ਪੰਥ ’ਚੋਂ ਛੇਕੇ ਗਏ ਦਰਸ਼ਨ ਸਿੰਘ ਰਾਗੀ ਦਾ ਸਾਥ ਦੇਣ ਵਾਲਿਆਂ ਤੋਂ ਕੌਮ ਸੁਚੇਤ ਰਹੇ- ਜਥੇ: ਅਵਤਾਰ ਸਿੰਘ

Avtar Singh (SGPC)ਅੰਮ੍ਰਿਤਸਰ: – ਸਥਾਨਕ ਗੁਰੂ ਨਾਨਕ ਨਿਵਾਸ ਇਕੱਤਰਤਾ ਹਾਲ ’ਚ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੰਤਿੰਰਗ ਕਮੇਟੀ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪ੍ਰੋ: ਦਰਸ਼ਨ ਸਿੰਘ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਗੰਦੀ, ਭੱਦੀ ਤੇ ਨਾ ਸੁਣਨਯੋਗ ਵਰਤੀ ਸ਼ਬਦਾਵਲੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਪਾਸ ਸਪਸ਼ਟੀਕਰਨ ਦੇਣ ਦੀ ਬਜਾਏ ਕੀਤਾ ਪਾਖੰਡ ਅਤੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਨੀਵੇਂ ਪੱਧਰ ਦੀ ਸ਼ਬਦਾਵਲੀ ਅਜਿਹਾ ਸਭ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਹੈ। ਦਰਸ਼ਨ ਸਿੰਘ ਰਾਗੀ ਨੂੰ ਪੰਥ ’ਚੋਂ ਛੇਕੇ ਜਾਣ ਉਪ੍ਰੰਤ ਪੰਥ ਵਿਰੋਧੀ ਏਜੰਸੀਆਂ ਦੇ ਇਸ਼ਾਰੇ ’ਤੇ ਕੂੜ ਪ੍ਰਚਾਰ ਕਰਨ ਵਾਲਿਆਂ ਦੀ ਜ਼ੋਰਦਾਰ ਨਿੰਦਾ ਦਾ ਮਤਾ ਪਾਸ ਕਰਦਿਆਂ ਸੰਗਤਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਂ ਵਲੋਂ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਅਕਹਿ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤੇ ਜਾਣ ਦਾ ਬਦਲਾ ਲੈਂਦਿਆਂ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ੧੭੧੦ ਈ: ’ਚ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਫ਼ਤਹਿ ਉਪਰੰਤ ਸਿੱਖ ਰਾਜ ਦਾ ਝੰਡਾ ਝੁਲਾਇਆ। ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ‘ਸਰਹਿੰਦ ਫ਼ਤਹਿ’ ਕੀਤੇ ਜਾਣ ਨੂੰ ੩੦੦-ਸਾਲ ਪੂਰੇ ਹੋਣ ’ਤੇ ਸਿੱਖ ਜਗਤ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਸਰਹਿੰਦ ਫ਼ਤਹਿ’ ਦੀ ਤੀਜੀ ਸ਼ਤਾਬਦੀ ਵਜੋਂ ੧੨, ੧੩ ਤੇ ੧੪ ਮਈ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੱਧਰ ’ਤੇ ਮਨਾਏ ਜਾਣ ਸਬੰਧੀ ਕਈ ਫੈਸਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਇਹ ਸ਼ਤਾਬਦੀ ਫਤਹਿ ਦਿਵਸ ਦੀ ਮਨਾਈ ਜਾ ਰਹੀ ਹੈ ਪਰ ਕਿਉਂਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਗੁਰਦਾਸ ਨੰਗਲ ਦੀ ਗੜ੍ਹੀ ਤੋਂ ਗ੍ਰਿਫਤਾਰ ਕਰਕੇ ਮਹਿਰੋਲੀ (ਦਿੱਲੀ) ਲਿਜਾ ਕੇ ਸ਼ਹੀਦ ਕੀਤਾ ਸੀ. ਇਸ ਲਈ ਗੁਰਦਾਸ ਨੰਗਲ ਦੀ ਗੜ੍ਹੀ ਤੋਂ ਮਹਿਰੋਲੀ (ਦਿੱਲੀ) ਤੀਕ ਵਿਸ਼ੇਸ਼ ਸ਼ਹੀਦ ਮਾਰਚ ਆਯੋਜਿਤ ਕਰਨ ਦੇ ਨਾਲ-ਨਾਲ ਮਹਿਰੋਲੀ ਵਿਖੇ ਵੀ ਇਕ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਸਮਾਗਮਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਸੈਮੀਨਾਰ ਇਕ ਦਿੱਲੀ ਅਤੇ ਇਕ ਫਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੇ ਜਾਣਗੇ ਜਿਸ ਵਿਚ ਨਾਮਵਰ ਵਿਦਵਾਨ ਆਪਣੇ ਪ੍ਰਚੇ ਪੜਨਗੇ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਡਾਕੂਮੈਂਟਰੀ ਫਿਲਮ ਤਿਆਰ ਕੀਤੇ ਜਾਣ, ਸ਼ਤਾਬਦੀ ਨੂੰ ਸਮਰਪਿਤ ਸੋਨੇ-ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕਰਨ , ਇਸ ਮੌਕੇ ੫ ਤੇ ੧੦ ਰੁਪਏ ਵਾਲੀ ਡਾਕ ਟਿਕਟਾਂ ਜਾਰੀ ਕੀਤੇ ਜਾਣ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਲਿਖਣ ਅਤੇ ਸ਼ਤਾਬਦੀ ਸਮਾਗਮ ਸਮੇਂ ਗਤਕਾ ਮੁਕਾਬਲੇ ਵੀ ਕਰਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸ. ਕਸ਼ਮੀਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਰਾਗੀ ਭਾਈ ਅਵਤਾਰ ਸਿੰਘ ਦਿੱਲੀ ਵਾਲਿਆਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੁਰਮਤਿ ਸਾਹਿਤ ਵਿਸ਼ੇ ’ਤੇ ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਰੂਪ ਸਿੰਘ ਨੂੰ ਸਨਮਾਨ ਦਿੱਤੇ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਅਤੇ ਸ. ਰੂਪ ਸਿੰਘ ਦੀ ਪ੍ਰਸ਼ੰਸਾ ਦਾ ਮਤਾ ਪਾਸ ਕੀਤਾ ਗਿਆ ਅਤੇ ਅੱਜ ਦੀ ਇਕੱਤਰਤਾ ’ਚ ਸੈਕਸ਼ਨ ੮੫ ਦੀਆਂ ੧੧੯, ਸੈਕਸ਼ਨ ੮੭ ਦੀਆਂ ੪੩ ਅਤੇ ਟਰੱਸਟ ਵਿਭਾਗ ਦੀਆਂ ੬੧ ਮੱਦਾਂ ਤੇ ਵਿਚਾਰਾਂ ਤੋਂ ਇਲਾਵਾ ਪ੍ਰਧਾਨ ਜੀ ਵਲੋਂ ਪ੍ਰਵਾਨਗੀ ਦੀ ਆਸ ਪੁਰ ਕੀਤੀਆਂ ਪ੍ਰਵਾਨਗੀਆਂ ਦੀ ਪੁਸ਼ਟੀ ਕੀਤੀ ਗਈ।

