Punjab News - Quami Ekta Punjabi Newspaper (ਕੌਮੀ ਏਕਤਾ) » ਅੰਤਰਰਾਸ਼ਟਰੀ

*ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ*
ਢਾਹਾਂ ਸਾਹਿਤ ਇਨਾਮ-2026 ਦੇ ਫਾਈਨਲ ਲਈ ਚੁਣੇ ਗਏ ਲੇਖਕ ਐਂਬਰ ਹੁਸੈਨੀ, ਅਕਮਲ ਸ਼ਹਿਜ਼ਾਦ ਘੁੰਮਣ ਅਤੇ ਰਾਜਪ੍ਰੀਤ ਕੌਰ ਬੈਨੀਪਾਲ ਅਤੇ ਉਹਨਾਂ ਦੀਆਂ ਪੁਸਤਕਾਂ ‘ਨਵਾਂ ਪਿੰਡ’, ‘ ‘ਪਰਛਾਵਾਂ’ ਅਤੇ ‘ਕਬਰਾਂ ਵਿੱਚ ਉੱਗੇ ਫੁੱਲ’

ਸਰੀ (ਬੀ.ਸੀ.)/ਬੰਗਾ -  ਮਾਂ-ਬੋਲੀ ਪੰਜਾਬੀ ਸਾਹਿਤ ਨੂੰ ਸਮਰਪਿਤ ਅੰਤਰਰਾਸ਼ਟਰੀ ਸਨਮਾਨ ਢਾਹਾਂ ਪੰਜਾਬੀ ਸਾਹਿਤ ਇਨਾਮ-2026 ਦੇ ਅੰਤਿਮ ਪੜਾਅ ਵਿੱਚ ਪਹੁੰਚੀਆਂ ਤਿੰਨ ਪੰਜਾਬੀ ਪੁਸਤਕਾਂ ਅਤੇ ਉਨ੍ਹਾਂ ਦੇ ਲੇਖਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਸਰੀ ਲਾਇਬ੍ਰੇਰੀ ਦੀ ਨਿਊਟਨ ਸ਼ਾਖਾ ਵਿਖੇ ਹੋਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਨੇ ਸਾਲ 2026 ਦੇ ਤਿੰਨ ਫਾਈਨਲਿਸਟਾਂ ਦੇ ਨਾਵਾਂ ਦਾ ਐਲਾਨ ਕੀਤਾ । ਇਸ ਸਾਲ 51,000 ਕੈਨੇਡੀਅਨ ਡਾਲਰ ਦੀ ਕੁੱਲ ਇਨਾਮੀ ਰਾਸ਼ੀ ਵਾਲੇ ਇਸ ਅੰਤਰਰਾਸ਼ਟਰੀ ਸਨਮਾਨ ਲਈ ਬੀਬੀ ਐਂਬਰ ਹੁਸੈਨੀ (ਸਰਗੋਧਾ, ਪੰਜਾਬ, ਪਾਕਿਸਤਾਨ) ਦੇ ਨਾਵਲ ‘ਨਵਾਂ ਪਿੰਡ’, ਸ੍ਰੀ ਅਕਮਲ ਸ਼ਹਿਜ਼ਾਦ ਘੁੰਮਣ (ਇਸਲਾਮਾਬਾਦ) ਦੇ ਨਾਵਲ ‘ਪਰਛਾਵਾਂ’ ਅਤੇ ਬੀਬੀ ਰਾਜਪ੍ਰੀਤ ਕੌਰ ਬੈਨੀਪਾਲ (ਖੰਨਾ, ਪੰਜਾਬ, ਭਾਰਤ) ਦੇ ਕਹਾਣੀ ਸੰਗ੍ਰਹਿ ‘ਕਬਰਾਂ ਵਿੱਚ ਉੱਗੇ ਫੁੱਲ’ ਨੂੰ ਫਾਈਨਲ ਵਿਚ ਚੁਣਿਆ ਗਿਆ ਹੈ । ਢਾਹਾਂ ਸਾਹਿਤ ਇਨਾਮ ਦਾ ਸ਼ਾਨਦਾਰ ਸਨਮਾਨ ਸਮਾਰੋਹ 18 ਨਵੰਬਰ 2026 ਨੂੰ ਸਰੀ ਦੇ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਵਿਖੇ ਹੋਵੇਗਾ । ਸਮਾਰੋਹ ਦੌਰਾਨ ਤਿੰਨ ਫਾਈਨਲਿਸਟ ਪੁਸਤਕਾਂ ਵਿੱਚੋਂ ਇੱਕ ਨੂੰ 25,000 ਕੈਨੇਡੀਅਨ ਡਾਲਰ ਦਾ ਮੁੱਖ ਇਨਾਮ ਪ੍ਰਦਾਨ ਕੀਤਾ ਜਾਵੇਗਾ, ਜਦਕਿ ਬਾਕੀ ਦੋ ਫਾਈਨਲਿਸਟਾਂ ਨੂੰ 10,000-10,000 ਕੈਨੇਡੀਅਨ ਡਾਲਰ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 6000 ਕੈਨੇਡੀਅਨ ਡਾਲਰ ਦਾ ਇਨਾਮ ਜੇਤੂ ਪੁਸਤਕਾਂ ਨੂੰ ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਵਿੱਚ ਲਿਪੀਅੰਤਰਨ ਕਰਨ ਲਈ ਦਿੱਤੀ ਜਾਵੇਗੀ । ਇਸ ਉਪਰਾਲੇ ਦਾ ਮਕਸਦ ਪੰਜਾਬੀ ਸਾਹਿਤ ਦੀਆਂ ਉੱਤਮ ਰਚਨਾਵਾਂ ਨੂੰ ਦੁਨੀਆ ਭਰ ਦੇ ਪੰਜਾਬੀ ਪਾਠਕਾਂ ਤੱਕ ਪਹੁੰਚਾਉਣਾ ਹੈ ।

ਸ. ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਢਾਹਾਂ ਸਾਹਿਤ ਇਨਾਮ ਦਾ ਉਦੇਸ਼ ਮਾਂ ਬੋਲੀ ਪੰਜਾਬੀ ਵਿਚ ਰਚੇ ਪੰਜਾਬੀ ਸਾਹਿਤ ਦਾ ਵਿਸ਼ਵ ਪੱਧਰ ‘ਤੇ ਪ੍ਰਚਾਰ ਅਤੇ ਪਸਾਰ ਕਰਨਾ, ਪੰਜਾਬੀ ਗਲਪ ਦੀਆਂ ਨਵੀਆਂ ਉੱਤਮ ਰਚਨਾਵਾਂ ਲਈ ਪੰਜਾਬੀ ਪਾਠਕਾਂ ਨੂੰ ਪ੍ਰੇਰਿਤ ਕਰਨਾ, ਲੇਖਕਾਂ ਦੀ ਹੌਂਸਲਾ ਅਫ਼ਜ਼ਾਈ ਕਰਨੀ ਅਤੇ ਸਰਹੱਦੋਂ ਪਾਰ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ । ਇਸ ਇਨਾਮ ਦੇ ਜੇਤੂ ਜਿੱਥੇ ਪੰਜਾਬੀ ਸਾਹਿਤ ਜਗਤ ਦੇ ਉੱਚ ਕੋਟੀ ਦੇ ਨਾਵਲਕਾਰ ਅਤੇ ਕਹਾਣੀਕਾਰ ਹਨ, ਉੱਥੇ ਉਹਨਾਂ ਦੀਆਂ ਪੁਸਤਕਾਂ ਦੇ ਵਿਸ਼ੇ ਵੀ ਸਮਾਜ ਨੂੰ ਇਕ ਵਿੱਲਖਣ ਸੁਨੇਹਾ ਦਿੰਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬੀ ਗਲਪ ਅੱਜ ਸਿਰਫ਼ ਇੱਕ ਖੇਤਰ ਜਾਂ ਦੇਸ਼ ਤੱਕ ਸੀਮਤ ਨਹੀਂ ਰਿਹਾ, ਸਗੋਂ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੇਂ ਵਿਸ਼ਿਆਂ, ਨਵੇਂ ਅਨੁਭਵਾਂ ਅਤੇ ਨਵੇਂ ਸਾਹਿਤਕ ਅੰਦਾਜ਼ ਨਾਲ ਲਗਾਤਾਰ ਵਿਕਸਤ ਹੋ ਰਿਹਾ ਹੈ । ਪਿਛਲੇ 14 ਸਾਲਾਂ ਤੋਂ ਢਾਹਾਂ ਸਾਹਿਤ ਇਨਾਮ ਨੇ ਸਰਹੱਦਾਂ ਤੋਂ ਉੱਪਰ ਉੱਠਕੇ ਪੰਜਾਬੀ ਦੇ ਉੱਘੇ ਅਤੇ ਉਭਰਦੇ ਲੇਖਕਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਛਾਣ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਖਾਸ ਤੌਰ ’ਤੇ ਗੁਰਮੁਖੀ ਅਤੇ ਸ਼ਾਹਮੁਖੀ ਦੋਵਾਂ ਲਿਪੀਆਂ ਵਿੱਚ ਲਿਖੇ ਸਾਹਿਤ ਨੂੰ ਇੱਕੋ ਮੰਚ ’ਤੇ ਸਨਮਾਨਿਤ ਕਰਨਾ ਇਸ ਇਨਾਮ ਦੀ ਵਿਸ਼ੇਸ਼ਤਾ ਹੈ ।

ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਢਾਹਾਂ ਸਾਹਿਤ ਇਨਾਮ-2026 ਲਈ ਭਾਰਤ, ਕੈਨੇਡਾ, ਪਾਕਿਸਤਾਨ, ਆਸਟ੍ਰੇਲੀਆ, ਅਮਰੀਕਾ ਅਤੇ ਯੂ ਕੇ ਸਮੇਤ ਵੱਖ-ਵੱਖ ਦੇਸ਼ਾਂ ਤੋਂ 62 ਪੁਸਤਕਾਂ ਪ੍ਰਾਪਤ ਹੋਈਆਂ ਸਨ । ਇਨ੍ਹਾਂ ਵਿੱਚੋਂ ਜਿਊਰੀ ਦੇ ਮੈਂਬਰਾਂ ਵੱਲੋਂ ਤਿੰਨ ਪੁਸਤਕਾਂ ਨੂੰ ਫਾਈਨਲ ਲਈ ਚੁਣਿਆ । ਸ. ਢਾਹਾਂ ਨੇ ਦੱਸਿਆ ਕਿ ਇਸ ਸਾਲ 2026 ਦਾ ਢਾਹਾਂ ਸਾਹਿਤ ਇਨਾਮ ਇੱਕ ਹੋਰ ਪੱਖੋਂ ਵੀ ਵਿਸ਼ੇਸ਼ ਬਣ ਗਿਆ ਹੈ । ਇਨਾਮ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੋ ਮਹਿਲਾ ਸਾਹਿਤਕਾਰ ਫਾਈਨਲ ਵਿੱਚ ਪਹੁੰਚੀਆਂ ਹਨ । ਬੀਬੀ ਐਂਬਰ ਹੁਸੈਨੀ ਅਤੇ ਬੀਬੀ ਰਾਜਪ੍ਰੀਤ ਕੌਰ ਬੈਨੀਪਾਲ ਦੀਆਂ ਰਚਨਾਵਾਂ ਨੇ ਅੰਤਿਮ ਤਿੰਨਾਂ ਵਿੱਚ ਆਪਣੀ ਥਾਂ ਬਣਾਈ ਹੈ, ਜੋ ਪੰਜਾਬੀ ਸਾਹਿਤ ਵਿੱਚ ਮਹਿਲਾ ਲੇਖਣੀ ਦੀ ਮਜ਼ਬੂਤ ਅਤੇ ਲਗਾਤਾਰ ਵਧ ਰਹੀ ਭੂਮਿਕਾ ਨੂੰ ਪ੍ਰਗਟਾਉਂਦਾ ਹੈ ।

ਪ੍ਰੈੱਸ ਕਾਨਫਰੰਸ ਮੌਕੇ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਜਨਾਬ ਰਾਏ ਅਜ਼ੀਜ਼ ਉੱਲਾ ਖਾਨ, ਸਾਧੂ ਬਿਨਿੰਗ, ਅਜਮੇਰ ਰੋਡੇ, ਪ੍ਰੋ. ਰਘਬੀਰ ਸਿੰਘ ਸਿਰਜਨਾ, ਢਾਹਾਂ ਇਨਾਮ ਕੋਆਰਡੀਨੇਟਰ ਹਰਿੰਦਰ ਕੌਰ ਢਾਹਾਂ, ਸਾਬਕਾ ਮੰਤਰੀ ਬੀਬੀ ਰਚਨਾ ਸਿੰਘ, ਪ੍ਰੋ. ਗੁਰਿੰਦਰ ਮਾਨ, ਡਾ. ਰਤਿੰਦਰ ਕੌਰ ਸਾਈਮਨ ਫਰੇਜ਼ਰ ਯੂਨੀਵਰਸਿਟੀ, ਨਾਵਲਕਾਰ ਸ. ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਸੁਰਜੀਤ ਗਿੱਲ, ਤੇਰਾ ਸਿੰਘ ਰਾਇਲ ਬੈਂਕ, ਡਾ. ਸੈਫ ਖਾਲਿਦ ਤੋਂ ਇਲਾਵਾ ਸਾਹਿਤ ਪ੍ਰੇਮੀ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਦੇ ਪੰਜਾਬੀ ਅਧਿਆਪਕ ਵੀ ਹਾਜ਼ਰ ਸਨ।

ਵਰਨਣਯੋਗ ਹੈ ਕਿ ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਕੈਨੇਡਾ ਇੰਡੀਆ ਐਜੂਕੇਸ਼ਨ ਸੋਸਾਇਟੀ ਵੱਲੋਂ ਪ੍ਰਦਾਨ ਕੀਤਾ ਜਾਂਦਾ ਹੈ। ਇਹ ਇਨਾਮ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਦੇ ਡਿਪਾਰਟਮੈਂਟ ਆਫ਼ ਏਸ਼ੀਅਨ ਸਟੱਡੀਜ਼ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਸੀ। ਇਸ ਵੱਕਾਰੀ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਰੀਟਾ ਢਾਹਾਂ ਹਨ । ਸਾਲ 2013 ਵਿੱਚ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿਖੇ ਸਥਾਪਿਤ ਹੋਇਆ ਇਹ ਇਨਾਮ ਅੱਜ ਪੰਜਾਬੀ ਗਲਪ ਲਈ ਅੰਤਰਰਾਸ਼ਟਰੀ ਪੱਧਰ ’ਤੇ ਇੱਕ ਮਹੱਤਵਪੂਰਨ ਪਛਾਣ ਬਣ ਚੁੱਕਾ ਹੈ । ਕੈਨੇਡਾ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਪੰਜਾਬੀ ਅੱਜ ਕੈਨੇਡਾ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀਆਂ ਗੈਰ-ਸਰਕਾਰੀ ਭਾਸ਼ਾਵਾਂ ਵਿੱਚੋਂ ਇੱਕ ਹੈ ।

ਜ਼ਿਕਰਯੋਗ ਹੈ ਕਿ ਹੁਣ ਪੰਜਾਬੀ ਸਾਹਿਤ ਪ੍ਰੇਮੀਆਂ ਦੀਆਂ ਨਜ਼ਰਾਂ 18 ਨਵੰਬਰ 2026 ’ਤੇ ਟਿਕੀਆਂ ਹਨ, ਜਦੋਂ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਸਰੀ ਵਿੱਚ ਹੋਣ ਵਾਲੇ ਸ਼ਾਨਦਾਰ ਸਮਾਰੋਹ ਦੌਰਾਨ 2026 ਦੇ 25,000 ਕੈਨੇਡੀਅਨ ਡਾਲਰ ਦੇ ਢਾਹਾਂ ਪੰਜਾਬੀ ਸਾਹਿਤ ਇਨਾਮ ਦੇ ਜੇਤੂ ਦਾ ਐਲਾਨ ਹੋਵੇਗਾ ।

ਕੱਪੜੇ ਬਦਲਣ ਵਾਲੇ ਕਮਰਿਆਂ ਵਿੱਚ ਔਰਤਾਂ ਅਤੇ ਨਾਬਾਲਗ ਲੜਕੀ ਦੀ ਗੁਪਤ ਵੀਡੀਓ ਬਣਾਉਣ ਵਾਲਾ ਵਿਅਕਤੀ ਜੇਲ੍ਹ ਤੋਂ ਬਚਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਹੈਮਿਲਟਨ ਦੀ ਇੱਕ ਸੁਪਰਮਾਰਕੀਟ ਦੇ ਫਿਟਿੰਗ ਰੂਮ ਸਮੇਤ ਵੱਖ-ਵੱਖ ਥਾਵਾਂ ‘ਤੇ ਔਰਤਾਂ ਅਤੇ ਇੱਕ ਨਾਬਾਲਗ ਲੜਕੀ ਦੀ ਕੱਪੜੇ ਬਦਲਦੇ ਸਮੇਂ ਗੁਪਤ ਤੌਰ ‘ਤੇ ਵੀਡੀਓ ਬਣਾਉਣ ਵਾਲੇ 49 ਸਾਲਾ ਡੈਰਨ ਕਾਕਸ ਨੂੰ ਅਦਾਲਤ ਨੇ ਜੇਲ੍ਹ ਭੇਜਣ ਦੀ ਬਜਾਏ ਤਿੰਨ ਸਾਲ ਲਈ ਨਿਗਰਾਨੀ ਹੇਠ ਰੱਖਣ ਦੇ ਹੁਕਮ ਦਿੱਤੇ ਹਨ।

ਹੈਮਿਲਟਨ ਸ਼ੈਰਿਫ਼ ਅਦਾਲਤ ਵਿੱਚ ਸੁਣਵਾਈ ਦੌਰਾਨ ਸਾਹਮਣੇ ਆਇਆ ਕਿ ਕਾਰਸਟੇਅਰਜ਼ ਦੇ ਰਹਿਣ ਵਾਲੇ ਕਾਕਸ ਨੇ ਫਰਵਰੀ ਤੋਂ ਅਪ੍ਰੈਲ 2024 ਦਰਮਿਆਨ ਹੈਮਿਲਟਨ ਦੇ ਸੇਂਨਜਬਰੀਜ਼ ਸਟੋਰ ਅਤੇ ਹੋਰ ਅਣਪਛਾਤੀਆਂ ਥਾਵਾਂ ਦੇ ਫਿਟਿੰਗ ਰੂਮਾਂ ਵਿੱਚ ਔਰਤਾਂ ਦੀਆਂ ਗੁਪਤ ਵੀਡੀਓ ਬਣਾਈਆਂ।

ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇੱਕ ਮਹਿਲਾ ਗਾਹਕ ਨੇ ਦੇਖਿਆ ਕਿ ਉਸ ਦੇ ਫਿਟਿੰਗ ਰੂਮ ਦੇ ਉੱਪਰ ਇੱਕ ਮੋਬਾਈਲ ਫੋਨ ਰੱਖਿਆ ਹੋਇਆ ਹੈ। ਸ਼ੱਕ ਹੋਣ ‘ਤੇ ਉਸ ਨੇ ਡੈਰਨ ਕਾਕਸ ਦਾ ਸਾਹਮਣਾ ਕੀਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਸੀਸੀਟੀਵੀ ਫੁਟੇਜ ਵਿੱਚ ਕਾਕਸ ਨੂੰ ਦੋ ਪੈਂਟਾਂ ਅਤੇ ਦੋ ਟੀ-ਸ਼ਰਟਾਂ ਲੈ ਕੇ ਫਿਟਿੰਗ ਰੂਮ ਵਿੱਚ ਦਾਖਲ ਹੁੰਦੇ ਦੇਖਿਆ ਗਿਆ, ਜਦਕਿ ਪੀੜਤ ਮਹਿਲਾ ਉਸ ਦੇ ਨਾਲ ਵਾਲੇ ਕਿਊਬਿਕਲ ਵਿੱਚ ਗਈ ਸੀ।

ਸਰਕਾਰੀ ਵਕੀਲ ਕੇਵਿਨ ਮੋਰੋ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਵੱਲੋਂ ਕਾਕਸ ਦਾ ਮੋਬਾਈਲ ਫੋਨ ਜ਼ਬਤ ਕਰਨ ‘ਤੇ ਉਸ ਵਿੱਚ ਫਿਟਿੰਗ ਰੂਮਾਂ ਵਿੱਚ ਕੱਪੜੇ ਬਦਲ ਰਹੀਆਂ 20 ਬਾਲਗ ਔਰਤਾਂ ਦੀਆਂ ਵੀਡੀਓ ਮਿਲੀਆਂ। ਇਸ ਤੋਂ ਇਲਾਵਾ ਇੱਕ ਅਜਿਹੀ ਲੜਕੀ ਦੀ ਵੀਡੀਓ ਵੀ ਮਿਲੀ ਜਿਸ ਦੀ ਉਮਰ ਲਗਭਗ 10 ਤੋਂ 12 ਸਾਲ ਦਰਮਿਆਨ ਮੰਨੀ ਜਾਂਦੀ ਹੈ। ਉਸ ਨੂੰ ਰੰਗੇ ਹੱਥੀਂ ਫੜਨ ਵਾਲੀ ਔਰਤ ਤੋਂ ਇਲਾਵਾ ਬਾਕੀ ਪੀੜਤਾਂ ਦੀ ਪਛਾਣ ਨਹੀਂ ਹੋ ਸਕੀ।

ਅਦਾਲਤ ਨੂੰ ਦੱਸਿਆ ਗਿਆ ਕਿ ਪੁੱਛਗਿੱਛ ਦੌਰਾਨ ਕਾਕਸ ਰੋ ਪਿਆ ਸੀ ਅਤੇ ਉਸ ਨੇ ਆਪਣੀ ਕਰਤੂਤ ਲਈ ਮੁਆਫ਼ੀ ਮੰਗੀ। ਉਸ ਨੇ ਪੁਲਿਸ ਨੂੰ ਕਿਹਾ ਕਿ ਉਹ ਲੋਕਾਂ ਨੂੰ ਫਿਟਿੰਗ ਰੂਮਾਂ ਵਿੱਚ ਦੇਖਦਾ ਅਤੇ ਉਨ੍ਹਾਂ ਦੀ ਵੀਡੀਓ ਬਣਾਉਂਦਾ ਸੀ। ਉਸ ਦਾ ਦਾਅਵਾ ਸੀ ਕਿ ਉਸ ਨੂੰ ਪਤਾ ਨਹੀਂ ਸੀ ਕਿ ਜਿਸ ਲੜਕੀ ਦੀ ਉਸ ਨੇ ਵੀਡੀਓ ਬਣਾਈ ਉਹ ਇੰਨੀ ਛੋਟੀ ਉਮਰ ਦੀ ਸੀ ਅਤੇ ਜਦੋਂ ਉਸ ਨੂੰ ਇਸ ਦਾ ਅਹਿਸਾਸ ਹੋਇਆ ਤਾਂ ਉਸ ਨੇ ਉਹ ਵੀਡੀਓ ਮਿਟਾ ਦਿੱਤੀ।

ਕਾਕਸ ਨੇ ਇਹ ਵੀ ਕਿਹਾ ਕਿ ਉਸ ਦੀ ਪਤਨੀ ਲੰਬੇ ਸਮੇਂ ਤੋਂ ਬਹੁਤ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਸੀ ਅਤੇ ਉਹ ਉਸ ਦੀ ਦੇਖਭਾਲ ਕਰ ਰਿਹਾ ਸੀ, ਜਿਸ ਕਾਰਨ ਉਹ ਮਾਨਸਿਕ ਦਬਾਅ ਵਿੱਚ ਸੀ। ਉਸ ਨੇ ਆਪਣੇ ਵਿਹਾਰ ਨੂੰ “ਬਹੁਤ ਮੂਰਖਤਾ ਭਰਿਆ” ਕਰਾਰ ਦਿੰਦਿਆਂ ਮੁੜ ਮੁਆਫ਼ੀ ਮੰਗੀ।

ਬਚਾਅ ਪੱਖ ਦੇ ਵਕੀਲ ਐਂਡੀ ਆਇਲਜ਼ ਨੇ ਕਿਹਾ ਕਿ ਕਾਕਸ, ਜੋ ਹੁਣ ਇੰਗਲੈਂਡ ਵਿੱਚ ਰਹਿੰਦਾ ਹੈ, ਆਪਣੇ ਇਸ ਗੰਭੀਰ ਅਪਰਾਧ ਦੀ ਪੂਰੀ ਜ਼ਿੰਮੇਵਾਰੀ ਸਵੀਕਾਰ ਕਰਦਾ ਹੈ ਅਤੇ ਉਸ ਨੂੰ ਇਸ ਘਟਨਾ ‘ਤੇ ਡੂੰਘਾ ਪਛਤਾਵਾ ਹੈ।

ਅਦਾਲਤ ਨੇ ਕਾਕਸ ਨੂੰ ਤਿੰਨ ਸਾਲ ਲਈ ਨਿਗਰਾਨੀ ਹੇਠ ਰੱਖਣ, 300 ਘੰਟੇ ਦੀ ਬਿਨਾਂ ਤਨਖ਼ਾਹ ਸਮਾਜਿਕ ਸੇਵਾ ਕਰਨ, ਪੀੜਤ ਮਹਿਲਾ ਨੂੰ £1,000 ਮੁਆਵਜ਼ਾ ਦੇਣ ਅਤੇ ਉਸ ਨਾਲ 10 ਸਾਲ ਤੱਕ ਕਿਸੇ ਵੀ ਤਰ੍ਹਾਂ ਦਾ ਸੰਪਰਕ ਨਾ ਕਰਨ ਦਾ ਹੁਕਮ ਦਿੱਤਾ। ਇਸ ਤੋਂ ਇਲਾਵਾ ਉਸ ਦਾ ਨਾਮ ਤਿੰਨ ਸਾਲ ਲਈ ਸੈਕਸ ਅਪਰਾਧੀਆਂ ਦੇ ਰਜਿਸਟਰ ਵਿੱਚ ਵੀ ਦਰਜ ਰਹੇਗਾ।

