਾਣੀ ਨੂੰ ਬਚਾਉਣ ਲਈ ਅਤੇ ਪਾਣੀ ਨਾਲ ਸੰਬੰਧਿਤ ਚੁਣੌਤੀਆਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ 22 ਮਾਰਚ ਨੂੰ ਵਿਸਵ ਪਾਣੀ ਦਿਵਸ ਮਨਾਇਆ ਜਾਂਦਾ ਹੈ।

ਕਦੋਂ ਹੋਈ ਪਾਣੀ ਦਿਵਸ ਮਨਾਉਣ ਦੀ ਸ਼ੁਰੂਆਤ ?

ਸਾਲ 1992 ਵਿੱਚ ਸੰਯੁਕਤ ਰਾਸਟਰ ਦੀ ਵਾਤਾਵਰਨ ਤੇ ਵਿਕਾਸ ਸੰਬੰਧੀ ਹੋਈ ਕਾਨਫੰਰਸ ਵਿੱਚ ਸੁੱਧ ਤੇ ਸਾਫ ਪਾਣੀ ਲਈ ਅੰਤਰਰਾਸਟਰੀ ਪਾਣੀ ਦਿਵਸ ਮਨਾਏ ਜਾਣ ਲਈ ਸਿਫਾਰਸ ਕੀਤੀ ਗਈ ਸੀ ਤੇ ਇਸ ਉੱਪਰੰਤ ਸੰਯੁਕਤ ਰਾਸਟਰ ਦੀ ਜਨਰਲ ਅਸੈਂਬਲੀ ਨੇ 22 ਮਾਰਚ 1993 ਨੂੰ ਪਹਿਲਾ ਸੰਸਾਰ ਪਾਣੀ ਦਿਵਸ ਮਨਾਏ ਜਾਣ ਨੂੰ ਮਾਨਤਾ ਦਿੱਤੀ ਸੀ। ਉਸੇ ਦਿਨ ਤੋਂ ਹਰ ਸਾਲ 22 ਮਾਰਚ ਦੇ ਦਿਨ ਪੂਰੇ ਵਿਸ਼ਵ ਵਿੱਚ ਪਾਣੀ ਦਿਵਸ ਮਨਾਇਆ ਜਾਂਦਾ ਹੈ।

ਪਾਣੀ ਦੀ ਮਹੱਤਤਾ

ਪਾਣੀ ਕੁਦਰਤ ਦਾ ਅਨਮੋਲ ਤੋਹਫਾ ਹੈ। ਪਾਣੀ ਤੋਂ ਬਗੈਰ ਮਨੁੱਖੀ ਜੀਵਨ ਸੰਭਵ ਨਹੀਂ। ਪਾਣੀ ਪੀਣ ਤੋਂ ਬਿਨਾਂ ਹੋਰ ਅਨੇਕਾਂ ਰੋਜ਼ਮਰਾ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ। ਹੁਣ ਦੇਸ਼ ਭਰ ਵਿੱਚ ਜਿਉਂ-ਜਿਉਂ ਪਾਣੀ ਦੀ ਕਮੀ ਹੋ ਰਹੀ ਹੈ, ਤਿਉਂ-ਤਿਉਂ ਪਾਣੀ ਦੇ ਸੰਕਟ ਉਪਰ ਵੀ ਵਿਚਾਰ ਹੋਣ ਲੱਗ ਪਏ ਹਨ। ਸੰਸਾਰ ਪੱਧਰ ਤੇ ਵੱਡੀ ਗਿਣਤੀ ਵਿੱਚ ਲੋਕ ਪਾਣੀ ਨੂੰ ਤਰਸ ਰਹੇ ਹਨ। ਪਾਣੀ ਦੀ ਬਚਤ ਤੇ ਇਸ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗੰਭੀਰ ਉੱਪਰਾਲੇ ਕੀਤੇ ਜਾ ਰਹੇ ਹਨ। ਦੁਨੀਆ ਵਿੱਚ ਪਾਣੀ ਦੀ ਸਾਂਭ-ਸੰਭਾਲ ਲਈ ਅਨੇਕਾਂ ਸੰਸਥਾਵਾਂ ਕੰਮ ਕਰ ਰਹੀਆਂ ਹਨ ਤਾਂ ਜੋ ਕੁਦਰਤ ਦੀ ਇਹ ਨਿਆਮਤ ਕਾਇਮ ਰਹਿ ਸਕੇ। ਇਹ ਸੰਸਥਾਂਵਾਂ ਪਾਣੀ ਦੇ ਨਮੂਨੇ ਭਰ ਕੇ ਉਨ੍ਹਾਂ ਦੇ ਟੈਸਟ ਕਰਦੀਆਂ ਹਨ ਅਤੇ ਸੁਧਾਰ ਲਈ ਯਤਨ ਕਰਦੀਆਂ ਹਨ।

ਪਾਣੀ ਦੀ ਬਚਤ ਕਿਉਂ ਹੈ ਜ਼ਰੂਰੀ ?