ਇਕੱਤਰਤਾ ’ਚ ਸ੍ਰ: ਰਘੂਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸ੍ਰ: ਕੇਵਲ ਸਿੰਘ ਬਾਦਲ, ਜੂਨੀਅਰ ਮੀਤ ਪ੍ਰਧਾਨ, ਸ੍ਰ: ਸੁਖਦੇਵ ਸਿੰਘ ਭੌਰ, ਜਨਰਲ ਸਕੱਤਰ, ਅੰਤਿੰ੍ਰਗ ਮੈਂਬਰ ਸੰਤ ਟੇਕ ਸਿੰਘ ਧਨੌਲਾ, ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਦਿਆਲ ਸਿੰਘ ਕੋਲਿਆਂਵਾਲੀ, ਸ੍ਰ: ਸੁਰਜੀਤ ਸਿੰਘ ਗੜ੍ਹੀ, ਬੀਬੀ ਭਜਨ ਕੌਰ ਡੋਗਰਾਂਵਾਲਾ, ਸ੍ਰ: ਨਿਰਮੈਲ ਸਿੰਘ ਜੌਲਾਂ ਕਲਾਂ, ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ, ਬੀਬੀ ਰਵਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖਟੜਾ, ਸ. ਜੋਗਿੰਦਰ ਸਿੰਘ ਅਦਲੀਵਾਲ, ਐਡੀ: ਸਕੱਤਰ ਸ. ਰੂਪ ਸਿੰਘ, ਸ. ਸਤਿਬੀਰ ਸਿੰਘ ਤੇ ਸ. ਤਰਲੋਚਨ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਅਮਲਾ ਵਿਭਾਗ ਦੇ ਇੰਚਾਰਜ ਸ. ਰਘਬੀਰ ਸਿੰਘ, ਟਰੱਸਟ ਵਿਭਾਗ ਦੇ ਇੰਚਾਰਜ ਸ. ਸੁਖਬੀਰ ਸਿੰਘ, ਸੈਕਸ਼ਨ ੮੫ ਦੇ ਇੰਚਾਰਜ ਸ. ਸੁਖਦੇਵ ਸਿੰਘ, ਸੁਪਰਵਾਈਜ਼ਰ ਸ. ਕਰਮਬੀਰ ਸਿੰਘ ਤੇ ਸ. ਪ੍ਰਮਦੀਪ ਸਿੰਘ ਨੇ ਸ਼ਮੂਲੀਅਤ ਕੀਤੀ।

ਹੋਰ:

  1. ਸੰਗਤਾਂ ਰਾਗੀ ਦਰਸ਼ਨ ਸਿੰਘ ਨੂੰ ਮੂੰਹ ਨਾ ਲਾਉਣ-ਜਥੇ: ਅਵਤਾਰ ਸਿੰਘ
  2. ਸੰਗਤਾਂ ਸਿੱਖ ਵਿਰੋਧੀਆਂ ਸ਼ਕਤੀਆਂ ਤੋਂ ਸੁਚੇਤ ਹੋਣ- ਜਥੇ: ਅਵਤਾਰ ਸਿੰਘ
  3. ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵੰਗਾਰਨ ਵਾਲਿਆਂ ਨੂੰ ਕੌਮ ਕਦੇ ਮੁਆਫ਼ ਨਹੀਂ ਕਰੇਗੀ- ਜਥੇ: ਅਵਤਾਰ ਸਿੰਘ
  4. ਸੰਗਤਾਂ ਅਖੌਤੀ ਪ੍ਰਚਾਰਕਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ- ਜਥੇ: ਅਵਤਾਰ ਸਿੰਘ
  5. ਪ੍ਰੋ: ਦਰਸ਼ਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਨਿਮਾਣੇ ਸਿੱਖ ਵਾਂਗ ਬਿਨਾਂ ਕਿਸੇ ਸ਼ੰਕੇ ਦੇ ਪੇਸ਼ ਹੋਣਾ ਚਾਹੀਦਾ ਹੈ- ਜਥੇ: ਅਵਤਾਰ ਸਿੰਘ

ਪੰਜਾਬ.

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>