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਤੋਂ ਆਰੰਭ ਹੋਈ ਅਤੇ ਲਕਸ਼ਮੀ ਨਾਰਾਇਣ ਮੰਦਰ, ਸਰੀ ਤੋਂ ਹੁੰਦੀ ਹੋਈ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਤੱਕ ਪਹੁੰਚੀ। ਰੈਲੀ ਵਿੱਚ ਸ਼ਾਮਲ ਸੰਗਤਾਂ ਵੱਲੋਂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਕਤਲ ਲਈ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਨੂੰ ਦੁਹਰਾਇਆ ਗਿਆ। ਇਸ ਦੌਰਾਨ ਵਾਹਨਾਂ ਉੱਤੇ ਖਾਲਿਸਤਾਨ ਦੇ ਝੰਡੇ ਅਤੇ ਇਨਸਾਫ਼ ਨਾਲ ਸੰਬੰਧਿਤ ਬੈਨਰ ਲਹਿਰਾਏ ਗਏ। ਭਾਈ ਨਿੱਝਰ ਦੇ ਸਾਥੀਆਂ ਨੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਸਰਹੱਦਾਂ ਪਾਰ ਹੋ ਰਹੇ ਦਮਨ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਰਿਕਾਰਡਿੰਗ ਸਕੱਤਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੇ ਖਾਲਿਸਤਾਨ ਰੈਫਰੈਂਡਮ ਅਤੇ ਸਿੱਖ ਕੌਮ ਦੇ ਸਵੈ-ਨਿਰਣੇ ਦੇ ਹੱਕ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਖਾਲਿਸਤਾਨ ਰੈਫਰੈਂਡਮ ਦੀਆਂ ਅਗਲੀਆਂ ਵੋਟਾਂ ਦਾ ਕੇਂਦਰ 16 ਅਗਸਤ ਨੂੰ ਇੰਡਿਆਨਾ (ਅਮਰੀਕਾ) ਵਿੱਚ ਸਥਾਪਤ ਕੀਤਾ ਜਾਵੇਗਾ। ਰੈਲੀ ਦੇ ਅੰਤ ਵਿੱਚ ਭਾਰਤੀ ਕੌਂਸਲੇਟ ਦੇ ਬਾਹਰ ਇਕੱਠੇ ਹੋਏ ਸਿੱਖਾਂ ਵੱਲੋਂ ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਨਸਾਫ਼, ਜਵਾਬਦੇਹੀ ਅਤੇ ਖਾਲਿਸਤਾਨ ਦੇ ਹੱਕ ਵਿੱਚ ਆਪਣਾ ਸੰਕਲਪ ਦੁਹਰਾਇਆ ਗਿਆ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਗੁਰਮੀਤ ਸਿੰਘ ਗਿੱਲ, ਸਕੱਤਰ ਗੁਰਮੀਤ ਸਿੰਘ ਤੂਰ, ਰਿਕਾਰਡਿੰਗ ਸਕੱਤਰ ਭਾਈ ਨਰਿੰਦਰ ਸਿੰਘ ਰੰਧਾਵਾ, ਅਵਤਾਰ ਸਿੰਘ ਖਹਿਰਾ, ਟੀਮ ਸ਼ਹੀਦ ਨਿੱਝਰ ਤੋਂ ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਜਗ ਸਿੰਘ, ਭਾਈ ਰਜਿੰਦਰ ਸਿੰਘ ਨੱਤ, ਭਾਈ ਦਲਜੀਤ ਸਿੰਘ ਅਤੇ ਭਾਈ ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜੂਨ 1984 ਦੇ ਸਮੂਹ ਸ਼ਹੀਦਾਂ, ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਅਤੇ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਇਸ ਮੌਕੇ ਹਾਜ਼ਰੀਨ ਸੰਗਤਾਂ ਨੇ ਵਡੀ ਗਿਣਤੀ ਖਾਲਿਸਤਾਨ ਜਿੰਦਾਬਾਦ ਦੇ ਨਾਹਰੇ ਲਗਾ ਕੇ ਖਾਲਿਸਤਾਨ ਪ੍ਰਤੀ ਆਪਣਾ ਸਮਰਥਨ ਦਿਤਾ। ਆਪਣੇ ਸੰਬੋਧਨ ਦੌਰਾਨ ਬਾਬਾ ਸੰਤੋਖ ਸਿੰਘ ਖੇਲਾ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਕੀਤੇ ਗਏ ਉਚਾਰਨ ਅਨੁਸਾਰ, ਜਦੋਂ ਭਾਰਤੀ ਫੌਜ ਦੇ ਪੈਰ ਦਰਬਾਰ ਸਾਹਿਬ ਵਿੱਚ ਪੈਣਗੇ ਤਾਂ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ, ਅਤੇ ਉਹ ਨੀਂਹ ਸ਼ਹੀਦਾਂ ਦੇ ਲਹੂ ਨਾਲ ਸਿੰਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਅਤੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਦਿਆਂ ਉਨ੍ਹਾਂ ਵੱਲੋਂ ਦਿਖਾਏ ਰਾਹ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਬਾਬਾ ਖੇਲਾ ਨੇ ਗੁਰਪਤਵੰਤ ਸਿੰਘ ਪੰਨੂ ਅਤੇ ਸਿੱਖਸ ਫਾਰ ਜਸਟਿਸ ਵੱਲੋਂ ਖਾਲਿਸਤਾਨ ਰੈਫਰੈਂਡਮ ਅਤੇ ਸਿੱਖ ਹੱਕਾਂ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਸੰਗਤਾਂ ਨੂੰ ਕੌਮੀ ਏਕਤਾ ਅਤੇ ਜਾਗਰੂਕਤਾ ਨੂੰ ਮਜ਼ਬੂਤ ਬਣਾਈ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਸੰਘਰਸ਼ ਦੇ ਤਰੀਕੇ ਵੀ ਬਦਲੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੌਮ ਨੂੰ ਹਥਿਆਰਬੰਦ ਸੰਘਰਸ਼ ਦੀ ਲੋੜ ਪਈ ਤਾਂ ਸਿੰਘਾਂ ਨੇ ਉਸ ਰੂਪ ਵਿੱਚ ਵੀ ਸੰਘਰਸ਼ ਕੀਤਾ ਅਤੇ ਕਰ ਰਹੇ ਹਨ, ਨਾਲ ਹੀ ਮੌਜੂਦਾ ਸਮੇਂ ਵਿੱਚ ਵਿਚਾਰਾਂ ਅਤੇ ਵੋਟਾਂ ਰਾਹੀਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਆਪਣੇ-ਆਪਣੇ ਢੰਗ ਨਾਲ ਖਾਲਿਸਤਾਨ ਦੀ ਸਥਾਪਨਾ ਲਈ ਯਤਨਸ਼ੀਲ ਹਨ ਅਤੇ ਸਮੂਹ ਪੰਥ ਦਾ ਫਰਜ਼ ਬਣਦਾ ਹੈ ਕਿ ਉਹ ਕੌਮੀ ਏਕਤਾ ਨੂੰ ਕਾਇਮ ਰੱਖਦੇ ਹੋਏ ਇਕ-ਦੂਜੇ ਦਾ ਸਾਥ ਦੇਣ।

ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ ਨੇ ਆਪਣੇ ਸੰਬੋਧਨ ਵਿੱਚ ਮਹਿਲਾਵਾਂ ਦੀ ਭੂਮਿਕਾ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਦੀਆਂ ਬੀਬੀਆਂ ਵਾਂਗ ਅੱਜ ਵੀ ਬੀਬੀਆਂ ਆਜ਼ਾਦ ਮੁਲਕ ਦੀ ਸਥਾਪਨਾ ਲਈ ਚੱਲ ਰਹੀ ਜਦੋਜਹਿਦ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ, ਇਸ ਲਈ ਉਨ੍ਹਾਂ ਨੂੰ ਬਣਦਾ ਸਤਿਕਾਰ ਅਤੇ ਮਾਣ-ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਿੱਖਾਂ ਵੱਲੋਂ ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਮਸਲਿਆਂ ਸਬੰਧੀ ਆਪਣਾ ਰੋਸ ਅਤੇ ਵਿਚਾਰ ਸ਼ਾਂਤਮਈ ਢੰਗ ਨਾਲ ਪ੍ਰਗਟ ਕੀਤੇ ਗਏ। ਸਮਾਗਮ ਦੌਰਾਨ ਕੌਮੀ ਏਕਤਾ, ਸ਼ਹੀਦਾਂ ਦੀ ਯਾਦ ਅਤੇ ਸਿੱਖ ਹੱਕਾਂ ਨਾਲ ਸੰਬੰਧਿਤ ਵਿਚਾਰਾਂ ‘ਤੇ ਜ਼ੋਰ ਦਿੱਤਾ ਗਿਆ।

ਯੂਕੇ ਵਿੱਚ ਹੈਨਰੀ ਨੋਵਾਕ ਕਤਲ ਮਾਮਲੇ ਤੋਂ ਬਾਅਦ ਸਿੱਖਾਂ ਖਿਲਾਫ਼ ਵਧੀਆਂ ਨਫ਼ਰਤੀ ਘਟਨਾਵਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਵਿਕਰਮ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਤਿੰਨ ਦਿਨ ਬਾਅਦ ਸਾਊਥਹੈਂਪਟਨ ਵਿੱਚ ਇੱਕ ਸਿੱਖ ਗ੍ਰੰਥੀ ਨਾਲ ਗਾਲੀ-ਗਲੌਚ ਅਤੇ ਧੱਕਾ-ਮੁੱਕੀ ਕੀਤੀ ਗਈ। ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ “ਆਪਣੇ ਦੇਸ਼ ਵਾਪਸ ਜਾ” ਵਰਗੇ ਨਸਲੀ ਸ਼ਬਦ ਕਹੇ ਗਏ। ਹਾਲਾਂਕਿ ਉਨ੍ਹਾਂ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ। ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਦਿਗਵਾ ਦੀ ਸਜ਼ਾ ਤੋਂ ਬਾਅਦ ਸਿੱਖਾਂ ਪ੍ਰਤੀ ਨਫ਼ਰਤ ਅਤੇ ਵੈਰਭਾਵ ਕਾਫ਼ੀ ਵਧ ਗਿਆ ਹੈ। ਭਾਈਚਾਰੇ ਨੇ ਬਜ਼ੁਰਗਾਂ ਅਤੇ ਕਮਜ਼ੋਰ ਲੋਕਾਂ ਨੂੰ ਕੁਝ ਸਮੇਂ ਲਈ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਲੰਡਨ ਦੇ ਅਮਰਜੀਤ ਸਿੰਘ ਨੇ ਸਿੱਖਾਂ ਖ਼ਿਲਾਫ਼ ਹੋ ਰਹੇ ਨਫ਼ਰਤੀ ਅਪਰਾਧਾਂ ਦੀ ਰਿਪੋਰਟ ਕਰਨ ਲਈ ਇੱਕ ਵੈੱਬਸਾਈਟ ਸ਼ੁਰੂ ਕੀਤੀ ਹੈ। ਉਨ੍ਹਾਂ ਮੁਤਾਬਕ ਪਿਛਲੇ ਕੁਝ ਦਿਨਾਂ ਵਿੱਚ ਲੋਕਾਂ ਨਾਲ ਥੁੱਕਣ, ਗਾਲਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕਈ ਮਾਮਲੇ ਸਾਹਮਣੇ ਆਏ ਹਨ। ਕਈ ਸਿੱਖਾਂ ਨੂੰ ਇਹ ਵੀ ਪੁੱਛਿਆ ਗਿਆ ਕਿ ਕੀ ਉਹ ਕਿਰਪਾਨ ਰੱਖਦੇ ਹਨ। ਹਾਲਾਂਕਿ ਪੁਲਿਸ ਅਨੁਸਾਰ ਹੈਨਰੀ ਨੋਵਾਕ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਕਿਰਪਾਨ ਨਹੀਂ ਸੀ, ਸਗੋਂ ਇੱਕ ਪੇਸ਼-ਕਬਜ਼ (ਰਵਾਇਤੀ ਛੁਰਾ) ਸੀ। ਇਸ ਮਾਮਲੇ ਤੋਂ ਬਾਅਦ ਸਿੱਖ ਫੈਡਰਾਸ਼ਨ (ਯੂਕੇ ) ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ਨੂੰ ਵੀ ਵੱਖਰੇ ਤੌਰ ‘ਤੇ ਦਰਜ ਕੀਤਾ ਜਾਵੇ। ਸਿੱਖ ਫੈਡਰੇਸ਼ਨ ਦੇ ਪ੍ਰਮੁੱਖ ਮੈਂਬਰ ਦਬਿੰਦਰਜੀਤ ਸਿੰਘ ਬੀਪੀਓ ਨੇ ਕਿਹਾ ਕਿ ਦਿਗਵਾ ਦੇ ਜੁਰਮ ਲਈ ਬੇਕਸੂਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਬਿਲਕੁਲ ਅਸਵੀਕਾਰਯੋਗ ਹੈ।