ਪਾਣੀ ਦੀ ਬਚਤ ਬਾਰੇ ਜਾਨਣ ਤੋਂ ਪਹਿਲਾਂ ਸਾਨੂੰ ਪਾਣੀ ਦੀ ਮਹੱਤਤਾ ਨੂੰ ਸਮਝਣਾ ਪਵੇਗਾ। ਮਨੁੱਖ ਆਪਣੀ ਜÇੰਦਗੀ ਵਿਚ ਹੋਰ ਚੀਜਾਂ ਤੋਂ ਬਿਨਾਂ ਜੀ ਸਕਦਾ ਹੈ, ਪਰ ਉਹ ਪਾਣੀ, ਭੋਜਨ ਅਤੇ ਆਕਸੀਜਨ ਤੋਂ ਬਿਨਾਂ ਨਹੀਂ ਜੀ ਸਕਦਾ। ਪਾਣੀ ਇਨ੍ਹਾਂ ਤਿੰਨੇ ਕੀਮਤੀ ਚੀਜਾਂ ਵਿਚੋਂ ਸਭ ਤੋਂ ਮਹੱਤਵਪੂਰਣ ਹੈ। ਧਰਤੀ ਦਾ ਤਕਰੀਬਨ 70 % ਹਿੱਸਾ ਪਾਣੀ ਨਾਲ ਢੱਕਿਆ ਹੋਇਆ ਹੈ, ਪਰ ਸਿਰਫ 2% ਪਾਣੀ ਹੀ ਪੀਣ ਯੋਗ ਹੈ। ਦੁਨੀਆ ਦੇ ਕਈ ਅਜਿਹੇ ਵੱਡੇ ਹਿੱਸੇ ਹਨ ਜਿਥੇ ਲੋਕਾਂ ਨੂੰ ਪੀਣ ਯੋਗ ਪਾਣੀ ਪ੍ਰਾਪਤ ਨਹੀਂ ਹੁੰਦਾ ਅਤੇ ਉਹ ਰੋਗ-ਕਾਰਕਾਂ, ਰੋਗਾਣੂਆਂ ਜਾਂ ਵਿਸੈਲੇ ਤੱਤਾਂ ਦੇ ਖਤਰਨਾਕ ਪੱਧਰ ਵਾਲੇ ਪਾਣੀ ਦਾ ਇਸਤੇਮਾਲ ਕਰਦੇ ਹਨ। ਇਸ ਤਰ੍ਹਾਂ ਦਾ ਪਾਣੀ ਪੀਣ ਯੋਗ ਨਹੀਂ ਹੁੰਦਾ ਹੈ। ਇਸ ਤਰ੍ਹਾਂ ਦਾ ਜ਼ਹਿਰੀਲਾ ਪਾਣੀ ਪੀਣ ਨਾਲ ਕਈ ਜਾਨਲੇਵਾ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਹ ਪਾਣੀ ਮੌਤ ਦਾ ਕਾਰਨ ਵੀ ਬਣ ਸਕਦਾ ਹੈ।

ਅੱਜ ਪਾਣੀ ਦੀ ਇੱਕ-ਇੱਕ ਬੂੰਦ ਬਹੁਤ ਕੀਮਤੀ ਹੈ। ਇਸ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਜੇਕਰ ਅੱਜ ਅਸੀਂ ਪਾਣੀ ਦੀ ਬਚਤ ਨਹੀਂ ਕਰਾਂਗੇ ਤਾਂ ਪਾਣੀ ਦੀ ਹਰੇਕ ਬੂੰਦ ਲਈ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤਰਸ ਜਾਣਗੀਆਂ। ਪਾਣੀ ਬਚਾਉਣਾ ਹਰ ਮਨੁੱਖ ਦੀ ਜ਼ਿੰਮੇਵਾਰੀ ਹੈ। ਸਾਨੂੰ ਅੱਜ ਤੋਂ ਹੀ ਪਾਣੀ ਨੂੰ ਬਚਾਉਣ ਲਈ ਉਪਰਾਲੇ ਕਰਨੇ ਪੈਣਗੇ ਅਤੇ ਇਸਨੂੰ ਬਰਬਾਦ ਹੋਣ ਤੋਂ ਬਚਾਉਣਾ ਪਵੇਗਾ।

