ਖ਼ਬਰਾਂ
ਖੇਤੀ ਆਰਥਿਕਤਾ ਨੂੰ ਮੋਢਾ ਦੇਣ ਵਾਲੀਆਂ ਸਭਾ ਸੁਸਾਇਟੀਆਂ ਨੂੰ ਤਬਾਹਕੁੰਨ ਸਥਿਤੀਆਂ ਵਿੱਚ ਪਹੁੰਚਾਉਣ ਲਈ ਸਰਕਾਰ ਜਿੰਮੇਵਾਰ – ਸ ਸੁੱਚਾ ਸਿੰਘ ਛੋਟੇਪੁਰ
ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਪਿੰਡਾਂ ਵਿੱਚ ਜੋ ਸਹਿਕਾਰੀ ਸੁਸਾਇਟੀਆਂ ਖੇਤੀ ਆਰਥਿਕਤਾ ਨੂੰ ਸਹਾਰਾ ਦੇਣ ਲਈ ਕੰਮ ਕਰ ਰਹੀਆਂ ਸਨ, ਅੱਜ ਉਹਨਾਂ ਦੀ ਆਪਣੀ ਹਾਲਤ … More
ਪੰਜਾਬ ਵਿੱਚ ਆਰਮੀ ਸਕੂਲਾਂ ਵੱਲੋਂ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣਾ, ਭਾਸ਼ਾ ਐਕਟ ਦੀ ਉਲੰਘਣਾ- ਸ. ਰਵੀਇੰਦਰ ਸਿੰਘ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਅਤੇ ਸਾਬਕਾ ਸਪੀਕਰ ਸ ਰਵੀਇੰਦਰ ਸਿੰਘ ਨੇ ਇਕ ਪ੍ਰੈਸ ਬਿਆਨ ਵਿੱਚ ਪੰਜਾਬ ਭਰ ਦੇ ਆਰਮੀ ਪਬਲਿਕ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣ ਵਾਲੇ ਵਿਵਾਦਿਤ ਆਦੇਸ਼ ਦੀ ਤੁਰੰਤ ਵਾਪਸੀ … More
ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਦੀ ਭੇਟਾ ਵਿੱਚ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀ ਨਿੰਦਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੀ ਘੋਰ ਨਿੰਦਾ ਕੀਤੀ ਗਈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ … More
ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਪੇਪਰ ਲੀਕ ਅਤੇ NEET-UG 2026 ਪ੍ਰੀਖਿਆ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ 2026 ਪ੍ਰੀਖਿਆ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ
ਲੁਧਿਆਣਾ ਦੇ ਇੱਕ ਵੱਕਾਰੀ ਕਾਲਜ, SCD ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਈ NEET-UG 2026 ਪ੍ਰੀਖਿਆ ਦੇ ਪੇਪਰ ਲੀਕ ਅਤੇ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਪ੍ਰੀਖਿਆ ਨੂੰ ਨਿਰਪੱਖ ਢੰਗ ਨਾਲ … More
ਅਮਰੀਕੀ ਕਮਿਸ਼ਨ ਵੱਲੋਂ ਮੁੜ ਭਾਰਤ ਨੂੰ ‘ਵਿਸ਼ੇਸ਼ ਚਿੰਤਾ ਵਾਲਾ ਦੇਸ਼’ ਐਲਾਨਣ ਦੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਇੱਕ ਵਾਰ ਫਿਰ ਆਪਣੇ ਮੁਲਾਂਕਣ ਅਤੇ ਸੁਣਵਾਈ ਦੀ ਗਵਾਹੀ ਵਿੱਚ ਦੇਸ਼ ਵਿੱਚ “ਚੱਲ ਰਹੇ, ਯੋਜਨਾਬੱਧ ਅਤੇ ਭਿਆਨਕ ਧਾਰਮਿਕ ਆਜ਼ਾਦੀ ਦੇ ਹਾਲਾਤ” ਦਾ ਹਵਾਲਾ ਦਿੰਦੇ ਹੋਏ ਵਿਦੇਸ਼ ਵਿਭਾਗ ਨੂੰ … More
ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਲੇਖਕ ਨੂੰ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ
ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ ਦੀ ਸੂਬਾ ਇਕਾਈ ਦੀ ਅਹਿਮ ਬੈਠਕ ਸੂਬਾਈ ਪ੍ਰਧਾਨ ਪ੍ਰੋ.ਸੁਰਜੀਤ ਜੱਜ ਦੀ ਅਗਵਾਈ ਵਿਚ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਬੈਟਕ ਵਿਚ ਸੂਬਾ ਕਮੇਟੀ ਮੈਂਬਰਾਂ ਸਮੇਤ 17 ਜ਼ਿਲਾ ਇਕਾਈਆਂ ਦੇ 50 ਦੇ ਕਰੀਬ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ … More
ਬੇਅਦਬੀ ਸੰਬੰਧੀ ਕਾਨੂੰਨ ਬਾਰੇ ਬਣੀ ਉਲਝਣ ਪੰਥ ਲਈ ਚਿੰਤਾ ਦਾ ਵਿਸ਼ਾ- ਸ. ਇਕਬਾਲ ਸਿੰਘ ਝੂੰਦਾਂ
ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਬਣੇ ਕਾਨੂੰਨ ਤੇ ਜਿਸ ਤਰਾਂ ਸਿੱਖ ਧਾਰਮਿਕ ਆਗੂ ਆਪਸੀ ਬਹਿਸ ਵਿਚ ਉਲਝੇ ਦਿਖਾਈ ਦੇ … More
ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ … More
ਈਡੀ ਵੱਲੋਂ ਆਪ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ
ਚੰਡੀਗੜ੍ਹ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਬਿਜ਼ਨਸਮੈਨ ਸੰਜੀਵ ਅਰੋੜਾ ਨੂੰ ਈਡੀ ਨੇ ਉਨ੍ਹਾਂ ਦੇ ਸੈਕਟਰ-2 ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਅਨਸਾਰ, ‘ਅਰੋੜਾ ਦੀ ਕੰਪਨੀ ਦੇ ਮਾਧਿਅਮ ਦੁਆਰਾ ਕਥਿਤ ਤੌਰ ਤੇ ਚਲਾਏ ਜਾ … More