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸਲਾਨਾ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਸਮਾਗਮਾਂ ਦਾ ਐਲਾਨ: ਭਾਈ ਤੂਰ, ਭਾਈ ਰੰਧਾਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-  ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਮੀਤ ਸਿੰਘ ਤੂਰ ਅਤੇ ਮੈਂਬਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਟੀਮ ਸ਼ਹੀਦ ਨਿੱਝਰ ਵੱਲੋਂ ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਕੌਮੀ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਓਨ੍ਹਾ ਕਿਹਾ ਸਮਾਗਮਾਂ ਦੀ ਸ਼ੁਰੂਆਤ 7 ਜੂਨ 2026 ਨੂੰ ਮਾਤਾ ਸਾਹਿਬ ਕੌਰ ਹਾਲ ਨੰਬਰ 2, ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸ਼ਹੀਦੀ ਅਸਥਾਨ ਸਰੀ ਵਿਖੇ ਸਵੇਰੇ 11 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਆਰੰਭ ਨਾਲ ਹੋਈ। ਓਨ੍ਹਾ ਦਸਿਆ 18 ਜੂਨ 2026 ਨੂੰ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਜਾਣਗੇ। ਇਸ ਉਪਰੰਤ ਸਵੇਰੇ 10 ਵਜੇ ਤੋਂ 11 ਵਜੇ ਤੱਕ ਸ਼ਰਧਾਂਜਲੀ ਸਮਾਗਮ ਅਤੇ ਸੰਕਲਪ ਸਮਾਰੋਹ ਕਰਵਾਇਆ ਜਾਵੇਗਾ, ਜਿਸ ਵਿੱਚ ਸ਼ਹੀਦ ਪਰਿਵਾਰ, ਪ੍ਰਮੁੱਖ ਬੁਲਾਰੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਓਨ੍ਹਾ ਕਿਹਾ ਇਸੇ ਦਿਨ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਵੈਨਕੂਵਰ ਸਥਿਤ ਭਾਰਤੀ ਕੌਂਸਲਖਾਨੇ ਦੇ ਬਾਹਰ ਸਿੱਖਸ ਫ਼ਾਰ ਜਸਟਿਸ ਵੱਲੋਂ ਵਿਸ਼ੇਸ਼ ਅਦਾਲਤ ਅਤੇ ਸਲਾਨਾ ਵਿਰੋਧ ਪ੍ਰਦਰਸ਼ਨ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਲਈ ਇਨਸਾਫ਼ ਦੀ ਮੰਗ ਨੂੰ ਹੋਰ ਮਜ਼ਬੂਤ ਕਰਨਾ ਹੈ। ਓਨ੍ਹਾ ਦਸਿਆ 20 ਜੂਨ 2026 ਨੂੰ ਮਿਰਾਜ ਬੈਂਕੁਇਟ ਹਾਲ, ਸਰੀ ਵਿਖੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਬੱਚਿਆਂ ਲਈ ਵਿਸ਼ੇਸ਼ ਇਨਾਮ ਵੀ ਰੱਖੇ ਗਏ ਹਨ। ਅੰਤ ਵਿਚ ਓਨ੍ਹਾ ਦਸਿਆ ਸਾਰੇ ਸਮਾਗਮਾਂ ਦੌਰਾਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ। ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਹੀਦ ਦੀ ਯਾਦ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰਨ ਅਤੇ ਕੌਮੀ ਏਕਤਾ ਦਾ ਪ੍ਰਗਟਾਵਾ ਕਰਨ।

ਸਪਰਿੰਗਫੀਲਡ (ਓਹਾਇਓ) ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
ਡੇਟਨ, : ਅਮਰੀਕਾ ਵਿੱਚ ਹਰ ਸਾਲ ‘ਮੈਮੋਰੀਅਲ ਡੇਅ’ ਦੇ ਮੌਕੇ ‘ਤੇ ਸ਼ਹੀਦ ਅਮਰੀਕੀ ਫੌਜੀਆਂ ਨੂੰ ਯਾਦ ਕਰਨ ਲਈ ਦੇਸ਼ ਭਰ ਵਿੱਚ ਪਰੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਤਹਿਤ ਓਹਾਇਓ ਸੂਬੇ ਦੇ ਸਪਰਿੰਗਫੀਲਡ ਸ਼ਹਿਰ ਵਿੱਚ ਸਲਾਨਾ ‘ਮੈਮੋਰੀਅਲ ਡੇਅ ਪਰੇਡ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜੋ ਕਿ ਇਸ ਖੇਤਰ ਦੀਆਂ ਸਭ ਤੋਂ ਵੱਡੀਆਂ ਪਰੇਡਾਂ ਵਿੱਚੋਂ ਇੱਕ ਹੈ। ਇਸ ਵਾਰ ਪਰੇਡ ਵਿੱਚ ਤਕਰੀਬਨ 200 ਸਥਾਨਕ ਜਥੇਬੰਦੀਆਂ ਅਤੇ 2,000 ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਅਮਰੀਕੀ ਨਾਗਰਿਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ।

ਪਰੇਡ ਦੌਰਾਨ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ, ਸਕੂਲਾਂ, ਅਤੇ ਧਾਰਮਿਕ-ਸਮਾਜਿਕ ਸੰਸਥਾਵਾਂ ਦੀਆਂ ਪੇਸ਼ਕਾਰੀਆਂ ਦੇਖਣਯੋਗ ਸਨ। ਫ਼ੌਜੀ ਜੀਪਾਂ, ਫਾਇਰ ਬ੍ਰਿਗੇਡ ਦੇ ਟਰੱਕ, ਮੋਟਰਸਾਈਕਲਾਂ ਦੇ ਕਾਫ਼ਲੇ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਇਸ ਮਾਰਚ ਦਾ ਮੁੱਖ ਹਿੱਸਾ ਬਣੇ। ਕਈ ਵਾਹਨਾਂ ‘ਤੇ ਸਥਾਨਕ ਸ਼ਹੀਦ ਫ਼ੌਜੀਆਂ ਦੇ ਪੋਸਟਰ ਲਗਾ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ ਗਿਆ। ਇਸ ਦੌਰਾਨ ਸੜਕਾਂ ਕੰਢੇ ਬੈਠੇ ਹਜ਼ਾਰਾਂ ਅਮਰੀਕੀ ਪਰਿਵਾਰ ਦੇਸ਼ ਦੇ ਝੰਡੇ ਦੇ ਰੰਗਾਂ (ਲਾਲ, ਚਿੱਟੇ ਤੇ ਨੀਲੇ) ਦੇ ਕੱਪੜੇ ਪਾ ਕੇ ਪਰੇਡ ਦਾ ਸੁਆਗਤ ਅਤੇ ਹੌਸਲਾ ਵਧਾ ਰਹੇ ਸਨ।

