ਭਾਰਤ
ਭਾਰਤੀ ਡਰੱਗ ਕਾਰੋਬਾਰ ‘ਤੇ ਅੰਤਰਰਾਸ਼ਟਰੀ ਸਾਜ਼ਿਸ਼ ਦੇ ਬੱਦਲ ? WHO ਦੀ ਸਵਾਲੀਆ ਭੂਮਿਕਾ
ਕੋਟਕਪੂਰਾ, (ਦੀਪਕ ਗਰਗ) – ਪਹਿਲਾਂ ਗੈਂਬੀਆ, ਫਿਰ ਉਜ਼ਬੇਕਿਸਤਾਨ ਅਤੇ ਹੁਣ ਅਮਰੀਕਾ ਵਿੱਚ – ਤਿੰਨੋਂ ਥਾਵਾਂ ‘ਤੇ ਭਾਰਤੀ ਦਵਾਈਆਂ ਦੀਆਂ ਕੰਪਨੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਸ ਦੇ ਨਾਲ ਹੀ ਭਾਰਤ ਗਲੋਬਲ ਫਾਰਮਾਸਿਊਟੀਕਲ ਕਾਰੋਬਾਰ ਵਿਚ ਅਮਰੀਕਾ ਅਤੇ ਚੀਨ ਵਰਗੇ ਦੇਸ਼ਾਂ ਨਾਲ … More
ਤਖ਼ਤ ਪਟਨਾ ਸਾਹਿਬ ਕਮੇਟੀ ਨੇ ਬਿਹਾਰ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਦੀ ਸਥਾਪਨਾ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਬਿਹਾਰ ਦੇ ਰਾਜਪਾਲ ਰਾਜਿੰਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਤਖ਼ਤ … More
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਿਸ਼ਨਾ ਪਾਰਕ ਐਕਸਟੈਂਸ਼ਨ ਵਿਖੇ ਭਾਈ ਘਨੱਈਆ ਜੀ ਚੈਰੀਟੇਬਲ ਮੈਡੀਕਲ ਸੈਂਟਰ ਦਾ ਹੋਇਆ ਉਦਘਾਟਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਿਸ਼ਨਾ ਪਾਰਕ ਐਕਸਟੈਂਸ਼ਨ ਵਿਖੇ ਭਾਈ ਘਨੱਈਆ ਜੀ ਚੈਰੀਟੇਬਲ ਮੈਡੀਕਲ ਸੈਂਟਰ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਗੁਰਬਾਣੀ ਦਾ ਰਸਭਿੰਨਾ … More
ਕੇਂਦਰੀ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਨਾਲ ਹਿੰਦੁਸਤਾਨ ਲੋਕਤੰਤਰ ਤੋਂ ਨਿਰੰਕੁਸ਼ਤਾ ਵੱਲ ਮੁੜਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀਆਂ ਨੌਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ … More
ਦਿੱਲੀ ਪੁਲਿਸ ਦੀ ਨਜ਼ਰਾਂ ਹੁਣ ਵਿਦੇਸ਼ਾਂ ਵਿੱਚ ਪੜਦੇ ਸਿੱਖ ਬੱਚਿਆਂ ਉਪਰ, ਇੱਕਠੇ ਕੀਤੇ ਜਾ ਰਹੇ ਹਨ ਵ੍ਹਟਸਐਪ ਨੰਬਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਲਈ ਗਏ ਦਿੱਲੀ ਦੇ ਸਿੱਖ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਿੱਲੀ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀਆਂ ਰਿਪੋਰਟਾਂ ਦਰਮਿਆਨ ਜਾਗੋ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ … More
