ਖ਼ਬਰਾਂ
ਯੂਕੇ ਦੇ 450 ਤੋਂ ਵੱਧ ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ 450 ਤੋਂ ਵੱਧ ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਪੱਤਰ ਲਿਖ ਕੇ ਸੱਜੇ-ਪੱਖੀਆਂ ਦੇ ਉਭਾਰ ਅਤੇ ਸਿੱਖ ਵਿਰੋਧੀ ਨਫ਼ਰਤ ਅਪਰਾਧਾਂ ਨੂੰ ਹੱਲ ਕਰਨ ਦੇ ਤੁਹਾਡੇ ਵਾਅਦੇ ਦਾ ਸਨਮਾਨ ਕਰਣ … More
ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ … More
ਯੂਕੇ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸਿੱਖ ਔਰਤ ‘ਤੇ ਹੋਏ ਬੇਰਹਿਮ ਨਸਲਵਾਦੀ ਹਮਲੇ ਅਤੇ ਬਲਾਤਕਾਰ ਦੀ ਕੀਤੀ ਸਖਤ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆਂ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸੰਸਦ ਵਿੱਚ ਓਲਡਬਰੀ ਵਿਖ਼ੇ ਸਿੱਖ ਔਰਤ ‘ਤੇ ਹੋਏ ਬੇਰਹਿਮ ਨਸਲਵਾਦੀ ਹਮਲੇ ਅਤੇ ਬਲਾਤਕਾਰ ਦੀ ਸਖ਼ਤ ਨਿੰਦਾ ਕੀਤੀ ਹੈ । ਗ੍ਰਹਿ ਸਕੱਤਰ, ਸ਼ਬਾਨਾ ਮਹਿਮੂਦ ਤੋਂ ਸੰਸਦ ਵਿੱਚ ਪਿਛਲੇ ਮੰਗਲਵਾਰ … More
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀਆਂ ਇਕ ਸਾਲ ਦੀਆਂ ਸਾਰੀਆਂ ਫੀਸਾਂ ਮੁਆਫ਼ ਹੋਣ : ਪ੍ਰਲੇਸ ਪੰਜਾਬ
ਲੁਧਿਅਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ ਸੁਬਾਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਹਨਾਂ ਅਹਿਮ ਫੈਸਲਿਆਂ ਵਿੱਚੋਂ ਸਭ ਤੋਂ ਜ਼ਰੂਰੀ ਫੈਸਲਾ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਪੈਦਾ ਹੋਈ ਤਬਾਹੀ ਦੇ ਮਦੇਨਜ਼ਰ … More
ਅੰਮ੍ਰਿਤਸਰ ਏਅਰਪੋਰਟ ‘ਤੇ ਹੁਣ ਫਾਸਟ ਟ੍ਰੈਕ ਇਮੀਗ੍ਰੇਸ਼ਨ ਈ-ਗੇਟ ਸੇਵਾ ਉਪਲਬਧ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਯਾਤਰੀ ਹੁਣ ਇਮੀਗ੍ਰੇਸ਼ਨ ਲਈ ਲੰਬੀਆਂ ਲਾਈਨਾਂ ਤੋਂ ਬਚ ਸਕਣਗੇ। ਹਵਾਈ ਅੱਡੇ ‘ਤੇ ਫਾਸਟ ਟ੍ਰੈਕ ਇਮੀਗ੍ਰੇਸ਼ਨ / ਟਰੱਸਟਡ ਟ੍ਰੈਵਲਰ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ … More
ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ – ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ
ਅੰਮ੍ਰਿਤਸਰ/ਮਹਿਤਾ ਚੌਂਕ – ਪੰਜਾਬ ਦੇ ਖੇਤਾਂ ਨੂੰ ਹੜ੍ਹਾਂ ਨੇ ਬੇਹੱਦ ਤਬਾਹ ਕਰ ਦਿੱਤਾ ਹੈ। ਹਾਲਾਤ ਇਹ ਹਨ ਕਿ ਬੇਅੰਤ ਕਿਸਾਨ ਘਰੋਂ ਉਜੜ ਗਏ ਹਨ ਅਤੇ ਖੇਤ ਬਰਬਾਦੀ ’ਚ ਬਦਲ ਗਏ ਹਨ। ਇਸ ਭਿਆਨਕ ਘੜੀ ਵਿੱਚ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ … More
ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣਾ ਮੰਦਭਾਗਾ- ਸਕੱਤਰ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ … More
ਭਾਈ ਸੰਦੀਪ ਸਿੰਘ ਸੰਨੀ ਦੇ ਹੱਕ ਵਿਚ ਸਮੁੱਚੀਆਂ ਪੰਥਕ ਸੰਸਥਾਵਾਂ, ਜਥੇਬੰਦੀਆਂ ਪੰਥ ਦਰਦੀਆਂ ਨੂੰ ਖੜਨ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਆਗੂ ਸਹਿਬਾਨਾ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ ਭਾਈ ਰਾਜਿੰਦਰ ਸਿੰਘ ਬੱਬਰ, ਸਿੱਖ ਫੈਡਰੇਸ਼ਨ ਜਰਮਨੀ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ,ਦਲ ਖਾਲਸਾ ਜਰਮਨੀ ਪ੍ਰਧਾਨ ਭਾਈ ਹਰਮੀਤ … More
ਕੈਨੇਡੀਅਨ ਪੁਲਿਸ ਨੇ ਇੰਦਰਜੀਤ ਸਿੰਘ ਗੋਸਲ ਨੂੰ ਜਾਨ ਦੇ ਖਤਰੇ ਦੀ ਚੇਤਾਵਨੀ ਕੀਤੀ ਜਾਰੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ):- ਆਰਸੀਐਮਪੀ ਨੇ ਇੱਕ ਪ੍ਰਮੁੱਖ ਸਿੱਖ ਕਾਰਕੁਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਸਦੀ ਜਾਨ ਖ਼ਤਰੇ ਵਿੱਚ ਹੈ, ਜਿਸ ਨਾਲ ਇਹ ਚਿੰਤਾਵਾਂ ਵਧ ਗਈਆਂ ਹਨ ਕਿ ਭਾਰਤ ਕੈਨੇਡੀਅਨਾਂ ਨੂੰ ਨਿਸ਼ਾਨਾ ਬਣਾਉਣਾ ਜਾਰੀ ਰੱਖ ਰਿਹਾ ਹੈ ਜਦੋਂ ਕਿ … More
ਪੰਜਾਬ ਦੇ ਹੜ੍ਹ ਪੀੜਤਾਂ ਲਈ ਸੁਖਮਨੀ ਸਿਮਰਨ ਸੇਵਾ ਸੁਸਾਇਟੀ ਦਾ ਦਿੱਲੀ ਕਮੇਟੀ ਰਾਹੀਂ ਮਹੱਤਵਪੂਰਨ ਯੋਗਦਾਨ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸੁਖਮਨੀ ਸਿਮਰਨ ਸੇਵਾ ਸੁਸਾਇਟੀ, ਗੋਵਿੰਦਪੁਰੀ ਦੀ ਟੀਮ ਨਾਲ ਦਿੱਲੀ ਕਮੇਟੀ ਦੇ ਦਫ਼ਤਰ ਵਿੱਚ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ, … More