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਮਰੀਕੀ ਝੰਡਿਆਂ, ਬੈਨਰਾਂ ਅਤੇ ਪੋਸਟਰਾਂ ਨਾਲ ਸਜਾਈ ਸਿੱਖ ਝਾਕੀ ਪਰੇਡ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ। ਜਦੋਂ ਇਹ ਤਿੰਨ ਮੀਲ ਲੰਬੀ ਪਰੇਡ ਬਾਜ਼ਾਰਾਂ ਵਿੱਚੋਂ ਲੰਘੀ, ਤਾਂ ਸੜਕ ਦੇ ਦੋਵੇਂ ਪਾਸੇ ਖੜ੍ਹੇ ਹਜ਼ਾਰਾਂ ਅਮਰੀਕੀ ਸ਼ਹਿਰੀਆਂ ਨੇ ਹੱਥਾਂ ਵਿੱਚ ਅਮਰੀਕੀ ਝੰਡੇ ਲਹਿਰਾ ਕੇ ਸਿੱਖ ਭਾਈਚਾਰੇ ਦਾ ਨਿੱਘਾ ਸਵਾਗਤ ਕੀਤਾ ਅਤੇ ‘ਮਿਸਟਰ ਸਿੰਘ’ ਕਹਿ ਕੇ ਆਪਣਾ ਪਿਆਰ ਜਤਾਇਆ।

ਦੱਸਣਯੋਗ ਹੈ ਕਿ ਪਿਛਲੇ 27 ਸਾਲਾਂ ਤੋਂ ਸਪਰਿੰਗਫੀਲਡ ਦੇ ਸਮਾਜ ਸੇਵੀ ਅਵਤਾਰ ਸਿੰਘ, ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਅਤੇ ਪਰਿਵਾਰ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ। ਉਨ੍ਹਾਂ ਵੱਲੋਂ ਸ਼ੁਰੂ ਕੀਤੇ ਇਸ ਉਦਮ ਸਦਕਾ ਹੁਣ ਡੇਟਨ, ਸਿਨਸਿਨਾਟੀ, ਕੋਲੰਬਸ ਅਤੇ ਗੁਆਂਢੀ ਸੂਬੇ ਇੰਡੀਆਣਾ ਤੋਂ ਵੀ ਸਿੱਖ ਪਰਿਵਾਰ ਇਸ ਵਿੱਚ ਸ਼ਾਮਲ ਹੁੰਦੇ ਹਨ। ਪ੍ਰਬੰਧਕ ਪਰਿਵਾਰ ਵੱਲੋਂ ਆਈਆਂ ਸੰਗਤਾਂ ਲਈ ਆਪਣੇ ਘਰ ਵਿੱਚ ਵਿਸ਼ੇਸ਼ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

ਸਰਬਜੀਤ ਕੌਰ ਅਤੇ ਅਵਤਾਰ ਸਿੰਘ ਨੇ ਪਰੇਡ ਬਾਰੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਕਿਹਾ, “ਸਥਾਨਕ ਅਮਰੀਕੀ ਸਮਾਜ ਨਾਲ ਮਿਲ ਕੇ ਚੱਲਣਾ ਅਤੇ ਇਸ ਇਤਿਹਾਸਕ ਪਰੇਡ ਦਾ ਹਿੱਸਾ ਬਣਨਾ ਸਾਡੇ ਲਈ ਹਮੇਸ਼ਾ ਮਾਣ ਵਾਲੀ ਗੱਲ ਰਹੀ ਹੈ। ਇਹ ਪ੍ਰੋਗਰਾਮ ਸਾਨੂੰ ਇੱਕ ਅਜਿਹਾ ਮੰਚ ਦਿੰਦਾ ਹੈ ਜਿੱਥੇ ਅਸੀਂ ਵਿਸ਼ਵ ਜੰਗਾਂ ਵਿੱਚ ਸ਼ਹੀਦ ਹੋਏ ਸਿੱਖ ਅਤੇ ਅਮਰੀਕੀ ਸੂਰਬੀਰਾਂ ਨੂੰ ਸਾਂਝੇ ਤੌਰ ‘ਤੇ ਨਮਨ ਕਰ ਸਕਦੇ ਹਾਂ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਸੰਸਾਰ ਅਮਨ ਲਈ ਸਾਡੇ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਬਾਰੇ ਨੇੜਿਓਂ ਜਾਣਨ ਦਾ ਮੌਕਾ ਮਿਲਦਾ ਹੈ।”

ਇਸ ਮੌਕੇ ਪਰੇਡ ਵਿੱਚ ਸ਼ਾਮਲ ਹੋਏ ਕਮਿਊਨਿਟੀ ਕਾਰਕੁੰਨ ਸਮੀਪ ਸਿੰਘ ਗੁਮਟਾਲਾ ਨੇ ਕਿਹਾ ਕਿ, “ਸਾਲ 2001 ਦੇ ਹਮਲਿਆਂ ਤੋਂ ਬਾਅਦ ਅਮਰੀਕਾ ਵਿੱਚ ਪੈਦਾ ਹੋਈਆਂ ਚੁਣੌਤੀਆਂ ਕਾਰਨ ਸਿੱਖਾਂ ਨੂੰ ਕਈ ਵਾਰ ਨਸਲੀ ਵਿਤਕਰੇ ਅਤੇ ਗ਼ਲਤਫ਼ਹਿਮੀਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਲਈ ਅਜਿਹੇ ਸਾਂਝੇ ਕੌਮੀ ਪ੍ਰੋਗਰਾਮਾਂ ਵਿੱਚ ਸਾਡੀ ਮੌਜੂਦਗੀ ਬਹੁਤ ਜ਼ਰੂਰੀ ਹੈ। ਇਸ ਨਾਲ ਲੋਕਾਂ ਨੂੰ ਸਾਡੀ ਵਿਲੱਖਣ ਪਛਾਣ ਬਾਰੇ ਪਤਾ ਲੱਗਦਾ ਹੈ ਅਤੇ ਅਮਰੀਕੀ ਨਾਗਰਿਕਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਸਿੱਖ ਇਸੇ ਦੇਸ਼ ਅਤੇ ਸਮਾਜ ਦਾ ਇੱਕ ਜ਼ਿੰਮੇਵਾਰ ਤੇ ਅਨਿੱਖੜਵਾਂ ਅੰਗ ਹਨ।”

ਪਰੇਡ ਦੌਰਾਨ ਬੀਵਰਕਰੀਕ ਸ਼ਹਿਰ ਦੇ ਵਸਨੀਕ ਸਵਰਨਜੀਤ ਸਿੰਘ ਪੰਨੂ, ਸੁਰਿੰਦਰ ਸਿੰਘ ਖਾਲਸਾ ਅਤੇ ਸਮੂਹ ਪਰਿਵਾਰ ਵੱਲੋਂ ਪਰੇਡ ‘ਚ ਸ਼ਾਮਲ ਹਜ਼ਾਰਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਪਾਣੀ, ਜੂਸ, ਸਨੈਕਸ ਅਤੇ ਸੋਡੇ ਦੀ ਸੇਵਾ ਨਿਭਾਈ ਗਈ। ਇਸ ਇਤਿਹਾਸਕ ਪਰੇਡ ਦੀਆਂ ਯਾਦਾਂ ਨੂੰ ਕੈਮਰੇ ਵਿੱਚ ਕੈਦ ਕਰਨ ਦੀ ਸੇਵਾ ਡੇਟਨ ਤੋਂ ‘ਏ.ਐਂਡ.ਏ. ਫੋਟੋਗ੍ਰਾਫੀ’ ਦੇ ਸੁਨੀਲ ਮੱਲੀ ਵੱਲੋਂ ਕੀਤੀ ਗਈ।