ਕਿਵੇਂ ਕਰੀਏ ਪਾਣੀ ਦੀ ਬਚਤ ?

ਜੇਕਰ ਸਾਰੀ ਦੁਨੀਆ ਦੇ ਲੋਕ ਥੋੜ੍ਹਾ ਜਿਹਾ ਪਾਣੀ ਵੀ ਬਚਾਉਣਗੇ ਤਾਂ ਬਹੁਤ ਸਾਰਾ ਪਾਣੀ ਬਚਾਇਆ ਜਾ ਸਕਦੈ। ਜੇਕਰ ਅਸੀਂ ਨਹਾਉਣ ਵੇਲੇ ਸ਼ਾਵਰ ਦੀ ਬਜਾਏ ਬਾਲਟੀ ਦੀ ਵਰਤੋਂ ਕਰੀਏ, ਤਾਂ ਅਸੀਂ ਰੋਜ਼ਾਨਾ 100 ਤੋਂ 200 ਲੀਟਰ ਪਾਣੀ ਬਚਾ ਸਕਦੇ ਹਾਂ। ਸਾਨੂੰ ਕੁਦਰਤੀ ਪਾਣੀ ਜਿਵੇਂ ਮੀਂਹ ਦੇ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਮੀਂਹ ਦੇ ਪਾਣੀ ਨੂੰ ਮੁੜ ਵਰਤੋਂ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਜਦੋਂ ਵੀ ਕਿਸੇ ਨਲ ਨੂੰ ਫਾਲਤੂ ਚੱਲਦੇ ਦੇਖੋ ਤਾਂ ਤੁਰੰਤ ਕੱਸ ਕੇ ਬੰਦ ਕਰ ਦੇਣ ਨਾਲ ਬਹੁਤ ਸਾਰਾ ਪਾਣੀ ਬਰਬਾਦ ਹੋਣ ਤੋਂ ਬਚਾਇਆ ਜਾ ਸਕਦਾ ਹੈ।

ਅੰਤ ਵਿੱਚ ਮੈਂ ਇਹੀ ਕਹਾਂਗੀ ਕਿ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਣ ਵਾਲਾ ਪੰਜਾਬ ਅੱਜ ਪਾਣੀ ਦੇ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਹੈ। ਵਿਸ਼ਵ ਭਰ ਵਿੱਚ ਪਾਣੀ ਦਾ ਸੰਕਟ ਵੱਧਦਾ ਜਾ ਰਿਹਾ ਹੈ। ਇਸ ਸਮੇਂ ਸੰਸਾਰ ਦੀ ਅੱਧੀ ਜਨਸੰਖਿਆ ਪਾਣੀ ਦੀ ਘਾਟ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਨਸਾਨ ਪਾਣੀ ਦੀ ਵਰਤੋਂ ਘੱਟ ਅਤੇ ਦੁਰਵਰਤੋਂ ਜ਼ਿਆਦਾ ਕਰ ਰਿਹਾ ਹੈ। ਇਸ ਲਈ ਇਕ ਸੂਝਵਾਨ ਨਾਗਰਿਕ ਵਾਂਗ ਸਾਨੂੰ ਪਾਣੀ ਬਚਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਸਾਨੂੰ ਲੋਕਾਂ ਨੂੰ ਵੀ ਪਾਣੀ ਬਚਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੀ ਬੂੰਦ-ਬੂੰਦ ਲਈ ਨਾ ਤਰਸਣ।

ਕਰੀਏ ਰਲ ਮਿਲ ਕੇ ਪਾਣੀ ਦਾ ਸਤਿਕਾਰ, ਬੂੰਦ-ਬੂੰਦ ਨੂੰ ਤਰਸੇ ਨਾ ਇਹ ਸਾਡਾ ਸੰਸਾਰ।