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇਣ ਦੀ ਮੰਜੂਰੀ – ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਦੇ ਹਿਤਾਂ ਨੂੰ ਮੁੱਖ ਰਖਦੇ ਹੋਏ ਸਤਵੇਂ ਤਨਖਾਹ ਆਯੋਗ ਦੇ ਮੁਤਾਬਿਕ ਤਨਖਾਹਾਂ ਦੇਣ ਦੀ ਮੰਸ਼ਾ ਜਾਹਿਰ ਕੀਤੀ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ … More
ਗੁਰੂ ਨਾਨਕ ਸਾਹਿਬ ਜੀ ਨਾਲ ਸਬੰਧਤ ਸਿੱਕਮ ਵਿੱਚ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਇਤਿਹਾਸ ਕੇਂਦਰੀ ਵਿੱਤ ਮੰਤਰੀ ਨੇ ਕੀਤਾ ਰੱਦ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਸਰਕਾਰ ਨੇ ਸਿੱਖਾਂ ਨਾਲ ਵੱਡਾ ਧ੍ਰੋਹ ਕਮਾਉਂਦੇ ਹੋਏ ਗੁਰਦੁਆਰਾ ਡਾਂਗਮਾਰ ਸਾਹਿਬ ਉਤੇ ਸਿੱਖਾਂ ਦੇ ਦਾਅਵੇ ਨੂੰ ਕੀ ਖਾਰਜ ਕਰ ਦਿੱਤਾ ਹੈ ? ਇਹ ਸਵਾਲ ਅੱਜ ਇਸ ਲਈ ਖੜ੍ਹਾ ਹੋਇਆ ਹੈ। ਕਿਉਂਕਿ ਕੇਂਦਰੀ ਖਜ਼ਾਨਾ ਮੰਤਰੀ ਸ੍ਰੀਮਤੀ … More
ਸ਼ਹਿਰ ਦੇ ਦੌੜਾਕਾਂ ਲਈ ਦੇਸ਼ ਦੀ ਪਹਿਲੀ ਸਨੋ ਮੈਰਾਥਨ (ਬਰਫ ਦੀ ਮੈਰਾਥਨ) ਦਾ ਸੱਦਾ
ਲੁਧਿਆਣਾ – ‘ਸਨੋ ਮੈਰਾਥਨ ਲਾਹੌਲ’ ਦੇ ਪਹਿਲੇ ਐਡੀਸ਼ਨ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਇਸ ਦਾ ਦੂਜਾ ਐਡੀਸ਼ਨ 12 ਮਾਰਚ 2023 ਨੂੰ ਅਟਲ ਸੁਰੰਗ ਉੱਤਰੀ ਪੋਰਟਲ, ਜ਼ਿਲ੍ਹਾ ਲਾਹੌਲ ਅਤੇ ਸਪਿਤੀ ਨੇੜੇ ਸਿਸੂ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਲਾਹੌਲ ਅਤੇ ਸਪਿਤੀ … More
ਬੋਰਡ ਪ੍ਰੀਖਿਆਂ ਦੌਰਾਨ ਸਿੱਖ ਬੱਚੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ ਸੁਲਝਿਆ
ਨਵੀਂ ਦਿੱਲੀ – ਦਿੱਲੀ ਦੇ ਪੱਛਮ ਵਿਹਾਰ ਵਿਖੇ ਸਥਿਤ ਵਿਸ਼ਾਲ ਭਾਰਤੀ ਸਕੂਲ ‘ਚ ਅੱਜ 10ਵੀਂ ਜਮਾਤ ਦੀ ਸੀਬੀਐਸਈ ਵੱਲੋਂ ਆਯੋਜਿਤ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ 3 ਅੰਮ੍ਰਿਤਧਾਰੀ ਬੱਚੀਆਂ ਦੀ ਕਿਰਪਾਨਾਂ ਉਤਰਵਾਉਣ ਦਾ ਮਾਮਲਾ ਸੁਲਝ ਗਿਆ ਹੈ। ਸੋਸ਼ਲ ਮੀਡੀਆ ਉਤੇ ਇਸ … More
ਮੁਸਲਿਮ ਵਿਦਿਆਰਥਣਾਂ ਨੇ ਸੁਪਰੀਮ ਕੋਰਟ ਕੋਲੋਂ ਹਿਜਾਬ ਪਾ ਕੇ ਇਮਤਿਹਾਨ ਦੇਣ ਦੀ ਮੰਗੀ ਇਜਾਜ਼ਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ‘ਚ ਜਮਾਤਾਂ ‘ਚ ਹਿਜਾਬ ‘ਤੇ ਪਾਬੰਦੀ ਤੋਂ ਬਾਅਦ ਮੁਸਲਿਮ ਵਿਦਿਆਰਥਣਾਂ ਨੇ ਇਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਤਾਂ ਜੋ ਉਹ ਪ੍ਰੀਖਿਆ ‘ਚ ਬੈਠ ਸਕਣ। ਜਾਰੀ ਹੋਈ ਖਬਰਾਂ ਮੁਤਾਬਿਕ ਭਾਰਤ ਦੇ ਚੀਫ਼ ਜਸਟਿਸ … More