ਹੈਨਰੀ ਨੋਵਾਕ ਕਤਲ ਮਾਮਲੇ ਯੂਕੇ ਗ੍ਰਹਿ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸੀਪੀਐਸ ਅਤੇ ਪੁਲਿਸ ਦੀਆਂ ਗੰਭੀਰ ਗਲਤੀਆਂ ਬੇਨਕਾਬ ਕਰਣ ਦੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਬ੍ਰਿਟੇਨ ਦੀ ਕ੍ਰਾਊਨ ਪਰੋਸਕਿਊਸ਼ਨ ਸਰਵਿਸ (ਸੀਪੀਐਸ) ਅਤੇ ਪੁਲਿਸ ਵੱਲੋਂ ਕੀਤੀਆਂ ਗੰਭੀਰ ਗਲਤੀਆਂ ਨੂੰ ਪੂਰੀ ਤਰ੍ਹਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ ਗਈ ਹੈ। ਸਿੱਖ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਹੈ ਕਿ ਸੀਪੀਐਸ ਨੇ ਮੁਕੱਦਮੇ ਦੌਰਾਨ ਇਹ ਸਪੱਸ਼ਟ ਕਰਨ ਵਿੱਚ ਨਾਕਾਮੀ ਦਿਖਾਈ ਕਿ ਦਿਗਵਾ ਵੱਲੋਂ ਵਰਤਿਆ ਗਿਆ ਕਤਲ ਦਾ ਹਥਿਆਰ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਪਵਿੱਤਰ ਕਿਰਪਾਨ ਨਹੀਂ ਸੀ। ਉਨ੍ਹਾਂ ਦੇ ਅਨੁਸਾਰ ਇਹ ਹਥਿਆਰ ਫ਼ਾਰਸੀ ਮੂਲ ਦਾ ਸੀ, ਜਿਸਦਾ ਨਾਮ ਅਤੇ ਮਕਸਦ ਕਿਰਪਾਨ ਨਾਲ ਬਿਲਕੁਲ ਵੱਖਰਾ ਹੈ। ਉਨ੍ਹਾਂ ਕਿਹਾ ਭਾਵੇਂ ਦਿਗਵਾ ਨੂੰ ਬੀਤੇ ਦਿਨ ਸਜ਼ਾ ਸੁਣਾ ਦਿੱਤੀ ਗਈ ਹੈ, ਪਰ ਸੀਪੀਐਸ ਵੱਲੋਂ ਕਥਿਤ ਤੌਰ ‘ਤੇ ਕਤਲ ਵਿੱਚ ਵਰਤੇ ਗਏ ਹਥਿਆਰ ਦੀ ਤਸਵੀਰ ਜਨਤਕ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸਦੇ ਉਲਟ, ਹੇਮਪਸ਼ਾਇਰ ਪੁਲਿਸ ਨੇ ਅੱਜ ਪੁਸ਼ਟੀ ਕੀਤੀ ਹੈ ਕਿ ਵਰਤਿਆ ਗਿਆ ਹਥਿਆਰ ਸਿੱਖਾਂ ਦੀ ਪਵਿੱਤਰ ਕਿਰਪਾਨ ਨਹੀਂ ਸੀ। ਉਨ੍ਹਾਂ ਦਸਿਆ ਪਿਛਲੇ ਹਫ਼ਤੇ ਕੁਝ ਸਿਆਸਤਦਾਨਾਂ ਅਤੇ ਸੱਜੇ ਪੱਖ ਦੇ ਟਿੱਪਣੀਕਾਰਾਂ ਵੱਲੋਂ ਕਿਰਪਾਨ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਇਸ ਦੇ ਜਵਾਬ ਵਿੱਚ ਗ੍ਰਹਿ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਕਤਲ ਦਾ ਹਥਿਆਰ ਕਿਰਪਾਨ ਨਹੀਂ ਸੀ ਅਤੇ ਉਸ ਨਾਲ ਮਿਲਦੇ-ਜੁਲਦੇ ਅਸਲ ਹਥਿਆਰ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਸੀ। ਦੋਸ਼ੀ ਦੇ ਵਕੀਲ ਵੱਲੋਂ ਦੋਸ਼ ਸਾਬਤ ਹੋਣ ਤੋਂ ਬਾਅਦ ਹਥਿਆਰ ਦਾ ਅਸਲ ਨਾਮ ਵੀ ਪੁਸ਼ਟੀ ਕੀਤਾ ਗਿਆ ਸੀ। ਸਿੱਖ ਫੈਡਰੇਸ਼ਨ ਵਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਗਲਤ ਜਾਣਕਾਰੀ ਦੇ ਆਧਾਰ ‘ਤੇ ਬਿਆਨ ਦੇਣ ਵਾਲੇ ਸਿਆਸਤਦਾਨਾਂ ਅਤੇ ਟਿੱਪਣੀਕਾਰਾਂ ਨੂੰ ਹੁਣ ਤੱਥਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਸਿੱਖ ਪਹਿਚਾਣ ‘ਤੇ ਹਮਲੇ ਬੰਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਧਿਆਨ ਕਿਰਪਾਨ ‘ਤੇ ਵਿਵਾਦ ਖੜ੍ਹਾ ਕਰਨ ਦੀ ਬਜਾਏ ਸੀਪੀਐਸ ਅਤੇ ਪੁਲਿਸ ਦੀਆਂ ਉਨ੍ਹਾਂ ਨਾਕਾਮੀਆਂ ‘ਤੇ ਕੇਂਦਰਿਤ ਹੋਣਾ ਚਾਹੀਦਾ ਹੈ, ਜਿਨ੍ਹਾਂ ਕਾਰਨ ਪਿਛਲੇ ਕੁਝ ਹਫ਼ਤਿਆਂ ਵਿੱਚ ਸਿੱਖਾਂ ਵਿਰੁੱਧ ਮੌਖਿਕ ਅਤੇ ਸਰੀਰਕ ਹਮਲਿਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ ਬ੍ਰਿਟੇਨ ਨੇ ਪਿਛਲੇ 150 ਸਾਲਾਂ ਤੋਂ ਅਮਲਧਾਰੀ ਸਿੱਖਾਂ ਦੀ ਪਹਿਚਾਣ ਦਾ ਸਨਮਾਨ ਕੀਤਾ ਹੈ। ਇਸੇ ਪਹਿਚਾਣ ਦੇ ਨਾਲ 1 ਲੱਖ ਤੋਂ ਵੱਧ ਦਿੱਖ ਵਾਲੇ ਸਿੱਖ ਸੈਨਿਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਉਹ ਆਜ਼ਾਦੀਆਂ ਸੁਰੱਖਿਅਤ ਕੀਤੀਆਂ ਜਿਨ੍ਹਾਂ ਦਾ ਅੱਜ ਹਰ ਨਾਗਰਿਕ ਆਨੰਦ ਮਾਣ ਰਿਹਾ ਹੈ।

ਗੱਲਬਾਤ ਅਸਫਲ ਰਹੀ ਤਾਂ ਈਰਾਨ ਤੇ ਹਮਲਾ ਕਰਾਂਗੇ : ਪੀਟ ਹੈਗਸਿਥ
ਵਾਸ਼ਿੰਗਟਨ – ਅਮਰੀਕਾ ਨੇ ਫਿਰ ਤੋਂ ਈਰਾਨ ਨੂੰ ਚਿਤਾਵਨੀ ਦਿੰਦੇ ਹੋਏ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਯੂਐਸ ਦੇ ਰੱਖਿਆ ਮੰਤਰੀ ਪੀਟ ਹੈਗਸਿਥ ਨੇ ਸਿੰਘਾਪੁਰ ਵਿੱਚ ਇੱਕ ਸਮਿਟ ਦੌਰਾਨ ਆਪਣੇ ਭਾਸ਼ਣ ਵਿੱਚ ਕਿਹਾ ਕਿ ਈਰਾਨ ਨਾਲ ਸਮਝੌਤੇ ਦੀ ਚੱਲ ਰਹੀ ਗੱਲਬਾਤ ਜੇ ਸਫਲ ਨਹੀਂ ਹੁੰਦੀ ਤਾਂ ਅਸੀਂ ਦੁਬਾਰਾ ਹਲਾ ਕਰ ਸਕਦੇ ਹਾਂ।

ਈਰਾਨ ਅਤੇ ਅਮਰੀਕਾ ਵਿਚਕਾਰ ਇਸ ਸਮੇਂ ਆਪਸੀ ਮੱਤਭੇਦ ਦੂਰ ਕਰਨ ਸਬੰਧੀ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਅਪਰੈਲ ਵਿੱਚ ਹੋਏ ਅਸਥਾਈ ਜੰਗਬੰਦੀ ਨੂੰ 60 ਦਿਨ ਹੋਰ ਵਧਾਇਆ ਜਾਣਾ ਵੀ ਹੈ ਅਤੇ ਬਾਅਦ ਵਿੱਚ ਸਥਾਈ ਸਮਝੌਤੇ ਲਈ ਰਾਹ ਪੱਧਰਾ ਕਰਨਾ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਸ਼ੁਕਰਵਾਰ ਨੂੰ ਕਿਹਾ ਸੀ ਕਿ ਉਹ ਵਾਈਟ ਹਾਊਸ ਵਿੱਚ ਇੱਕ ਮੀਟਿੰਗ ਦੌਰਾਨ ਇਸ ਪ੍ਰਸਤਾਵ ਤੇ ਅੰਤਿਮ ਨਿਰਣਾ ਕਰਨਗੇ। ਪਰ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਟਾਲ ਦਿੱਤਾ ਸੀ। ਈਰਾਨ ਨੇ ਵੀ ਅਜੇ ਕਿਸੇ ਸਮਝੌਤੇ ਬਾਰੇ ਟਾਈਮ ਲਿਿਮਟ ਦਾ ਕੋਈ ਐਲਾਨ ਨਹੀਂ ਕੀਤਾ।

ਦੂਸਰੀ ਤਰਫ਼ ਈਰਾਨ ਦੇ ਮੁੱਖ ਬੁਲਾਰੇ ਮੁਹੰਮਦ ਬਾਘੇਰ ਗਾਲਿਬਾਫ ਨੇ ਵੀ ਸੋਸ਼ਲ ਮੀਡੀਆ ਤੇ ਕਿਹਾ ਹੈ ਕਿ ਸਾਨੂੰ ਅਮਰੀਕਾ ਤੇ ਭਰੋਸਾ ਨਹੀਂ ਹੈ। ਅਸੀਂ ਇਸ ਸਬੰਧੀ ਕੋਈ ਵੀ ਜਲਦਬਾਜ਼ੀ ਨਹੀਂ ਕਰਾਂਗੇ। ਜਦੋਂ ਤੱਕ ਅਮਰੀਕਾ ਕੋਈ ਯੋਗ ਕਦਮ ਨਹੀਂ ਉਠਾਵੇਗਾ, ਤਦ ਤੱਕ ਈਰਾਨ ਵੀ ਕੋਈ ਫੈਸਲਾ ਨਹੀਂ ਕਰੇਗਾ।

ਡੇਟਨ ਓਹਾਇਓ ਵਿਖੇ ਰੀਜਨਲ ‘ਸਿਆਨਾ ਸਿੱਖ ਯੂਥ ਸਿਮਪੋਜ਼ੀਅਮ 2026’ ਕਰਵਾਇਆ ਗਿਆ
ਰੀਜਨਲ ਸਿੱਖ ਯੂਥ ਸਿਮਪੋਜ਼ੀਅਮ 2026 ‘ਚ ਸ਼ਮੂਲੀਅਤ ਕਰਨ ਵਾਲੇ ਬੱਚੇ, ਪਰਿਵਾਰਕ ਮੈਂਬਰ ਅਤੇ ਸੇਵਾਦਾਰ।

