ਖ਼ਬਰਾਂ
ਸਿਨਸਿਨੈਟੀ ਓਹਾਇਓ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2024 ਦਾ ਆਯੋਜਨ
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ) : ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ ਸਿੱਖ ਬੱਚੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ … More
ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਯਾਦਗਾਰੀ ਹੋ ਨਿੱਬੜਿਆ
ਦੁਬਈ, (ਪੰਜ ਦਰਿਆ ਬਿਊਰੋ) – ਵਿਸ਼ਵ ਭਰ ਦੇ ਕਾਰੋਬਾਰੀਆਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ, ਉਹਨਾਂ ਦੇ ਸੰਘਰਸ਼ ਦੀ ਦਾਸਤਾਨ ਜਾਣਨ, ਉਹਨਾਂ ਦੇ ਸੰਘਰਸ਼ਮਈ ਸਫ਼ਰ ਨੂੰ ਸਲਾਮ ਕਹਿਣ ਲਈ ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਦਾ ਆਯੋਜਨ ਕੀਤਾ ਗਿਆ। ਯੂਕੇ ਦੀ … More
ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਚੌਥਾ ਸ਼ੱਕੀ 22 ਸਾਲਾ ਅਮਨਦੀਪ ਸਿੰਘ ਮੰਗਲਵਾਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਆਪਣੀ ਪਹਿਲੀ ਅਦਾਲਤ ਅੰਦਰ ਪੇਸ਼ੀ ਲਈ ਤਕਨੀਕੀ ਖਰਾਬੀ ਕਾਰਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ। ਲੋਅਰ ਮੇਨਲੈਂਡ ਦੀ ਏਕੀਕ੍ਰਿਤ … More
ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਭਾਣਜੀ ਅਤੇ ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਸਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਪਰਿਵਾਰ ਵਲੋਂ ਉਨ੍ਹਾਂ ਦੀ ਸਪੁੱਤਰੀ ਬੀਬੀ ਬਲਜੀਤ ਕੌਰ ਦੀ ਡਿਗਰੀ (ਡਾਕਟਰ ਆਫ ਡੈਂਟਲ ਸਰਜਰੀ) ਪ੍ਰਾਪਤ ਹੋਣ ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਸ੍ਰੀ ਸਾਹਿਜ ਪਾਠ ਦੇ ਭੋਗ ਪਾਏ ਗਏ। … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਫ਼ਟ ਦਾ ਉਦਘਾਟਨ
ਬੰਗਾ – ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 30 ਲੱਖ ਰੁਪਏ ਲਾਗਤ ਵਾਲੀ ਲਿਫ਼ਟ ਦਾ ਉਦਘਾਟਨ ਕੀਤਾ ਗਿਆ । ਇਹ ਉਦਘਾਟਨੀ ਰਸਮ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਭਾਈ । ਉਹਨਾਂ ਸਰਬੱਤ ਦੇ … More
ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਦਿਨਾਂ ਵਿੱਦਿਅਕ ਦੌਰਾ
ਬਲਾਚੌਰ, ( ਉਮੇਸ਼ ਜੋਸ਼ੀ )- ਬਲਾਚੌਰ ਤਹਿਸੀਲ ਵਿੱਚ ਸਥਿਤ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਦੇ ਦੂਜੇ ਅਤੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਦੋ ਦਿਨਾਂ ਵਿੱਦਿਅਕ ਦੌਰਾ ਕੀਤਾ। ਇਸ ਟੂਰ ਦੌਰਾਨ ਪੀ.ਏ.ਯੂ. ਦੇ … More
ਕੇਜਰੀਵਾਲ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਨਾਲ ਕਰ ਰਹੀ ਹੈ ਵਿਤਕਰਾ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵਿੱਤੀ ਸਾਲ 2023-24 ਲਈ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਾਪਸ ਕਰਨ ਦੀ ਸਕੀਮ ਤਹਿਤ … More
ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਆਨੰਦਪੁਰ ਸਾਹਿਬ ਦੀ ਪਾਵਨ ਤੇ ਪਵਿੱਤਰ ਧਰਤੀ ਤੇ 1699 ਦੀ ਵਿਸਾਖੀ ਵਾਲੇ ਦਿਨ ਕਲਗੀਧਰ ਪਾਤਸ਼ਾਹ ਜੀ ਨੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਕੇ ਪੰਜ ਕਕਾਰੀ ਰਹਿਤ ਦੇ ਕੇ ਖ਼ਾਲਸੇ ਦੀ ਸਾਜਨਾ ਕੀਤੀ ਸੀ । … More
ਸ਼ਹੀਦ ਭਾਈ ਪੰਜਵੜ੍ਹ ਤੇ ਭਾਈ ਨਿਝਰ ਦੀ ਤਸਵੀਰ ਸਿੱਖ ਅਜਾਇਬ ਘਰ ’ਚ ਲਾਉਣ ਦਾ ਮਤਾ ਪਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ ਕਿਤਾਬ ‘‘ਕੌਰਨਾਮਾ ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ’’ ਵਿਦੇਸਾਂ ’ਚ ਰਹਿ ਰਹੀ ਸਿੱਖ ਸੰਗਤ ਦੇ ਰੂਬਰੂ ਕੀਤੀ ਗਈ। ਇਸ ਮੌਕੇ … More
ਮੋਦੀ ਜੀ, ਖਿਆਲ ਰੱਖਣਾ ਕਿ ਤਖਤ ਪਟਨਾ ਸਾਹਿਬ ਦੇ ਦਰਸ਼ਨ ਕਰਦਿਆਂ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਸੰਗਤਾਂ ਦੇ ਦਰਸ਼ਨਾਂ ਵਿੱਚ ਕੋਈ ਰੁਕਾਵਟ ਨਾ ਆਏ: ਚਰਨਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਚਰਨਜੀਤ ਸਿੰਘ ਮੈਂਬਰ ਅਤੇ ਮੁੱਖ ਕਾਨੂੰਨੀ ਸਲਾਹਕਾਰ ਸਾਬਕਾ ਜਨਰਲ ਸਕੱਤਰ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਪਟਨਾ ਸਾਹਿਬ ਵਿਖੇ ਫੇਰੀ ਨੂੰ ਲੈ ਕੇ ਕੁਝ ਮੁੱਦਿਆਂ ਤੇ ਉਨ੍ਹਾਂ ਦਾ … More










