ਖ਼ਬਰਾਂ
ਬਰਤਾਨੀਆ ਸਰਕਾਰ, ਬ੍ਰਿਟਿਸ਼ ਸਿੱਖ ਭਾਈਚਾਰੇ ਨੂੰ ਕਿਸੇ ਵੀ ਗ਼ੈਰ-ਕਾਨੂੰਨੀ ਖਤਰਿਆਂ ਜਾਂ ਹਮਲਿਆਂ ਤੋਂ ਬਚਾਉਣ ਲਈ ਚੁੱਕੇ ਉਚਿਤ ਕਦਮ: ਪ੍ਰੀਤ ਕੌਰ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਵਿਦੇਸ਼ਾਂ ਅੰਦਰ ਆਜ਼ਾਦੀ ਪਸੰਦ ਸਿੱਖਾਂ ਦੇ ਕੀਤੇ ਗਏ ਕੱਤਲ ਉਪਰੰਤ ਹਿੰਦੁਸਤਾਨ ਵਲੋਂ 20 ਸਿੱਖਾਂ ਦੀ ਲਿਸਟ ਜਾਰੀ ਕਰਨ ਨਾਲ ਬਰਤਾਨੀਆ ਵਿੱਚ ਰਹਿ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਸੰਸਦ ਮੈਂਬਰਾਂ ਦਾ ਇੱਕ ਕਰਾਸ ਪਾਰਟੀ … More
ਗੁਰਦੁਆਰਾ ਗੁਰੂ ਕਾ ਬਾਗ਼ ਦੀ ਜ਼ਮੀਨ ਵੇਚਣ ਮਾਮਲੇ ਦੀ ਜਾਂਚ ਕਰਵਾਉਣ ਲਈ ਜੀਕੇ ਨੇ ਜਥੇਦਾਰ ਅਕਾਲ ਤਖਤ ਨੂੰ ਪੱਤਰ ਲਿਖਿਆ
ਨਵੀਂ ਦਿੱਲੀ : ਗੁਰਦੁਆਰਾ ਗੁਰੂ ਕਾ ਬਾਗ਼, ਜੋਤੀ ਨਗਰ, ਦਿੱਲੀ ਦੀ ਬੇਸ਼ਕੀਮਤੀ ਜ਼ਮੀਨ ਭੂਮਾਫਿਆ ਨੂੰ ਵੇਚਣ ਦੀਆਂ ਚਲ ਰਹੀਆਂ ਕਨਸੋਆਂ ਦੀ ਜਾਂਚ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਗਿਆਨੀ ਰਘਬੀਰ ਸਿੰਘ, ਜਥੇਦਾਰ … More
ਲੰਡਨ ਵਿੱਚ ਆਜ਼ਾਦੀ ਪਸੰਦ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਅਤੇ ਕੱਟੜ ਹਿੰਦੂਤਵ ਵਿਚਾਰਧਾਰਾ ਲਈ ਮੋਦੀ ਪੱਖੀ ਥਿੰਕ ਟੈਂਕ ਦੀ ਕੀਤੀ ਜਾ ਰਹੀ ਸ਼ੁਰੂਆਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ (ਯੂ.ਕੇ.) ਵਲੋਂ ਸਿੱਖਾਂ ਦੇ ਮਸਲੇ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਚੁੱਕਣ ਦੀ ਰਾਜਨੀਤੀ ਨੂੰ ਨਿਸ਼ਾਨਾ ਬਣਾਉਣ ਅਤੇ ਕੱਟੜ ਹਿੰਦੂਤਵ ਵਿਚਾਰਧਾਰਾ ਦੀ ਯੂਕੇ ਵਿੱਚ ਆਲੋਚਨਾ ਦਾ ਮੁਕਾਬਲਾ ਕਰਨ ਲਈ ਲੰਡਨ ਵਿੱਚ ਮੋਦੀ ਪੱਖੀ ਥਿੰਕ ਟੈਂਕ … More
ਰਾਜਸਥਾਨ ਦੇ ਅਜਮੇਰ ਵਿੱਚ ਸਥਿਤ ਦਰਗਾਹ ਤੇ ਹਿੰਦੂ ਮੰਦਰ ਹੋਣ ਦਾ ਦਾਹਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਜਸਥਾਨ ਦੇ ਅਜਮੇਰ ਵਿੱਚ ਸਥਿਤ ਖਵਾਜਾ ਮੋਇਨੂਦੀਨ ਚਿਸ਼ਤੀ ਦਰਗਾਹ ਦਰਗਾਹ ਨਹੀਂ ਬਲਕਿ ਇੱਕ ਹਿੰਦੂ ਮੰਦਰ ਹੈ। ਇਹ ਦਾਅਵਾ ਮਹਾਰਾਣਾ ਪ੍ਰਤਾਪ ਸੈਨਾ ਦੇ ਕੌਮੀ ਪ੍ਰਧਾਨ ਰਾਜਵਰਧਨ ਸਿੰਘ ਪਰਮਾਰ ਨੇ ਕੀਤਾ ਹੈ। ਇਸ ਸਬੰਧੀ ਉਨ੍ਹਾਂ ਰਾਜਸਥਾਨ ਦੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ … More
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ … More
ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ਗੋਲਕ ਚੋਰ ਕਹਿਣ ਵਾਲੀ ਟੀਮ ਸਿਰਸਾ ਦੀ ਅਦਾਲਤ ਵਲੋਂ ਮੁੜ ਅਪੀਲ ਖਾਰਿਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ‘ਚੋਰ’ ਕਹਿਣ ਦੇ ਮਾਮਲੇ ਵਿਚ “ਟੀਮ ਸਿਰਸਾ” ਦੀਆਂ ਮੁਸਕਲਾਂ ਵਿਚ ਵਾਧਾ ਹੋ ਗਿਆ ਹੈ। ਦਿੱਲੀ ਹਾਈਕੋਰਟ ਨੇ ਅੱਜ “ਟੀਮ ਸਿਰਸਾ” ਨੂੰ … More
ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲਿਸ ਦੀ ਘਿਨੌਣੀ ਕਾਰਵਾਈ ਨੂੰ ਹਰ ਪੱਧਰ ’ਤੇ ਕਰਾਂਗੇ ਜਨਤਕ- ਐਡਵੋਕੇਟ ਧਾਮੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਫ਼ਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ। … More
ਭਾਈ ਕਾਉਂਕੇ ਨੂੰ ਫਖ਼ਰ ਏ ਕੌਮ ਐਵਾਰਡ ਦੇਣ ਦੀ ਮੰਗ ਦਾ ਸਰਨਾ ਵਲੋਂ ਵਿਰੋਧ ਕਿਉਂ.? ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੂੰ ਸਵਾਲ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ’ਤੇ ਉਹਨਾਂ ਅਤੇ ਉਹਨਾਂ ਦੇ … More
ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਣ ਵਾਲੀ ਦਿੱਲੀ ਕਮੇਟੀ ਜੱਥੇਦਾਰ ਕਾਉਂਕੇ ਦੇ ਨਾਮ ਤੇ ਰਾਜਨੀਤੀ ਨਾ ਕਰਨ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਲੈਕੇ ਹੁਣ ਤੱਕ ਕੌਮ ਵਿੱਚ ਬੇਅੰਤ ਸ਼ਹੀਦ ਹੋਏ ਹਨ, … More