ਡੇਟਨ, (ਸਮੀਪ ਸਿੰਘ ਗੁਮਟਾਲਾ): ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ), ਸੰਸਥਾ ਵਲੋਂ ਕਰਵਾਏ ਜਾਂਦੇ ਸਾਲਾਨਾ ਸਿੱਖ ਯੂਥ ਸਿਮਪੋਜ਼ੀਅਮ 2026 ਸੰਬੰਧੀ ਓਹਾਇਓ ਅਤੇ ਪੈਨਸਿਲਵੇਨੀਆ ਸੂਬਿਆਂ ਦੇ ਖੇਤਰੀ (ਰੀਜਨਲ) ਪੱਧਰ ਦੇ ਭਾਸ਼ਣ ਹਾਲ ਹੀ ਵਿੱਚ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਡੇਟਨ ਸਥਿਤ ਸਿੱਖ ਸੋਸਾਇਟੀ ਆਫ ਡੇਟਨ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ। ਇਸ ਰੀਜਨਲ ਸਿਮਪੋਜ਼ੀਅਮ ਵਿੱਚ ਡੇਟਨ, ਸਿਨਸਿਨਾਟੀ, ਕੋਲੰਬਸ, ਕਲੀਵਲੈਂਡ ਅਤੇ ਪਿਟਸਬਰਗ ਸ਼ਹਿਰਾਂ ਦੇ 6 ਤੋਂ 22 ਸਾਲ ਤੱਕ ਦੇ 37 ਬੱਚਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੇਟਨ ਅਤੇ ਸਿਨਸਿਨਾਟੀ ਖੇਤਰ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਸਥਾਨਕ ਪੱਧਰ ’ਤੇ ਹੋਏ ਸਿਮਪੋਜ਼ੀਅਮ ਦੇ ਜੇਤੂ ਬੱਚੇ ਰੀਜਨਲ ਸਿਮਪੋਜ਼ੀਅਮ ਵਿੱਚ ਭਾਗ ਲੈਂਦੇ ਹਨ। ਭਾਗ ਲੈਣ ਵਾਲੇ ਬੱਚਿਆਂ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿੱਚ ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ ਕੁਝ ਮਹੀਨੇ ਪਹਿਲਾਂ ਇੱਕ ਕਿਤਾਬ ਜਾਂ ਵਿਸ਼ਾ ਅਤੇ ਤਿੰਨ ਸਵਾਲ ਦਿੱਤੇ ਜਾਂਦੇ ਹਨ, ਜਿਨ੍ਹਾਂ ਦੇ ਜਵਾਬ ਭਾਸ਼ਣ ਦੇ ਰੂਪ ਵਿੱਚ ਪੇਸ਼ ਕੀਤੇ ਜਾਂਦੇ ਹਨ।

ਸਾਲ 2026 ਦੇ ਸਿਮਪੋਜ਼ੀਅਮ ਲਈ ਪਹਿਲੇ ਗਰੁੱਪ ਨੂੰ “ਮਾਈ ਗੁਰੂਜ਼ ਬਲੈਸਿੰਗਜ਼ – ਬੁੱਕ 6”, ਦੂਜੇ ਗਰੁੱਪ ਨੂੰ “ਦੀ ਵਾਰੀਅਰ ਪ੍ਰਿੰਸੈਸ – ਪਾਰਟ 2”, ਤੀਜੇ ਗਰੁੱਪ ਨੂੰ “ਟੀਚਿੰਗ ਸਿੱਖ ਹੈਰੀਟੇਜ ਟੂ ਦੀ ਯੂਥ” ਅਤੇ ਚੌਥੇ ਗਰੁੱਪ ਨੂੰ “ਦੀ ਮੈਸੇਜ ਆਫ ਗੁਰਬਾਣੀ – ਆਨੰਦ” ਪੁਸਤਕਾਂ ਦਿੱਤੀਆਂ ਗਈਆਂ। ਪੰਜਵੇਂ ਗਰੁੱਪ ਦਾ ਵਿਸ਼ਾ “ਗੁਰੂਜ਼ ਵੀਊ ਆਫ ਏ ਜਸਟ ਵਰਲਡ – ਬੇਗਮਪੁਰਾ ਸਹਰ ਕੋ ਨਾਉ” ਰੱਖਿਆ ਗਿਆ, ਜਿਸ ਰਾਹੀਂ ਨੌਜਵਾਨਾਂ ਨੇ ਬਰਾਬਰੀ, ਮਨੁੱਖੀ ਮਰਿਆਦਾ, ਸਮਾਜਿਕ ਨਿਆਂ, ਲੰਗਰ ਅਤੇ ਗੁਰੂ ਸਾਹਿਬ ਦੀ ਨਿਆਂਪੂਰਨ ਸੰਸਾਰ ਬਾਰੇ ਦ੍ਰਿਸ਼ਟੀ ’ਤੇ ਆਪਣੇ ਵਿਚਾਰ ਪੇਸ਼ ਕੀਤੇ।

ਸਿਮਪੋਜ਼ੀਅਮ ਦੀ ਅਰੰਭਤਾ ਅਤੇ ਸਮਾਪਤੀ ਅਰਦਾਸ ਅਤੇ ਹੁਕਮਨਾਮਾ ਲੈ ਕੇ ਹੋਈ। ਭਾਗ ਲੈਣ ਵਾਲੇ ਬੱਚਿਆਂ ਅਤੇ ਨੌਜਵਾਨਾਂ ਨੇ ਸਿੱਖ ਧਰਮ, ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਸੰਬੰਧਤ ਵੱਖ-ਵੱਖ ਵਿਸ਼ਿਆਂ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਭਾਸ਼ਣਾਂ ਵਿੱਚ ਆਤਮ-ਵਿਸ਼ਵਾਸ, ਸਪੱਸ਼ਟਤਾ ਅਤੇ ਤਿਆਰੀ ਦੇ ਨਾਲ-ਨਾਲ ਸਿੱਖੀ ਪ੍ਰਤੀ ਉਹਨਾਂ ਦਾ ਪਿਆਰ ਵੀ ਸਪੱਸ਼ਟ ਝਲਕਦਾ ਸੀ।

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਸੇਵਾਦਾਰਾਂ, ਮਾਪਿਆਂ ਅਤੇ ਸੰਗਤ ਦੇ ਸਹਿਯੋਗ ਨਾਲ ਇਹ ਸਿਮਪੋਜ਼ੀਅਮ ਸਫਲਤਾਪੂਰਵਕ ਸੰਪੰਨ ਹੋਇਆ। ਸਥਾਨਕ ਅਤੇ ਦੂਰੋਂ ਆਈਆਂ ਸੰਗਤਾਂ ਲਈ ਸਾਰਾ ਦਿਨ ਲੰਗਰ ਦੀ ਸੇਵਾ ਕੀਤੀ ਗਈ। ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਉਹਨਾਂ ਦੀ ਮਿਹਨਤ ਅਤੇ ਸਮਰਪਣ ਲਈ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।

ਸਿਆਨਾ ਦੇ ਨੈਸ਼ਨਲ ਕਨਵੀਨਰ ਸ. ਕੁਲਦੀਪ ਸਿੰਘ ਅਨੁਸਾਰ ਸੰਸਥਾ ਵਲੋਂ ਇਹ ਸਿਮਪੋਜ਼ੀਅਮ ਪਹਿਲਾਂ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਾਨਕ ਪੱਧਰ ’ਤੇ ਕਰਵਾਏ ਜਾਂਦੇ ਹਨ, ਫਿਰ ਰੀਜਨਲ ਪੱਧਰ ਦੇ ਸਿਮਪੋਜ਼ੀਅਮ ਹੁੰਦੇ ਹਨ ਅਤੇ ਉਸ ਤੋਂ ਬਾਅਦ ਰੀਜਨਲ ਪੱਧਰ ਦੇ ਜੇਤੂ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਵਿੱਚ ਭਾਗ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਅਮਰੀਕਾ ਅਤੇ ਕੈਨੇਡਾ ਨੂੰ ਕੁੱਲ 13 ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਨ੍ਹਾਂ ਵਿੱਚ ਓਹਾਇਓ-ਪੈਨਸਿਲਵੇਨੀਆ ਰੀਜਨ ਵੀ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆਂ ਨੂੰ ਜਿੱਥੇ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ, ਉਥੇ ਉਹਨਾਂ ਨੂੰ ਭਾਸ਼ਣ ਲਿਖਣ, ਵਿਚਾਰ ਕਰਨ ਅਤੇ ਆਤਮ-ਵਿਸ਼ਵਾਸ ਨਾਲ ਬੋਲਣ ਦੀ ਕਲਾ ਵੀ ਸਿੱਖਣ ਦਾ ਮੌਕਾ ਮਿਲਦਾ ਹੈ। ਰੀਜਨਲ ਸਿਮਪੋਜ਼ੀਅਮ ਦੇ ਜੇਤੂ ਹੁਣ 30 ਜੁਲਾਈ ਤੋਂ 2 ਅਗਸਤ, 2026 ਤੱਕ ਐਟਲਾਂਟਾ, ਜਾਰਜੀਆ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਵਿੱਚ ਭਾਗ ਲੈਣਗੇ।