ਸ੍ਰੀਮਤੀ ਵਿੰਨੀ ਮਹਾਜਨ ਸੱਚਖੰਡ ਸ੍ਰੀ ਹਰਿਮੰਦਰ ਵਿਖੇ ਨਤਮਸਤਕ ਹੋਏ

Sgpc--vini
ਅੰਮ੍ਰਿਤਸਰ : – ਦਿੱਲੀ ਸਥਿਤ ਭਾਰਤ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ’ਚ ਜਾਇੰਟ ਸਕੱਤਰ ਵਜੋਂ ਨਿਯੁਕਤ ਸ੍ਰੀਮਤੀ ਵਿੰਨੀ ਮਹਾਜਨ (ੀ.ਅ.ਸ਼) ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਕਰਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਤੇ ਗੁਰਦੁਆਰਾ ਪ੍ਰਬੰਧ ਸਬੰਧੀ ਜਾਣਕਾਰੀ ਦਿੱਤੀ ਗਈ। ਸ੍ਰੀਮਤੀ ਵਿੰਨੀ ਮਹਾਜਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੁਰਾਤਨ ਇਮਾਰਤਾਂ ਨੂੰ ਵਿਰਾਸਤ ਵਜੋਂ ਸਾਂਭੇ ਜਾਣ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਲੋਂ ਸਕੱਤਰ ਸ. ਦਲਮੇਘ ਸਿੰਘ ਨੇ ਸ੍ਰੀਮਤੀ ਵਿੰਨੀ ਮਹਾਜਨ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸੁਨਹਿਰੀ ਤਸਵੀਰ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਕਿ ਸਿੱਖ ਜਗਤ ਦੇ ਮਹਾਨ ਧਾਰਮਿਕ ਕੇਂਦਰੀ ਅਸਥਾਨ ਅਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮੈਨੂੰ ਬਹੁਤ ਹੀ ਸ਼ਾਂਤੀ ਅਤੇ ਰੂਹਾਨੀ ਤ੍ਰਿਪਤੀ ਮਿਲੀ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਮਾਣ-ਸਤਿਕਾਰ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ, ਸੂਚਨਾ ਅਧਿਕਾਰੀ ਸ. ਦਲਬੀਰ ਸਿੰਘ ਆਦਿ ਮੌਜੂਦ ਸਨ।

ਹੋਰ:

  1. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
  2. ਅਮਰੀਕਨ ਅੰਬੈਸੀ ਦਾ ਡੈਲੀਗੇਸ਼ਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ
  3. ਸ. ਸੰਤਾ ਸਿੰਘ ਉਮੈਦਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
  4. ਭਾਰਤ ਦੇ ਉਪ ਰਾਸ਼ਟਰਪਤੀ ਜਨਾਬ ਐਮ ਹਾਮਿਦ ਅਨਸਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
  5. ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ ਦੇ ਮੁਖੀ ਮਿਸ:ਇਵਾਨੋ ਬਾਰਬੀਰੀਨੀ ਦੀ ਅਗਵਾਈ ’ਚ 32 ਮੈਂਬਰੀ ਡੈਲੀਗੇਸ਼ਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ

ਪੰਜਾਬ.

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>